UjagarSingh7ਸ਼ਰਾਰਤੀ ਲੋਕ ਅਜਿਹੇ ਮੌਕਿਆਂ ਵਿੱਚ ਮਾਹੌਲ ਖਰਾਬ ਕਰਨ ਲਈ ...
(27 ਸਤੰਬਰ 2020)

 

ਕਿਸਾਨ ਅੰਦੋਲਨ ਨੇ ਅਕਾਲੀ ਦਲ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨਾਲੋਂ 22 ਸਾਲ ਪੁਰਾਣੀ ਭਾਈਵਾਲੀ ਖ਼ਤਮ ਕਰਨ ਲਈ ਮਜਬੂਰ ਕਰ ਦਿੱਤਾਸਿਆਸੀ ਤਾਕਤ ਛੱਡਣ ਲਈ ਬਾਦਲ ਪਰਿਵਾਰ ਮਾਨਸਿਕ ਤੌਰ ’ਤੇ ਤਿਆਰ ਨਹੀਂ ਸੀਇਸ ਕਰਕੇ ਬੀਬਾ ਹਰਸਿਮਰਤ ਕੌਰ ਦਾ ਅਸਤੀਫਾ ਵੀ ਉਦੋਂ ਦਿਵਾਇਆ ਜਦੋਂ ਉਨ੍ਹਾਂ ਨੂੰ ਮਹਿਸੂਸ ਹੋ ਗਿਆ ਕਿ ਕਿਸਾਨਾਂ ਨਾਲ ਸਾਰਾ ਪੰਜਾਬ ਖੜ੍ਹਾ ਹੋ ਗਿਆ ਅਤੇ ਅਕਾਲੀ ਦਲ ਦਾ ਪੰਜਾਬ ਦੇ ਪਿੰਡਾਂ ਵਿੱਚ ਵੜਨਾ ਅਸੰਭਵ ਹੋ ਜਾਵੇਗਾਪੰਜਾਬ ਦੇ ਕਿਸਾਨਾਂ ਨੂੰ ਅਸਤੀਫਾ ਵੀ ਇੱਕ ਢੌਂਗ ਹੀ ਲੱਗਿਆਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਬੰਦ ਵਿੱਚ ਲੋਕਾਂ ਦੇ ਉਮੜੇ ਜਨਸਮੂਹ ਨੇ ਅਕਾਲੀ ਦਲ ਨੂੰ ਤ੍ਰੇਲੀਆਂ ਲਿਆ ਦਿੱਤੀਆਂਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਨੇਤਾਵਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਜਦੋਂ ਖ਼ਰੀਆਂ ਖ਼ਰੀਆਂ ਸੁਣਾਈਆਂ ਤਾਂ ਕਿਤੇ ਬੇਵਸੀ ਵਿੱਚ ਉਸਨੇ ਬੀ ਜੇ ਪੀ ਨਾਲੋਂ ਸੰਬੰਧ ਤੋੜਨ ਲਈ ਹਾਮੀ ਭਰੀਅਕਾਲੀ ਦਲ ਦੇ ਜੱਕੋ-ਤੱਕੀ ਦੇ ਫੈਸਲਿਆਂ ਕਰਕੇ ਅਜੇ ਵੀ ਪੰਜਾਬ ਦੇ ਲੋਕ ਅਤੇ ਖਾਸ ਤੌਰ ’ਤੇ ਕਿਸਾਨ ਜਥੇਬੰਦੀਆਂ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੀਆਂਲੋਕ ਮੋਦੀ ਜਿੰਨਾ ਹੀ ਸੁਖਬੀਰ ਸਿੰਘ ਬਾਦਲ ਨੂੰ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ ਬਣਾਉਣ ਲਈ ਜ਼ਿੰਮੇਵਾਰ ਸਮਝਦੇ ਹਨ

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਭਾਰਤ ਦੀ ਖੜਗਭੁਜਾ ਹੈਪੰਜਾਬੀਆਂ ਨੇ ਹਮੇਸ਼ਾ ਹੀ ਸਰਹੱਦਾਂ ’ਤੇ ਮੋਹਰੀ ਦੀ ਭੂਮਿਕਾ ਨਿਭਾਈ ਹੈਬਿਲਕੁਲ ਇਸੇ ਤਰ੍ਹਾਂ ਜਦੋਂ ਭਾਰਤ ਅਮਰੀਕਾ ਤੋਂ ਅਨਾਜ ਭੀਖ ਦੀ ਤਰ੍ਹਾਂ ਮੰਗਦਾ ਸੀ, ਉਦੋਂ ਵੀ ਪੰਜਾਬੀ ਕਿਸਾਨਾਂ ਨੇ ਭਾਰਤ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਇਆ ਅਤੇ ਭਾਰਤੀਆਂ ਦੀ ਬਾਂਹ ਫੜੀ ਸੀਇਸ ਸਮੇਂ ਜਦੋਂ ਪੰਜਾਬ ਦਾ ਕਿਸਾਨ ਆਰਥਿਕ ਤੌਰ ’ਤੇ ਮੰਦਹਾਲੀ ਦੇ ਸਮੇਂ ਵਿੱਚੋਂ ਲੰਘ ਰਿਹਾ ਸੀ ਤਾਂ ਭਾਰਤ ਸਰਕਾਰ ਨੂੰ ਹਰੀ ਕਰਾਂਤੀ ਦਾ ਸਮਾਂ ਯਾਦ ਕਰਕੇ ਉਸਦੀ ਬਾਂਹ ਫੜਨੀ ਚਾਹੀਦੀ ਸੀਜੇਕਰ ਸਨਅਤਕਾਰਾਂ ਦੇ ਕਰਜ਼ੇ ਮੁਆਫ ਹੋ ਸਕਦੇ ਹਨ ਤਾਂ ਕਿਸਾਨਾਂ ਦੇ ਕਿਉਂ ਨਹੀਂ ਹੋ ਸਕਦੇ? ਦੁੱਖ ਦੀ ਗੱਲ ਤਾਂ ਇਹ ਹੈ ਕਿ ਅਜਿਹੇ ਹਾਲਾਤ ਵਿੱਚ ਭਾਰਤ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨ ਬਣਾ ਕੇ ਪੰਜਾਬੀ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਤਬਾਹ ਕਰਨ ਦਾ ਰਸਤਾ ਅਪਣਾ ਲਿਆ ਹੈਕੇਂਦਰ ਸਰਕਾਰ ਨੂੰ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਪੰਜਾਬ ਦਾ ਕਿਸਾਨ ਕਮਜ਼ੋਰ ਹੁੰਦਾ ਹੈ ਤਾਂ ਜਿਹੜੇ ਪੰਜਾਬ ਵਿੱਚ ਦੂਜੇ ਸੂਬਿਆਂ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਮਜ਼ਦੂਰ ਰੋਜ਼ੀ ਰੋਟੀ ਲਈ ਆ ਕੇ ਆਪਣੇ ਪਰਿਵਾਰ ਪਾਲਦੇ ਹਨ, ਉਹ ਵੀ ਤਬਾਹ ਹੋ ਜਾਣਗੇਭਾਰਤ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ ਕਿਉਂਕਿ ਉਨ੍ਹਾਂ ਕਿਸਾਨੀ ਦੇ ਹਿਤਾਂ ’ਤੇ ਪਹਿਰਾ ਦੇਣ ਲਈ ਪਹਿਲੀ ਵਾਰ ਜੋਸ਼ ਖ਼ਰੋਸ਼ ਨਾਲ ਇਕਮੁੱਠਤਾ ਦਾ ਸਬੂਤ ਦਿੱਤਾ ਹੈ31 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਅੰਦੋਲਨ ਕਿਸਾਨੀ ਲਹਿਰ ਦੇ ਰੂਪ ਵਿੱਚ ਚਰਮ ਸੀਮਾ ’ਤੇ ਪਹੁੰਚ ਗਿਆ ਹੈਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ ਹਨ, ਜਿਨ੍ਹਾਂ ਨੇ ਆਪੋ ਆਪਣੀਆਂ ਜਥੇਬੰਦੀਆਂ ਦੇ ਨਿੱਜੀ ਮੁਫਾਦਾਂ ਨੂੰ ਤਿਲਾਂਜਲੀ ਦੇ ਕੇ ਏਕਤਾ ਦਾ ਸਬੂਤ ਦਿੱਤਾ ਹੈ25 ਸਤੰਬਰ ਨੂੰ ਪੰਜਾਬ ਵਿੱਚ ਲਗਭਗ 200 ਥਾਵਾਂ ’ਤੇ ਧਰਨੇ ਲਾ ਕੇ ਤਿੰਨ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕੀਤਾ ਗਿਆਇਸ ਤੋਂ ਇਲਾਵਾ ਰੇਲਵੇ ਲਾਈਨਾਂ ’ਤੇ ਧਰਨੇ ਦਿੱਤੇ ਗਏਇਨ੍ਹਾਂ ਧਰਨਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਹਿੱਸਾ ਲਿਆਸੰਤੁਸ਼ਟੀ ਦੀ ਗੱਲ ਹੈ ਕਿ ਇਨ੍ਹਾਂ ਧਰਨਿਆਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਨਾਅਰੇ ਨਹੀਂ ਲਗਾਏ ਗਏਸਿਰਫ ਭਾਰਤੀ ਕਿਸਾਨ ਯੂਨੀਅਨ ਦਾ ਦਬਦਬਾ ਸੀਸਾਰਾ ਪੰਜਾਬ ਬਿਲਕੁਲ ਬੰਦ ਰਿਹਾਕੋਈ ਇੱਕ ਵੀ ਦੁਕਾਨ ਖੁੱਲ੍ਹੀ ਨਹੀਂ ਸੀ ਇੱਥੋਂ ਤਕ ਕਿ ਰੇਹੜੀ ਵੀ ਨਹੀਂ ਲੱਗੀ ਹੋਈ ਸੀਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾਭਾਰਤ ਦੇ ਕੁਝ ਹੋਰ ਸੂਬਿਆਂ ਵਿੱਚ ਵੀ ਬੰਦ ਰਿਹਾਕੇਂਦਰ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ

ਪੰਜਾਬ ਨੇ ਪਹਿਲਾਂ ਹੀ ਅੱਸੀਵਿਆਂ ਵਿੱਚ ਸੰਤਾਪ ਭੋਗਿਆ ਹੈਕਿਤੇ ਇਹ ਅੰਦੋਲਨ ਕਿਸਾਨਾਂ ਦੇ ਹੱਥਾਂ ਵਿੱਚੋਂ ਨਿਕਲ ਨਾ ਜਾਵੇ ਕਿਉਂਕਿ ਕਈ ਵਾਰ ਗਲਤ ਲੋਕ ਘੁਸਪੈਠ ਕਰ ਜਾਂਦੇ ਹਨਬਰਨਾਲਾ ਵਿਖੇ ਇੱਕ ਕਿਸਾਨ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ਉਸਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਹ ਕਾਨੂੰਨ ਵਾਪਸ ਨਾ ਲਏ ਤਾਂ ਉਹ ਆਤਮ ਹੱਤਿਆ ਕਰ ਲਵੇਗਾਕਿਸਾਨ ਜਥੇਬੰਦੀਆਂ ਨੂੰ ਕਿਸਾਨਾਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਅਜਿਹੀਆਂ ਕਾਰਵਾਈਆਂ ਜਾਇਜ਼ ਨਹੀਂ ਹਨਆਤਮ ਹੱਤਿਆ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦੀਜਦੋਂ ਬਹੁਤੀ ਭੀੜ ਇਕੱਠੀ ਹੋ ਜਾਂਦੀ ਹੈ ਤਾਂ ਕਈ ਵਾਰ ਆਪ ਮੁਹਾਰੀ ਹੋ ਜਾਂਦੀ ਹੈ, ਜਿਸਦੇ ਨਤੀਜੇ ਖ਼ਤਰਨਾਕ ਨਿਕਲਦੇ ਹਨਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਇਖਤਿਆਰ ਕਰਕੇ ਕੋਈ ਸਾਰਥਿਕ ਹਲ ਕੱਢਣਾ ਚਾਹੀਦਾ ਹੈਅਜੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆਕਿਸਾਨ ਨੇਤਾਵਾਂ ਨੂੰ ਗੱਲਬਾਤ ਦਾ ਰਾਹ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈਹਰ ਸਮੱਸਿਆ ਦਾ ਹੱਲ ਸਿਰਫ ਗੱਲਬਾਤ ਹੀ ਹੁੰਦੀ ਹੈ ਇੱਥੋਂ ਤਕ ਕਿ ਜਦੋਂ ਦੋ ਦੇਸਾਂ ਵਿਚਕਾਰ ਜੰਗ ਹੁੰਦੀ ਹੈ ਤਾਂ ਅਖੀਰ ਫੈਸਲਾ ਗੱਲਬਾਤ ਰਾਹੀਂ ਹੀ ਹੁੰਦਾ ਹੈ

ਸਿਆਸੀ ਪਾਰਟੀਆਂ ਨੂੰ ਅਜਿਹੇ ਨਾਜ਼ੁਕ ਮੁੱਦੇ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈਸਾਰੀਆਂ ਪਾਰਟੀਆਂ ਇੱਕ ਦੂਜੀ ਦੀ ਨਿੰਦਿਆ ਕਰੀ ਜਾਂਦੀਆਂ ਹਨਇਸ ਵਕਤ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈਜੇਕਰ ਦੇਸ਼ ਦਾ ਕਿਸਾਨ ਸੁਰੱਖਿਅਤ ਹੈ ਤਾਂ ਦੇਸ ਆਪਣੇ ਆਪ ਵਿੱਚ ਸੁਰੱਖਿਅਤ ਰਹੇਗਾਜਦੋਂ ਵੀ ਦੇਸ ਉੱਪਰ ਕੋਈ ਆਫਤ ਆਈ ਹੈ, ਭਾਵੇਂ ਅਨਾਜ ਜਾਂ ਦੇਸ ਦੀਆਂ ਸਰਹੱਦਾਂ ’ਤੇ ਤਾਂ ਕਿਸਾਨੀ ਨੇ ਦਿਲ ਖੋਲ੍ਹ ਕੇ ਮਦਦ ਹੀ ਨਹੀਂ ਕੀਤੀ ਸਗੋਂ ਜਾਨਾਂ ਵਾਰਨ ਲਈ ਮੋਹਰੀ ਦੀ ਭੂਮਿਕਾ ਨਿਭਾਈ ਹੈਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ ਐਵੇਂ ਤਾਂ “ਜੈ ਜਵਾਨ ਜੈ ਕਿਸਾਨ” ਦਾ ਨਾਹਰਾ ਨਹੀਂ ਦਿੱਤਾ ਸੀਉਹ ਇੱਕ ਦੂਰ ਅੰਦੇਸ਼ੀ ਪ੍ਰਧਾਨ ਮੰਤਰੀ ਸੀਉਨ੍ਹਾਂ ਨੂੰ ਪਤਾ ਸੀ ਇਨ੍ਹਾਂ ਦੋਹਾਂ ਦੇ ਸਿਰ ’ਤੇ ਦੇਸ ਸੁਰੱਖਿਅਤ ਰਹਿ ਸਕਦਾ ਹੈਜ਼ਿੰਦਾ ਰਹਿਣ ਲਈ ਦੇਸ਼ ਵਾਸੀਆਂ ਨੂੰ ਅਨਾਜ ਕਿਸਾਨ ਦਿੰਦਾ ਹੈ ਅਤੇ ਨਿਸਚਿੰਤ ਸ਼ਾਂਤਮਈ ਢੰਗ ਨਾਲ ਜੀਵਨ ਬਸਰ ਕਰਨ ਲਈ ਜਵਾਨ ਦੀ ਬਹਾਦਰੀ ਕੰਮ ਆਉਂਦੀ ਹੈ

ਆਜ਼ਾਦ ਭਾਰਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਹੁਣ ਤਕ ਕਿਸਾਨਾਂ ਦੇ ਹਿਤਾਂ ਦੀ ਰਾਖੀ ਦੇ ਨਾਮ ਤੇ ਵੋਟਾਂ ਵਟੋਰਦੀਆਂ ਰਹੀਆਂ ਹਨਹੁਣ ਜਦੋਂ ਕਿਸਾਨ ਦਾ ਵਜੂਦ ਹੀ ਖ਼ਤਰੇ ਵਿੱਚ ਹੈ ਤਾਂ ਉਨ੍ਹਾਂ ਨੂੰ ਕਿਸਾਨੀ ਦੇ ਹਿਤਾਂ ’ਤੇ ਆਪਣੇ ਨਿੱਜੀ ਹਿਤਾਂ ਨੂੰ ਤਿਲਾਂਜਲੀ ਦੇ ਕੇ ਪਹਿਰਾ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿੱਚ ਐੱਨ ਡੀ ਏ ਦੀ ਕੇਂਦਰੀ ਸਰਕਾਰ ਬਹੁਮਤ ਦੇ ਹੰਕਾਰ ਵਿੱਚ ਕਿਸਾਨੀ ਨੂੰ ਵੱਡੇ ਵਿਓਪਾਰੀਆਂ ਦੇ ਪੈਰਾਂ ਵਿੱਚ ਰੋਲਣ ’ਤੇ ਤੁਲੀ ਹੋਈ ਹੈਜੇਕਰ ਕਿਸਾਨ ਕਮਜ਼ੋਰ ਹੋਵੇਗਾ ਤਾਂ ਭਾਰਤ ਅਨਾਜ ਲਈ ਮੰਗਤਾ ਬਣੇਗਾਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਜੇਕਰ ਲੋਕ ਉਸ ਨੂੰ ਤਾਕਤ ਦੇ ਸਕਦੇ ਹਨ ਤਾਂ ਉਹ ਸਿਆਸੀ ਤਾਕਤ ਖੋਹ ਵੀ ਸਕਦੇ ਹਨ ਇੱਕ ਤਸੱਲੀ ਦੀ ਗੱਲ ਹੈ ਕਿ ਖੇਤੀਬਾੜੀ ਨਾਲ ਸੰਬੰਧਤ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਦੇ ਵਿਰੁੱਧ ਸਮੁੱਚਾ ਪੰਜਾਬੀ ਵਰਗ ਕਿਸਾਨਾਂ ਦੇ ਨਾਲ ਖੜ੍ਹਾ ਹੈ ਇੱਥੇ ਹੀ ਬੱਸ ਨਹੀਂ, ਪਹਿਲੀ ਵਾਰ ਕਿਸਾਨ ਜਥੇਬੰਦੀਆਂ ਨੇ ਵੀ ਇਕਮੁੱਠਤਾ ਦਾ ਸਬੂਤ ਦਿੱਤਾ ਹੈਇਸ ਅੰਦੋਲਨ ਨੇ ਬਹੁਤ ਪਹਿਲ ਕਦਮੀ ਵਾਲੇ ਕਦਮ ਚੁੱਕੇ ਜਾ ਰਹੇ ਹਨਕਿਸੇ ਵੀ ਅੰਦੋਲਨ ਵਿੱਚ ਪਹਿਲੀ ਵਾਰ ਇਸਤਰੀਆਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੀਆਂ ਹਨਨੌਜਵਾਨ ਵਰਗ ਵੀ ਪੂਰੀ ਤਾਦਾਦ ਵਿੱਚ ਅੰਦੋਲਨ ਵਿੱਚ ਹਿੱਸਾ ਲੈ ਰਿਹਾ ਹੈਇਸੇ ਤਰ੍ਹਾਂ ਸਮਾਜ ਦਾ ਹਰ ਵਰਗ, ਮਜ਼ਦੂਰ, ਆੜ੍ਹਤੀਆ, ਦੁਕਾਨਦਾਰ, ਕਰਮਚਾਰੀ, ਸੇਵਾ ਮੁਕਤ ਅਧਿਕਾਰੀ, ਕਲਾਕਾਰ, ਧਾਰਮਿਕ ਆਗੂ, ਬੁੱਧੀਜੀਵੀ ਅਤੇ ਰੇਹੜੀਆਂ ਲਗਾਉਣ ਵਾਲੇ ਆਦਿ ਵੱਧ ਚੜ੍ਹਕੇ ਅੰਦੋਲਨ ਦਾ ਹਿੱਸਾ ਬਣ ਰਹੇ ਹਨਕਹਿਣ ਤੋਂ ਭਾਵ ਕੋਈ ਅਜਿਹਾ ਪੰਜਾਬੀ ਕੋਈ ਵਰਗ ਨਹੀਂ ਜਿਹੜਾ ਇਸ ਅੰਦੋਲਨ ਵਿੱਚ ਆਪਣਾ ਹਿੱਸਾ ਨਹੀਂ ਪਾ ਰਿਹਾ ਕਿਉਂਕਿ ਪੰਜਾਬੀਆਂ ਨੂੰ ਅਹਿਸਾਸ ਹੋ ਗਿਆ ਹੈ ਕਿ ਇਹ ਤਿੰਨੋ ਕਾਨੂੰਨ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਗੇ

ਭਾਰਤੀ ਜਨਤਾ ਪਾਰਟੀ ਨੂੰ ਛੱਡਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਇਸ ਅੰਦੋਲਨ ਨੂੰ ਪੂਰਾ ਸਹਿਯੋਗ ਕਰ ਰਹੀਆਂ ਹਨਇਹ ਵੀ ਚੰਗਾ ਸੰਕੇਤ ਹੈ ਕਿ ਸਿਆਸੀ ਪਾਰਟੀਆਂ ਭਾਵੇਂ ਆਪੋ ਆਪਣੇ ਸਮਾਗਮ ਕਰ ਰਹੀਆਂ ਹਨ ਪ੍ਰੰਤੂ ਭਾਰਤੀ ਕਿਸਾਨ ਯੂਨੀਅਨ ਦੇ ਸਮਾਗਮਾਂ ਵਿੱਚ ਉਹ ਆਪਣੀਆਂ ਪਾਰਟੀਆਂ ਦੇ ਝੰਡਿਆਂ ਤੋਂ ਬਗੈਰ ਸ਼ਾਮਲ ਹੋ ਰਹੀਆਂ ਹਨਸਿਰਫ ਅਕਾਲੀ ਦਲ ਬਾਦਲ ਅਜਿਹੀ ਪਾਰਟੀ ਹੈ, ਜਿਹੜੀ ਭਾਰਤੀ ਕਿਸਾਨ ਯੂਨੀਅਨ ਦੇ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਰਹੀਜੇਕਰ ਉਨ੍ਹਾਂ ਦਾ ਕੋਈ ਨੇਤਾ ਮੰਚ ’ਤੇ ਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬੇਰੰਗ ਵਾਪਸ ਕਰ ਦਿੱਤਾ ਜਾਂਦਾ ਹੈ

ਕਿਸਾਨ ਜਥੇਬੰਦੀਆਂ ਨੂੰ ਸਰਕਾਰ ਦੀਆਂ ਕੋਝੀਆਂ ਚਾਲਾਂ ਤੋਂ ਬਚਕੇ ਰਹਿਣਾ ਚਾਹੀਦਾ ਹੈਆਪਣੇ ਅੰਦੋਲਨ ਨੂੰ ਵੀ ਸ਼ਾਂਤਮਈ ਰੱਖਣਾ ਚਾਹੀਦਾ ਹੈ। ਸ਼ਰਾਰਤੀ ਲੋਕ ਅਜਿਹੇ ਮੌਕਿਆਂ ਵਿੱਚ ਮਾਹੌਲ ਖਰਾਬ ਕਰਨ ਲਈ ਆ ਵੜਦੇ ਹਨਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਅੰਦੋਲਨ ਨਾਲ ਆਮ ਜਨਤਾ ਨੂੰ ਕੋਈ ਮੁਸ਼ਕਲ ਨਾ ਪੈਦਾ ਹੋਵੇਪਰਜਾਤੰਤਰਿਕ ਢੰਗ ਹੀ ਵਰਤੇ ਜਾਣ। ਕਿਸੇ ਸਰਕਾਰੀ ਜਾਂ ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤਾਂ ਜੋ ਅੰਦੋਲਨ ਦੇ ਮਕਸਦ ਦੀ ਨਿੰਦਿਆ ਨਾ ਹੋ ਸਕੇਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ 25 ਸਤੰਬਰ ਦਾ ਬੰਦ ਸ਼ਾਂਤਮਈ ਰਿਹਾ ਹੈਸਰਕਾਰ ਬੜੇ ਹੱਥਕੰਡੇ ਵਰਤਕੇ ਅੰਦੋਲਨ ਵਿੱਚ ਗੜਬੜ ਪੈਦਾ ਕਰਨ ਵਾਲੇ ਅਨਸਰਾਂ ਨੂੰ ਵਾੜ ਸਕਦੀ ਹੈਬਹੁਤ ਸੁਚੇਤ ਰਹਿਣ ਦੀ ਲੋੜ ਹੈਕਾਨੂੰਨ ਤਾਂ ਹੁਣ ਬਣ ਗਏ ਹਨਕੇਂਦਰ ਸਰਕਾਰ ਦਾ ਰਵੱਈਆ ਬਹੁਤਾ ਚੰਗਾ ਨਹੀਂ। ਉਹ ਵਿਰੋਧ ਦੇ ਬਾਵਜੂਦ ਵੀ ਆਪਣੇ ਫੈਸਲਿਆਂ ’ਤੇ ਅੜੀ ਰਹਿੰਦੀ ਹੈਨਾਗਰਿਕ ਸੋਧ ਕਾਨੂੰਨ ਦੇ ਵਿਰੋਧ ਨੂੰ ਫੇਲ ਕਰ ਦਿੱਤਾ ਸੀਇਹ ਅੰਦੋਲਨ ਵੀ ਬਹੁਤਾ ਲੰਮਾ ਨਹੀਂ ਰਹਿ ਸਕਣਾ ਕਿਉਂਕਿ ਲਗਾਤਾਰ ਅੰਦੋਲਨ ਕਰਨਾ ਅਸੰਭਵ ਹੁੰਦਾ ਹੈ

ਰੇਲ ਲਾਈਨਾਂ ਤੇ ਧਰਨੇ 29 ਸਤੰਬਰ ਤਕ ਵਧਾ ਦਿੱਤੇ ਹਨਫਿਰ ਦੁਬਾਰਾ ਪਹਿਲੀ ਅਕਤੂਬਰ ਤੋਂ ਧਰਨੇ ਲਗਾਏ ਜਾਣਗੇਲਗਾਤਾਰ ਅੰਦੋਲਨ ਚੱਲਣ ਨਾਲ ਲੋਕਾਂ ਦਾ ਉਤਸ਼ਾਹ ਘਟ ਜਾਂਦਾ ਹੈਕਿਸਾਨ ਪਹਿਲਾਂ ਹੀ ਆਰਥਿਕ ਤੌਰ ’ਤੇ ਡਾਵਾਂਡੋਲ ਹੈ, ਇਸ ਸਚਾਈ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾਅੰਦੋਲਨ ਦੀ ਵਾਗਡੋਰ ਨਿਰਪੱਖ ਹੱਥਾਂ ਵਿੱਚ ਰਹਿਣੀ ਚਾਹੀਦੀ ਹੈਨੇਤਾਵਾਂ ਦੀ ਖਰੀਦੋ ਫਰੋਕਤ ਹੋ ਸਕਦੀ ਹੈਇਸ ਅੰਦੋਲਨ ਨੂੰ ਸਹੀ ਤਰਤੀਬ ਦੇਣ ਲਈ ਕੋਈ ਸਾਰਥਿਕ ਪਹੁੰਚ ਅਪਣਾਈ ਜਾਵੇਆਪਣਾ ਰੋਸ ਵਿਖਾਉਣ ਲਈ ਸਮੁੱਚੇ ਦੇਸ ਵਿੱਚ ਸਰਕਾਰ ਦੇ ਅਹੰਕਾਰ ਵਿਰੁੱਧ ਲਹਿਰ ਪੈਦਾ ਕੀਤੀ ਜਾਵੇ ਤਾਂ ਜੋ ਸਰਕਾਰ ਦੇ ਤਖ਼ਤ ਨੂੰ ਖ਼ਤਰਾ ਪੈਦਾ ਹੋ ਜਾਵੇ, ਤਾਂ ਹੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਅੱਗੇ ਆਵੇਗੀ

ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਪਰਜਾਤੰਤਰ ਵਿੱਚ ਕੋਈ ਵੀ ਸਮੱਸਿਆ ਸੰਵਾਦ ਨਾਲ ਹੀ ਹੱਲ ਕੀਤੀ ਜਾ ਸਕਦੀ ਹੈਇਹ ਵੀ ਧਿਆਨ ਰੱਖਣਾ ਕਿ ਸੰਵਾਦ ਕਰਨ ਵਾਲੇ ਕਿਤੇ ਤੁਹਾਡੇ ਹਿਤਾਂ ਨੂੰ ਹੀ ਵੇਚ ਨਾ ਜਾਣਬਰਗਾੜੀ ਮੋਰਚੇ ਨੂੰ ਫੇਲ ਕਰਨ ਲਈ ਸਿਆਸੀ ਪਾਰਟੀਆਂ ਨੇ ਬਰਾਬਰ ਸਮਾਗਮ ਕਰਨੇ ਸ਼ੁਰੂ ਕਰ ਦਿੱਤੇ ਸਨਇਸ ਲਈ ਕਿਸਾਨ ਜਥੇਬੰਦੀਆਂ ਨੂੰ ਇਨ੍ਹਾਂ ਗੱਲਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈਇਹ ਬਿਲਕੁਲ ਠੀਕ ਹੈ ਕਿ ਕਿਸਾਨਾਂ ਵਿੱਚ ਗੁੱਸੇ ਅਤੇ ਵਿਦਰੋਹ ਦੀ ਲਹਿਰ ਚੱਲੀ ਹੋਈ ਹੈ ਪ੍ਰੰਤੂ ਅਜਿਹੇ ਮੌਕੇ ’ਤੇ ਸੰਜੀਦਗੀ ਦੀ ਵੀ ਲੋੜ ਹੁੰਦੀ ਹੈਗੱਲਬਾਤ ਦਾ ਰਸਤਾ ਜ਼ਰੂਰ ਲੱਭਿਆ ਜਾਵੇ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2351)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author