JatinderPannu7ਦੂਸਰੇ ਭਾਈਚਾਰਿਆਂ ਵਿਚਲੇ ਕੁਝ ਹੱਦੋਂ ਬਾਹਰੇ ਚਾਪਲੂਸ ਬੰਦੇ ਇਸ ਸੋਚਣੀ ਨੂੰ ਵਡਿਆਉਣ ਵਿੱਚ ...
(19 ਜੁਲਾਈ 2021)

 

ਕੋਈ ਢਾਈ ਦਹਾਕੇ ਪਹਿਲਾਂ ਜਰਮਨ ਮੂਲ ਦੇ ਇੱਕ ਗੋਰੇ ਨੂੰ ਬ੍ਰਿਟੇਨ ਵਿੱਚ ਕਿਸੇ ਦੇ ਘਰ ਮਿਲੇ ਤਾਂ ਉਸ ਨੇ ਕਿਹਾ ਸੀ ਕਿ ਇਤਿਹਾਸ ਨੂੰ ਕੋਈ ਸਦੀਵੀ ਸੱਚ ਨਹੀਂ ਮੰਨ ਲੈਣਾ ਚਾਹੀਦਾ ਇਹ ਲਿਖਿਆ ਘੱਟ ਅਤੇ ਲਿਖਾਇਆ ਵਧ ਜਾਂਦਾ ਹੈ ਤੇ ਇਹੋ ਕਾਰਨ ਹੈ ਕਿ ਹੁਕਮਰਾਨ ਜ਼ਾਲਮ ਵੀ ਹੋਵੇ ਤਾਂ ਉਸ ਦੇ ਐਬ ਲੁਕਾ ਲਏ ਜਾਂਦੇ ਹਨਗੱਲ ਦੂਸਰੀ ਸੰਸਾਰ ਜੰਗ ਦੇ ਦੌਰਾਨ ਹਿਟਲਰ ਵੱਲੋਂ ਕੀਤੇ ਕਤਲੇਆਮ ਅਤੇ ਉਸ ਪਿੱਛੇ ਕੰਮ ਕਰਦੀ ਸੋਚ ਨੂੰ ਹਿਟਲਰ ਵੱਲੋਂ ਸਭ ਤੋਂ ਉੱਤਮ ਮੰਨੇ ਜਾਣ ਦੀ ਨੀਤੀ ਬਾਰੇ ਹੋ ਰਹੀ ਸੀਜਰਮਨ ਨੌਜਵਾਨ ਸਾਫ ਕਹਿੰਦਾ ਸੀ ਕਿ ਉਹ ਹਿਟਲਰ ਦਾ ਹਮਾਇਤੀ ਨਹੀਂ, ਪਰ ਅਗਲੀ ਗੱਲ ਇਹ ਵੀ ਜ਼ੋਰ ਨਾਲ ਕਹਿੰਦਾ ਸੀ ਕਿ ਜੇ ਹਿਟਲਰ ਜਿੱਤ ਜਾਂਦਾ ਤਾਂ ਅੱਜ ਉਸ ਨੂੰ ਗਾਲ੍ਹਾਂ ਕੱਢਣ ਵਾਲੇ ਇਤਹਾਸਕਾਰਾਂ ਦੀ ਇੱਕ ਵੱਡੀ ਗਿਣਤੀ ਨੇ ਉਸੇ ਹਿਟਲਰ ਨੂੰ ਸੰਸਾਰ ਦਾ ਸਭ ਤੋਂ ਵਧੀਆ ਹਾਕਮ ਸਾਬਤ ਕਰਦੇ ਹੋਣਾ ਸੀਸ਼ਾਇਦ ਉਹ ਨੌਜਵਾਨ ਠੀਕ ਹੋ ਸਕਦਾ ਹੈ, ਇਹ ਗੱਲ ਉਦੋਂ ਮੇਰੇ ਮਨ ਵਿੱਚ ਨਹੀਂ ਸੀ, ਅੱਜ ਭਾਰਤ ਵਿੱਚ ਜੋ ਹੁੰਦਾ ਪਿਆ ਹੈ ਤੇ ਜਿਵੇਂ ਮੌਕੇ ਦੇ ਮਾਲਕ ਦੀ ਸੋਚ ਦੀ ਮਾਰ ਹੇਠ ਆਉਂਦੇ ਭਾਈਚਾਰਿਆਂ ਨਾਲ ਜੁੜੇ ਵੱਡੇ ਲੋਕ ਉਸੇ ਮਾਲਕ ਦੀ ਖੁਸ਼ੀ ਖਾਤਰ ਉਸ ਮੂਹਰੇ ਲੇਟਣੀਆਂ ਲੈਂਦੇ ਦਿਸਦੇ ਹਨ, ਉਸ ਤੋਂ ਜਾਪਦਾ ਹੈ ਕਿ ਉਹ ਨੌਜਵਾਨ ਠੀਕ ਕਹਿੰਦਾ ਹੋ ਸਕਦਾ ਹੈ

ਰਾਸ਼ਟਰੀ ਸੋਇਮ ਸੇਵਕ ਸੰਘ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਆਪਣੀ ਸੋਚ ਨੂੰ ਕਦੀ ਲੁਕਾ ਕੇ ਨਹੀਂ ਰੱਖ ਸਕਿਆਆਪਣੇ ਮੁੱਢ ਤੋਂ ਉਸ ਦੇ ਆਗੂਆਂ ਨੇ ਇਹ ਗੱਲ ਹਿੱਕ ਠੋਕ ਕੇ ਆਖੀ ਹੈ ਕਿ ਭਾਰਤ ਹਿੰਦੂਆਂ ਦੇ ਲਈ ਪਹਿਲੇ ਦਰਜੇ ਦੇ ਨਾਗਰਿਕ ਵਾਲਾ ਹੋਵੇ ਤੇ ਹੋਰਨਾਂ ਭਾਈਚਾਰਿਆਂ, ਖਾਸ ਕਰ ਕੇ ਮੁਸਲਿਮ ਭਾਈਚਾਰੇ ਵਾਲਿਆਂ ਨੂੰ ਇੱਥੇ ਬਰਾਬਰੀ ਦਾ ਦਰਜਾ ਨਹੀਂ ਹੋਣਾ ਚਾਹੀਦਾਵਿੱਚ-ਵਿਚਾਲੇ ਕਦੇ-ਕਦੇ ਇਹ ਲੋਕ ਦੂਸਰੇ ਭਾਈਚਾਰਿਆਂ ਦੇ ਕੁਝ ਲੋਕਾਂ ਨੂੰ ਨਾਲ ਜੋੜ ਕੇ ਇਹ ਵਿਖਾਉਣ ਦਾ ਯਤਨ ਕਰਦੇ ਹਨ ਕਿ ਉਹ ਉਨ੍ਹਾਂ ਭਾਈਚਾਰਿਆਂ ਦਾ ਵੀ ਸਤਿਕਾਰ ਕਰਦੇ ਹਨ ਪਰ ਅਸਲ ਵਿੱਚ ਇਹ ਬਾਹਰੀ ਪ੍ਰਭਾਵ ਹੀ ਹੁੰਦਾ ਹੈਜਦੋਂ ਇਹ ਪਤਾ ਹੋਵੇ ਕਿ ਇਸ ਪ੍ਰਭਾਵ ਨੂੰ ਨਕਾਰ ਕੇ ਆਪਣੇ ਭਾਈਚਾਰੇ ਦੇ ਲੋਕਾਂ ਨੂੰ ਲਾਮਬੰਦ ਕਰਨ ਦਾ ਸਮਾਂ ਹੈ, ਉਦੋਂ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਸਲਿਮ ਆਗੂ ਦੀ ਭੇਟ ਕੀਤੀ ਹੋਈ ਟੋਪੀ ਲੈਣ ਤੋਂ ਭਰੇ ਸਮਾਗਮ ਵਿੱਚ ਇਨਕਾਰ ਕਰ ਕੇ ਅੰਦਰਲਾ ਸੱਚ ਜ਼ਾਹਰ ਕਰਨਾ ਵੀ ਜ਼ਰੂਰੀ ਸਮਝਦੇ ਹਨ

ਹੈਰਾਨੀ ਇਸ ਗੱਲ ਦੀ ਕੋਈ ਨਹੀਂ ਕਿ ਆਰ ਐੱਸ ਐੱਸ ਅਤੇ ਇਸ ਨਾਲ ਜੁੜੀ ਰਾਜਨੀਤੀ ਕਰਨ ਵਾਲੇ ਆਗੂਆਂ ਦਾ ਦੂਸਰੇ ਭਾਈਚਾਰਿਆਂ ਵੱਲ ਕੀ ਰੁਖ ਹੈ, ਸਗੋਂ ਇਸ ਗੱਲ ਬਾਰੇ ਹੈ ਕਿ ਦੂਸਰੇ ਭਾਈਚਾਰਿਆਂ ਵਿਚਲੇ ਕੁਝ ਹੱਦੋਂ ਬਾਹਰੇ ਚਾਪਲੂਸ ਬੰਦੇ ਇਸ ਸੋਚਣੀ ਨੂੰ ਵਡਿਆਉਣ ਵਿੱਚ ਹੱਦਾਂ ਪਾਰ ਕਰ ਜਾਂਦੇ ਹਨਇਹ ਕੰਮ ਇਸ ਵਾਰੀ ਭਾਰਤ ਦੇ ਪ੍ਰਮੁੱਖ ਵਕੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਵੱਲੋਂ ਲਿਖੀ ਦੱਸੀ ਜਾਂਦੀ ਇੱਕ ਕਿਤਾਬ ਭੇਟ ਕਰ ਕੇ ਕੀਤਾ ਹੈਸਿੱਖ ਵਿਦਵਾਨ ਇੱਦਾਂ ਦੀ ਕਿਸੇ ਲਿਖਤ ਨੂੰ ਹਕੀਕਤ ਨਹੀਂ ਮੰਨਦੇ ਇਸਦਾ ਦੂਸਰਾ ਪਾਸਾ ਇਹ ਹੈ ਕਿ ਸਿੱਖਾਂ ਦੇ ਕੁਝ ਧਾਰਮਿਕ ਆਗੂ ਵੀ ਪਿਛਲੇ ਸਮੇਂ ਵਿੱਚ ਭਾਜਪਾ ਨਾਲ ਅਕਾਲੀ ਦਲ ਦੀ ਸਾਂਝ ਦੇ ਸਮੇਂ ਇਹ ਸਾਬਤ ਕਰਨ ਵਾਲੇ ਬਿਆਨ ਦਿੱਤਾ ਕਰਦੇ ਸਨ ਕਿ ਗੁਰੂ ਨਾਨਕ ਸਾਹਿਬ ਭਗਵਾਨ ਰਾਮ ਦੀ ਕੁਲ ਵਿੱਚੋਂ ਹੋਏ ਹਨਇਹ ਵਿਆਖਿਆਨ ਸ੍ਰੀ ਅਕਾਲ ਤਖਤ ਦਾ ਇੱਕ ਸਾਬਕਾ ਜਥੇਦਾਰ ਬੜਾ ਖੁੱਲ੍ਹ ਕੇ ਕਰਦਾ ਰਿਹਾ ਹੈਕਹਿੰਦੇ ਹਨ ਕਿ ਉਹ ਜਥੇਦਾਰ ਇੱਦਾਂ ਦੀ ਵਿਆਖਿਆ ਭਾਜਪਾ ਆਗੂਆਂ ਦੇ ਰਾਹੀਂ ਅਕਾਲੀ ਲੀਡਰਸ਼ਿੱਪ ਉੱਤੇ ਦਬਾਅ ਪਾ ਕੇ ਆਪਣੇ ਲਈ ਜਥੇਦਾਰੀ ਜਾਂ ਇਸਦੇ ਬਰਾਬਰ ਦੀ ਪਦਵੀ ਲੈਣ ਦਾ ਜੁਗਾੜ ਕਰਨ ਵਾਸਤੇ ਕਰਿਆ ਕਰਦਾ ਸੀਹੋ ਸਕਦਾ ਹੈ ਕਿ ਇੱਦਾਂ ਹੀ ਹੋਵੇ

ਉਹ ਇਕੱਲਾ ਇੱਦਾਂ ਦਾ ਨਹੀਂ ਸੀ, ਮੁਸਲਿਮ ਭਾਈਚਾਰੇ ਵਿੱਚ ਵੀ ਕੁਝ ਲੋਕ ਸਿਰਫ ਇੱਕ ਪਾਰਲੀਮੈਂਟ ਸੀਟ ਜਾਂ ਕੇਂਦਰ ਦੀ ਵਜ਼ੀਰੀ ਖਾਤਰ ਆਰ ਐੱਸ ਐੱਸ ਅਤੇ ਭਾਜਪਾ ਨੂੰ ਮੁਸਲਿਮ ਭਾਈਚਾਰੇ ਦੀ ਸਭ ਤੋਂ ਵੱਡੀ ਹਿਤੈਸ਼ੀ ਪਾਰਟੀ ਸਾਬਤ ਕਰਨ ਲੱਗ ਜਾਇਆ ਕਰਦੇ ਹਨਇਸ ਤੋਂ ਸਾਫ ਹੈ ਕਿ ਇਸ ਵਕਤ ਆਰ ਐੱਸ ਐੱਸ ਵਾਲੀ ਸੋਚ ਚੋਖੀ ਚੜ੍ਹਤ ਵਿੱਚ ਹੋਣ ਕਾਰਨ ਇਹ ਲੋਕ ਆਪਣੇ ਨਿੱਜੀ ਲਾਭਾਂ ਲਈ ਉਸ ਸੋਚ ਦੇ ਸੇਵਾਦਾਰ ਬਣਨ ਲਈ ਤਿਆਰ ਹਨਬੀਤੇ ਹਫਤੇ ਚਿਤਰਕੂਟ ਵਿੱਚ ਆਰ ਐੱਸ ਐੱਸ ਦੀ ਸਿਖਰਲੀ ਲੀਡਰਸ਼ਿੱਪ ਦੀ ਬੈਠਕ ਵਿੱਚ ਇਹ ਵੀ ਫੈਸਲਾ ਹੋਇਆ ਸੁਣਿਆ ਹੈ ਕਿ ਹਿੰਦੂਤਵ ਦੀ ਝੰਡਾ-ਬਰਦਾਰ ਇਸ ਸੰਸਥਾ ਦੀਆਂ ਰੋਜ਼ਾਨਾ ਸ਼ਾਖਾਵਾਂ ਵਿੱਚ ਮੁਸਲਿਮ ਨੌਜਵਾਨਾਂ ਨੂੰ ਲਿਆ ਕੇ ਮੁੱਖ-ਧਾਰਾ ਦਾ ਅੰਗ ਬਣਾਉਣ ਦੀ ਸ਼ੁਰੂਆਤ ਕਰਨੀ ਹੈਉਨ੍ਹਾਂ ਵਿੱਚੋਂ ਬਹੁਤ ਸਾਰੇ ਇਸ ਪਿੱਛੋਂ ਇਨ੍ਹਾਂ ਦੇ ਕਹੇ ਉੱਤੇ ਤੜਕੇ ਚਾਰ ਵਜੇ ਗਰਾਊਂਡ ਵਿੱਚ ਪਰੇਡ ਕਰਨ ਲਈ ਜਾਣ ਲੱਗ ਜਾਣ ਤਾਂ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀਕਾਰਨ ਇਹ ਹੈ ਕਿ ਬਹੁਤ ਕੱਟੜ ਸੋਚਣੀ ਵਾਲਿਆਂ ਹਾਕਮਾਂ ਦੇ ਨਾਲ ਵੀ ਨਿੱਜੀ ਲਾਭਾਂ ਲਈ ਹਰ ਯੁਗ ਵਿੱਚ ਉਨ੍ਹਾਂ ਦੇ ਵਿਰੋਧੀ ਪੱਖ ਵਿਚਲੇ ਕੁਝ ਲੋਕ ਜੁੜ ਜਾਂਦੇ ਰਹੇ ਹਨ ਅਤੇ ਅੱਜ ਜੋ ਕੁਝ ਹੋ ਰਿਹਾ ਹੈ, ਉਹ ਕੋਈ ਅੱਲੋਕਾਰ ਗੱਲ ਨਹੀਂ ਸਮਝੀ ਜਾ ਸਕਦੀ

ਸਾਨੂੰ ਆਪਣੇ ਕੁਝ ਬਜ਼ੁਰਗਾਂ ਤੇ ਆਪਣੇ ਤੋਂ ਸੀਨੀਅਰ ਕੁਝ ਪੱਤਰਕਾਰਾਂ ਤੋਂ ਸੁਣੀ ਇਹ ਗੱਲ ਅੱਜ ਤੀਕ ਚੇਤੇ ਹੈ ਕਿ ਭਾਰਤ-ਪਾਕਿ ਵੰਡ ਵੇਲੇ ਇੱਕ ਹਿੰਦੂ ਪਰਿਵਾਰ ਜਦੋਂ ਭਾਰਤ ਨੂੰ ਆਇਆ ਤਾਂ ਉਨ੍ਹਾਂ ਦਾ ਬਾਪੂ ਉੱਥੇ ਰਹਿ ਗਿਆ ਕਿ ਜੇ ਹਾਲਾਤ ਸੁਖਾਵੇਂ ਹੋਏ ਤਾਂ ਪਰਿਵਾਰ ਵਾਪਸ ਆਉਣ ਤਕ ਜਾਇਦਾਦ ਦਾ ਖਿਆਲ ਰੱਖੇਗਾਦੇਸ਼ ਦੀ ਵੰਡ ਨੇ ਨਵੀਂ ਕਿਸਮ ਦਾ ਪਾਟਕ ਪਾ ਦਿੱਤਾ, ਜਿਹੜਾ ਇਤਿਹਾਸ ਵਿੱਚ ਕਦੇ ਵਾਪਰਿਆ ਨਹੀਂ ਸੀ ਤੇ ਪਿਛਾਂਹ ਪਰਤਣ ਦੀ ਕੋਈ ਸੰਭਾਵਨਾ ਹੀ ਨਾ ਰਹੀ ਅਤੇ ਪੁੱਤਰਾਂ ਨੇ ਜਿਊਂਦਾ ਬਾਪੂ ਵਿੱਛੜ ਜਾਣ ਨੂੰ ਭਾਣਾ ਸਮਝ ਕੇ ਜਰ ਲਿਆ ਪਰ ਬਾਪੂ ਖੁਦ ਕੋਈ ਫੈਸਲਾ ਨਾ ਲੈ ਸਕਿਆ ਤੇ ਉੱਥੋਂ ਵਾਲਿਆਂ ਦੀ ਬੁਲਾਈ ਬੋਲੀ ਬੋਲਣ ਲੱਗ ਪਿਆਤੋਤਾ ਰਾਮ ਗੁਲਾਟੀ ਨਾਂਅ ਦਾ ਬਜ਼ੁਰਗ ਗਾਲੜੀ ਕਿਸਮ ਦਾ ਬੰਦਾ ਸੀਓਧਰਲੀ ਹਕੂਮਤ ਨੇ ਉਸ ਦੇ ਇਸ ਗੁਣ ਨੂੰ ਭਾਰਤ ਦੇ ਵਿਰੁੱਧ ਵਰਤਿਆ ਅਤੇ ਲਾਹੌਰ ਰੇਡੀਓ ਤੋਂ ਪੰਜਾਬੀ ਪ੍ਰੋਗਰਾਮ ਵਿੱਚ ਪੇਸ਼ ਕਰਨ ਲੱਗ ਪਏਉਹ ਰੋਜ਼ ਸ਼ਾਮ ਵੇਲੇ ਲਾਹੌਰ ਰੇਡੀਓ ਤੋਂ ਭਾਰਤ ਦੇ ਲੋਕਾਂ ਨੂੰ ਇਹ ਸੁਣਾਇਆ ਕਰੇ ਕਿ ਆਪੋ ਆਪਣੇ ਧਰਮ ਨੂੰ ਮੰਨਣ ਦੀ ਜਿੰਨੀ ਆਜ਼ਾਦੀ ਪਾਕਿਸਤਾਨ ਵਿੱਚ ਹੈ, ਉੱਦਾਂ ਦੀ ਆਜ਼ਾਦੀ ਦਾ ਸੁਪਨਾ ਵੀ ਭਾਰਤ ਦੇ ਲੋਕ ਨਹੀਂ ਲੈ ਸਕਦੇ ਇੱਧਰ ਉਸ ਦੇ ਪੁੱਤਰ ਮੱਥੇ ਨੂੰ ਹੱਥ ਮਾਰ ਕੇ ਰੋਇਆ ਕਰਦੇ ਸਨ ਕਿ ਬਾਪੂ ਦੀ ਮਜਬੂਰੀ ਕਾਰਨ ਤੋਤਾ ਰਾਮ ਨੂੰ ਪਾਕਿਸਤਾਨ ਦੇ ਲਾਹੌਰ ਰੇਡੀਓ ਦੇ ਪ੍ਰਬੰਧਕਾਂ ਨੇ ਆਪਣਾ ਤੋਤਾ ਬਣਾ ਕੇ ਬੁਲਾਏ ਮੁਤਾਬਕ ਬੋਲਣ ਵਾਲੇ ਕੰਮ ਲਾ ਲਿਆ ਹੈਇਹੋ ਕੁਝ ਅੱਜਕੱਲ੍ਹ ਭਾਰਤ ਵਿੱਚ ਹੋ ਰਿਹਾ ਹੈ ਇੱਥੇ ਵੀ ਭਾਜਪਾ ਆਗੂਆਂ ਤੋਂ ਚੰਦ ਲਾਭਾਂ ਦੀ ਆਸ ਵਿੱਚ ਬਹੁਤ ਸਾਰੇ ‘ਤੋਤਾ ਖਾਨ’ ਅਤੇ ‘ਤੋਤਾ ਸਿੰਘ’ ਉਨ੍ਹਾਂ ਪਿੱਛੇ ਅੱਜ ਇਹ ਤਰਲੇ ਕੱਢਦੇ ਮਿਲ ਸਕਦੇ ਹਨ ਕਿ ਸੇਵਾ ਦਾ ਮੌਕਾ ਸਿਰਫ ਸਾਨੂੰ ਦਿਓ ਜੀ, ਸਾਥੋਂ ਵੱਡਾ ਚਾਪਲੂਸ ਸਾਰੀ ਦੁਨੀਆ ਵਿੱਚ ਤੁਹਾਨੂੰ ਕੋਈ ਨਹੀਂ ਮਿਲ ਸਕਣਾ

ਜਦੋਂ ਇੱਦਾਂ ਦੇ ਲੋਕਾਂ ਵਿੱਚੋਂ ਕੋਈ ਸਾਨੂੰ ਇਹ ਸਮਝਾਉਣ ਵਾਲੀ ਕੋਸ਼ਿਸ਼ ਕਰਦਾ ਹੈ ਕਿ ਭਾਜਪਾ ਹੀ ਭਾਰਤ ਦੀਆਂ ਘੱਟ-ਗਿਣਤੀਆਂ ਦੀ ਸਭ ਤੋਂ ਵੱਡੀ ਹਿਤੈਸ਼ੀ ਹੈ ਤਾਂ ਸਾਨੂੰ ਕਦੀ ਲਾਹੌਰ ਰਹਿ ਗਿਆ ਤੋਤਾ ਰਾਮ ਗੁਲਾਟੀ ਯਾਦ ਆ ਜਾਂਦਾ ਹੈ ਅਤੇ ਕਦੀ ਜਰਮਨ ਮੂਲ ਦਾ ਉਹ ਨੌਜਵਾਨ, ਜਿਹੜਾ ਢਾਈ ਕੁ ਦਹਾਕੇ ਪਹਿਲਾਂ ਅਚਾਨਕ ਮਿਲਿਆ ਸੀਉਸ ਦੀ ਇਸ ਗੱਲ ਵਿੱਚ ਦਮ ਜਾਪਣ ਲੱਗਦਾ ਹੈ ਕਿ ਇਤਿਹਾਸ ਲਿਖਿਆ ਨਹੀਂ ਜਾਂਦਾ, ਲਿਖਾਇਆ ਵੀ ਜਾ ਸਕਦਾ ਹੈ ਲਿਖਾਉਣ ਵਾਲਿਆਂ ਦੇ ਕੋਲ ਤਾਕਤ ਚਾਹੀਦੀ ਹੈ, ਚਾਪਲੂਸਾਂ ਨੂੰ ਵੰਡਣ ਲਈ ਰਿਓੜੀਆਂ ਚਾਹੀਦੀਆਂ ਹਨ ਇੱਕ ਲੱਭਣ ਜਾਓ ਤਾਂ ਇੱਕ ਹਜ਼ਾਰ ਇੱਦਾਂ ਦੇ ਮਿਲ ਜਾਣਗੇ, ਜਿਹੜੇ ਇਸ ਦੇਸ਼ ਦੇ ਭਵਿੱਖ ਨੂੰ ਕੁਰਾਹੇ ਪਾਉਣ ਲਈ ਜਮੂਰੇ ਬਣਨ ਨੂੰ ਤਿਆਰ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2905)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author