UjagarSingh7ਇੱਥੇ ਹੀ ਬੱਸ ਨਹੀਂ, ਨਸ਼ਾ ਤਸਕਰੀ ਦੇ ਕੇਸ ਵੀ ਕਿਸੇ ਤਣ ਪੱਤਣ ਨਹੀਂ ਲੱਗਣ ਦਿੱਤੇ। ਇਹ ਗਠਜੋੜ ...
(17 ਜੂਨ 2021)

 

ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਮੌਕਾਪ੍ਰਸਤੀ ਦਾ ਬਿਹਤਰੀਨ ਨਮੂਨਾ ਹੈਇਹ ਗਠਜੋੜ ਦੋਹਾਂ ਪਾਰਟੀਆਂ ਦੀ ਮਜਬੂਰੀ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦਾ ਹੈਸਿਆਸਤ ਮੌਕਾ ਪ੍ਰਸਤੀ ਦੀ ਖੇਡ ਬਣਕੇ ਰਹਿ ਗਈ ਹੈਵਿਚਾਰਧਾਰਾ ਦੀ ਰਾਜਨੀਤੀ ਤਾਂ ਖੰਭ ਲਾ ਕੇ ਉਡ ਗਈ ਹੈਵੈਸੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ 1996 ਦੀਆਂ ਲੋਕ ਸਭਾ ਚੋਣਾਂ ਸਮੇਂ ਵੀ ਗਠਜੋੜ ਕੀਤਾ ਸੀ, ਜਿਸਦੇ ਨਤੀਜੇ ਬਹੁਤ ਵਧੀਆ ਨਿਕਲੇ ਸਨਅਕਾਲੀ ਦਲ 8 ਅਤੇ ਬਹੁਜਨ ਸਮਾਜ ਪਾਰਟੀ 3 ਲੋਕ ਸਭਾ ਦੀਆਂ ਸੀਟਾਂ ਜਿੱਤ ਗਏ ਸਨਉਦੋਂ ਕਾਸ਼ੀ ਰਾਮ ਦੀ ਬਹੁਜਨ ਸਮਾਜ ਪਾਰਟੀ ਸੀ, ਇਸ ਸਮੇਂ ਬੀਬੀ ਮਾਇਆ ਵਤੀ ਦੀ ਬਹੁਜਨ ਸਮਾਜ ਪਾਰਟੀ ਹੈਦੋਹਾਂ ਦੀ ਕਾਰਜਸ਼ੈਲੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈਬਹੁਜਨ ਸਮਾਜ ਪਾਰਟੀ ਸ਼ੁਰੂ ਹੀ ਕਾਸ਼ੀ ਰਾਮ ਨੇ ਪੰਜਾਬ ਵਿੱਚੋਂ ਕੀਤੀ ਸੀਕਾਸ਼ੀ ਰਾਮ ਨੇ ਪਾਰਟੀ ਦਾ ਆਧਾਰ ਮਜ਼ਬੂਤ ਕੀਤਾ ਸੀ ਪ੍ਰੰਤੂ ਮਾਇਆ ਵਤੀ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਦਾ ਆਧਾਰ ਖ਼ਤਮ ਹੋਣ ਦੇ ਕਿਨਾਰੇ ਪਹੁੰਚ ਗਿਆ ਹੈ

ਇਸੇ ਤਰ੍ਹਾਂ ਅਕਾਲੀ ਦਲ ਵੀ ਉਦੋਂ ਇਕਮੁੱਠ ਸੀ ਪ੍ਰੰਤੂ ਹੁਣ ਖੱਖੜੀਆਂ ਹੋਇਆ ਪਿਆ ਹੈ1996 ਵਿੱਚ ਲੋਕ ਸਭਾ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਅਕਾਲੀ ਦਲ ਨੇ 1997 ਵਿੱਚ ਹਿੰਦੂ ਵਰਗ ਦੀਆਂ ਵੋਟਾਂ ਬਟੋਰਨ ਦੇ ਇਰਾਦੇ ਨਾਲ ਆਪਣੀ ਰਣਨੀਤੀ ਬਦਲਕੇ ਸ਼ਰੋਮਣੀ ਅਕਾਲੀ ਦਲ ਨੇ ਮੋਗਾ ਵਿਖੇ ਕਾਨਫਰੰਸ ਕਰਕੇ ਪੰਜਾਬੀ ਪਾਰਟੀ ਬਣਾ ਲਈ ਸੀ ਉਸ ਤੋਂ ਬਾਅਦ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲੋਂ ਨਾਤਾ ਤੋੜ ਕੇ 1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰ ਲਿਆ ਸੀਉਹ ਭਾਈਵਾਲ ਪਾਰਟੀ ਨਾਲ ਵਿਸ਼ਵਾਸਘਾਤ ਅਤੇ ਮੌਕਾਪ੍ਰਸਤੀ ਹੀ ਸੀ

ਇਹ ਗਠਜੋੜ ਹੁਣ ਦੋਹਾਂ ਪਾਰਟੀਆਂ ਲਈ ਸ਼ਾਇਦ ਸੀਟਾਂ ਜਿੱਤਣ ਲਈ ਤਾਂ ਲਾਭਦਾਇਕ ਨਹੀਂ ਹੋਣਾ ਪ੍ਰੰਤੂ ਵੋਟ ਦੀ ਪ੍ਰਤੀਸ਼ਤ ਵਧਾਉਣ ਵਿੱਚ ਸਹਾਈ ਜ਼ਰੂਰ ਹੋ ਸਕਦਾ ਹੈ ਕਿਉਂਕਿ ਅਕਾਲੀ ਦਲ ਦੇ ਹੱਥੋਂ ਜ਼ਮੀਨ ਖਿਸਕ ਚੁੱਕੀ ਹੈਜਿਵੇਂ ਕਹਾਵਤ ਹੈ ਕਿ ਡੁੱਬਦੇ ਨੂੰ ਤਿਣਕੇ ਦਾ ਸਹਾਰਾ ਹੁੰਦਾ ਹੈ। ਬਹੁਜਨ ਸਮਾਜ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦਾ ਮੂੰਹ ਵੇਖਣ ਦੇ ਸਮਰੱਥ ਵੀ ਨਹੀਂ ਹੋਈਉਨ੍ਹਾਂ ਦਾ ਆਪਣਾ ਆਧਾਰ ਵੀ ਖਿਸਕਿਆ ਹੋਇਆ ਹੈ, ਇਸ ਲਈ 2022 ਵਿੱਚ ਇਸ ਗਠਜੋੜ ਕਰਕੇ ਉਨ੍ਹਾਂ ਦਾ ਦਾਅ ਲੱਗ ਸਕਦਾ ਹੈ

ਅਕਾਲੀ ਦਲ ਨਾਲੋਂ 1997 ਵਿੱਚ ਗਠਜੋੜ ਟੁੱਟਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਨੇ ਸਿਮਰਨਜੀਤ ਸਿੰਘ ਮਾਨ ਵਾਲੇ ਅਕਾਲੀ ਦਲ ਨਾਲ ਸਮਝੌਤਾ ਕੀਤਾ ਸੀ, ਜਿਹੜਾ ਇੱਕ ਸਾਂਝਾ ਸਮਾਗਮ ਕਰਨ ਤੋਂ ਬਾਅਦ ਹੀ ਟੁੱਟ ਗਿਆ ਸੀਪੰਜਾਬ ਵਿੱਚ ਇੱਕ ਵਾਰ 1985 ਵਿੱਚ ਅਕਾਲੀ ਦਲ ਦੀ ਇਕੱਲਿਆਂ ਸਰਕਾਰ ਬਣੀ ਸੀ, ਉਸ ਨੂੰ ਵੀ ਕਾਂਗਰਸ ਪਾਰਟੀ ਦੀ ਅਸਿੱਧੀ ਸਪੋਰਟ ਸੀਇਸ ਤੋਂ ਬਾਅਦ ਅਤੇ ਪਹਿਲਾਂ ਕਾਂਗਰਸ ਪਾਰਟੀ ਤੋਂ ਬਿਨਾ ਕੋਈ ਵੀ ਪਾਰਟੀ ਆਪਣੇ ਬਲਬੂਤੇ ’ਤੇ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕੀ ਅਤੇ ਨਾ ਹੀ ਅੱਗੇ ਨੂੰ ਬਣਨ ਦੀ ਉਮੀਦ ਹੈ

ਇੱਕ ਗੱਲ ਤਾਂ ਪੱਕੀ ਹੈ ਕਿ ਚੋਣਾਂ ਦੇ ਨਤੀਜੇ ਭਾਵੇਂ ਕੁਝ ਵੀ ਹੋਣ ਪ੍ਰੰਤੂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਦੀ ਨੀਂਦ ਉਡ ਗਈ ਲਗਦੀ ਹੈ ਕਿਉਂਕਿ ਉਹ ਇਸ ਗਠਜੋੜ ਨੂੰ ਬੇਅਸੂਲਾ ਸਾਬਤ ਕਰਨ ਦੀ ਕੋਈ ਕਸਰ ਨਹੀਂ ਛੱਡ ਰਹੇਜਿਹੜੀਆਂ 20 ਵਿਧਾਨ ਸਭਾ ਸੀਟਾਂ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਛੱਡੀਆਂ ਹਨ, ਉਨ੍ਹਾਂ ਵਿੱਚ ਅਕਾਲੀ ਦਲ ਦੇ ਟਿਕਟਾਂ ਲੈਣ ਦੇ ਚਾਹਵਾਨ ਪਿਛਲੇ 5 ਸਾਲਾਂ ਤੋਂ ਸਰਗਰਮ ਸਨ ਪ੍ਰੰਤੂ ਗਠਜੋੜ ਤੋਂ ਬਾਅਦ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਿੱਚੋਂ ਕੁਝ ਨੇਤਾ ਸੁਖਦੇਵ ਸਿੰਘ ਢੀਂਡਸਾ ਦੇ ਸੰਪਰਕ ਵਿੱਚ ਹਨਕਿਸੇ ਵਕਤ ਵੀ ਅਕਾਲੀ ਦਲ ਬਾਦਲ ਨੂੰ ਉਹ ਤਿਲਾਂਜਲੀ ਦੇ ਸਕਦੇ ਹਨਬਹੁਜਨ ਸਮਾਜ ਪਾਰਟੀ ਵਿੱਚ ਹੀ ਬਗਾਵਤ ਹੁੰਦੀ ਲਗਦੀ ਹੈਵੈਸੇ ਗਠਜੋੜ ਦੋਹਾਂ ਪਾਰਟੀਆਂ ਲਈ ਠੁੰਮ੍ਹਣੇ ਦਾ ਕੰਮ ਕਰੇਗਾ

2012 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਦੋਂ ਅਕਾਲੀ ਦਲ ਇਕੱਠਾ ਸੀ ਤਾਂ ਉਨ੍ਹਾਂ ਨੇ 37 ਪ੍ਰਤੀਸ਼ਤ ਵੋਟਾਂ ਲਈਆਂ ਸਨ, ਜਦੋਂ ਕਿ 2017 ਵਿੱਚ ਇਹ ਪ੍ਰਤੀਸ਼ਤ ਘਟ ਕੇ 25 ਰਹਿ ਗਈ ਸੀ2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਵੋਟ ਪ੍ਰਤੀਸ਼ਤ ਵਧ ਕੇ 27 ਹੋ ਗਈਇਸ ਤੋਂ ਲੱਗਦਾ ਹੈ ਕਿ 2022 ਵਿੱਚ ਇਹ ਜ਼ਰੂਰ ਵਧੇਗੀ ਕਿਉਂਕਿ ਬਹੁਜਨ ਸਮਾਜ ਪਾਰਟੀ ਦੀਆਂ ਵੋਟਾਂ ਪੈਣਗੀਆਂ

ਇਸੇ ਤਰ੍ਹਾਂ ਬਹੁਜਨ ਸਮਾਜ ਪਾਰਟੀ ਨੂੰ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਵੇਂ ਕੋਈ ਸੀਟ ਵੀ ਨਹੀਂ ਮਿਲੀ ਸੀ ਅਤੇ ਵੋਟ ਪ੍ਰਤੀਸ਼ਤ ਡੇਢ ਸੀ ਪ੍ਰੰਤੂ 2017 ਦੀਆਂ ਵਿਧਾਨ ਸਭਾ ਚੋਣਾਂ ਇਹ ਪ੍ਰਤੀਸ਼ਤਤਾ ਵਧ ਕੇ 4 ਫ਼ੀ ਸਦੀ ਤੋਂ ਉੱਪਰ ਹੋ ਗਈ ਸੀ2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪ੍ਰਤੀਸ਼ਤਤਾ ਘਟ ਕੇ ਸਾਢੇ ਤਿੰਨ ਰਹਿ ਗਈਗਠਜੋੜ ਦੇ ਫੈਸਲੇ ਅਨੁਸਾਰ ਬਹੁਜਨ ਸਮਾਜ ਪਾਰਟੀ ਨੂੰ ਦੁਆਬੇ ਵਿੱਚੋਂ 8, ਮਾਲਵੇ ਵਿੱਚੋਂ 7 ਅਤੇ ਮਾਝੇ ਵਿੱਚੋਂ 5 ਸੀਟਾਂ ਚੋਣ ਲੜਨ ਲਈ ਮਿਲੀਆਂ ਹਨਜੇਕਰ 2017 ਦੀ ਵਿਧਾਨ ਸਭਾ ਦੇ ਇਨ੍ਹਾਂ 20 ਹਲਕਿਆਂ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਪੋਲ ਹੋਈਆਂ ਵੋਟਾਂ ਵੇਖੀਆਂ ਜਾਣ ਤਾਂ ਨਿਰਾਸ਼ਾਜਨਕ ਸਥਿਤੀ ਹੈਸਿਰਫ ਫਿਲੌਰ ਵਿੱਚ 16578 ਵੋਟਾਂ ਪਈਆਂ ਸਨ, ਬਾਕੀ 7 ਹਲਕਿਆਂ ਵਿੱਚੋਂ 1 ਹਜ਼ਾਰ ਤੋਂ ਵੀ ਘੱਟ ਵੋਟਾਂ ਪਈਆਂ ਸਨਸਿਰਫ ਫਗਵਾੜਾ ਤੋਂ 6160 ਅਤੇ ਕਰਤਾਰਪੁਰ ਹਲਕੇ ਵਿੱਚ 5208 ਵੋਟਾਂ ਪਈਆਂ ਸਨ6 ਹਲਕਿਆਂ ਵਿੱਚ 5 ਹਜ਼ਾਰ ਤੋਂ ਘੱਟ ਅਤੇ 4 ਹਲਕਿਆਂ ਵਿੱਚ ਡੇਢ ਹਜ਼ਾਰ ਤੋਂ ਵੀ ਘੱਟ ਵੋਟਾਂ ਪਈਆਂ ਸਨਇਨ੍ਹਾਂ ਵਿੱਚੋਂ 10 ਹਲਕੇ ਸ਼ਹਿਰੀ ਹਨ ਜਿੱਥੋਂ ਬੀ ਜੇ ਪੀ ਚੋਣ ਲੜਦੀ ਰਹੀ ਹੈ

ਅਕਾਲੀ ਦਲ ਨੇ ਹਾਰਨ ਵਾਲੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇ ਦਿੱਤੀਆਂ ਹਨਇਹ ਫ਼ੈਸਲਾ ਵੀ ਮਾਇਆ ਵਤੀ ਨੇ ਕੀਤਾ ਹੈਪੰਜਾਬ ਇਕਾਈ ’ਤੇ ਤਾਂ ਇਹ ਫੈਸਲਾ ਠੋਸਿਆ ਗਿਆ ਹੈਬਹੁਜਨ ਸਮਾਜ ਪਾਰਟੀ ਦਾ ਇਹ ਗਠਜੋੜ ਇਸ ਕਰਕੇ ਸਿਧਾਂਤਕ ਨਹੀਂ ਕਿਹਾ ਜਾ ਸਕਦਾ ਕਿਉਂਕਿ ਉਨ੍ਹਾਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨਾਲ ਗਠਜੋੜ ਕੀਤਾ ਹੋਇਆ ਹੈਅਕਾਲੀ ਦਲ ਦੀ ਵੋਟ ਪੈਣ ਕਰਕੇ ਬਹੁਜਨ ਸਮਾਜ ਪਾਰਟੀ ਦੀ ਪ੍ਰਤੀਸ਼ਤਤਾ ਵਧੇਗੀਪੰਜਾਬ ਵਿੱਚ 33 ਫ਼ੀ ਸਦੀ ਦਲਿਤ ਭਾਈਚਾਰੇ ਦੀਆਂ ਵੋਟਾਂ ਹਨ ਪ੍ਰੰਤੂ ਕਦੀ ਵੀ ਸਾਰਾ ਭਾਈਚਾਰਾ ਇੱਕ ਪਾਸੇ ਨਹੀਂ ਭੁਗਤਿਆਉਹ ਸਾਰੀਆਂ ਪਾਰਟੀਆਂ ਨਾਲ ਜੁੜੇ ਹੋਏ ਹਨ

ਆਮ ਤੌਰ ’ਤੇ ਅਕਾਲੀ ਦਲ ਰਾਖਵੀਆਂ ਸੀਟਾਂ ਜ਼ਿਆਦਾ ਜਿੱਤਦਾ ਹੈ ਪ੍ਰੰਤੂ ਬਹੁਜਨ ਸਮਾਜ ਪਾਰਟੀ ਨੂੰ 20 ਵਿੱਚੋਂ ਲਗਭਗ 10 ਰਾਖਵੇਂ ਹਲਕੇ ਦੇ ਦਿੱਤੇ ਹਨਇਸ ਗਠਜੋੜ ’ਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਇਹ ਕਾਰਪੋਰੇਟ ਘਰਾਣੇ ਅਤੇ ਗ਼ਰੀਬ ਮਜ਼ਦੂਰ ਵਰਗ ਦਰਮਿਆਨ ਹੋਇਆ ਹੈ, ਜੋ ਬਾਬੂ ਕਾਸ਼ੀ ਰਾਮ ਦੇ ਸਿਧਾਂਤ ਦੇ ਵਿਰੁੱਧ ਹੈਕਾਸ਼ੀ ਰਾਮ ਤਾਂ ਕਿੰਗ ਮੇਕਰ ਸਾਬਤ ਹੋਇਆ ਸੀ ਪ੍ਰੰਤੂ ਇਹ ਗਠਜੋੜ ਕਿੰਗ ਮੇਕਰ ਤਾਂ ਨਹੀਂ ਪ੍ਰੰਤੂ ਅਕਾਲੀ ਦਲ ਲਈ ਵਿਸਾਖੀਆਂ ਦਾ ਕੰਮ ਜ਼ਰੂਰ ਕਰੇਗਾਸੁਖਬੀਰ ਸਿੰਘ ਬਾਦਲ ਨੇ ਜਿਹੜਾ ਸ਼ਗੂਫ਼ਾ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਹੈ, ਹੋ ਸਕਦਾ ਉਸਦਾ ਕੁਝ ਲਾਭ ਵੀ ਮਿਲ ਜਾਵੇ

ਬਾਬੂ ਕਾਸ਼ੀ ਰਾਮਫਾਊਂਡੇਸ਼ਨ ਅਤੇ ਕਾਸ਼ੀ ਰਾਮ ਦੀ ਭੈਣ ਸਵਰਨ ਕੌਰ ਨੇ ਵੀ ਇਸ ਗਠਜੋੜ ਦਾ ਵਿਰੋਧ ਕੀਤਾ ਹੈਬਹੁਜਨ ਸਮਾਜ ਪਾਰਟੀ ਦਾ ਖਾਤਾ ਤਾਂ ਖੁੱਲ੍ਹ ਸਕਦਾ ਹੈ ਪ੍ਰੰਤੂ ਬਹੁਤਾ ਲਾਭ ਨਹੀਂ ਹੋਵੇਗਾ ਕਿਉਂਕਿ ਅਕਾਲੀ ਦਲ ਦੀ ਵੋਟ ਵੰਡੀ ਜਾਣੀ ਹੈਬਹੁਜਨ ਪਾਰਟੀ ਦੀ ਵੋਟ ਵੰਡੀ ਨਹੀਂ ਜਾਂਦੀ ਕਿਉਂਕਿ ਉਨ੍ਹਾਂ ਦੇ ਵਰਕਰ ਪੱਕੇ ਹਨਉਨ੍ਹਾਂ ਦੇ ਲੀਡਰ ਜ਼ਰੂਰ ਰੋੜੇ ਅਟਕਾਉਣਗੇ

ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰਨ ਲੱਗ ਪਏ ਹਨ ਕਿਉਂਕਿ ਬੇਅਦਬੀ ਦੇ ਮਸਲੇ ’ਤੇ ਉਹ ਇਨਸਾਫ਼ ਨਹੀਂ ਦੇ ਸਕੇਜਿਸ ਕਰਕੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਵੀ ਨਹੀਂ ਬਣਾ ਸਕਿਆਲੋਕ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਸਿਰਫ ਦੋ ਬਠਿੰਡਾ ਅਤੇ ਫੀਰੋਜ਼ਪੁਰ ਦੀਆਂ ਸੀਟਾਂ ਹੀ ਜਿੱਤ ਸਕਿਆਅਕਾਲੀ ਦਲ ਲਗਾਤਾਰ ਗ਼ਲਤੀ ’ਤੇ ਗ਼ਲਤੀ ਕਰਦਾ ਗਿਆਬੇਅਦਬੀ ਕੇਸ ਵਿੱਚ ਸੀ ਬੀ ਆਈ ਤੋਂ ਕਲੋਜ਼ਰ ਰਿਪੋਰਟ ਦਿਵਾ ਦਿੱਤੀ ਕਿਉਂਕਿ ਬੀਬਾ ਹਰਸਿਮਰਤ ਕੌਰ ਕੇਂਦਰ ਸਰਕਾਰ ਵਿੱਚ ਮੰਤਰੀ ਸਨ

ਇੱਥੇ ਹੀ ਬੱਸ ਨਹੀਂ, ਨਸ਼ਾ ਤਸਕਰੀ ਦੇ ਕੇਸ ਵੀ ਕਿਸੇ ਤਣ ਪੱਤਣ ਨਹੀਂ ਲੱਗਣ ਦਿੱਤੇਇਹ ਗਠਜੋੜ ਕਰਕੇ ਬਹੁਜਨ ਸਮਾਜ ਪਾਰਟੀ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ ਨਾ ਦਿਵਾਉਣ ਵਿੱਚ ਹਿੱਸੇਦਾਰ ਬਣ ਗਈ ਹੈ ਜਦੋਂ ਕਿ ਹੁਣ ਤਕ ਉਹ ਅਕਾਲੀ ਦਲ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿੰਮੇਵਾਰ ਠਹਿਰਾ ਰਹੀ ਸੀਅਕਾਲੀ ਦਲ ਨੂੰ ਇਹ ਗਠਜੋੜ ਮਜਬੂਰੀ ਵੱਸ ਇਸ ਕਰਕੇ ਕਰਨਾ ਪਿਆ ਕਿਉਂਕਿ ਉਨ੍ਹਾਂ ਦਾ ਨਹੁੰ ਮਾਸ ਦਾ ਰਿਸ਼ਤਾ ਭਾਰਤੀ ਜਨਤਾ ਪਾਰਟੀ ਨਾਲੋਂ ਟੁੱਟ ਗਿਆ ਹੈ। ਨਹੁੰ ਤੇ ਮਾਸ ਦੇ ਵੱਖਰੇ ਹੋਣ ਨਾਲ ਭਾਰਤੀ ਜਨਤਾ ਪਾਰਟੀ ਦੀ ਵੋਟ ਖਾਸ ਤੌਰ ’ਤੇ ਸ਼ਹਿਰੀ ਵੋਟ ਉਨ੍ਹਾਂ ਨੂੰ ਨਹੀਂ ਮਿਲੇਗੀ

ਖੇਤੀਬਾੜੀ ਆਰਡੀਨੈਂਸ ਜਾਰੀ ਕਰਨ ਸਮੇਂ ਇਨ੍ਹਾਂ ਆਰਡੀਨੈਂਸਾਂ ਦੀ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਹਰ ਸੰਭਵ ਸਪੋਰਟ ਕਰਨ ਕਰਕੇ ਦਿਹਾਤੀ ਕਿਸਾਨ ਵੋਟ, ਜਿਸ ਨੂੰ ਅਕਾਲੀ ਦਲ ਦਾ ਆਧਾਰ ਕਿਹਾ ਜਾਂਦਾ ਸੀ, ਉਹ ਵੀ ਦੂਰ ਹੋ ਗਈਭਾਵੇਂ ਅਕਾਲੀ ਦਲ ਨੇ ਹੁਣ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਗਠਜੋੜ ਨਾਲੋਂ ਨਾਤਾ ਤੋੜ ਲਿਆ ਹੈ ਪ੍ਰੰਤੂ ਪੰਜਾਬ ਦੇ ਕਿਸਾਨ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੇਇਨ੍ਹਾਂ ਵੋਟਾਂ ਦੀ ਭਰਪਾਈ ਲਈ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਗਿਆ ਹੈਦੂਜੇ, ਸੁਖਦੇਵ ਸਿੰਘ ਢੀਂਡਸਾ ਅਤੇ ਬ੍ਰਹਮਪੁਰਾ ਵਾਲਾ ਅਕਾਲੀ ਦਲ ਵੀ ਇਨ੍ਹਾਂ ਦੀਆਂ ਜੜ੍ਹਾਂ ਵਿੱਚ ਤੇਲ ਦੇਵੇਗਾਗਠਜੋੜ ਕਰਕੇ ਦੋਵੇਂ ਪਾਰਟੀਆਂ ਲਈ ਇਸ ਸਮਝੌਤੇ ਨੂੰ ਸੁੰਢ ਦੀ ਗੱਠੀ ਸਮਝ ਰਹੀਆਂ ਹਨ ਅਤੇ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀਆਂ ਹਨਵੇਖਣ ਵਾਲੀ ਗੱਲ ਇਹ ਹੈ ਕਿ ਕੀ ਦੋਹਾਂ ਪਾਰਟੀਆਂ ਦੇ ਵੋਟਰ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਵਿੱਚ ਸਹਾਈ ਹੋਣਗੇ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2847)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author