BalrajSidhu7ਇਹ ਇਹਨਾਂ ਦੀਆਂ ਹਰਕਤਾਂ ਵੇਖ ਕੇ ਘਬਰਾ ਰਿਹਾ ਹੈ ਤੇ ਇੱਥੋਂ ਬਾਹਰ ਜਾਣ ਲਈ ...
(16 ਜਨਵਰੀ 2019)

 

ਅਟਾਰੀ ਬਾਰਡਰ ’ਤੇ ਰੋਜ਼ਾਨਾ ਸ਼ਾਮ ਨੂੰ ਭਾਰਤ ਅਤੇ ਪਾਕਿਸਤਾਨ ਦੀ ਝੰਡਾ ਉਤਾਰਨ ਦੀ ਰਸਮ ਹੁੰਦੀ ਹੈ, ਜਿਸ ਨੂੰ ਰੀਟਰੀਟ ਕਿਹਾ ਜਾਂਦਾ ਹੈਇਹ ਰਸਮ ਐਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼ ਵਿਦੇਸ਼ ਤੋਂ ਲੋਕ ਇਸ ਨੂੰ ਵੇਖਣ ਲਈ ਆਉਂਦੇ ਹਨਛੁੱਟੀ ਵਾਲੇ ਦਿਨ ਐਨੀ ਭੀੜ ਹੁੰਦੀ ਹੈ ਕਿ 3-4 ਘੰਟੇ ਦਾ ਟਰੈਫਿਕ ਜਾਮ ਲੱਗਣਾ ਆਮ ਜਿਹੀ ਗੱਲ ਹੈਇਹ ਰਸਮ ਭਾਰਤ ਵੱਲੋਂ ਬੀ.ਐੱਸ.ਐਫ. ਅਤੇ ਪਾਕਿਸਤਾਨ ਵੱਲੋਂ ਰੇਂਜਰਾਂ ਦੁਆਰਾ ਨਿਭਾਈ ਜਾਂਦੀ ਹੈਇਹ ਸਾਂਝੀ ਰਸਮ 1959 ਵਿੱਚ ਸ਼ੁਰੂ ਹੋਈ ਸੀ ਜੋ ਕੁਝ ਮੌਕਿਆਂ ਨੂੰ ਛੱਡ ਕੇ ਲਗਾਤਾਰ ਜਾਰੀ ਹੈਇਸ ਤੋਂ ਇਲਾਵਾ ਅਜਿਹੀਆਂ ਪਰੇਡਾਂ ਸਾਦਕੀ ਬਾਰਡਰ (ਫਾਜ਼ਿਲਕਾ) ਅਤੇ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ) ਵਿੱਚ ਵੀ ਛੋਟੇ ਪੱਧਰ ’ਤੇ ਹੋ ਰਹੀਆਂ ਹਨ, ਪਰ ਉਹਨਾਂ ਨੂੰ ਉਹ ਪ੍ਰਸਿੱਧੀ ਨਹੀਂ ਮਿਲ ਸਕੀ ਜੋ ਅਟਾਰੀ ਬਾਰਡਰ ਨੂੰ ਪ੍ਰਾਪਤ ਹੈ

ਕੁਝ ਸਮਾਂ ਪਹਿਲਾਂ ਮੈਂਨੂੰ ਆਪਣੇ ਦੋਸਤ ਬਲਦੇਵ ਸਿੰਘ ਪੁਤਲੀਘਰ ਨਾਲ ਇਹ ਪਰੇਡ ਵੇਖਣ ਦਾ ਮੌਕਾ ਮਿਲਿਆਬਲਦੇਵ ਕਈ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਹੈਉਸਦੇ ਬੱਚੇ ਉੱਧਰ ਦੇ ਹੀ ਜੰਮਪਲ ਹਨਅਸੀਂ ਰੀਟਰੀਟ ਸ਼ੁਰੂ ਹੋਣ ਤੋਂ ਕਾਫੀ ਸਮਾਂ ਪਹਿਲਾਂ ਹੀ ਸੀਟਾਂ ਮੱਲ ਕੇ ਬੈਠ ਗਏਜਦੋਂ ਨਿਸ਼ਚਿਤ ਸਮੇਂ ’ਤੇ ਪਰੇਡ ਸ਼ੁਰੂ ਹੋਈ ਤਾਂ ਬਲਦੇਵ ਦੇ ਬੱਚੇ ਹੈਰਾਨ ਹੀ ਰਹਿ ਗਏਬੀ.ਐੱਸ.ਐਫ. ਅਤੇ ਪਾਕਿਸਤਾਨੀ ਰੇਂਜਰਜ਼ ਦੇ ਸਾਢੇ ਛੇ-ਛੇ ਫੁੱਟੇ ਜਵਾਨ ਪਰੇਡ ਕਰਦੇ ਸਮੇਂ ਆਪਸ ਵਿੱਚ ਇਸ ਤਰ੍ਹਾਂ ਖਹਿਣ ਲੱਗੇ ਜਿਵੇਂ ਹੁਣੇ ਲੜ ਪੈਣਗੇਦੋਵੇਂ ਧਿਰਾਂ ਇੱਕ ਦੂਸਰੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਵਿੱਚ ਖੁਰੀਆਂ ਲੱਗੇ ਬੂਟਾਂ ਨੂੰ ਸਿਰਾਂ ਤੋਂ ਉੱਪਰ ਚੁੱਕ ਕੇ ਪੂਰੇ ਜ਼ੋਰ ਨਾਲ ਧਰਤੀ ਪੁੱਟ ਰਹੀਆਂ ਸਨਦੁਸ਼ਮਣ ਨੂੰ ਵੰਗਾਰਨ ਵਾਲੇ ਅੰਦਾਜ਼ ਵਿੱਚ ਪਗੜੀਆਂ ਨੂੰ ਝਟਕੇ ਦਿੱਤੇ ਜਾ ਰਹੇ ਸਨ, ਢਾਕਾਂ ’ਤੇ ਹੱਥ ਰੱਖ ਕੇ ਬਾਹਾਂ ਹਮਲਾਵਰ ਅੰਦਾਜ਼ ਵਿੱਚ ਤਣੀਆਂ ਹੋਈਆਂ ਸਨਇੱਕ ਦੂਸਰੇ ਨੂੰ ਕਹਿਰੀ ਤੇ ਨਫਰਤ ਭਰੀਆਂ ਨਜ਼ਰਾਂ ਨਾਲ ਘੂਰਦੇ ਹੋਏ ਆਪਣੇ ਹਥਿਆਰਾਂ ‘’ਹੱਥ ਫੇਰ ਰਹੇ ਸਨਬਿਲਕੁਲ ਲੜਾਕੂ ਮੁਰਗਿਆਂ ਦੀ ਲੜਾਈ ਵਾਲੀਆਂ ਹਰਕਤਾਂ ਹੋ ਰਹੀਆਂ ਸਨਦੋਵਾਂ ਧਿਰਾਂ ਦੇ ਦਰਸ਼ਕ, ਜਿਹਨਾਂ ਨੇ ਕਦੇ ਕੁੱਤੇ ਨੂੰ ਸੋਟਾ ਨਹੀਂ ਮਾਰਿਆ ਹੋਣਾ, ਅੱਡੀਆਂ ਚੁੱਕ ਚੁੱਕ ਕੇ ਭੜਕਾਊ ਨਾਅਰੇ ਲਗਾ ਰਹੇ ਸਨ

ਬਲਦੇਵ ਦੇ ਮੁੰਡੇ ਨੇ ਹੌਲੀ ਜਿਹੀ ਉਸਦੇ ਕੰਨ ਵਿੱਚ ਕੁਝ ਕਿਹਾਮੈਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਇਹ ਇਹਨਾਂ ਦੀਆਂ ਹਰਕਤਾਂ ਵੇਖ ਕੇ ਘਬਰਾ ਰਿਹਾ ਹੈ ਤੇ ਇੱਥੋਂ ਬਾਹਰ ਜਾਣ ਲਈ ਕਹਿ ਰਿਹਾ ਹੈਉਸ ਵਿਚਾਰੇ ਨੇ ਕੈਨੇਡਾ ਵਿੱਚ ਕਦੇ ਅਜਿਹਾ ਨਜ਼ਾਰਾ ਨਹੀਂ ਸੀ ਵੇਖਿਆਉਸ ਨੂੰ ਲੱਗ ਰਿਹਾ ਸੀ ਕਿ ਇਹ ਹੁਣੇ ਲੜੇ ਕਿ ਲੜੇਬਲਦੇਵ ਨੇ ਉਸ ਨੂੰ ਬਥੇਰਾ ਸਮਝਾਇਆ ਕਿ ਡਰਨ ਵਾਲੀ ਕੋਈ ਗੱਲ ਨਹੀਂ, ਇਹ ਸਿਰਫ ਇੱਕ ਸ਼ੋਅ ਹੈਪਰ ਜਦ ਤੱਕ ਪਰੇਡ ਖਤਮ ਹੋ ਕੇ ਅਸੀਂ ਬਾਹਰ ਨਾ ਆ ਗਏ, ਲੜਕਾ ਡਰਦਾ ਹੀ ਰਿਹਾਬਾਹਰ ਆ ਕੇ ਅਸੀਂ ਜਦੋਂ ਇੱਕ ਦੁਕਾਨ ਤੋਂ ਚਾਹ ਪੀ ਰਹੇ ਸੀ ਤਾਂ ਬਲਦੇਵ ਨੇ ਦੁਖੀ ਮਨ ਨਾਲ ਕਿਹਾ ਕਿ ਭਰਾਵਾ, ਜੇ ਇਹੋ ਜਿਹੀਆਂ ਹਰਕਤਾਂ ਜਾਰੀ ਰਹੀਆਂ ਤਾਂ ਸ਼ਾਂਤੀ ਕਿੱਥੋਂ ਹੋਣੀ ਹੈ?

ਜੇ ਵੇਖਿਆ ਜਾਵੇ ਤਾਂ ਇਹ ਗੱਲ ਠੀਕ ਵੀ ਹੈਇੱਕ ਪਾਸੇ ਅਸੀਂ ਸਮਝੌਤਾ ਐਕਸਪ੍ਰੈੱਸ ਰੇਲ ਅਤੇ ਸਦਾ ਏ ਸਰਹੱਦ ਬੱਸਾਂ ਚਲਾ ਰਹੇ ਹਾਂ ਤੇ ਦੂਸਰੇ ਪਾਸੇ ਬਾਰਡਰ ’ਤੇ ਨਿਰੰਤਰ ਐਸੀ ਨਫਰਤ ਭੜਕਾਊ ਪਰੇਡ ਕੀਤੀ ਜਾ ਰਹੀ ਹੈਆਮ ਲੋਕ ਤਾਂ ਇਹ ਹੀ ਸਮਝਦੇ ਹਨ ਕਿ ਇਹ ਸਭ ਕੁਝ ਅਸਲੀ ਹੈਉਹਨਾਂ ਨੂੰ ਪਤਾ ਨਹੀਂ ਕਿ ਇਹ ਨਕਲੀ ਨਫਰਤ ਤਾਂ ਸਿਰਫ ਪਰੇਡ ਵੇਲੇ ਜਾਗਦੀ ਹੈ, ਬਾਕੀ ਸਾਰਾ ਦਿਨ ਦੋਵਾਂ ਦੇਸ਼ਾਂ ਦੇ ਜਵਾਨ ਮਿੱਤਰਾਂ ਵਰਗਾ ਵਿਹਾਰ ਕਰਦੇ ਹਨਅਸਲ ਵਿੱਚ ਇਸ ਤਰ੍ਹਾਂ ਦੀ ਪਰੇਡ ਕਿਸੇ ਵੀ ਸੁਰੱਖਿਆ ਫੋਰਸ ਦੇ ਮੈਨੂਅਲ ਵਿੱਚ ਨਹੀਂ ਹੈਬਾਰਡਰ ਤੋਂ ਇਲਾਵਾ ਕਿਤੇ ਵੀ ਝੰਡਾ ਉਤਾਰਨ ਵੇਲੇ ਅਜਿਹੀਆਂ ਅਜੀਬ ਹਰਕਤਾਂ ਨਹੀਂ ਕੀਤੀਆਂ ਜਾਂਦੀਆਂਪਰੇਡ ਦੀ ਇਹ ਵਿਲੱਖਣ ਵੰਨਗੀ ਸਿਰਫ ਅਟਾਰੀ ਬਾਰਡ ’ਤੇ ਹੀ ਵਿਕਸਿਤ ਹੋਈ ਹੈਪਰੇਡ ਕਰਦੇ ਸਮੇਂ ਜਿਵੇਂ ਦੋਵਾਂ ਦੇਸ਼ਾਂ ਦੇ ਜਵਾਨਾਂ ਦੇ ਐਕਸ਼ਨ, ਕਮਾਂਡ ਅਤੇ ਕਦਮ ਇੱਕ ਦੂਸਰੇ ਨਾਲ ਬਿਲਕੁਲ ਮਿਲਦੇ ਹਨ, ਲੱਗਦਾ ਹੈ ਸ਼ਾਇਦ ਇਹ ਇਸ ਪਰੇਡ ਦੀ ਰਿਹਰਸਲ ਇਕੱਠੇ ਹੀ ਕਰਦੇ ਹੋਣਗੇਇਹ ਸਾਰੇ ਨਫਰਤ ਭਰੇ ਇਸ਼ਾਰੇ, ਹਰਕਤਾਂ, ਇੱਕ ਦੂਸਰੇ ਨੂੰ ਅੱਖਾਂ ਤੇ ਸਰੀਰਕ ਹਰਕਤਾਂ ਨਾਲ ਲਲਕਾਰਨਾ, ਸਿਰਫ ਦਰਸ਼ਕਾਂ ਦੇ ਮਨੋਰੰਜਨ ਵਾਸਤੇ ਹੀ ਹਨ

ਪਰ ਅਜਿਹੀਆਂ ਹਰਕਤਾਂ ਕਦੇ ਵੀ ਕਿਸੇ ਦਾ ਨੁਕਸਾਨ ਕਰਵਾ ਸਕਦੀਆਂ ਹਨਦੋ ਨਵੰਬਰ 2014 ਨੂੰ ਪਾਕਿਸਤਾਨ ਵਾਲੇ ਪਾਸੇ ਅੱਤਵਾਦੀਆਂ ਵੱਲੋਂ ਕੀਤੇ ਆਤਮਘਾਤੀ ਬੰਬ ਧਮਾਕੇ ਵਿੱਚ 60 ਵਿਅਕਤੀ ਮਾਰੇ ਗਏ ਤੇ 110 ਜ਼ਖਮੀ ਹੋਏ ਸਨਪਿੱਛੇ ਜਿਹੇ ਇੱਕ ਪਾਕਿਸਤਾਨੀ ਰੇਂਜਰ ਨੇ ਗੁੱਸੇ ਵਿੱਚ ਆਣ ਕੇ ਮੋਢੇ ਤੋਂ ਅਸਾਲਟ ਲਾਹ ਲਈ ਸੀਕਈ ਬੰਦੇ ਬਹੁਤ ਭਾਵਕ ਹੁੰਦੇ ਹਨ ਤੇ ਦੋਵਾਂ ਪਾਸਿਆਂ ਦੇ ਸੈਨਿਕਾਂ ਕੋਲ ਭਰੇ ਹੋਏ ਹਥਿਆਰ ਹੁੰਦੇ ਹਨਇਹ ਵੀ ਹੋ ਸਕਦਾ ਹੈ ਕਿ ਦਰਸ਼ਕਾਂ ਵੱਲੋਂ ਮਾਰੇ ਜਾ ਰਹੇ ਭੜਕਾਊ ਨਾਅਰਿਆਂ ਨੂੰ ਕੋਈ ਜਵਾਨ ਜ਼ਿਆਦਾ ਦਿਲ ਨੂੰ ਲਗਾ ਲਵੇ ਤੇ ਦਰਸ਼ਕਾਂ ਅਤੇ ਜਵਾਨਾਂ ਦਾ ਨੁਕਸਾਨ ਹੋ ਜਾਵੇਇਹ ਸਭ ਦੇ ਹਿਤ ਵਿੱਚ ਹੈ ਕਿ ਇਸ ਪਰੇਡ ਨੂੰ ਥੋੜ੍ਹਾ ਨਰਮ ਕੀਤਾ ਜਾਵੇ, ਇੱਕ ਦੂਸਰੇ ਨੂੰ ਭੜਕਾਊ ਇਸ਼ਾਰੇ ਕਰ ਕੇ ਉਕਸਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇਪਰੇਡ ਕਰਨ ਵਾਲੇ ਸੈਨਿਕ ਤਾਂ ਪਰੇਡ ਤੋਂ ਬਾਅਦ ਨਾਰਮਲ ਹੋ ਜਾਂਦੇ ਹਨ, ਪਰ ਦਰਸ਼ਕਾਂ ਦੇ ਮਨਾਂ ਵਿੱਚ ਇਸ ਵਰਤਾਰੇ ਦਾ ਬੁਰਾ ਪ੍ਰਭਾਵ ਲੰਬੇ ਸਮੇਂ ਤੱਕ ਰਹਿੰਦਾ ਹੈ

*****

(1462)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਬਲਰਾਜ ਸਿੰਘ ਸਿੱਧੂ ਏ.ਆਈ.ਜੀ.

ਬਲਰਾਜ ਸਿੰਘ ਸਿੱਧੂ ਏ.ਆਈ.ਜੀ.

Balraj Singh Sidhu (A.I.G. Retired)
Phone: (91 - 95011 - 00062)
Email: (bssidhupps@gmail.com)

More articles from this author