UjagarSingh7ਕਿਹਾ ਜਾਂਦਾ ਹੈ ਅਮਰੀਕਾ ਦੇ ਕਾਨੂੰਨ ਬੜੇ ਸਖ਼ਤ ਹਨ ਪ੍ਰੰਤੂ ਬਹੁਤੇ ਹਮਲਾਵਰਾਂ ਨੂੰ ਸਜ਼ਾ ...
(19 ਜੁਲਾਈ 2024)
ਇਸ ਸਮੇਂ ਪਾਠਕ: 255.

 

ਸੰਸਾਰ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਦਮਗਜ਼ੇ ਮਾਰਨ ਵਾਲਾ ਅਮਰੀਕਾ ਆਪਣੇ ਦੇਸ਼ ਵਿੱਚ ਹੋ ਰਹੀਆਂ ਹਿੰਸਕ ਕਾਰਵਾਈਆਂ ’ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਿਤ ਤੇ ਖ਼ੁਸ਼ਹਾਲ ਦੇਸ਼ ਕਿਹਾ ਜਾਂਦਾ ਹੈਪ੍ਰੰਤੂ ਮਹਿੰਗਾਈ ਅਤੇ ਬੇਰੋਜ਼ਗਾਰੀ ਨੇ ਲੋਕਾਂ ਦੇ ਨੱਕ ਵਿੱਚ ਦਮ ਲਿਆਂਦਾ ਪਿਆ ਹੈਨੌਜਵਾਨ ਬੇਰੋਜ਼ਗਾਰੀ ਕਰਕੇ ਮਾਨਸਿਕ ਤਣਾਓ ਵਿੱਚ ਹਨਇਸ ਕਰਕੇ ਉੱਥੋਂ ਦੇ ਸ਼ਹਿਰੀਆਂ ਵਿੱਚ ਅਸੰਤੁਸ਼ਟਤਾ ਹੈਉਸ ਅਸੰਤੁਸ਼ਟਤਾ ਦੇ ਨਤੀਜੇ ਤੁਹਾਡੇ ਸਾਹਮਣੇ ਹਨਤਾਜ਼ਾ ਘਟਨਾਕ੍ਰਮ ਵਿੱਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੌਨਾਲਡ ਜੇ ਟਰੰਪ ’ਤੇ ਕਾਤਲਾਨਾ ਹਮਲਾ ਹੈਡੌਨਾਲਡ ਟਰੰਪ ਨੂੰ ਘਾਗ ਅਤੇ ਦਬੰਗ ਸਿਆਸਤਦਾਨ ਕਿਹਾ ਜਾਂਦਾ ਹੈਉਹ 8 ਨਵੰਬਰ 2016 ਨੂੰ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਚੁਣੇ ਗਏ ਸਨਨਵੰਬਰ 2020 ਵਿੱਚ ਉਹ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਤੋਂ ਚੋਣ ਹਾਰ ਗਏ ਸਨਚੋਣ ਹਾਰਨ ਤੋਂ ਬਾਅਦ ਉਨ੍ਹਾਂ ਨੇ ਜ਼ਬਰਦਸਤ ਇਕੱਠ ਕਰਕੇ ਜੋ ਬਾਇਡਨ ਦੀ ਚੋਣ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਇੱਥੋਂ ਤਕ ਕਿ ਜ਼ਬਰਦਸਤੀ ਦਫਤਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਸੀਅਮਰੀਕਾ ਦੇ ਕਾਨੂੰਨ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ, ਜਿਸ ਕਰਕੇ ਅਮਰੀਕਾ ਵਿੱਚ ਹਿੰਸਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਦੇਸ਼ ਦੇ 51 ਰਾਜਾਂ ਵਿੱਚੋਂ ਹਰ ਰੋਜ਼ ਹਿੰਸਕ ਘਟਨਾਵਾਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨਸੰਸਾਰ ਵਿੱਚ ਜਿੰਨੀਆਂ ਵੀ ਦੇਸ਼ਾਂ ਦੀਆਂ ਆਪਸ ਵਿੱਚ ਖਹਿਬਾਜ਼ੀ ਕਰਕੇ ਜੰਗਾਂ ਹੁੰਦੀਆਂ ਹਨ, ਅਮਰੀਕਾ ਇੱਕ ਪਾਸੇ ਖੜ੍ਹ ਜਾਂਦਾ ਹੈਕਈ ਵਾਰ ਤਾਂ ਵੀਟੋ ਵਰਤਕੇ ਆਪਣੀ ਮਨਮਾਨੀ ਕਰਦਾ ਹੈਪ੍ਰੰਤੂ ਆਪਣਾ ਦੇਸ਼ ਸੰਭਾਲ ਨਹੀਂ ਸਕਦਾ ਇੱਥੋਂ ਦੇ ਨਾਗਰਿਕਾਂ ਨੂੰ ਦੇਸ਼ ਦੇ ਕਾਨੂੰਨਾਂ ਦੀ ਪਾਲਣਾ ਕਰਨ ਵਾਲੇ ਕਿਹਾ ਜਾਂਦਾ ਹੈ ਪ੍ਰੰਤੂ ਅਮਰੀਕਾ ਵਿੱਚ ਨਸਲੀ ਵਿਤਕਰਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ, ਜਿਸਦਾ ਸੇਕ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਭੁਗਤਣਾ ਪੈ ਰਿਹਾ ਹੈ

ਡੌਨਾਲਡ ਟਰੰਪ ਤੋਂ ਪਹਿਲਾਂ ਅਮਰੀਕਾ ਦੇ 11 ਰਾਸ਼ਟਰਪਤੀਆਂ ’ਤੇ ਕਾਤਲਾਨਾ ਹਮਲੇ ਹੋ ਚੁੱਕੇ ਹਨਡੌਨਾਲਡ ਟਰੰਪ 12ਵੇਂ ਰਾਸ਼ਟਰਪਤੀ ਹਨ, ਜਿਨ੍ਹਾਂ ’ਤੇ ਕਾਤਲਾਨਾ ਹਮਲਾ ਹੋਇਆ ਹੈਅਮਰੀਕਾ ਦੇ ਕਾਨੂੰਨ ਅਨੁਸਾਰ ਕੋਈ ਵੀ ਵਿਅਕਤੀ ਬੰਦੂਕ ਖਰੀਦ ਸਕਦਾ ਹੈ, ਉਸ ਨੂੰ ਕੋਈ ਲਾਈਸੈਂਸ ਬਗੈਰਾ ਲੈਣ ਦੀ ਲੋੜ ਨਹੀਂ ਅਤੇ ਨਾ ਹੀ ਕੋਈ ਉਸ ਦੇ ਚਰਿੱਤਰ ਦੀ ਪੁਲਿਸ ਵੈਰੀਫੀਕੇਸ਼ਨ ਦੀ ਲੋੜ ਹੁੰਦੀ ਹੈਬੱਚੇ ਵੀ ਬੰਦੂਕ ਖਰੀਦ ਸਕਦੇ ਹਨਘਰਾਂ ਦੇ ਡਰਾਇੰਗ ਰੂਮਾਂ ਵਿੱਚ ਬੰਦੂਕਾਂ ਲਟਕਦੀਆਂ ਰਹਿੰਦੀਆਂ ਹਨਇਸ ਕਰਕੇ ਹੀ ਲਗਭਗ ਹਰ ਰੋਜ਼ ਕਿਸੇ ਨਾ ਕਿਸੇ ਰਾਜ ਵਿੱਚ ਹਿੰਸਕ ਘਟਨਾਵਾਂ ਲਗਾਤਾਰ ਹੋ ਰਹੀਆਂ ਹਨਵਾਸ਼ਿੰਗਟਨ ਦੇ ਬਰਮਿੰਗਮ ਸ਼ਹਿਰ ਵਿੱਚ ਜਿਸ ਦਿਨ ਡੋਨਾਲਡ ਟਰੰਪ ’ਤੇ ਹਮਲਾ ਹੋਇਆ, ਉਸੇ ਦਿਨ ਨਾਈਟ ਕਲੱਬ ਵਿੱਚ 4 ਵਿਅਕਤੀ ਅਤੇ ਇੱਕ ਹੋਰ ਥਾਂ ਤਿੰਨ ਵਿਅਕਤੀ, ਕੁੱਲ 7 ਵਿਅਕਤੀ ਵੱਖ ਵੱਖ ਹਮਲਿਆਂ ਵਿੱਚ ਮਾਰੇ ਗਏ ਹਨ ਇੱਥੋਂ ਤਕ ਕਿ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਅਤੇ ਸਾਥੀਆਂ ਨੂੰ ਸਕੂਲਾਂ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੰਦੇ ਹਨ

ਅਮਰੀਕਾ ਵਿੱਚ ਵਿਦਿਆਰਥੀ ਸਕੂਲਾਂ ਵਿੱਚ ਖਿਡੌਣਿਆਂ ਦੀ ਤਰ੍ਹਾਂ ਬੰਦੂਕਾਂ ਆਮ ਲਈ ਫਿਰਦੇ ਹਨਬੱਚਿਆਂ ਦੇ ਜਨਮ ਦਿਨ ਉੱਤੇ ਉਨ੍ਹਾਂ ਦੇ ਮਾਪੇ ਅਤੇ ਹੋਰ ਰਿਸ਼ਤੇਦਾਰ ਬੰਦੂਕਾਂ ਤੋਹਫ਼ੇ ਵਜੋਂ ਦਿੰਦੇ ਹਨ2019 ਵਿੱਚ ਜਦੋਂ ਸਕੂਲਾਂ ਵਿੱਚ ਹੋਣ ਵਾਲੀਆਂ ਹਿੰਸਕ ਘਟਨਾਵਾਂ ਕਰਕੇ ਗੰਨ ਖ੍ਰੀਦਣ ਦੇ ਕਾਨੂੰਨ ਬਣਾਉਣ ਦੀ ਗੱਲ ਚਲੀ ਸੀ ਤਾਂ ਬੰਦੂਕ ਲਾਬੀ ਨੇ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਬੰਦੂਕਾਂ ਖ੍ਰੀਦਣ ਦੀ ਸਲਾਹ ਦਿੱਤੀ ਸੀਅਮਰੀਕਾ ਦੀ ਬੰਦੂਕ ਲਾਬੀ ਇੰਨੀ ਭਾਰੂ ਹੈ, ਕੋਈ ਵੀ ਸਿਆਸੀ ਪਾਰਟੀ ਬੰਦੂਕ ਖ੍ਰੀਦਣ ਲਈ ਕਾਨੂੰਨ ਬਣਾਉਣ ਦੀ ਹਿੰਮਤ ਹੀ ਨਹੀਂ ਕਰਦੀ, ਹਾਲਾਂਕਿ ਉਨ੍ਹਾਂ ਦੇ ਦੇਸ਼ ਵਿੱਚ ਹਿੰਸਕ ਘਟਨਾਵਾਂ ਲਗਾਤਾਰ ਵਧੀ ਜਾ ਰਹੀਆਂ ਹਨ

ਡੌਨਾਲਡ ਟਰੰਪ ਉੱਪਰ ਕਾਤਲਾਨਾ ਹਮਲਾ ਪੈਨੇਸਲਵਾਕੀਆ ਰਾਜ ਵਿੱਚ ਬਟਲਰ ਕਾਊਂਟੀ ਵਿੱਚ ਹੋਇਆਹਮਲਾ ਕਰਨ ਵਾਲਾ 20 ਸਾਲਾ ਥਾਮਸ ਮੈਥਊ ਕਰੁਕਸ ਰਿਪਬਲਿਕਨ ਪਾਰਟੀ ਦਾ ਮੈਂਬਰ ਸੀਉਸ ਨੇ 300 ਫੁੱਟ ਉੱਚੀ ਥਾਂ ’ਤੇ ਬੈਠਕੇ ਏ.ਆਰ.15 ਸੈਮੀ ਆਟੋਮੈਟਿਕ ਅਸਾਲਟ ਰਾਈਫਲ ਨਾਲ ਨਿਸ਼ਾਨਾ ਸਾਧਿਆ ਸੀ, ਜਦੋਂ ਡੌਨਾਲਡ ਟਰੰਪ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਿਹਾ ਸੀਤਾੜ ਤਾੜ ਗੋਲੀਆਂ ਚੱਲਣ ਨਾਲ ਰੈਲੀ ਵਿੱਚ ਸਨਸਨੀ ਫੈਲ ਗਈਪ੍ਰੰਤੂ ਡੋਨਲਡ ਜੇ ਟਰੰਪ ਦੀ ਖ਼ੁਸ਼ਕਿਸਮਤੀ ਰਹੀ ਕਿ ਉਹ ਵਾਲ ਵਾਲ ਬਚ ਗਏ ਤੇ ਗੋਲੀ ਉਨ੍ਹਾਂ ਦੇ ਸੱਜੇ ਕੰਨ ਨੂੰ ਜ਼ਖ਼ਮੀ ਕਰਦੀ ਅੱਗੇ ਲੰਘ ਗਈਇਸ ਨੂੰ ਚਮਤਕਾਰੀ ਬਚਾ ਕਿਹਾ ਜਾ ਸਕਦਾ ਹੈਗੋਲੀ ਲੱਗਣ ਤੋਂ ਬਾਅਦ ਜਦੋਂ ਸੁਰੱਖਿਆ ਦਸਤੇ ਡੌਨਾਲਡ ਟਰੰਪ ਨੂੰ ਬਾਹਰ ਲਿਜਾ ਰਹੇ ਸਨ ਤਾਂ ਟਰੰਪ ਉੱਚੀ ਉਚੀ ਬੜ੍ਹਕਾਂ ਮਾਰ ਰਹੇ ਸਨਇਸ ਘਟਨਾ ਵਿੱਚ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਕੋਰੀ ਕੰਪੇਰਟੇਰ ਮਾਰਿਆ ਗਿਆਕਾਤਲ ਦੀ ਕਾਰ ਵਿੱਚੋਂ ਵਿਸਫੋਟਿਕ ਪਦਾਰਥ ਬਰਾਮਦ ਹੋਇਆ ਹੈ

ਹਮਲਾਵਰ ਪੈਨੇਸਿਲਵਾਨੀਆ ਦੇ ਬੈਥਲ ਸ਼ਹਿਰ ਦਾ ਰਹਿਣ ਵਾਲਾ ਸੀਹਮਲਾਵਰ ਥਾਮਸ ਮੈਥਿਊ ਕਰੁਕਸ ਨੇ 2022 ਵਿੱਚ ਬੈਥਲ ਪਾਰਕ ਹਾਈ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ ਸੀ ਅਤੇ ਕੌਮੀ ਗਣਿਤ ਤੇ ਸਾਇੰਸ ਦਾ 500 ਡਾਲਰ ਦਾ ‘ਇਨਿਸ਼ੀਏਟਿਵ ਸਟਾਰ ਅਵਾਰਡ’ ਹੋਰ ਵਿਦਿਆਰਥੀਆਂ ਨਾਲ ਪ੍ਰਾਪਤ ਕੀਤਾ ਸੀਕਾਤਲ ਨੂੰ ਪੁਲਿਸ ਦੀ ਸੀਕਰਿਟ ਸਰਵਿਸ ਨੇ ਮੌਕੇ ’ਤੇ ਹੀ ਮਾਰ ਦਿੱਤਾਹਮਲਾ ਕਰਨ ਦੇ ਕਾਰਨਾਂ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਕਰ ਰਹੀ ਹੈ1981 ਵਿੱਚ ਰੌਨਾਲਡ ਰੇਗਨ ’ਤੇ ਹੋਏ ਹਮਲੇ ਤੋਂ 24 ਸਾਲ ਬਾਅਦ ਇਹ ਵੱਡੀ ਘਟਨਾ ਵਾਪਰੀ ਹੈ

ਅਮਰੀਕਾ ਵਿੱਚ ਰਾਸ਼ਟਰਪਤੀ, ਸਾਬਕਾ ਰਾਸ਼ਟਰਪਤੀ ਅਤੇ ਰਾਸ਼ਟਰਪਤੀ ਦੇ ਉਮੀਦਵਾਰਾਂ ’ਤੇ ਹਮਲੇ ਹੋਣਾ ਕੋਈ ਨਵੀਂ ਗੱਲ ਨਹੀਂ ਹੈਇਸ ਤੋਂ ਪਹਿਲਾਂ ਵੀ ਅਜਿਹੇ ਇੱਕ ਦਰਜਨ ਦੇ ਕਰੀਬ ਹਮਲੇ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਕੁਝ ਰਾਸ਼ਟਰਪਤੀ ਮਾਰੇ ਵੀ ਗਏ ਸਨਸਭ ਤੋਂ ਪਹਿਲਾ ਹਮਲਾ ਅਮਰੀਕਾ ਦੇ 16ਵੇਂ ਰਾਸ਼ਟਰਪਤੀ ਅਬਰਾਹਿਮ ਲਿੰਕਨ ’ਤੇ 14 ਅਪਰੈਲ 1865 ਨੂੰ ਫੋਰਡ ਥੇਟਰ ਵਿੱਚ ਹੋਇਆ ਸੀਇਹ ਹਮਲਾ ਜੌਹਨ ਵਿਲਕੀਸ ਬੂਥ ਨੇ ਅਬਰਾਹਿਮ ਲਿੰਕਨ ਵੱਲੋਂ ਕਾਲੇ ਲੋਕਾਂ ਦੇ ਹੱਕਾਂ ਦੀ ਸਪੋਰਟ ਕਰਨ ਕਰਕੇ ਕੀਤਾ ਸੀ, ਜਿਸ ਵਿੱਚ ਰਾਸ਼ਟਰਪਤੀ ਅਬਰਾਹਿਮ ਲਿੰਕਨ ਮਾਰੇ ਗਏ ਸਨਕਾਤਲ ਵੀ 26 ਅਪਰੈਲ 1865 ਨੂੰ ਮਾਰਿਆ ਗਿਆ ਸੀਜੇਮਜ਼ ਗੇਰਫੀਲਡ, ਜੋ ਅਮਰੀਕਾ ਦੇ 20ਵੇਂ ਰਾਸ਼ਟਰਪਤੀ ਸਨ, ਉਨ੍ਹਾਂ ਉੱਪਰ 2 ਜੁਲਾਈ 1881 ਨੂੰ ਵਾਸ਼ਿੰਗਟਨ ਟਰੇਨ ਸਟੇਸ਼ਨ ਵਿਖੇ ਚਾਰਲਸ ਗੁਟੇਊ ਨੇ ਹਮਲਾ ਕੀਤਾ ਸੀਰਾਸ਼ਟਰਪਤੀ ਦੇ ਜ਼ਖ਼ਮਾਂ ਵਿੱਚ ਇਨਫੈਕਸ਼ਨ ਹੋਣ ਤੋਂ ਬਾਅਦ ਸਤੰਬਰ 1881 ਵਿੱਚ ਸਵਰਗ ਸਿਧਾਰ ਗਏ ਸਨ

6 ਸਤੰਬਰ 1901 ਨੂੰ ਅਮਰੀਕਾ ਦੇ 25ਵੇਂ ਰਾਸ਼ਟਰਪਤੀ ਵਿਲੀਅਮ ਮੈਕਨੈਲੇ ਉੱਪਰ ਨਿਊਯਾਰਕ ਦੇ ਬਫਲੋ ਵਿਖੇ ਲਿਓਨ ਜੋਲਕੋਜ਼ ਨੇ ਹਮਲਾ ਕੀਤਾ ਸੀਰਾਸ਼ਟਰਪਤੀ ਚਾਰ ਦਿਨ ਬਾਅਦ ਸਵਰਗ ਸਿਧਾਰ ਗਏ ਸਨਲਿਓਨ ਜੋਲਕੋਜ਼ ਨੂੰ 29 ਅਕਤੂਬਰ 1901 ਨੂੰ ਫ਼ਾਂਸੀ ਦਿੱਤੀ ਗਈ ਸੀ32ਵੇਂ ਰਾਸ਼ਟਰਪਤੀ ਫਰੈਂਕਲਿਨ ਰੂਜ਼ਵੈਲਟ ’ਤੇ ਫਰਵਰੀ 1933 ਵਿੱਚ ਗੈਸਪ ਜੰਗਾਰਾ ਨੇ ਹਮਲਾ ਕੀਤਾ ਸੀ, ਜਿਸ ਵਿੱਚ ਰਾਸ਼ਟਰਪਤੀ ਦੀ ਜਾਨ ਬਚ ਗਈ ਸੀ ਪ੍ਰੰਤੂ ਮੇਅਰ ਐਨਟਨ ਸੀਮਕ ਮਾਰੇ ਗਏ ਸਨਬਾਅਦ ਵਿੱਚ ਕਾਤਲ ਨੂੰ ਫਾਂਸੀ ਹੋ ਗਈ ਸੀ

ਅਮਰੀਕਾ ਦੇ 33ਵੇਂ ਰਾਸ਼ਟਰਪਤੀ ਹੈਰੀ. ਐੱਸ. ਟਰੂਮੈਨ ਉੱਪਰ ਆਸਕਰ ਕਲਾਜ਼ੋ ਨੇ ਕਾਤਲਾਨਾ ਹਮਲਾ ਬਲੇਅਰ ਹਾਊਸ ਵਿਖੇ ਨਵੰਬਰ 1950 ਵਿੱਚ ਕੀਤਾ ਸੀਇਸ ਹਮਲੇ ਵਿੱਚ ਰਾਸ਼ਟਰਪਤੀ ਬਚ ਗਏ ਸਨਜੌਹਨ ਐੱਫ ਕੈਨੇਡੀ 35ਵੇਂ ਰਾਸ਼ਟਰਪਤੀ ’ਤੇ 22 ਨਵੰਬਰ 1963 ਨੂੰ ਟੈਕਸਾਸ ਦੇ ਡੈਲਸ ਸ਼ਹਿਰ ਵਿੱਚ ਲੀ ਹਾਰਵੇ ਓਸਵਾਲਡ ਨੇ ਕਾਤਲਾਨਾ ਹਮਲਾ ਕੀਤਾ, ਜਿਸ ਵਿੱਚ ਰਾਸ਼ਟਰਪਤੀ ਮਾਰੇ ਗਏ ਸਨਦੋ ਦਿਨ ਬਾਅਦ ਕਾਤਲ ਵੀ ਮਰ ਗਿਆ ਸੀ38ਵੇਂ ਰਾਸ਼ਟਰਪਤੀ ਗਰਾਲਡ ਫੋਰਡ ਉੱਪਰ 1975 ਵਿੱਚ ਦੋ ਵਾਰੀ ਹਮਲੇ ਹੋਏਉਹ ਦੋਵੇਂ ਵਾਰੀ ਬਚ ਗਏ ਇੱਕ ਵਾਰ ਲੀਨੇਟੇ ਫਰੌਮੀ ਅਤੇ ਦੂਜੀ ਵਾਰ ਸਾਰਾ ਜਾਨੇ ਮੂਰਾ ਨੇ ਹਮਲੇ ਕੀਤੇ ਸਨਅਮਰੀਕਾ ਦੇ 40ਵੇਂ ਰਾਸ਼ਟਰਪਤੀ ਰੋਨਾਲਡ ਰੀਗਨ ’ਤੇ 30 ਮਾਰਚ 1981 ਨੂੰ ਵਾਸ਼ਿੰਗਟਨ ਡੀ.ਸੀ. ਵਿਖੇ ਕਾਤਲਾਨਾ ਹਮਲਾ ਹੋਇਆ ਪ੍ਰੰਤੂ ਉਹ ਵਾਲ ਵਾਲ ਬਚ ਗਏ43 ਵੇਂ ਰਾਸ਼ਟਰਪਤੀ ਜੌਰਜ ਡਵਲਯੂ ਬੁਸ਼ ’ਤੇ ਜਾਰਜੀਆ ਦੇ ਟਬੀਲਿਸਟ ਸ਼ਹਿਰ ਵਿਖੇ 2005 ਵਿੱਚ ਗਰਨੇਡ ਸੁੱਟਿਆ ਗਿਆ, ਜਿਸ ਵਿੱਚ ਉਹ ਬਚ ਗਏਕਾਤਲ ਨੂੰ ਉਮਰ ਕੈਦ ਦੀ ਸਜ਼ਾ ਹੋਈ

ਰਾਸ਼ਟਰਪਤੀ ਦੇ ਉਮੀਦਵਾਰਾਂ ’ਤੇ ਹੋਏ ਹਮਲਿਆਂ ਵਿੱਚ ਡੋਨਾਲਡ ਟਰੰਪ ਤੀਜਾ ਉਮੀਦਵਾਰ ਹੈਇਸ ਤੋਂ ਪਹਿਲਾਂ ਰਾਸ਼ਟਰਪਤੀ ਦੇ ਦੋ ਉਮੀਦਵਾਰਾਂ ’ਤੇ ਵੀ ਹਮਲੇ ਹੋ ਚੁੱਕੇ ਹਨਇਨ੍ਹਾਂ ਵਿੱਚ ਰਾਸ਼ਟਰਪਤੀ ਦੇ ਉਮੀਦਵਾਰ ਥਿਓਡੋਰੇ ਰੂਜ਼ਵੈਲਟ ਉੱਪਰ 1912 ਵਿੱਚ ਮਿਲਵਾਕੀ ਵਿਖੇ ਹਮਲਾ ਹੋਇਆ ਪ੍ਰੰਤੂ ਉਹ ਬਚ ਗਏਦੂਜੇ ਉਮੀਦਵਾਰ ਰਾਬਰਟ ਐੱਫ ਕੈਨੇਡੀ ਉੱਪਰ 5 ਜੂਨ 1968 ਨੂੰ ਲਾਸ ਏਂਜਲਸ ਵਿਖੇ ਕਾਤਲਾਨਾ ਹਮਲਾ ਹੋਇਆ ਜਿਸ ਵਿੱਚ ਰਾਸ਼ਟਰਪਤੀ ਮਾਰੇ ਗਏ12 ਰਾਸ਼ਟਰਪਤੀਆਂ ’ਤੇ ਹੋਏ ਹਮਲਿਆਂ ਵਿੱਚ 5 ਰਾਸ਼ਟਰਪਤੀ ਮਾਰੇ ਗਏ ਸਨ, 7 ਰਾਸ਼ਟਰਪਤੀ ਹਮਲਿਆਂ ਵਿੱਚ ਬਚ ਗਏ ਸਨਇਹ ਵੀ ਹੈਰਾਨੀ ਦੀ ਗੱਲ ਹੈ ਕਿ ਕਿਹਾ ਜਾਂਦਾ ਹੈ ਅਮਰੀਕਾ ਦੇ ਕਾਨੂੰਨ ਬੜੇ ਸਖ਼ਤ ਹਨ ਪ੍ਰੰਤੂ ਬਹੁਤੇ ਹਮਲਾਵਰਾਂ ਨੂੰ ਸਜ਼ਾ ਨਹੀਂ ਹੋ ਸਕੀਜੇ ਅਮਰੀਕਾ ਦੇ ਉੱਚ ਅਹੁਦਿਆਂ ਵਾਲੇ ਸਰੱਖਿਅਤ ਨਹੀਂ ਹਨ ਤਾਂ ਆਮ ਸ਼ਹਿਰੀਆਂ ਦੀ ਸੁਰੱਖਿਆ ਕਿਵੇਂ ਹੋ ਸਕਦੀ ਹੈ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5144)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author