GurmitPalahi7ਅੱਜ ਦੇਸ਼ ਮਨੁੱਖੀ ਅਧਿਕਾਰਾਂ ਦੇ ਮਾਮਲੇ ਵਿੱਚ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਵਿੱਚ ਅੱਜ ਵੀ ਲੋਕ ...
(11 ਦਸੰਬਰ 2024)
ਇਸ ਸਮੇਂ ਪਾਠਕ: 190.


ਮਨੁੱਖ ਦਾ ਇਸ ਸ੍ਰਿਸ਼ਟੀ ਉੱਤੇ ਮੁਢਲਾ ਅਧਿਕਾਰ ਸਾਫ਼ ਹਵਾ
, ਸ਼ੁੱਧ ਪਾਣੀ, ਚੰਗੀ ਖੁਰਾਕ ਹੈਮਨੁੱਖ ਦੇ ਇਸ ਸ੍ਰਿਸ਼ਟੀ ਉੱਤੇ ਜਨਮ, ਸੋਝੀ ਅਤੇ ਵਿਕਾਸ ਦੇ ਚਲਦਿਆਂ ਸ਼ੈਤਾਨ ਪ੍ਰਵਿਰਤੀ ਵਾਲੇ ਲੋਕਾਂ ਨੇ ਮਨੁੱਖ ਦੇ ਮੁਢਲੇ ਅਧਿਕਾਰਾਂ ਦਾ ਹਨਨ ਕੀਤਾ ਅਤੇ ਇਹ ਵਰਤਾਰਾ ਲਗਾਤਾਰ ਜਾਰੀ ਹੈ ਇਸ ਵਰਤਾਰੇ ਨਾਲ ਕਬੀਲਿਆਂ ਵਿੱਚ ਯੁੱਧ ਹੋਏ, ਤਕੜੇ ਨੇ ਮਾੜੇ ਨੂੰ ਮਾਰਨ, ਮਨੁੱਖ ਦੇ ਸਰੀਰ ਅਤੇ ਸੋਚ ਨੂੰ ਗੁਲਾਮ ਕਰਨ ਦਾ ਯਤਨ ਕੀਤਾ ਇਹ ਪ੍ਰਵਿਰਤੀ ਸੰਸਾਰ ਪੱਧਰ ’ਤੇ ਵਾਪਰੀਸੰਸਾਰ ਯੁੱਧ ਹੋਏਇਹ ਵਰਤਾਰਾ ਅਤੇ ਮਾਰੂ ਪ੍ਰਵਿਰਤੀ ਮਨੁੱਖ ਦੇ ਅਧਿਕਾਰਾਂ ਦੀ ਦੁਸ਼ਮਣ ਬਣੀ ਨਜ਼ਰ ਆ ਰਹੀ ਹੈ

ਅਸੀਂ ਦੇਸ਼ ਮਹਾਨ ਭਾਰਤ ਦੇ ਵਾਸੀ ਮਨੁੱਖੀ ਅਧਿਕਾਰਾਂ ਦੇ ਘਾਣ ਤੋਂ ਬੁਰੀ ਤਰ੍ਹਾਂ ਪੀੜਤ ਹਾਂਪਿਛਲੇ ਇੱਕ ਦਹਾਕੇ ਤੋਂ ਭਾਰਤੀਆਂ ਦੇ ਮੁਢਲੇ ਹੱਕਾਂ ਉੱਤੇ ਛਾਪਾ ਮਾਰਿਆ ਜਾ ਰਿਹਾ ਹੈ, ਉਹਨਾਂ ਦੀ ਬੋਲਚਾਲ ਦੀ ਅਜ਼ਾਦੀ ਖੋਹੀ ਜਾ ਰਹੀ ਹੈਭਾਰਤੀਆਂ ਦੇ ਕੁਦਰਤੀ ਸਾਧਨ ਜਿਵੇਂ ਧੰਨ ਕੁਬੇਰਾਂ ਹੱਥ ਸੌਂਪੇ ਜਾ ਰਹੇ ਹਨ, ਇਹ ਭਾਰਤੀਆਂ ਦੇ ਅਧਿਕਾਰਾਂ ਉੱਤੇ ਸਿੱਧਾ ਛਾਪਾ ਹਨਸਰਕਾਰ ਵੱਲੋਂ ਸਰਵਜਨਕ ਸਾਧਨਾਂ ਨੂੰ ਪੂੰਜੀਪਤੀਆਂ ਹੱਥ ਸੌਂਪ ਕੇ ਦੇਸ਼ ਵਾਸੀਆਂ ਨੂੰ ਧੰਨ ਕੁਬੇਰਾਂ ਦੇ ਗੁਲਾਮ ਬਣਾਉਣ ਅਤੇ ਕਿਰਤ ਸਾਧਨਾਂ ਦੀ ਲੁੱਟ ਕਰਨ ਦੀ ਖੁੱਲ੍ਹ ਦੇਣਾ ਅਸਲ ਅਰਥਾਂ ਵਿੱਚ ਦੇਸ਼ ਵਾਸੀਆਂ ਦੇ ਮਨੁੱਖੀ ਅਧਿਕਾਰਾਂ ਉੱਤੇ ਸਿੱਧਾ ਦਖਲ ਹੈਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਮੌਜੂਦਾ ਹਕੂਮਤ ਆਮ ਲੋਕਾਂ ਦੇ ਭਲੇ ਦੀ ਗੱਲ ਕਰਦੀ ਹੈ, ਉਹਨਾਂ ਲਈ ਨਿੱਤ ਨਵੀਂਆਂ ਸਕੀਮਾਂ ਘੜਦੀ ਹੈ, ਰੁਜ਼ਗਾਰ ਪ੍ਰਦਾਨ ਕਰਨ ਦੇ ਫੋਕੇ ਐਲਾਨ ਕਰਦੀ ਹੈ ਪਰ ਅਸਲ ਅਰਥਾਂ ਵਿੱਚ ਸਭ ਕੁਝ ਕਾਰਪੋਰੇਟ ਜਗਤ ਨੂੰ ਸੌਂਪ ਕੇ ਸਿਰਫ਼ ਆਪਣੀ ਰਾਜ ਗੱਦੀ ਪੱਕੀ ਕਰਨ ਦੇ ਆਹਰ ਵਿੱਚ ਲੱਗੀ ਰਹਿੰਦੀ ਹੈ

ਪਿਛਲੇ ਵਰ੍ਹਿਆਂ ਵਿੱਚ ਜਿਵੇਂ ਮਜ਼ਦੂਰ ਵਿਰੋਧੀ ਕਾਨੂੰਨ ਪਾਸ ਕੀਤੇ ਗਏ, ਮਜ਼ਦੂਰਾਂ ਦੀ ਦਿਹਾੜੀ ਦਾ ਸਮਾਂ 8 ਘੰਟੇ ਤੋਂ ਵਧਾਇਆ ਗਿਆ, ਕਾਲੇ ਖੇਤੀ ਕਾਨੂੰਨ ਪਾਸ ਕਰਨ ਲਈ ਨਾਕਾਮ ਯਤਨ ਕੀਤੇ ਗਏ, ਕਿਸਾਨਾਂ ਉੱਤੇ ਅਣਮਨੁੱਖੀ ਅੱਤਿਆਚਾਰ ਕੀਤੇ ਗਏ, ਉਹ ਅਤਿ ਨਿੰਦਣਯੋਗ ਰਿਹਾ। ਇਸ ਦੀ ਦੇਸ-ਵਿਦੇਸ਼ ਵਿੱਚ ਨਿੰਦਾ ਹੋਈ ਅਤੇ ਮਨੁੱਖੀ ਅਧਿਕਾਰਾਂ ਦੇ ਹਾਮੀ ਲੋਕਤੰਤਰ ਭਾਰਤ ਦੇ ਮੱਥੇ ਉੱਤੇ ਵੱਡਾ ਕਾਲਾ ਟਿੱਕਾ ਲੱਗਿਆ ਮਨੁੱਖੀ ਅਧਿਕਾਰਾਂ ਦਾ ਘਾਣ ਜਿਸ ਢੰਗ ਨਾਲ ਇਸ ਸਮੇਂ ਦਿੱਲੀ ਦੀ ਕੇਂਦਰੀ ਸਰਕਾਰ ਕਰ ਰਹੀ ਹੈ, ਸ਼ਾਇਦ ਇਹ ਆਪਣੇ ਆਪ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸਭ ਤੋਂ ਵੱਡੀ ਮਿਸਾਲ ਹੈ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਦੀਆਂ ਬਰੂਹਾਂ ’ਤੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਪ੍ਰਗਟ ਕਰਨ ਲਈ ਜਾ ਰਹੇ ਹਨ। ਉਹਨਾਂ ਉੱਤੇ ਧੂੰਏਂ ਵਾਲੇ ਗੋਲੇ ਸੁੱਟਣਾ ਅਤੇ ਉਹਨਾਂ ਨੂੰ ਰੋਕਣਾ, ਕੀ ਉਹਨਾਂ ਦੇ ਸੰਵਿਧਾਨ ਵਿੱਚ ਮਿਲ਼ੇ ਅਧਿਕਾਰਾਂ ਦੀ ਉਲੰਘਣਾ ਨਹੀਂ ਹੈ?

ਕਿਸਾਨ ਅੰਦੋਲਨ ਦਾ ਘਟਨਾਕ੍ਰਮ ਸਭ ਦੇ ਸਾਹਮਣੇ ਹੈਕਾਲੇ ਖੇਤੀ ਕਾਨੂੰਨਾਂ ਦੀ ਕੇਂਦਰ ਸਰਕਾਰ ਵੱਲੋਂ ਵਾਪਸੀ ਅਤੇ ਹੋਰ ਮੰਗਾਂ ਮੰਨੇ ਜਾਣ ਉਪਰੰਤ ਕਿਸਾਨ ਚਾਰ ਵਰ੍ਹੇ ਪਹਿਲਾਂ ਦਿੱਲੀਓਂ ਪਰਤ ਆਏ ਸਨਪਰ ਇਹਨਾਂ ਵਰ੍ਹਿਆਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨਣਾ ਅਤੇ ਉਹਨਾਂ ਦੀਆਂ ਮੰਗਾਂ ਉੱਤੇ ਵਿਚਾਰ ਨਾ ਕਰਨਾ, ਫਿਰ ਸਿਰਫ਼ ਗੁਮਰਾਹਕੁੰਨ ਬਿਆਨਾਂ ਨਾਲ ਉਹਨਾਂ ਦੇ ਅੰਦੋਲਨ ਨੂੰ ਤਾਰਪੀਡੋ ਕਰਨਾ ਕਿੱਥੋਂ ਤਕ ਜਾਇਜ਼ ਹੈ?

ਕਿਸਾਨਾਂ ਦੀ ਇੱਕੋ ਇੱਕ ਅਹਿਮ ਮੰਗ ਕਿ ਉਹਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇਪਰ ਇਸ ਤੋਂ ਟਾਲ਼ਾ ਵੱਟ ਕੇ ਕਿਹਾ ਇਹ ਜਾ ਰਿਹਾ ਹੈ ਕਿ ਮੋਦੀ ਦੀ ਗਰੰਟੀ ਹੈ ਕਿ ਸਰਕਾਰ ਖੇਤੀ ਉਤਪਾਦ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀਕਿਸਾਨ ਬਿਆਨ ਨੂੰ ਕਿਵੇਂ ਪ੍ਰਵਾਨ ਕਰਨ, ਜਦੋਂ ਕਿ ਮੋਦੀ ਦੀਆਂ ਗਰੰਟੀਆਂ ਹਾਥੀ ਦੇ ਦੰਦ ਖਾਣ ਲਈ ਹੋਰ ਦਿਖਾਉਣ ਲਈ ਹੋਰ ਸਾਬਤ ਹੋ ਚੁੱਕੇ ਹਨ

ਕਿਸਾਨ ਸੜਕਾਂ ’ਤੇ ਹਨਕੀ ਉਹ ਸਿਰਫ਼ ਬਿਆਨਾਂ ਨਾਲ ਪਰਚ ਜਾਣਗੇਕਿਸਾਨਾਂ ਦੇ ਮੁੱਦੇ ਸਰਕਾਰ ਅਨੁਸਾਰ ਵਿਚਾਰ ਦੇ ਲਾਇਕ ਹੀ ਨਹੀਂ ਜਾਂ ਫਿਰ ਉਹਨਾਂ ਨੂੰ ਸੁਲਝਾਉਣ ਲਈ ਸਰਕਾਰ ਇਮਾਨਦਾਰੀ ਨਾਲ ਕੁਝ ਕਰਨਾ ਹੀ ਨਹੀਂ ਚਾਹੁੰਦੀ? ਮਨੁੱਖ ਜਦੋਂ ਪੀੜਤ ਹੁੰਦਾ ਹੈ, ਉਹ ਜਦੋਂ ਮਹਿਸੂਸ ਕਰਦਾ ਹੈ ਕਿ ਉਸ ਨਾਲ ਜ਼ਿਆਦਤੀ ਹੋ ਰਹੀ ਹੈ ਤਾਂ ਉਹ ਅਵਾਜ਼ ਚੁੱਕਦਾ ਹੈਆਪਣੇ ਮੁਢਲੇ ਹੱਕਾਂ ਦੀ ਰਾਖੀ ਲਈ ਲੜਦਾ ਹੈ

ਦੇਸ਼ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਨੂੰ ਖੋਰਾ ਲਾਇਆ ਜਾ ਰਿਹਾ ਹੈ, ਉਹ ਸੜਕਾਂ ’ਤੇ ਉੱਤਰਦੇ ਹਨਕਿਸੇ ਖਿੱਤੇ ਦੇ ਲੋਕਾਂ ਦੀ ਬੋਲੀ, ਸੱਭਿਆਚਾਰ, ਪਹਿਰਾਵੇ, ਰਹਿਣ-ਸਹਿਣ ਉੱਤੇ ਟੋਕਾ-ਟਾਕੀ ਹੁੰਦੀ ਹੈ, ਉਹ ਲੋਕ ਗਣਤੰਤਰ ਭਾਰਤ ਵਿੱਚ ਰੋਸ ਪ੍ਰਗਟ ਕਰਦੇ ਹਨਦੇਸ ਦੇ ਕਿਸੇ ਖਿੱਤੇ ਵਿੱਚ ਹਕੂਮਤ ਜ਼ਿਆਦਤੀ ਕਰਦੀ ਹੈ ਤਾਂ ਲੋਕ ਸੜਕਾਂ ’ਤੇ ਉੱਤਰਦੇ ਹਨਰੋਸ ਪ੍ਰਗਟ ਕਰਨਾ, ਆਪਣੇ ਉੱਤੇ ਹੋ ਰਹੀਆਂ ਜ਼ਿਆਦਤੀਆਂ ਬਾਰੇ ਦੂਜਿਆਂ ਨਾਲ ਸਾਂਝ ਪਾਉਣੀ, ਕਿਸੇ ਵੀ ਸਮਾਜ ਵਿੱਚ ਮਨੁੱਖ ਦਾ ਅਧਿਕਾਰ ਹੈਪਰ ਮੌਜੂਦਾ ਹਕੂਮਤ ਵੱਲੋਂ ਜਿਸ ਢੰਗ ਨਾਲ ਯੂਪੀ ਵਿੱਚ ਬੁਲਡੋਜ਼ਰ ਨੀਤੀ ਨਾਲ ਲੋਕਾਂ ਨੂੰ ਕੁਚਲਿਆ ਗਿਆ, ਕਸ਼ਮੀਰ, ਮਣੀਪੁਰ ਵਿੱਚ ਜਿਸ ਢੰਗ ਨਾਲ ਲੋਕਾਂ ਉੱਤੇ ਅੱਤਿਆਚਾਰ ਹੋਏ, ਅਵਾਜ਼ ਉਠਾਉਣ ਵਾਲੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ, ਉਹ ਲੋਕਤੰਤਰੀ ਕਦਰਾਂ-ਕੀਮਤਾਂ ਉੱਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ

ਮਨੁੱਖੀ ਅਧਿਕਾਰਾਂ ਦੇ ਮਾਮਲੇ ਉੱਤੇ ਭਾਰਤ ਦੁਨੀਆ ਭਰ ਵਿੱਚ ਆਪਣੀ ਪਛਾਣ ਗੁਆ ਰਿਹਾ ਹੈਦੁਨੀਆਂ ਦੇ ਵੱਡੇ ਗਣਤੰਤਰ, ਲੋਕਰਾਜ ਵਿੱਚ ਵੰਨ-ਸੁਵੰਨੇ ਲੋਕ ਵਸਦੇ ਹਨ, ਵੱਖੋ-ਵੱਖਰੀਆਂ ਬੋਲੀਆਂ, ਧਰਮ, ਸੱਭਿਆਚਾਰ ਵਾਲੇ ਲੋਕ ਇੱਥੇ ਰਹਿੰਦੇ ਹਨ, ਪਰ ਹਕੂਮਤ ਵੱਲੋਂ ਹਿੰਦੀ, ਹਿੰਦੂ, ਹਿੰਦੁਸਤਾਨ ਬਾਰੇ ਹੀ ਗੱਲ ਕਰਨੀ ਕੀ ਭਾਰਤੀਆਂ ਦੇ ਮੁਢਲੇ ਮਨੁੱਖੀ ਹੱਕਾਂ ਉੱਤੇ ਸਿੱਧਾ ਹਮਲਾ ਨਹੀਂ? ਜਿਹੜਾ ਵੀ ਕੋਈ ਚਿੰਤਕ, ਲੇਖਕ, ਵਿਚਾਰਵਾਨ ਇਸ ਵਿਚਾਰ ਉੱਤੇ ਕਿੰਤੂ-ਪ੍ਰੰਤੂ ਕਰਦਾ ਹੈ, ਉਸ ਨੂੰ ਜੇਲ੍ਹ ਵਿੱਚ ਸੁੱਟਣਾ ਕੀ ਮਨੁੱਖੀ ਅਧਿਕਾਰਾਂ ਦਾ ਹਨਨ ਨਹੀਂ ਹੈ?

ਮਨੁੱਖੀ ਅਧਿਕਾਰਾਂ ਸੰਬੰਧੀ ਇੱਕ ਰਿਪੋਰਟ ਛਪੀ ਹੈਇਸ ਰਿਪੋਰਟ ਵਿੱਚ 180 ਦੇਸ਼ ਸ਼ਾਮਲ ਕੀਤੇ ਗਏ ਹਨਭਾਰਤ ਦਾ ਸਥਾਨ 150ਵਾਂ ਹੈਬਾਵਜੂਦ ਇਸ ਗੱਲ ਦੇ ਕਿ ਅਸੀਂ ਦੁਨੀਆਂ ਭਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਆਪਣਾ ਡੰਕਾ ਵਜਾਉਣ ਦਾ ਦਾਅਵਾ ਕਰਦੇ ਹਾਂ, ਪਰ ਲੋਕਤੰਤਰ ਦੇ ਮੁਢਲੇ ਨਿਯਮਾਂ ਅਤੇ ਭਾਰਤੀ ਸੰਵਿਧਾਨ ਵਿੱਚ ਮਿਲ਼ੇ ਭਾਰਤੀਆਂ ਨੂੰ ਮੌਲਿਕ ਅਧਿਕਾਰ ਉਹਨਾਂ ਨੂੰ ਦੇਣ ’ਤੇ ਨਕਾਰਾਤਮਕ ਸੋਚ ਅਤੇ ਰਵੱਈਆ ਅਪਣਾਉਂਦੇ ਹਾਂ

ਜਿਸ ਢੰਗ ਨਾਲ ਦੇਸ਼ ਦੇ ਸੰਵਿਧਾਨ ਨੂੰ ਪਿਛਲੇ ਦਹਾਕੇ ਵਿੱਚ ਤੋੜਿਆ-ਮਰੋੜਿਆ ਗਿਆ, ਫੈਡਰਲ ਢਾਂਚੇ ਨੂੰ ਤਬਾਹ ਕਰਨ ਲਈ ਜ਼ੋਰ ਲੱਗਿਆ, ਕੇਂਦਰ ਨੇ ਏਕਾਧਿਕਾਰ ਸਥਾਪਿਤ ਕਰਨ ਦਾ ਯਤਨ ਕੀਤਾ, ਉਹ ਅਸਲ ਵਿੱਚ ਸਿਰਫ਼ ਭਾਰਤੀ ਸੰਵਿਧਾਨ ਦੀ ਤੌਹੀਨ ਹੀ ਨਹੀਂ ਸੀ, ਉਹ ਅਸਲ ਅਰਥਾਂ ਵਿੱਚ ਲੋਕਤੰਤਰ ਦੇ ਅਧਿਕਾਰਾਂ ਨੂੰ ਖੰਡਿਤ ਕਰਨ ਸਮਾਨ ਸੀ

ਅਸੀਂ ਜਦੋਂ ਦੇਸ਼ ਵਿੱਚ ਵਾਪਰ ਰਹੇ ਕਾਲੇ ਦੌਰ ਦੀ ਗੱਲ ਕਰਦੇ ਹਾਂ ਤਾਂ ਉਸੇ ਵੇਲੇ ਅਸੀਂ ਉਸ ਸੋਚ ਦੀ ਗੱਲ ਕਰਦੇ ਹਾਂ ਜੋ ਭਾਰਤੀਆਂ ਦੇ ਭਵਿੱਖ ਲਈ ਕਾਲਾ ਧੱਬਾ ਬਣਨ ਜਾ ਰਿਹਾ ਹੈਲੋਕਾਂ ਨੂੰ ਇੱਕੋ ਸੋਚ ਵਿੱਚ ਬੰਨ੍ਹਣਾ ਉਹਨਾਂ ਨੂੰ ਇੱਕੋ ਧਰਮ ਦੇ ਅਨੁਯਾਈ ਬਣਾਉਣ ਲਈ ਪ੍ਰੇਰਣਾ ਜਾਂ ਮਜਬੂਰ ਕਰਨਾ, ਦੂਜੇ ਧਰਮਾਂ ਦੀ ਤੌਹੀਨ ਕਰਨਾ ਅਤੇ ਵਿਰੋਧੀ ਸੋਚ ਨੂੰ ਟਿੱਚ ਜਾਣ ਕੇ ਉਸ ਨੂੰ ਮਿੱਧਣਾ, ਇੱਕ ਇਹੋ ਜਿਹਾ ਕਾਰਜ ਦੇਸ਼ ਵਿੱਚ ਬਣਦਾ ਜਾ ਰਿਹਾ ਹੈ, ਜੋ ਲੋਕਤੰਤਰ ਦੇ ਖਾਤਮੇ, ਡਿਕਟੇਟਰਸ਼ਿੱਪ ਅਤੇ ਇੱਕੋ ਇੱਕ ਸ਼ਖਸ ਦੇ ਉਭਾਰ ਵੱਲ ਵਡੇਰਾ ਅਤੇ ਨਿੰਦਣ ਯੋਗ ਕਦਮ ਹੈ

ਇਤਿਹਾਸ ਵਿੱਚ ਦਰਜ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਗੰਭੀਰ ਅਤੇ ਪ੍ਰਸਿੱਧ ਉਲੰਘਣ ਯਹੂਦੀਆਂ, ਸਮਲਿੰਗਕਾਂ, ਕਮਿਊਨਿਸਟਾਂ ਅਤੇ ਹੋਰ ਸਮੂਹਾਂ ਨੂੰ ਹਿਟਲਰ ਦਾ ‘ਦੁਨੀਆਂ ਨੂੰ ਸਾਫ਼ ਕਰਨ’ ਦਾ ਏਜੰਡਾ ਸੀਕੀ ਭਾਰਤ ਦੇ ਹਾਕਮ ਇਹਨਾਂ ਦਿਨਾਂ ਵੱਲ ਅੱਗੇ ਤਾਂ ਨਹੀਂ ਵਧ ਰਹੇ?

ਅੱਜ ਦੇਸ਼ ਮਨੁੱਖੀ ਅਧਿਕਾਰਾਂ ਦੇ ਮਾਮਲੇ ਵਿੱਚ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈਦੇਸ਼ ਵਿੱਚ ਅੱਜ ਵੀ ਲੋਕ ਹੱਥਾਂ ਨਾਲ਼ ਮੈਲ਼ਾ ਢੋਂਦੇ ਹਨਔਰਤਾਂ ਨਾਲ ਅੱਜ ਵੀ ਧੱਕਾ ਹੋ ਰਿਹਾ ਹੈ ਸ਼ਾਸਨ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈਦੇਸ਼ ਵਿੱਚ ਵੋਟਰਾਂ ਨੂੰ ਖਰੀਦਣ ਦੀ ਪ੍ਰਵਿਰਤੀ ਵਧ ਰਹੀ ਹੈਘੱਟ ਗਿਣਤੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ ਦਾ ਹਰ ਹਥਿਆਰ ਵਰਤਿਆ ਜਾ ਰਿਹਾ ਹੈਇਸ ਵਰਤਾਰੇ ਨੂੰ ਰੋਕਣ ਲਈ ਚੇਤੰਨ ਲੋਕਾਂ ਨੂੰ ਅੱਗੇ ਆਉਣਾ ਪਵੇਗਾ

ਸਮਾਜਿਕ ਬੇਇਨਸਾਫ਼ੀ ਦੇ ਦੌਰ ਵਿੱਚ ਮਨੁੱਖੀ ਅਧਿਕਾਰਾਂ ਦੀ ਜੋ ਗਰੰਟੀ ਘਟਦੀ ਜਾ ਰਹੀ ਹੈ, ਉਸ ਨੂੰ ਰੋਕਣਾ ਸਮੇਂ ਦੀ ਲੋੜ ਬਣਦੀ ਜਾ ਰਹੀ ਹੈਮਨੁੱਖੀ ਅਧਿਕਾਰ ਕਿਸੇ ਵੀ ਵਿਅਕਤੀ ਨੂੰ ਦੁਰਵਿਵਹਾਰ ਜਾਂ ਭੇਦਭਾਵ ਤੋਂ ਬਚਾਉਂਦਾ ਹੈ, ਕਿਉਂਕਿ ਉਸ ਨੂੰ ਸਰੀਰਕ ਅਤੇ ਬੌਧਿਕ ਰੂਪ ਵਿੱਚ ਵਿਕਸਿਤ ਹੋਣ ਦਾ ਬਰਾਬਰ ਅਧਿਕਾਰ ਹੈ

*     *     *     *     *

ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।
(5522)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ:  (This email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author