UjagarSingh7ਉਨ੍ਹਾਂ ਦੇ ਸੁਭਾਅ ਦੀ ਇੱਕ ਹੋਰ ਵਿਲੱਖਣਤਾ ਸੀ ਕਿ ਉਨ੍ਹਾਂ ਨੂੰ ...
(12 ਦਸੰਬਰ 2019)

 

ShangaraSBhullarA2ਪੱਤਰਕਾਰੀ ਦਾ ਕਿੱਤਾ ਦੋਸਤ ਬਣਾਉਣ ਦੀ ਥਾਂ ਜ਼ਿਆਦਾ ਦੁਸ਼ਮਣ ਬਣਾਉਂਦਾ ਹੈ ਕਿਉਂਕਿ ਨਿਰਪੱਖ ਲਿਖਣ ਨਾਲ ਸੰਬੰਧਤ ਲੋਕਾਂ ਨੂੰ ਰਾਸ ਨਹੀਂ ਆਉਂਦਾਇਸ ਕਰਕੇ ਪੱਤਰਕਾਰੀ ਦਾ ਕਿੱਤਾ ਬੜਾ ਸੰਜੀਦਾ, ਜੋਖਮ ਭਰਿਆ, ਕਸ਼ਮਕਸ ਅਤੇ ਹਮੇਸ਼ਾ ਜੱਦੋਜਹਿਦ ਵਾਲਾ ਹੁੰਦਾ ਹੈਪੱਤਰਕਾਰ ਨੇ ਸਮਾਜਿਕ ਹਿਤਾਂ ’ਤੇ ਪਹਿਰਾ ਦੇਣਾ ਹੁੰਦਾ ਹੈ ਪ੍ਰੰਤੂ ਸਮਾਜਿਕ ਤਾਣਾਬਾਣਾ ਇੰਨਾ ਉਲਝਿਆ ਹੋਇਆ ਅਤੇ ਗੁੰਝਲਦਾਰ ਹੈ ਕਿ ਸਮਾਜ ਇਸ ਕਿੱਤੇ ਨੂੰ ਆਪਣੇ ਅਸਰ ਰਸੂਖ ਨਾਲ ਪ੍ਰਭਾਵਤ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡਦਾਨਿਰਪੱਖਤਾ ਪੱਤਰਕਾਰੀ ਦਾ ਧੁਰਾ ਹੈਜਿਹੜਾ ਪੱਤਰਕਾਰ ਨਿਰਪੱਖ ਪੱਤਰਕਾਰੀ ਕਰਨ ਵਿੱਚ ਸਫਲ ਹੋ ਗਿਆ, ਉਹ ਜ਼ਿੰਦਗੀ ਭਰ ਜੱਦੋਜਹਿਦ ਤਾਂ ਕਰਦਾ ਹੀ ਰਹੇਗਾ ਪ੍ਰੰਤੂ ਸਮਾਜ ਵਿੱਚ ਉਸਦਾ ਮਾਣ ਸਨਮਾਨ ਬਣਿਆ ਰਹੇਗਾਸ਼ੰਗਾਰਾ ਸਿੰਘ ਭੁੱਲਰ ਅਜਿਹਾ ਪੱਤਰਕਾਰ ਅਤੇ ਸੰਪਾਦਕ ਸੀ ਜਿਸਨੇ ਲਿਖਿਆ ਵੀ ਨਿਰਪੱਖ ਹੋ ਕੇ ਪੱਤਰਕਾਰੀ ਕੀਤੀ, ਦੋਸਤੀਆਂ ਬਣਾਈਆਂ ਤੇ ਨਿਭਾਈਆਂ ਵੀਨਿਮਰਤਾ ਅਤੇ ਸ਼ਹਿਨਸ਼ੀਲਤਾ ਦੇ ਗੁਣਾਂ ਕਰਕੇ ਉਹ ਸਮਾਜ ਵਿੱਚ ਸਤਿਕਾਰਿਆ ਜਾਂਦਾ ਸੀਉਹ ਇੱਕੋ ਇੱਕ ਅਜਿਹਾ ਪੱਤਰਕਾਰ ਹੈ, ਜਿਹੜਾ ਚਾਰ ਪੰਜਾਬੀ ਦੇ ਰੋਜ਼ਾਨਾ ਅਖ਼ਬਾਰਾਂ ਅਤੇ ਇੱਕ ਨਿਉੂਜ ਏਜੰਸੀ ਦਾ ਸੰਪਾਦਕ ਰਿਹਾ ਹੈ

ਸ਼ੰਗਾਰਾ ਸਿੰਘ ਭੁੱਲਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੰਜਾਬੀ ਦੀ ਐੱਮ ਏ ਕਰਨ ਤੋਂ ਬਾਅਦ ਹੀ ਨੌਜਵਾਨੀ ਵਿੱਚ ਨਵਾਂ ਜ਼ਮਾਨਾ ਅਖ਼ਬਾਰ ਵਿੱਚ ਉਪ ਸੰਪਾਦਕ ਦੇ ਤੌਰ ਉੱਤੇ ਆਪਣਾ ਪੱਤਰਕਾਰੀ ਦਾ ਕੈਰੀਅਰ ਸ਼ੁਰੂ ਕੀਤਾ ਸੀ, ਜਿਸ ਅਖ਼ਬਾਰ ਦੀ ਜਮਹੂਰੀ ਹੱਕਾਂ ਦੀ ਰਾਖੀ ਕਰਨ ਵਾਲੀ ਨਿਰਪੱਖ ਪੱਤਰਕਾਰੀ ਦੀ ਗੁੜ੍ਹਤੀ ਨੇ ਸ਼ੰਗਾਰਾ ਸਿੰਘ ਭੁੱਲਰ ਨੂੰ ਜ਼ਿੰਦਗੀ ਭਰ ਡੋਲਣ ਨਹੀਂ ਦਿੱਤਾ ਅਤੇ ਪੱਤਰਕਾਰੀ ਦੀਆਂ ਬੁਲੰਦੀਆਂ ਤੇ ਪਹੁੰਚਾਇਆ, ਜਿਸ ਕਰਕੇ ਚਾਰ ਅਖ਼ਬਾਰਾਂ ਪੰਜਾਬੀ ਟ੍ਰਿਬਿਉੂਨ, ਪੰਜਾਬੀ ਜਾਗਰਣ, ਦੇਸ਼ ਵਿਦੇਸ਼ ਟਾਈਮਜ਼, ਰੋਜ਼ਾਨਾ ਸਪੋਕਸਮੈਨ ਅਤੇ ਇੱਕ ਨਿਉੂਜ਼ ਏਜੰਸੀ ‘ਵਿਸ਼ਵ ਵਾਰਤਾ’ ਦਾ ਸੰਪਾਦਕ ਬਣਕੇ ਪੱਤਰਕਾਰੀ ਵਿੱਚ ਆਪਣਾ ਨਾਮ ਕਮਾਇਆ

ਪੰਜਾਬੀ ਪੱਤਰਕਾਰੀ ਦਾ ਥੰਮ੍ਹ ਅਤੇ ਸਮਾਜਿਕ ਸਰੋਕਾਰਾਂ ਦਾ ਮੁਦਈ ਸ਼ੰਗਾਰਾ ਸਿੰਘ ਭੁੱਲਰ 74 ਸਾਲ ਦੀ ਉਮਰ ਭੋਗ ਕੇ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਭੁੱਲਰ, ਸਪੁੱਤਰ ਚੇਤਨਪਾਲ ਸਿੰਘ, ਰਮਨੀਕ ਸਿੰਘ ਅਤੇ ਸਪੁੱਤਰੀ ਨੂੰ ਛੱਡ ਕੇ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ ਹੈਨਿਮਰਤਾ, ਸਲੀਕੇ ਅਤੇ ਤਹਿਜ਼ੀਬ ਨਾਲ ਪੱਤਰਕਾਰੀ ਕਰਨ ਵਾਲਾ ਜ਼ਮੀਨੀ ਹਕੀਕਤਾਂ ਨਾਲ ਜੁੜਿਆ ਹੋਇਆ ਵੈਟਰਨ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਪੱਤਰਕਾਰੀ ਦੇ ਇਤਿਹਾਸ ਵਿੱਚ ਸੁਚਾਰੂ ਅਤੇ ਸਾਕਾਰਤਮਕ ਯੋਗਦਾਨ ਪਾਉਣ ਕਰਕੇ ਹਮੇਸ਼ਾ ਯਾਦ ਕੀਤਾ ਜਾਇਆ ਕਰੇਗਾਸ਼ੰਗਾਰਾ ਸਿੰਘ ਭੁੱਲਰ ਦੀਆਂ ਸੰਪਾਦਕੀਆਂ ਅਤੇ ਕਾਲਮ ਨਵੀਸ ਦੇ ਤੌਰ ਉੱਤੇ ਸਮਾਜਿਕ, ਆਰਥਿਕ, ਧਾਰਮਿਕ ਅਤੇ ਸੱਭਿਆਚਾਰਕ ਵਿਸ਼ਿਆਂ ’ਤੇ ਲਿਖੇ ਲੇਖਾਂ ਵਿਚਲੀਆਂ ਗੁੱਝੀਆਂ ਟਿੱਪਣੀਆਂ ਕਰਕੇ ਜਾਣੇ ਜਾਂਦੇ ਹਨ ਜੋ ਪ੍ਰਭਾਵਤ ਵਿਅਕਤੀਆਂ ਨੂੰ ਨਾ ਰੋਣ ਅਤੇ ਨਾ ਹੱਸਣ ਜੋਗਾ ਛੱਡਦੀਆਂ ਸਨ

9 ਜਨਵਰੀ 1946 ਨੂੰ ਆਪਦਾ ਜਨਮ ਗੁਰਦਾਸਪੁਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਇੱਕ ਆਮ ਸਾਧਾਰਣ ਮੱਧ ਵਰਗੀ ਪਰਿਵਾਰ ਵਿੱਚ ਹੋਇਆਮੁੱਢਲੀ ਪੜ੍ਹਾਈ ਪਿੰਡ ਵਿੱਚ ਕਰਨ ਤੋਂ ਬਾਅਦ ਬੀ ਏ ਬੇਅਰਿੰਗ ਕ੍ਰਿਸਚੀਅਨ ਕਾਲਜ ਬਟਾਲਾ ਤੋਂ ਪਾਸ ਕੀਤੀਉਸ ਤੋਂ ਬਾਅਦ ਐੱਮ ਏ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪਾਸ ਕੀਤੀਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਰਜਿੰਦਰ ਸਿੰਘ ਹਮਦਰਦ ਆਪ ਦਾ ਜਮਾਤੀ ਸੀਅਸਲ ਵਿੱਚ ਸ਼ੰਗਾਰਾ ਸਿੰਘ ਭੁੱਲਰ ਦੋਸਤਾਂ ਦਾ ਦੋਸਤ ਸੀਉਸਨੂੰ ਦੋਸਤੀ ਬਣਾਉਣੀ ਅਤੇ ਨਿਭਾਉਣੀ ਆਉਂਦੀ ਸੀਉਸਦੇ ਦੋਸਤਾਂ ਦਾ ਦਾਇਰਾ ਵਿਸ਼ਾਲ ਹੈਸ਼ੰਗਾਰਾ ਸਿੰਘ ਭੁੱਲਰ ਨੂੰ ਇਸ ਗੱਲ ਦਾ ਵੀ ਮਾਣ ਜਾਂਦਾ ਹੈ ਕਿ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਅਤੇ ਸਾਹਿਤਕਾਰਾਂ ਦੇ ਮੁਦਈ ਮਹਿੰਦਰ ਸਿੰਘ ਰੰਧਾਵਾ ਨਾਲ ਉਸਦੇ ਨਿਕਟਵਰਤੀ ਸੰਬੰਧ ਸਨ

ਨਵਾਂ ਜ਼ਮਨਾ ਅਖ਼ਬਾਰ ਦੀ ਉਪ ਸੰਪਾਦਕੀ ਤੋਂ ਬਾਅਦ ਉਨ੍ਹਾਂ ਆਪਣੀ ਕਰਮਭੂਮੀ ਦਿੱਲੀ ਨੂੰ ਬਣਾਇਆ, ਜਿੱਥੇ ਉਨ੍ਹਾਂ ਨੇ ਸਾਹਿਤਕ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਪੰਜਾਬੀ ਦੇ ਰੋਜ਼ਾਨਾ ਜਥੇਦਾਰ ਅਖ਼ਬਾਰ ਵਿੱਚ ਕੰਮ ਕਰਦਿਆਂ ਆਪਣਾ ਸਥਾਨ ਬਣਾਇਆਦਿੱਲੀ ਤੋਂ ਬਾਅਦ ਉਹ ਪੰਜਾਬੀ ਟ੍ਰਿਬਿਉੂਨ ਅਖ਼ਬਾਰ ਵਿੱਚ ਸਹਾਇਕ ਸੰਪਾਦਕ ਦੇ ਤੌਰ ਉੱਤੇ ਆ ਗਏ ਇੱਥੇ ਤਰੱਕੀ ਕਰਦਿਆਂ ਪਹਿਲਾਂ ਡਿਪਟੀ ਐਡੀਟਰ ਅਤੇ ਬਾਅਦ ਵਿੱਚ ਸੰਪਾਦਕ ਬਣੇਉਨ੍ਹਾਂ 28 ਸਾਲ ਪੰਜਾਬੀ ਟ੍ਰਿਬਿਉੂਨ ਵਿੱਚ ਸੇਵਾ ਕੀਤੀਪੰਜਾਬੀ ਟ੍ਰਿਬਿਉੂਨ ਅਖ਼ਬਾਰ ਵਿੱਚ ਆਪਨੇ ਤਤਕਾਲੀ ਮੁੱਦਿਆਂ ਉੱਤੇ ਲਿਖਣ ਲਈ ਨੌਵਾਂ ਕਾਲਮ ਸੰਪਾਦਕੀ ਪੰਨੇ ਉੱਤੇ ਸ਼ੁਰੂ ਕੀਤਾ, ਜਿਹੜਾ ਪਾਠਕਾਂ ਵਿੱਚ ਬਹੁਤ ਹਰਮਨ ਪਿਆਰਾ ਹੋਇਆ2006 ਵਿੱਚ ਪੰਜਾਬੀ ਟ੍ਰਿਬਿਉੂਨ ਵਿੱਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਦੇਸ ਵਿਦੇਸ ਅਖ਼ਬਾਰ ਦੇ ਬਾਨੀ ਸੰਪਾਦਕ ਬਣੇਇਸ ਤੋਂ ਬਾਅਦ ਚੰਡੀਗੜ੍ਹ ਤੋਂ ਪੰਜਾਬੀ ਦੀ ਏਜੰਸੀ ‘ਵਿਸ਼ਵ ਵਾਰਤਾ’ ਦੇ ਸੰਪਾਦਕ ਬਣ ਗਏ

ਜਦੋਂ ਪੰਜਾਬੀ ਜਾਗਰਣ ਅਖ਼ਬਾਰ ਜਲੰਧਰ ਤੋਂ ਪ੍ਰਕਾਸ਼ਤ ਹੋਣਾ ਸ਼ੁਰੂ ਹੋਇਆ ਤਾਂ ਇਸ ਅਖ਼ਬਾਰ ਦੇ ਬਾਨੀ ਸੰਪਾਦਕ ਬਣਕੇ ਅਖ਼ਬਾਰ ਨੂੰ ਸਥਾਪਤ ਕੀਤਾਪੰਜਾਬੀ ਜਾਗਰਣ ਅਖ਼ਬਾਰ ਵਿੱਚ ਸਾਹਿਤਕ ਪੰਨਾ ਸ਼ੁਰੂ ਕਰਨ ਦਾ ਮਾਣ ਵੀ ਸ਼ੰਗਾਰਾ ਸਿੰਘ ਭੁੱਲਰ ਨੂੰ ਜਾਂਦਾ ਹੈ, ਜਿਸ ਕਰਕੇ ਬਹੁਤ ਸਾਰੇ ਸਾਹਿਤਕਾਰ ਪੰਜਾਬੀ ਜਾਗਰਣ ਨਾਲ ਜੁੜ ਗਏਇਸ ਸਮੇਂ ਆਪ ਚੰਡੀਗੜ੍ਹ ਤੋਂ ਪ੍ਰਕਾਸ਼ਤ ਹੋਣ ਵਾਲੇ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਸੰਪਾਦਕ ਸਨ ਇਸਦੇ ਨਾਲ ਹੀ ਉਹ ਵੱਖ-ਵੱਖ ਅਖ਼ਬਾਰਾਂ ਲਈ ਕਾਲਮ ਲਿਖਦੇ ਸਨਉਹ ਆਖ਼ਰ ਸਮੇਂ ਤੱਕ ਸਰਗਰਮ ਪੱਤਰਕਾਰੀ ਕਰਦੇ ਰਹੇਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼ਰੋਮਣੀ ਪੱਤਰਕਾਰ ਦਾ ਸਨਮਾਨ ਵੀ ਦਿੱਤਾ ਗਿਆ ਸੀ।ਙ

1993 ਵਿੱਚ ਚੰਡੀਗੜ੍ਹ ਵਿਖੇ ਪੱਤਰਕਾਰਾਂ ਦੀ ਸੰਸਥਾ ਜਿਸਦੇ ਗਿਆਨੀ ਹਰੀ ਸਿੰਘ ਪ੍ਰਧਾਨ ਅਤੇ ਸ਼ੰਗਾਰਾ ਸਿੰਘ ਭੁੱਲਰ ਜਨਰਲ ਸਕੱਤਰ ਸਨ ਤਾਂ ਪੱਤਰਕਾਰਾਂ ਦੀ ਇੱਕ ਅੰਤਰਾਸ਼ਟਰੀ ਕਾਨਫਰੰਸ ਕਰਵਾਈ ਸੀਉਹ ਚੰਡੀਗੜ੍ਹ ਅਤੇ ਪੰਜਾਬ ਦੀਆਂ ਬਹੁਤ ਸਾਰੀਆਂ ਪੱਤਰਕਾਰਾਂ ਅਤੇ ਸਾਹਿਤਕਾਰਾਂ ਦੀਆਂ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਰਹਿੰਦੇ ਸਨ

ਸ਼ੰਗਾਰਾ ਸਿੰਘ ਭੁੱਲਰ ਨੂੰ ਇਸ ਗੱਲ ਦਾ ਵੀ ਮਾਣ ਜਾਂਦਾ ਹੈ ਕਿ ਉਨ੍ਹਾਂ ਬਹੁਤ ਸਾਰੇ ਨੌਜਵਾਨ ਪੱਤਰਕਾਰਾਂ ਨੂੰ ਥਾਪੀ ਦੇ ਕੇ ਪੱਤਰਕਾਰਤਾ ਵਿੱਚ ਸਥਾਪਤ ਕੀਤਾਲਗਪਗ ਅੱਧੀ ਸਦੀ ਉਹ ਪੰਜਾਬੀ ਪੱਤਰਕਾਰਤਾ ਵਿੱਚ ਆਪਣੀਆਂ ਲੇਖਣੀਆਂ ਕਰਕੇ ਛਾਏ ਰਹੇਜਦੋਂ ਉਹ ਅਖ਼ਬਾਰਾਂ ਦੇ ਸੰਪਾਦਕ ਸਨ ਤਾਂ ਕੋਈ ਵੀ ਛੋਟੇ ਤੋਂ ਛੋਟਾ ਪੱਤਰਕਾਰ ਉਨ੍ਹਾਂ ਦੇ ਕਮਰੇ ਵਿੱਚ ਨਿਝੱਕ ਜਾ ਕੇ ਅਗਵਾਈ ਲੈ ਸਕਦਾ ਸੀਇਨਸਾਨੀਅਤ ਉਨ੍ਹਾਂ ਵਿੱਚ ਕੁੱਟ ਕੁੱਟ ਕੇ ਭਰੀ ਹੋਈ ਸੀਉਨ੍ਹਾਂ ਦੀ ਨਿਗਾਹ ਵਿੱਚ ਕੋਈ ਵੱਡੇ ਛੋਟੇ ਵਿਅਕਤੀ ਦਾ ਫਰਕ ਨਹੀਂ ਸੀ

ਮੇਰਾ ਸ਼ੰਗਾਰਾ ਸਿੰਘ ਭੁੱਲਰ ਨਾਲ ਪਿਛਲੇ 40 ਸਾਲਾਂ ਤੋਂ ਵਾਹ ਵਾਸਤਾ ਸੀਉਨ੍ਹਾਂ ਦੀ ਖ਼ੂਬੀ ਸੀ ਕਿ ਜਿਹੜਾ ਵੀ ਵਿਅਕਤੀ ਉਨ੍ਹਾਂ ਨੂੰ ਇੱਕ ਵਾਰ ਮਿਲ ਗਿਆ ਉਸਨੂੰ ਹਮੇਸ਼ਾ ਲਈ ਆਪਣੀ ਬੁੱਕਲ ਵਿੱਚ ਲੈ ਕੇ ਆਪਣਾ ਬਣਾ ਲੈਂਦੇ ਸਨਮੈਂ ਲੋਕ ਸੰਪਰਕ ਵਿਭਾਗ ਵਿੱਚੋਂ ਜਦੋਂ 2007 ਵਿੱਚ ਸੇਵਾ ਮੁਕਤ ਹੋਇਆ ਤਾਂ ਉਹ ਉਸ ਸਮੇਂ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਦੇਸ ਵਿਦੇਸ ਟਾਈਮਜ਼ ਅਖ਼ਬਾਰ ਦੇ ਸੰਪਾਦਕ ਸਨਉਨ੍ਹਾਂ ਮੈਂਨੂੰ ਵਿਸ਼ੇਸ਼ ਤੌਰ ਉੱਤੇ ਫੋਨ ਕਰਕੇ ਅਖ਼ਬਾਰ ਲਈ ਲੇਖ ਲਿਖਣ ਲਈ ਕਿਹਾਮੈਂ ਕਿਹਾ ਕਿ ਮੈਂ ਤਾਂ ਨੌਕਰੀ ਸਮੇਂ ਸਰਕਾਰੀ ਪ੍ਰਕਾਸ਼ਤ ਹੋਣ ਵਾਲੀ ਸਮਗਰੀ ਤਿਆਰ ਕਰਦਾ ਰਿਹਾ ਹਾਂ ਮੇਰੀ ਤਾਂ ਲੇਖਣੀ ਵਿੱਚ ਸਰਕਾਰੀਪੁਣਾ ਹੋਵੇਗਾ ਪ੍ਰੰਤੂ ਉਨ੍ਹਾਂ ਕਿਹਾ ਕਿ ਤੁਹਾਡਾ ਤਜਰਬਾ ਕੰਮ ਆਵੇਗਾ, ਤੁਸੀਂ ਜ਼ਰੂਰ ਲੇਖ ਭੇਜਿਆ ਕਰੋ ਮੈਂਨੂੰ ਸਥਾਪਤ ਕਰਨ ਵਿੱਚ ਵੀ ਭੁੱਲਰ ਸਾਹਿਬ ਦਾ ਵੱਡਾ ਯੋਗਦਾਨ ਹੈ, ਜਿਸ ਲਈ ਮੈਂ ਸਦਾ ਉਨ੍ਹਾਂ ਦਾ ਰਿਣੀ ਰਹਾਂਗਾ

ਉਨ੍ਹਾਂ ਦੇ ਸੁਭਾਅ ਦੀ ਇੱਕ ਹੋਰ ਵਿਲੱਖਣਤਾ ਸੀ ਕਿ ਉਨ੍ਹਾਂ ਨੂੰ ਗੁੱਸਾ ਕਦੀ ਆਉਂਦਾ ਹੀ ਨਹੀਂ ਸੀਉਹ ਹਮੇਸ਼ਾ ਹਰ ਪੱਤਰਕਾਰ ਲਈ ਉਸਾਰੂ ਯੋਗਦਾਨ ਪਾਉਣ ਵਿੱਚ ਵਿਸ਼ਵਾਸ ਰੱਖਦੇ ਸਨਪੰਜਾਬੀ ਪੱਤਰਕਾਰ ਭਾਈਚਾਰਾ ਉਨ੍ਹਾਂ ਦੀ ਅਣਹੋਂਦ ਹਮੇਸ਼ਾ ਮਹਿਸੂਸ ਕਰਦਾ ਰਹੇਗਾ ਕਿਉਂਕਿ ਪੰਜਾਬੀ ਪੱਤਰਕਾਰੀ ਨੂੰ ਜਿਹੜਾ ਘਾਟਾ ਉਨ੍ਹਾਂ ਦੇ ਜਾਣ ਨਾਲ ਪਿਆ ਹੈ, ਉਹ ਕਦੀ ਵੀ ਪੂਰਾ ਨਹੀਂ ਹੋ ਸਕਣਾਮੈਂ 22 ਨਵੰਬਰ ਨੂੰ ਅਮਰੀਕਾ ਜਾਣਾ ਸੀ ਇਸ ਲਈ ਮੈਂ ਉਨ੍ਹਾਂ ਨੂੰ ਮਿਲਣ ਲਈ 18 ਨਵੰਬਰ ਨੂੰ ਮੋਹਾਲੀ ਉਨ੍ਹਾਂ ਦੇ ਘਰ ਗਿਆਭਾਵੇਂ ਉਨ੍ਹਾਂ ਨੂੰ ਨਾਮੁਰਾਦ ਬਿਮਾਰੀ ਨੇ ਘੇਰਿਆ ਹੋਇਆ ਸੀ ਪ੍ਰੰਤੂ ਉਹ ਚੜ੍ਹਦੀ ਕਲਾ ਵਿੱਚ ਸਨਮੇਰੇ ਨਾਲ ਉਨ੍ਹਾਂ ਪੱਤਰਕਾਰਤਾ ਅਤੇ ਹੋਰ ਮਹਿੰਗਾਈ ਵਰਗੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ, ਜਿਸ ਤੋਂ ਪਤਾ ਲੱਗਦਾ ਹੈ ਕਿ ਬਿਮਾਰੀ ਦੀ ਹਾਲਤ ਵਿੱਚ ਵੀ ਉਹ ਸਮਾਜਿਕ ਮੁੱਦਿਆਂ ਬਾਰੇ ਕਿੰਨੇ ਸੰਜੀਦਾ ਸਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1843)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author