UjagarSingh7ਕੋਲੰਬੀਆ ਦੇਸ਼ ਨੇ ਅਮਰੀਕਾ ਦੇ ਜਹਾਜ਼ ਨੂੰ ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ ...
(11 ਫਰਵਰੀ 2025)

 

ਅਮਰੀਕਾ ਨੇ 104 ਗ਼ੈਰ ਕਾਨੂੰਨੀ ਤੌਰ ’ਤੇ ਗਏ ਭਾਰਤੀਆਂ ਨੂੰ ਬੇਇੱਜ਼ਤ ਢੰਗ ਨਾਲ ਵਾਪਸ ਭੇਜ ਦਿੱਤਾ ਹੈ, 487 ਹੋਰ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ 12 ਫਰਵਰੀ ਨੂੰ ਅਮਰੀਕਾ ਜਾ ਰਹੇ ਹਨ। ਉਨ੍ਹਾਂ ਨੂੰ ਆਪਣੇ ਦੋਸਤ ਡੋਨਾਲਡ ਟਰੰਪ ਨਾਲ ਹੱਥਕੜੀਆਂ ਅਤੇ ਬੇੜੀਆਂ ਪਹਿਨਾ ਕੇ ਵਾਪਸ ਭੇਜਣ ਤੋਂ ਰੋਕਣ ਲਈ ਗੱਲਬਾਤ ਕਰਨੀ ਚਾਹੀਦੀ ਹੈਗ਼ੈਰ ਕਾਨੂੰਨੀ ਤੌਰ ’ਤੇ ਏਜੰਟਾਂ ਦੇ ਧੱਕੇ ਚੜ੍ਹਕੇ ਅਮਰੀਕਾ ਗਏ ਭਾਰਤੀਆਂ ਨੂੰ ਅਮਰੀਕਾ ਦਾ ਭਾਰਤ ਵਿੱਚ ਫ਼ੌਜ ਦੇ ਜਹਾਜ਼ ਰਾਹੀਂ ਹੱਥਕੜੀਆਂ, ਲੱਕ ਅਤੇ ਪੈਰਾਂ ਵਿੱਚ ਬੇੜੀਆਂ ਬੰਨ੍ਹਕੇ ਵਾਪਸ ਭੇਜਣਾ, ਅੱਜ ਕੱਲ੍ਹ ਸਮੁੱਚੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈਇਉਂ ਲੱਗ ਰਿਹਾ ਸੀ ਜਿਵੇਂ ਇਨ੍ਹਾਂ ਨੇ ਕੋਈ ਘੋਰ ਅਪਰਾਧ ਕੀਤਾ ਹੋਵੇਪ੍ਰੰਤੂ ਅਸਲੀਅਤ ਇਹ ਨਹੀਂ ਸੀਦੇਸ਼ ਦੀ ਜਨਤਾ ਭਾਰਤ ਦਾ ਅਪਮਾਨ ਹੋਇਆ ਮਹਿਸੂਸ ਕਰ ਰਹੀ ਹੈਫ਼ੌਜ ਦੇ ਜਹਾਜ਼ ਦੇਸ਼ ਦੀ ਸੁਰੱਖਿਆ ਲਈ ਫ਼ੌਜ ਵੱਲੋਂ ਵਰਤੇ ਜਾਂਦੇ ਹਨਕਿਸੇ ਖਾਸ ਹਾਲਾਤ ਵਿੱਚ ਸੁਰੱਖਿਆ ਕਾਰਨਾਂ ਕਰਕੇ ਦੇਸ਼ ਦੇ ਸਰਵਉੱਚ ਵਿਅਕਤੀਆਂ ਲਈ ਵੀ ਵਰਤਿਆ ਜਾਂਦੇ ਹਨਵੈਸੇ ਇੰਨੇ ਵੱਡੇ ਜ਼ਹਾਜਾਂ ਦੀ ਫ਼ੌਜ ਦਾ ਸਾਮਾਨ, ਟੈਂਕਾਂ ਵਗੈਰਾ ਦੀ ਢੋਅ ਢੁਆਈ ਲਈ ਵਰਤੋਂ ਕੀਤੀ ਜਾਂਦੀ ਹੈ

ਇਹ ਵੀ ਪਤਾ ਲੱਗਾ ਹੈ ਕਿ ਇਸ ਜਹਾਜ਼ ਵਿੱਚ ਸੀਟਾਂ ਨਹੀਂ ਸਨ, ਭਾਰਤੀਆਂ ਨੂੰ ਫਰਸ਼ ’ਤੇ ਬਿਠਾਇਆ ਗਿਆ ਸੀ। ਜੇ ਇਹ ਸੱਚ ਹੈ ਤਾਂ ਬਹੁਤ ਮਾੜੀ ਗੱਲ ਹੈਹੱਥਾਂ ਵਿੱਚ ਹੱਥਕੜੀਆਂ, ਲੱਕਾਂ ਅਤੇ ਪੈਰਾਂ ਵਿੱਚ ਬੇੜੀਆਂ ਲੱਗੀਆਂ ਹੋਈਆਂ ਸਨਵਾਸ਼ਰੂਮ ਜਾਣ ਸਮੇਂ ਵੀ ਇਹ ਖੋਲ੍ਹੀਆਂ ਨਹੀਂ ਜਾਂਦੀਆਂ ਸਨ। ਅਜਿਹੇ ਹਾਲਾਤ ਵਿੱਚ ਵਾਸ਼ਰੂਮ ਜਾਣ ਲਈ ਵੀ ਸਮੱਸਿਆ ਪੈਦਾ ਹੁੰਦੀ ਰਹੀ ਹੈਬਹੁਤ ਲੰਮਾ ਸਫਰ ਬਹੁਤ ਹੀ ਬੇਇੰਤਜ਼ਾਮੀ ਵਾਲਾ ਤੇ ਅਣਮਨੁੱਖੀ ਰਿਹਾ। ਇੱਕ ਦੂਜੇ ਨਾਲ ਗੱਲ ਕਰਨ ਅਤੇ ਫਿਰਨ ਤੁਰਨ ਦੀ ਮਨਾਹੀ ਸੀਭਾਰਤੀਆਂ ਵਿੱਚ 72 ਮਰਦ, 19 ਇਸਤਰੀਆਂ ਅਤੇ 13 ਬੱਚੇ ਸ਼ਾਮਲ ਸਨਵੈਸੇ ਅਮਰੀਕਾ ਦਾ ਕਾਨੂੰਨ ਅਮਰੀਕਾ ਵਿੱਚ ਪਹੁੰਚੇ ਵਿਅਕਤੀ ਨੂੰ ਇਸ ਪ੍ਰਕਾਰ ਵਾਪਸ ਭੇਜਣ ਦੀ ਇਜਾਜ਼ਤ ਨਹੀਂ ਦਿੰਦਾਜਿਹੜਾ ਵੀ ਵਿਅਕਤੀ ਇੱਕ ਵਾਰ ਅਮਰੀਕਾ ਵਿੱਚ ਪਹੁੰਚ ਜਾਂਦਾ, ਉਸ ਨੂੰ ਉੰਨੀ ਦੇਰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ, ਜਿੰਨੀ ਦੇਰ ਉਹ ਕੋਈ ਕਰਾਈਮ ਨਹੀਂ ਕਰਦਾਇਨ੍ਹਾਂ ਭਾਰਤੀਆਂ ਨੂੰ ਤਾਂ ਉੱਥੇ ਗਿਆਂ ਨੂੰ ਅਜੇ ਬਹੁਤ ਥੋੜ੍ਹਾ ਸਮਾਂ ਹੋਇਆ ਸੀਅਮਰੀਕਾ ਦੇ ਕਾਨੂੰਨ ਅਨੁਸਾਰ ਇਨ੍ਹਾਂ ਨੂੰ ਕਚਹਿਰੀ ਵਿੱਚ ਆਪਣੇ ਕੇਸ ਕਰਨ ਦੀ ਇਜਾਜ਼ਤ ਹੁੰਦੀ ਹੈਇਹ ਲੋਕਾਂ ਨੇ ਅਜੇ ਅਪਲਾਈ ਕਰਨਾ ਸੀ ਪ੍ਰੰਤੂ ਇਨ੍ਹਾਂ ਨੂੰ ਅਪਲਾਈ ਕਰਨ ਹੀ ਨਹੀਂ ਦਿੱਤਾ ਗਿਆਕਿਹਾ ਜਾਂਦਾ ਹੈ ਕਿ ਇਹ ਸਾਰਾ ਕੁਝ ਟਰੰਪ ਦੇ ਜ਼ੁਬਾਨੀ ਕਲਾਮੀ ਹੁਕਮਾਂ ਨਾਲ ਚਲਦਾ ਹੈਵਾਪਸ ਤਾਂ ਉਹ ਭੇਜ ਸਕਦੇ ਹਨ ਪ੍ਰੰਤੂ ਕਚਹਿਰੀ ਵਿੱਚ ਕੇਸ ਖ਼ਾਰਜ ਹੋਣ ਤੋਂ ਬਾਅਦ

ਸਿਆਸੀ ਪਾਰਟੀਆਂ ਅਜਿਹੇ ਨਾਜ਼ੁਕ ਤੇ ਸੰਵੇਦਨਸ਼ੀਲ ਮੁੱਦੇ ’ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿੱਚ ਪਿੱਛੇ ਨਹੀਂ ਹਟ ਰਹੀਆਂ, ਸਗੋਂ ਉਨ੍ਹਾਂ ਲਈ ਨਰਿੰਦਰ ਮੋਦੀ ਦੀ ਸਰਕਾਰ ਨੂੰ ਘੇਰਨ ਲਈ ਜਿਵੇਂ ਸੁੰਢ ਦੀ ਗੱਠੀ ਦੀ ਕਹਾਵਤ ਦੀ ਤਰ੍ਹਾਂ ਨਵਾਂ ਮੁੱਦਾ ਮੁੱਦਤ ਬਾਅਦ ਲੱਭਿਆ ਹੋਵੇਵੈਸੇ ਉਨ੍ਹਾਂ ਦਾ ਵਿਰੋਧ ਕਰਨਾ ਜਾਇਜ਼ ਵੀ ਲਗਦਾ ਹੈ ਕਿਉਂਕਿ ਦੇਸ਼ ਦੇ ਨਾਗਰਿਕਾਂ ਦੇ ਮਾਣ ਸਨਮਾਨ ਦਾ ਮੁੱਦਾ ਹੈਭਾਰਤ ਦੇ ਸਵੈਮਾਨ ਨੂੰ ਆਂਚ ਆਈ ਹੈਭਾਰਤ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ ਕਿ ਭਾਰਤੀਆਂ ਨਾਲ ਅਜਿਹਾ ਵਿਵਹਾਰ ਕਿਉਂ ਹੋਇਆ, ਜਦੋਂ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੋਵੇਂ ਇੱਕ ਦੂਜੇ ਨੂੰ ਆਪਣੇ ਮਿੱਤਰ ਕਹਿੰਦੇ ਹਨ ਇੱਥੋਂ ਤਕ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸ਼੍ਰੀ ਨਰਿੰਦਰ ਮੋਦੀ ਦੇ ਸੱਦੇ ਤੇ ਇੱਕ ਕਿਸਮ ਨਾਲ ਭਾਰਤ ਵਿੱਚ ਚੋਣ ਪ੍ਰਚਾਰ ਲਈ ਵੀ ਆਏ ਸਨਇਸੇ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਅਮਰੀਕਾ ਵਿੱਚ ਡੌਨਲਡ ਟਰੰਪ ਦੀ ਚੋਣ ਸਮੇਂ ਮਦਦ ਕਰਨ ਲਈ ਅਮਰੀਕਾ ਵਿੱਚ ਭਾਰਤੀਆਂ ਦੇ ਇੱਕ ਜਲਸੇ ਨੂੰ ਸੰਬੋਧਨ ਕਰਕੇ ਆਏ ਸਨ, ਜਿੱਥੇ ਦੋਹਾਂ ਨੇਤਾਵਾਂ ਨੇ ਦੋਸਤੀ ਦੇ ਦਮਗਜ਼ੇ ਮਾਰੇ ਸਨ

ਇਹ ਵੀ ਸਹੀ ਗੱਲ ਹੈ ਕਿ ਕਿਸੇ ਵੀ ਦੇਸ਼ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਉੱਥੇ ਪਹੁੰਚਣਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾਉਸ ਦੇਸ਼ ਦਾ ਸੰਵਿਧਾਨ ਹੁੰਦਾ ਹੈ, ਉਸ ਅਨੁਸਾਰ ਉਹ ਗ਼ੈਰ ਕਾਨੂੰਨੀ ਲੋਕਾਂ ਨੂੰ ਦੇਸ਼ ਨਿਕਾਲਾ ਦੇ ਸਕਦਾ ਹੈ, ਪ੍ਰੰਤੂ ਵਾਪਸ ਭੇਜਣ ਲਈ ਉਨ੍ਹਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਕਰਨੀ ਜ਼ਰੂਰੀ ਹੁੰਦੀ ਹੈਖਾਸ ਤੌਰ ’ਤੇ ਅਮਰੀਕਾ ਵਰਗੇ ਦੇਸ਼ ਲਈ, ਜਿਹੜਾ ਮਨੁੱਖੀ ਅਧਿਕਾਰਾਂ ਦਾ ਆਪਣੇ ਆਪ ਨੂੰ ਰਖਵਾਲਾ ਸਮਝਦਾ ਹੋਇਆ, ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਜੇਕਰ ਮਨੁੱਖੀ ਹੱਕਾਂ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਦਖ਼ਲ ਦਿੰਦਾ ਰਹਿੰਦਾ ਹੈਉਸ ਵੱਲੋਂ ਭਾਰਤੀਆਂ ਨੂੰ ਵਾਪਸ ਭੇਜਣ ਮੌਕੇ ਕੀਤਾ ਗਿਆ ਅਣਉਚਿਤ ਵਿਵਹਾਰ ਨਿੰਦਣਯੋਗ ਹੈਅਮਰੀਕਾ ਦੇ ਭਾਰਤੀਆਂ ਨਾਲ ਕੀਤੇ ਗਏ ਵਿਵਹਾਰ ਦੇ ਸਿੱਟੇ ਵਜੋਂ ਸਮੁੱਚੇ ਭਾਰਤ ਵਿੱਚ ਰੋਸ ਦੀ ਲਹਿਰ ਦੌੜ ਗਈ ਹੈਅਮਰੀਕਾ ਨੇ ਭਾਰਤੀਆਂ ਨੂੰ ਵਾਪਸ ਭੇਜਣ ਤੋਂ ਪਹਿਲਾਂ ਭਾਰਤ ਨਾਲ ਤਾਲਮੇਲ ਕੀਤਾ ਸੀ, ਕਿਉਂਕਿ ਕੁਝ ਦਿਨ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਜੈ ਸ਼ੰਕਰ ਅਮਰੀਕਾ ਦੇ ਦੌਰੇ ’ਤੇ ਗਏ ਸਨ ਤੇ ਉਨ੍ਹਾਂ ਦਾ ਬਿਆਨ ਆਇਆ ਸੀ ਕਿ ਉਹ ਗ਼ੈਰ ਕਾਨੂੰਨੀ ਭਾਰਤੀਆਂ ਨੂੰ ਵਾਪਸ ਲੈਣ ਲਈ ਤਿਆਰ ਹਨਉਸ ਮੌਕੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨੂੰ ਕਹਿਣਾ ਚਾਹੀਦਾ ਸੀ ਕਿ ਉਹ ਖ਼ੁਦ ਗ਼ੈਰ ਕਾਨੂੰਨੀ ਭਾਰਤੀਆਂ ਨੂੰ ਆਪਣੇ ਜਹਾਜ਼ ਵਿੱਚ ਸਤਿਕਾਰ ਸਹਿਤ ਵਾਪਸ ਲੈ ਜਾਣਗੇਹੁਣ ਸ਼੍ਰੀ ਜੈ ਸੰਕਰ ਵਿਦੇਸ਼ ਮੰਤਰੀ ਜੀ ਦਾ ਇਹ ਕਹਿਣਾ ਕਿ ਭਾਰਤੀ ਸਾਡੇ ਸਨਮਾਨਯੋਗ ਨਾਗਰਿਕ ਹਨ, ਇੰਨੇ ਨਿਰਾਦਰ ਤੋਂ ਬਾਅਦ ਇੰਜ ਕਹਿਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ

ਅਜੇ ਤਾਂ ਅਮਰੀਕਾ ਦੀ ਸਰਕਾਰ ਵੱਲੋਂ 20407 ਗ਼ੈਰ ਕਾਨੂੰਨੀ ਭਾਰਤੀਆਂ ਦੀ ਕੀਤੀ ਪਛਾਣ ਵਿੱਚੋਂ 104 ਨੂੰ ਵਾਪਸ ਭੇਜ ਕੇ ਇੱਕ ਪੂਣੀ ਹੀ ਕੱਤੀ ਹੈ, ਬਾਕੀਆਂ ਦੀ ਵਾਪਸੀ ਸਮੇਂ ਕੇਂਦਰ ਸਰਕਾਰ ਨੂੰ ਆਪਣਾ ਜਹਾਜ਼ ਭੇਜਣਾ ਚਾਹੀਦਾ ਹੈਸ਼੍ਰੀ ਜੈ ਸ਼ੰਕਰ ਬਿਓਰੋਕਰੇਟ ਤੋਂ ਬਣਿਆ ਸਿਆਸਤਦਾਨ ਹੈ, ਇਹੋ ਸ਼ੁਰੂ ਤੋਂ ਸਿਆਸਤ ਵਿੱਚ ਆਏ ਸਿਆਸਤਦਾਨ ਦਾ ਅੰਤਰ ਹੁੰਦਾ ਹੈ। ਬਿਓਰੋਕਰੇਟ ਸਿਰਫ ਉਸ ਦੇਸ਼ ਦੇ ਕਾਨੂੰਨਾਂ ਨੂੰ ਵੇਖਦਾ ਹੈ, ਆਪਣੇ ਦੇਸ਼ ਦੇ ਨਾਗਰਿਕਾਂ ਬਾਰੇ ਸੋਚਦਾ ਹੀ ਨਹੀਂਇਹ ਹੋ ਸਕਦਾ ਜੇਕਰ ਕੋਈ ਸਿਆਸਤਦਾਨ ਵਿਦੇਸ਼ ਮੰਤਰੀ ਹੁੰਦਾ ਤਾਂ ਉਹ ਜ਼ਰੂਰ ਆਪਣੀਆਂ ਵੋਟਾਂ ਅਤੇ ਦੇਸ਼ ਦੇ ਨਾਗਰਿਕਾਂ ਦੇ ਹਿਤਾਂ ਦਾ ਧਿਆਨ ਰੱਖਦਾਭਾਰਤ ਦੇ ਵਿਦੇਸ਼ ਮੰਤਰੀ ਕਹਿੰਦੇ ਹਨ ਕਿ 2012 ਤੋਂ ਵਾਪਸ ਭੇਜਣ ਦਾ ਕੰਮ ਅਮਰੀਕਾ ਕਰ ਰਿਹਾ ਹੈ, ਇਹ ਕੋਈ ਨਵਾਂ ਤੇ ਪਹਿਲੀ ਵਾਰ ਹੋਇਆ ਕੰਮ ਨਹੀਂ। ਪ੍ਰੰਤੂ ਉਨ੍ਹਾਂ ਨੂੰ ਇਹ ਵੀ ਵੇਖਣਾ ਚਾਹੀਦਾ ਹੈ ਕਿ ਪਹਿਲਾਂ ਜਿਹੜੇ ਭਾਰਤੀਆਂ ਨੂੰ ਭੇਜਿਆ ਗਿਆ ਹੈ, ਉਨ੍ਹਾਂ ਨੂੰ ਕਦੀ ਵੀ ਇਸ ਪ੍ਰਕਾਰ ਜ਼ੰਜੀਰਾਂ ਨਾਲ ਜਕੜਕੇ ਦੁਰਵਿਵਹਾਰ ਨਾਲ ਨਹੀਂ ਭੇਜਿਆ ਗਿਆਭਾਰਤੀਆਂ ਨਾਲ ਇੰਨੀ ਜ਼ਬਰਦਸਤੀ, ਬਦਸਲੂਕੀ ਅਤੇ ਬੇਇੱਜ਼ਤੀ ਕਦੀ ਵੀ ਨਹੀਂ ਹੋਈਅਮਰੀਕਾ ਸੰਸਾਰ ਦੇ ਹੋਰ ਦੇਸ਼ਾਂ ਦੇ ਗ਼ੈਰਕਾਨੂੰਨੀ ਨਾਗਰਿਕਾਂ ਨੂੰ ਵੀ ਵਾਪਸ ਭੇਜ ਰਿਹਾ ਹੈਅਖ਼ਬਾਰਾਂ ਦੀਆਂ ਖ਼ਬਰਾਂ ਅਨੁਸਾਰ ਕੋਲੰਬੀਆ ਦੇਸ਼ ਨੇ ਅਮਰੀਕਾ ਦੇ ਜਹਾਜ਼ ਨੂੰ ਉਤਾਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਹ ਆਪਣੇ ਨਾਗਰਿਕਾਂ ਨੂੰ ਆਪਣੇ ਜਹਾਜ਼ ਵਿੱਚ ਮਾਣ ਸਨਮਾਨ ਨਾਲ ਲੈਕੇ ਆਏ ਹਨ। ਫਿਰ ਭਾਰਤ ਅਜਿਹਾ ਕਿਉਂ ਨਹੀਂ ਕਰ ਸਕਿਆ?

ਭਾਰਤ ਨੂੰ ਗ਼ੈਰ ਕਾਨੂੰਨੀ ਪਰਵਾਸ ਕਰਨ ਵਾਲੇ ਨੌਜਵਾਨਾਂ ਬਾਰੇ ਸੰਜੀਦਗੀ ਨਾਲ ਸੋਚਣਾ ਪਵੇਗਾ ਕਿ ਇਹ ਪਰਵਾਸ ਕਿਉਂ ਹੋ ਰਿਹਾ ਹੈ? ਪਰਵਾਸ ਵਿੱਚ ਵਹੀਰਾਂ ਘੱਤ ਕੇ ਜਾਣ ਦੇ ਬਹੁਤ ਸਾਰੇ ਕਾਰਨ ਹਨਗ਼ੈਰ ਕਾਨੂੰਨੀ ਪਰਵਾਸ ਪੰਜਾਬੀਆਂ ਵੱਲੋਂ ਗ਼ਦਰੀ ਬਾਬਿਆਂ ਦੇ ਸਮੇਂ ਤੋਂ ਹੋ ਰਿਹਾ ਹੈਉਦੋਂ ਵੀ ਬਹੁਤ ਸਾਰੇ ਗ਼ਦਰੀ ਅਤੇ ਭਾਰਤ ਦੇ ਹੋਰ ਹਿੱਸਿਆਂ ਤੋਂ ਆਜ਼ਾਦੀ ਦੇ ਪ੍ਰਵਾਨੇ ਗਏ ਸਨਉਦੋਂ ਉਨ੍ਹਾਂ ਦੀਆਂ ਸਿਆਸੀ ਮਜਬੂਰੀਆਂ ਹੋਣਗੀਆਂ ਪ੍ਰੰਤੂ ਵਰਤਮਾਨ ਪਰਵਾਸ ਦੇ ਮੁੱਖ ਕਾਰਨਾਂ ਪਿੱਛੇ ਬੇਰੋਜ਼ਗਾਰੀ, ਮਹਿੰਗਾਈ, ਕਿਸਾਨਾਂ ਦਾ ਕਰਜ਼ਾਈ ਹੋਣਾਭਾਰਤ ਦੀ ਪ੍ਰਸ਼ਾਸਨਿਕ ਪ੍ਰਣਾਲੀ, ਏਜੰਟਾਂ ਵੱਲੋਂ ਵਿਖਾਏ ਗਏ ਸਬਜ਼ਬਾਗ ਅਤੇ ਭੇਡਚਾਲ ਸ਼ਾਮਲ ਹਨਭਾਰਤ ਨੂੰ ਆਪਣੀ ਕੰਮਕਾਜ਼ੀ ਪ੍ਰਣਾਲੀ ਬਦਲਣੀ ਪਵੇਗੀ ਕਿਉਂਕਿ ਨੌਜਵਾਨ ਸਾਡੀ ਪ੍ਰਣਾਲੀ ਤੋਂ ਬਹੁਤ ਦੁਖੀ ਹਨਹਰ ਨਿੱਕੀ ਤੋਂ ਨਿੱਕੀ ਗੱਲ ਵਿੱਚ ਸਿਆਸਤਦਾਨ ਦਖ਼ਲਅੰਦਾਜ਼ੀ ਕਰਦੇ ਹਨਬਿਓਰੋਕਰੇਸੀ ਨੂੰ ਵੀ ਆਪਣੀ ਕਾਰਜਪ੍ਰਣਾਲੀ ਵਿੱਚ ਸੋਧ ਕਰਨੀ ਚਾਹੀਦੀ ਹੈਬਿਊਰੋਕਰੇਸੀ ਤੇ ਸਿਆਸਤਦਾਨਾਂ ਦੀ ਮਿਲਭੁਗਤ ਕਰਕੇ ਜਦੋਂ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ, ਫਿਰ ਉਨ੍ਹਾਂ ਵਿੱਚ ਅਸੰਤੁਸ਼ਟੀ ਵਧਦੀ ਹੈਜੇਕਰ ਰਾਜਾਂ ਅਤੇ ਕੇਂਦਰ ਦੀਆਂ ਸਰਕਾਰਾਂ ਸਿਰਫ਼ ਵੋਟਾਂ ਪ੍ਰਾਪਤ ਕਰਨ ਦੀ ਥਾਂ ਆਪਣੇ ਨਾਗਰਿਕਾਂ ਦੇ ਹਿਤਾਂ ਨੂੰ ਮੁੱਖ ਰੱਖਕੇ ਯੋਜਨਾਵਾਂ ਬਣਾਉਂਦੀਆਂ ਤਾਂ ਅੱਜ ਸਾਨੂੰ ਇਹ ਹਾਲਾਤ ਵੇਖਣੇ ਨਾ ਪੈਂਦੇਸਰਕਾਰੀ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ, ਆਊਟ ਸੋਰਸਿੰਗ ਰਾਹੀਂ ਭਰਤੀ ਕੀਤੀ ਜਾ ਰਹੀ ਹੈ। ਬੰਨ੍ਹਵੀ ਤਨਖ਼ਾਹ ਬਹੁਤ ਘੱਟ ਦਿੱਤੀ ਜਾ ਰਹੀ ਹੈ, ਜਿਸ ਨਾਲ ਗੁਜ਼ਾਰਾ ਨਹੀਂ ਹੋ ਰਿਹਾ

ਪੰਜਾਬ ਦੀ ਨੌਜਵਾਨੀ ਆਪਣੇ ਪਿਤਾ ਪੁਰਖੀ ਕੰਮ ਛੱਡਕੇ ਵਾਈਟ ਕਾਲਰ ਨੌਕਰੀਆਂ ਭਾਲਦੇ ਹਨਇਸ ਲਈ ਨੌਜਵਾਨਾਂ ਦੇ ਮਾਪੇ ਵੀ ਜ਼ਿੰਮੇਵਾਰ ਹਨ, ਜਿਹੜੇ ਆਪਣੀ ਔਲਾਦ ਨੂੰ ਸਹੀ ਮਾਰਗ ਦਰਸ਼ਨ ਨਹੀਂ ਕਰ ਰਹੇਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਨਹੀਂ, ਹੋਰਾਂ ਸੂਬਿਆਂ ਤੋਂ ਲੱਖਾਂ ਲੋਕ ਇੱਥੇ ਆ ਕੇ ਕੰਮ ਕਰ ਰਹੇ ਹਨਪੰਜਾਬੀ ਗ਼ੈਰਕਾਨੂੰਨੀ ਢੰਗ ਨਾਲ ਵਿਦੇਸ਼ ਭੱਜੇ ਜਾ ਰਹੇ ਹਨਸਾਡੀ ਵਿੱਦਿਅਕ ਪ੍ਰਣਾਲੀ ਵੀ ਰੋਜ਼ਗਾਰ ਮੁਖੀ ਨਹੀਂ ਹੈ। ਇਸ ਪਾਸੇ ਵੀ ਸੁਧਾਰਾਂ ਦੀ ਲੋੜ ਹੈਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਜਿਹੜੀ ਵੀ ਨਵੀਂਆਂ ਯੋਜਨਾਵਾਂ ਬਣਾਉਂਦੀਆਂ ਹਨ, ਉਹ ਵੋਟਾਂ ਨੂੰ ਮੁੱਖ ਰੱਖਕੇ ਬਣਾਉਂਦੀਆਂ ਹਨਭਾਰਤ ਦੇ ਵਿਦੇਸ਼ ਮੰਤਰੀ ਸ਼੍ਰੀ ਜੈ ਸ਼ੰਕਰ ਨੇ ਲੋਕ ਸਭਾ ਵਿੱਚ ਕਿਹਾ ਹੈ ਕਿ ਸਰਕਾਰ ਏਜੰਟਾਂ ਦੀ ਪੜਤਾਲ ਕਰਵਾਏਗੀਇਹ ਬਹੁਤ ਚੰਗੀ ਗੱਲ ਹੈ। ਸਰਕਾਰ ਨੂੰ ਏਜੰਟਾਂ ’ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈਇਸ ਤੋਂ ਪਹਿਲਾਂ ਵੀ ਰਾਜਾਂ ਵਿੱਚ ਏਜੰਟਾਂ ਦੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨਪਹਿਲਾਂ ਵੀ ਬਹੁਤ ਸਾਰੇ ਲੋਕਾਂ ਨਾਲ ਏਜੰਟਾਂ ਨੇ ਧੋਖੇ ਕੀਤੇ ਹਨ। ਉਸ ਸਮੇਂ ਰਾਜ ਸਰਕਾਰਾਂ ਨੇ ਜੇਕਰ ਏਜੰਟਾਂ ਨੂੰ ਪਕੜਕੇ ਸਜ਼ਾਵਾਂ ਦਿਵਾਈਆਂ ਹੁੰਦੀਆਂ ਤਾਂ ਹੁਣ ਤਕ ਅਜਿਹੇ ਕਾਰਜ ਬੰਦ ਹੋ ਜਾਂਦੇਗੱਲ ਸਰਕਾਰਾਂ ਦੀ ਪ੍ਰਸ਼ਾਸਨਿਕ ਪ੍ਰਣਾਲੀ ’ਤੇ ਹੀ ਆ ਜਾਂਦੀ ਹੈਰਾਜ ਅਤੇ ਕੇਂਦਰ ਸਰਕਾਰ ਨੂੰ ਏਜੰਟਾਂ ਬਾਰੇ ਸਾਰਾ ਕੁਝ ਪਤਾ ਹੈ ਪ੍ਰੰਤੂ ਇਹ ਹੀ ਏਜੰਟ ਸਿਆਸਤਦਾਨਾਂ ਨੂੰ ਚੋਣਾਂ ਸਮੇਂ ਚੋਣ ਫੰਡ ਦੇ ਦਿੰਦੇ ਸਨ ਤੇ ਸਰਕਾਰਾਂ ਨੂੰ ਸਿਆਸਤਦਾਨ ਚਲਾਉਂਦੇ ਹਨਫਿਰ ਉਨ੍ਹਾਂ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ? ਅਜੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲਕੇ ਕੋਈ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਗ਼ੈਰਕਾਨੂੰਨੀ ਪਰਵਾਸ ਨੂੰ ਰੋਕਿਆ ਜਾ ਸਕੇਇੱਕ ਗੱਲ ਚੰਗੀ ਹੋਣ ਦੀ ਉਮੀਦ ਹੈ ਕਿ ਇਸ ਘਟਨਾ ਤੋਂ ਬਾਅਦ ਸ਼ਾਇਦ ਭਾਰਤੀ ਗ਼ੈਰਕਾਨੂੰਨੀ ਢੰਗ ਨਾਲ ਬਾਹਰ ਜਾਣਾ ਬੰਦ ਕਰ ਦੇਣਇਹ ਵੀ ਸਮਝ ਨਹੀਂ ਆਉਂਦੀ ਕਿ ਡੌਨਲਡ ਟਰੰਪ ਭਾਰਤ ਨੂੰ ਕੀ ਸੰਦੇਸ਼ ਦੇਣਾ ਚਾਹੁੰਦਾ ਹੈ

*     *     *     *     *

ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।

ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: (This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author