GurmitPalahi7“ਹੁਣ ਜਦੋਂ ਪੰਜਾਬ ਵਿੱਚ ਖੇਤੀ ਘਾਟੇ ਦਾ ਧੰਦਾ ਹੈ, ਉਦਯੋਗ ਖੇਤਰ ਖਿਲਰਿਆ ਪੁਲਰਿਆ ਹੈ, ਰੁਜ਼ਗਾਰ ਦੇ ਸਾਧਨ ...”
(3 ਮਾਰਚ 2023)
ਇਸ ਸਮੇਂ ਪਾਠਕ: 281.

 

ਪੰਜਾਬ ਵਿੱਚ ਇੱਕੋ ਦਿਨ ਵਿੱਚ ਤਿੰਨ ਅਹਿਮ ਘਟਨਾਵਾਂ ਵਾਪਰੀਆਂਅੰਮ੍ਰਿਤਪਾਲ ਸਿੰਘ ਦੇ ਤਲਵਾਰਾਂ ਅਤੇ ਲਾਠੀਆਂ ਨਾਲ ਲੈਸ ਵੱਡੀ ਗਿਣਤੀ ਵਿੱਚ ਸਾਥੀਆਂ ਦਾ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਵਿੱਚ ਪੁਲਿਸ ਥਾਣੇ ਦੇ ਬਾਹਰ-ਅੰਦਰ ਟਕਰਾਅ ਦਾ ਹੋਣਾ ਪਹਿਲੀ ਘਟਨਾ ਸੀਆਖ਼ਰ ਇਹੋ ਜਿਹੇ ਹਾਲਾਤ ਕਿਉਂ ਬਣੇ ਜਾਂ ਬਣਨ ਦਿੱਤੇ ਗਏ ਕਿ ਰੋਹ ਆਪਸੀ ਟਕਰਾਅ ਤਕ ਵਧਣ ਦਿੱਤਾ ਗਿਆਦੂਜੀ ਘਟਨਾ ਸੂਬੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਮਤਾ ਪਾਸ ਕਰਕੇ ਪੰਜਾਬ ਅਸੰਬਲੀ ਦਾ ਤਿੰਨ ਮਾਰਚ ਤੋਂ ਬੱਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਨੂੰ ਕਾਨੂੰਨੀ ਸਲਾਹ ਲੈਣ ਦੀ ਆੜ ਵਿੱਚ ਲਟਕਾਉਣਾ ਹੈਸਵਾਲ ਉੱਠਦਾ ਹੈ ਕਿ ਇਹੋ ਜਿਹੀ ਸਥਿਤੀ ਗੈਰ ਭਾਜਪਾ ਸ਼ਾਸਤ ਰਾਜਾਂ ਵਿੱਚ ਹੀ ਕਿਉਂ ਹੈ? ਤੀਜੀ, 5ਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿੱਟ 2023 ਵਿੱਚ ਕੌਮਾਂਤਰੀ ਅਤੇ ਕੌਮੀ ਨਿਵੇਸ਼ਕਾਂ ਵੱਲੋਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਲਗਭਗ ਨਾਂਹ ਦੇ ਬਰਾਬਰ ਹੁੰਗਾਰਾ ਅਤੇ ਸੂਬੇ ਦੇ ਸਨਅਤਕਾਰਾਂ ਦੀ ਸੰਪੂਰਨ ਰੂਪ ਵਿੱਚ ਗੈਰ ਹਾਜ਼ਰੀਸਵਾਲ ਹੈ ਕਿ ਪੰਜਾਬ ਵਿੱਚ ਨਿਵੇਸ਼ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ?

ਇਹ ਘਟਨਾਵਾਂ ਸਧਾਰਨ ਨਹੀਂਇਹ ਦਿੱਲੀ ਹਾਕਮਾਂ ਵੱਲੋਂ ਸੂਬੇ ਪੰਜਾਬ ਨੂੰ ਅਰਾਜਕਤਾ ਵੱਲ ਧੱਕਣ ਦਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਖੋਰਾ ਲਾਉਣ ਦੀ ਦਿਸ਼ਾ ਵਿੱਚ ਤਿੱਖਾ ਤੇ ਕੋਝਾ ਯਤਨ ਹਨਪੰਜਾਬ ਦੇ ਹਾਲਾਤ ਇਹੋ ਜਿਹੇ ਬਣਾਏ ਜਾ ਰਹੇ ਹਨ ਕਿ ਪੰਜਾਬ ਨੂੰ ਚੁਣੀ ਹੋਈ ਸਰਕਾਰ ਤੋਂ ਖੋਹ ਕੇ (ਜੋ ਭਾਵੇਂ ਚੰਗਾ ਕੰਮ ਕਰ ਰਹੀ ਹੈ ਜਾਂ ਮਾੜਾ, ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ) ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਜਾਵੇਇਹੋ ਜਿਹੀ ਮੰਗ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਰ ਵੀ ਦਿੱਤੀ ਹੈ

ਕਿਸੇ ਨਾ ਕਿਸੇ ਬਹਾਨੇ ਸੂਬੇ ਦਾ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਕਦੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਦਾ ਹੈ, ਕਦੇ ਵੰਨੇ-ਸਵੰਨੇ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਸਪਸ਼ਟੀਕਰਨ ਮੰਗ ਰਿਹਾ ਹੈਸੂਬੇ ਦੇ ਲੋਕ ਲਗਾਤਾਰ ਇਸ ਗੱਲ ਲਈ ਸਵਾਲ ਚੁੱਕਦੇ ਹਨ ਕਿ ਕੀ ਗਵਰਨਰ ਦੇ ਪੰਜਾਬ ਦੀ ਇਹ ਭੂਮਿਕਾ ਜਾਇਜ਼ ਹੈ? ਬਿਨਾਂ ਸ਼ੱਕ ਗਵਰਨਰ ਦੇ ਅਧਿਕਾਰ ਹਨ, ਉਹ ਸਰਕਾਰ ਤੋਂ ਸਪਸ਼ਟੀਕਰਨ ਮੰਗ ਸਕਦੇ ਹਨਪਰ ਸਰਹੱਦੀ ਸੂਬੇ ਵਿੱਚ ਸੰਵਿਧਾਨਿਕ ਸੰਕਟ ਪੈਦਾ ਕਰਨਾ, ਕੀ ਚੰਗਾ ਹੈ?

ਉੱਪਰੋਂ ਕਦੇ ਗੈਂਗਸਟਰਾਂ ਰਾਹੀਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਕੇ ਇਹੋ ਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲੋਕ ਚੈਨ ਨਾਲ ਨਾ ਰਹਿਣਕੁਝ ਘਟਨਾਵਾਂ ਇਹੋ ਜਿਹੀਆਂ ਵਾਪਰਨ ਦਿੱਤੀਆਂ ਜਾ ਰਹੀਆਂ ਹਨ ਕਿ ਲੋਕਾਂ ਵਿੱਚ ਡਰ ਪੈਦਾ ਹੋਵੇਲੋਕ, ਖਾਸ ਕਰਕੇ ਨੌਜਵਾਨ ਮਹਿਸੂਸ ਕਰਨ ਕਿ ਉਹਨਾਂ ਨੂੰ ਨਿਆਂ ਨਹੀਂ ਮਿਲ ਰਿਹਾ, ਜਿਵੇਂ 1980ਵਿਆਂ ਵਿੱਚ ਵਾਪਰਿਆ ਸੀ ਜਾਂ ਵਾਪਰਨ ਦਿੱਤਾ ਗਿਆ ਸੀਸਿੱਟੇ ਵਜੋਂ ਦੇਸ਼ ਦੀ ਇੱਕ ਵੱਡੀ ਸਿਆਸੀ ਪਾਰਟੀ ਨੇ ਪੰਜਾਬ ਨੂੰ ਮਿੱਧਕੇ ਦੇਸ਼ ਵਿੱਚ ਆਪਣੀ ਹਕੂਮਤ ਅੱਗੇ ਵਧਾਈ ਸੀਕੀ ਇਤਿਹਾਸ ਮੁੜ ਤਾਂ ਨਹੀਂ ਦੁਹਰਾਇਆ ਜਾ ਰਿਹਾ ਚਾਰ ਦਹਾਕਿਆਂ ਬਾਅਦ?

ਜਦੋਂ ਅਗਲੇ ਵਰ੍ਹੇ “ਦੇਸ਼ ਮਹਾਨ” ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਦੇਸ਼ ਦੇ ਲੋਕ ਬਦਹਾਲ ਹਨ, ਉਪਰਾਮ ਹਨ, ਗਰੀਬੀ, ਭ੍ਰਿਸ਼ਟਾਚਾਰ ਨਾਲ ਨਪੀੜੇ ਜਾ ਰਹੇ ਹਨ ਅਤੇ ਦੇਸ਼ ਦੀ ਹੁਣ ਦੀ ਸਭ ਤੋਂ ਵੱਡੀ ਪਾਰਟੀ ਸਰਹੱਦੀ ਸੂਬੇ ਪੰਜਾਬ ਵਿੱਚ ਉਹੋ ਜਿਹੀ ਸਥਿਤੀ ਪੈਦਾ ਕਰਕੇ 2024 ਦੀਆਂ ਚੋਣਾਂ ਜਿੱਤਣ ਲਈ ਇੱਕ ਸਟੇਜ ਤਿਆਰ ਕਰ ਰਹੀ ਹੈ, ਜਿਸ ਨਾਲ ਦੇਸ਼ ਦੇ ਦੂਜੇ ਰਾਜਾਂ ਦੇ ਲੋਕਾਂ ਨੂੰ ਡਰਾਇਆ ਜਾਵੇ, ਉਹਨਾਂ ਵਿੱਚ ਨਫਰਤੀ ਰੰਗ ਖਿਲਾਰਿਆ ਜਾਵੇ ਉਹਨਾਂ ਦਾ ਧਰੁਵੀਕਰਨ ਕਰਕੇ ਲੋਕਾਂ ਨੂੰ ਜਾਤ, ਧਰਮ ਦੇ ਨਾਂ ਤੇ ਵੰਡਕੇ “ਇਕੋ ਰੰਗ” ਦੀਆਂ ਵੋਟਾਂ ਪ੍ਰਾਪਤ ਕੀਤੀਆਂ ਜਾਣ ਅਤੇ ਅਗਲੇ ਪੰਜ ਸਾਲਾਂ ਲਈ ਆਪਣੀ ਗੱਦੀ ਸੁਰੱਖਿਅਤ ਕਰ ਲਈ ਜਾਵੇ

ਦੇਸ਼ ਦਾ ਹਾਕਮ ਪਿਛਲੇ ਕੁਝ ਸਮੇਂ ਤੋਂ ਪੰਜਾਬੀਆਂ ਦੇ ਏਕੇ ਤੋਂ ਹਿਤਾਸ਼ ਹੋਇਆ ਹੈ, ਘਬਰਾਇਆ ਹੈ, ਪ੍ਰੇਸ਼ਾਨ ਹੋਇਆ ਹੈ। ਕਿਸਾਨ ਅੰਦੋਲਨ ਨੇ ਉਸਦੇ ਛੱਕੇ ਛੁਡਾਏ ਹਨ। ਉਸ ਨੂੰ ਲੋਕਾਂ ਦੇ ਕਟਹਿਰੇ ਵਿੱਚ ਨਤਮਸਤਕ ਹੋਣ ’ਤੇ ਮਜਬੂਰ ਹੋਣਾ ਪਿਆ ਹੈ। ਲੋਕ ਵਿਰੋਧੀ ਕਾਨੂੰਨ ਉਸ ਨੂੰ ਵਾਪਸ ਲੈਣੇ ਪਏ ਹਨਇਸ ਗੱਲ ਦਿੱਲੀ ਹਾਕਮ ਦੇ ਸੀਨੇ ਵਿੱਚ ਹੈਇਸੇ ਵਜਾਹ ਕਰਕੇ ਉਹ ਪੰਜਾਬ ਨੂੰ ਪ੍ਰੇਸ਼ਾਨ ਕਰਦਾ ਹੈ, ਇੱਥੇ ਸਮੱਸਿਆਵਾਂ ਖੜ੍ਹੀਆਂ ਕਰਦਾ ਹੈ ਇੱਥੋਂ ਦੀ ਆਰਥਿਕਤਾ ਨੂੰ ਖੋਰਾ ਲਾਉਣ ਲਈ ਲਗਾਤਾਰ ਕਦਮ ਚੁੱਕਦਾ ਹੈਇਹੋ ਕਾਰਨ ਹੈ ਕਿ ਪੰਜਾਬੀ ਕੇਂਦਰ ਤੋਂ ਪ੍ਰੇਸ਼ਾਨ ਰਹਿੰਦੇ ਹਨ। ਉਹਨਾਂ ਨੂੰ ਆਪਣੇ ਪ੍ਰਤੀ ਕੀਤਾ ਜਾਂਦਾ ਦੁਪਰਿਆਰਾ ਸਲੂਕ ਚੁੱਭਦਾ ਹੈ ਉਹਨਾਂ ਨੂੰ ਜਾਪਦਾ ਹੈ ਕਿ ਉਹਨਾਂ ਨਾਲ ਨਿਆਂ ਨਹੀਂ ਹੋ ਰਿਹਾਉਹ ਆਪਣੇ ਹੱਕਾਂ ਤੋਂ ਬਾਂਝੇ ਕੀਤੇ ਜਾ ਰਹੇ ਹਨਤਦੇ ਇਹ ਅਹਿਸਾਸ ਉਬਾਲ ਬਣਕੇ ਕਿਸੇ ਨਾ ਕਿਸੇ ਰੂਪ ਵਿੱਚ ਸਾਹਮਣੇ ਆਉਂਦਾ ਹੈ

ਪ੍ਰਸਿੱਧ ਵਿਚਾਰਵਾਨ ਅਤੇ ਪੰਜਾਬੀ ਟ੍ਰਿਬਿਊਨ ਦੇ ਮੁੱਖ ਸੰਪਾਦਕ ਸਵਰਾਜਬੀਰ 26 ਫਰਵਰੀ 2023 ਦੀ ਸੰਪਾਦਕੀ ਵਿੱਚ ਲਿਖਦੇ ਹਨ, “ਇਹਨਾਂ ਸਮਿਆਂ ਵਿੱਚ ਸਮਾਜ ਵਿੱਚ ਜਿਹੜਾ ਵਰਤਾਰਾ ਵੱਡੇ ਰੂਪ ਵਿੱਚ ਹਾਜ਼ਰ ਹੈ, ਉਹ ਹੈ ਨਿਆਂ ਦੀ ਗੈਰਹਾਜ਼ਰੀਸਿਆਸੀ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿਤਾਂ ਲਈ ਪੰਜਾਬ ਨਾਲ ਧ੍ਰੋਹ ਕੀਤਾ, ਜਿਸ ਕਾਰਨ 1984 ਵਿੱਚ ਫੌਜ ਦਰਬਾਰ ਸਾਹਿਬ ਵਿੱਚ ਦਾਖ਼ਲ ਹੋਈ1984 ਵਿੱਚ ਹੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ, ਕਾਨਪੁਰ ਤੇ ਹੋਰ ਸ਼ਹਿਰਾਂ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆਦੋਸ਼ੀਆਂ ਨੂੰ ਕੋਈ ਸਜ਼ਾ ਨਾ ਹੋਈ ਅਤੇ ਕਤਲੇਆਮ ਕਰਾਉਣ ਵਾਲੇ ਆਗੂ ਸੱਤਾ ਭੋਗਦੇ ਰਹੇ7-8 ਸਾਲ ਪਹਿਲਾਂ ਪੰਜਾਬ ਵਿੱਚ ਧਰਮ ਅਧਾਰਿਤ ਸਿਆਸਤ ਦਾ ਦਖ਼ਲ ਦੁਬਾਰਾ ਹੋਇਆਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ, ਬੇਅਦਬੀ ਦਾ ਵਿਰੋਧ ਕਰ ਰਹੇ ਨਿਹੱਥੇ ਲੋਕਾਂ ’ਤੇ ਗੋਲੀ ਚਲਾਈ ਗਈਸਰਕਾਰਾਂ ਬਦਲੀਆਂ ਪਰ ਕੋਈ ਵੀ ਸਰਕਾਰ ਇਹਨਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਅਜਿਹੀ ਕਰਵਾਈ ਨਾ ਕਰ ਸਕੀ, ਜਿਸ ਨਾਲ ਲੋਕਾਂ ਦੇ ਦਿਲਾਂ ’ਤੇ ਲੱਗੇ ਜ਼ਖਮਾਂ ਉੱਤੇ ਮੱਲ੍ਹਮ ਲਗਦੀ ਇਹਨਾਂ ਸਮਿਆਂ ਵਿੱਚ ਹੀ ਨਸ਼ਿਆਂ ਦਾ ਫੈਲਾਅ ਹੋਇਆ, ਬਦਮਾਸ਼ਾਂ ਦੇ ਟੋਲੇ (ਗੈਂਗ) ਉਭਾਰੇ ਤੇ ਪਰਵਾਸ ਦੇ ਰੁਝਾਨ ਨੇ ਜ਼ੋਰ ਫੜਿਆ।”

ਅਸਲ ਵਿੱਚ ਇਹ ਹਾਲਤਾਂ ਵਿੱਚ ਦੇਸ਼ ਦੇ ਚਤੁਰ, ਸ਼ਾਤਰ ਹਾਕਮ ਦੀ ਬਦੌਲਤ ਪੰਜਾਬ ਵਿੱਚ ਬਣਾਈਆਂ ਗਈਆਂ ਜਾਂ ਹੁਣ ਬਣਾਈਆਂ ਜਾ ਰਹੀਆਂ ਹਨਆਜ਼ਾਦੀ ਦੇ 75 ਸਾਲਾਂ ਵਿੱਚ ਸਮੇਂ-ਸਮੇਂ ਇਹੋ ਜਿਹੀਆਂ ਘਟਨਾਵਾਂ ਵਾਪਰੀਆਂ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਜਾਨਾਂ ਦੇਣ ਵਾਲਾ ਤੇ ਵੱਡਾ ਯੋਗਦਾਨ ਪਾਉਣ ਵਾਲਾ ਸੂਬਾ ਪੰਜਾਬ ਬੁਰੀ ਤਰ੍ਹਾਂ ਪੀੜਤ ਹੋਇਆ1947 ਦੀ ਵੰਡ ਵਿੱਚ ਲੱਖਾਂ ਇੱਧਰਲੇ-ਉੱਧਰਲੇ ਪੰਜਾਬੀ ਮਰੇ, ਉੱਜੜੇ, ਪ੍ਰੇਸ਼ਾਨ, ਬਰਬਾਦ ਹੋਏਸੌਖਾ ਸਾਹ ਆਇਆ ਸੀ ਕਿ ਪੰਜਾਬੀ ਸੂਬੇ ਦੀ ਪ੍ਰਾਪਤੀ ਅਤੇ ਹੋਰ ਹੱਕਾਂ ਲਈ ਪੰਜਾਬੀਆਂ ਨੂੰ ਸਿਰ ਦੇਣੇ ਪਏਕੌਣ ਭੁੱਲ ਜਾਏਗਾ 1984 ਦੇ ਦੇਸ਼ ਭਰ ਵਿੱਚ ਹੋਏ ਸਿੱਖਾਂ ਦੇ ਕਤਲੇਆਮ ਨੂੰ ਅਤੇ ਉਹਨਾਂ ਵਿਰੁੱਧ ਫੈਲਾਈ ਨਫ਼ਰਤ ਨੂੰਇਸ ਨਫ਼ਰਤੀ ਵਰਤਾਰੇ ਨਾਲ ਪੰਜਾਬੀਆਂ ਵਿੱਚ ਰੋਸ ਵਧਿਆਦੁਪਰਿਆਰਾਪਨ ਪਨਪਿਆ ਅਤੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਹੋਏਰੋਹ ਵਧੇਇਹੋ ਰੋਹ ਅਤੇ ਸੂਬੇ ਵਿੱਚ ਫੈਲੀ ਅਸੁਰੱਖਿਆ ਅਤੇ ਸਾਜ਼ਿਸ਼ਨ ਪੰਜਾਬ ਦੀ ਜਵਾਨੀ ਦੀ ਤਬਾਹੀ ਲਈ ਨਸ਼ਿਆਂ ਦਾ ਹਮਲਾ ਅਤੇ ਫਿਰ ਬੇਰੁਜ਼ਗਾਰੀ ਪੈਦਾ ਕਰਕੇ ਪੰਜਾਬੀਆਂ ਦਾ ਲੱਕ ਭੰਨਣ ਦੀਆਂ ਸਾਜ਼ਿਸ਼ਾਂ ਨੇ ਪੰਜਾਬ ਕੰਗਾਲ ਬਣਾ ਛੱਡਿਆਹੱਸਦੇ, ਰਸਦੇ, ਪੰਜਾਬ ਨੂੰ, ਦੇਸ਼ ਵਿੱਚ ਮੋਹਰੀ ਪੰਜਾਬ ਦੀ ਆਰਥਿਕਤਾ ਨੂੰ, ਰੋਕਾਂ ਪਾਉਣ ਲਈ “ਦਿੱਲੀ ਸਰਕਾਰਾਂ” ਨੇ ਕਸਰ ਨਹੀਂ ਛੱਡੀਰਾਜਧਾਨੀ ਖੋਹੀਪੰਜਾਬ ਦੇ ਪੰਜਾਬੀ ਬੋਲਦੇ ਇਲਾਕੇ ਖੋਹੇਪੰਜਾਬ ਦੇ ਦਰਿਆਈ ਪਾਣੀਆਂ ’ਤੇ ਡਾਕਾ ਮਾਰਿਆਹਰੀ ਕ੍ਰਾਂਤੀ ਦੇ ਨਾਂਅ ਤੇ ਪੰਜਾਬ ਦੀ ਜ਼ਰਖੇਜ਼ ਜ਼ਮੀਨ ’ਤੇ ਧਰਤੀ ਹੇਠਲਾ ਪਾਣੀ ਦੇਸ਼ ਦੇ ਅੰਨ ਦੀ ਘਾਟ ਪੂਰੀ ਕਰਨ ਦੇ ਲੇਖੇ ਲਾ ਦਿੱਤਾਪੰਜਾਬ ਦਾ ਪਾਕਿਸਤਾਨ ਨਾਲ ਵਪਾਰ, ਸਰਹੱਦੀ ਲੜਾਈਆਂ ਦੀ ਭੇਂਟ ਚੜ੍ਹਾ ਕੇ ਪੰਜਾਬ ਦੀ ਆਰਥਿਕਤਾ ਨੂੰ ਖੋਰਾ ਲਾਇਆਪੰਜਾਬ ਵਿੱਚ ਕੋਈ ਵੱਡਾ ਉਦਯੋਗ ਪਸਰਣ ਨਹੀਂ ਦਿੱਤਾ ਗਿਆਪ੍ਰਸਿੱਧ ਅਰਥਸ਼ਾਸ਼ਤਰੀ ਸੁੱਚਾ ਸਿੰਘ ਗਿੱਲ ਅਨੁਸਾਰ “ਅਸਲ ਵਿੱਚ ਉਦਯੋਗਿਕ ਇਕਾਈਆਂ ਨੂੰ 1982-92 ਦੌਰਾਨ ਪੰਜਾਬ ਵਿੱਚ ਹੋਈ ਹਿੰਸਾ ਨੇ ਐਸੀ ਮਾਰ ਮਾਰੀ ਕਿ ਇਹ ਮੁੜ ਉੱਠ ਹੀ ਨਹੀਂ ਸਕੀਆਂਰਹਿੰਦੀ ਕਸਰ ਗੁਆਂਢੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਸੂਬਿਆਂ ਨੂੰ ਕੇਂਦਰ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਵਿਸ਼ੇਸ਼ ਟੈਕਸ ਰਿਆਇਤਾਂ/ਸਹੂਲਤਾਂ ਦੇਣ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ’ਤੇ ਮਾੜਾ ਅਸਰ ਪਿਆ ਹੈ।”

ਹੁਣ ਜਦੋਂ ਪੰਜਾਬ ਵਿੱਚ ਖੇਤੀ ਘਾਟੇ ਦਾ ਧੰਦਾ ਹੈ, ਉਦਯੋਗ ਖੇਤਰ ਖਿਲਰਿਆ ਪੁਲਰਿਆ ਹੈ, ਰੁਜ਼ਗਾਰ ਦੇ ਸਾਧਨ ਘਟ ਗਏ ਹਨ ਜਾਂ ਨਿੱਤ ਘਟ ਰਹੇ ਹਨ, ਜਦੋਂ ਪੰਜਾਬ ਨਿੱਤ ਵੱਡਾ ਕਰਜ਼ਾਈ ਹੋ ਰਿਹਾ ਹੈ, ਆਰਥਿਕ ਪੱਖੋਂ ਕਮਜ਼ੋਰ ਹੋ ਰਿਹਾ ਹੈ ਤੇ ਜਦੋਂ ਦੇਸ਼ ਦੇ ਹਾਕਮ ਪੰਜਾਬ ਦੀ ਵਰਤੋਂ ਸਿਰਫ ਆਪਣੇ “ਲਾਹੇ” ਜਾਂ ਕੁਰਸੀ ਪ੍ਰਾਪਤੀ ਦੇ ਇੱਕ ਟੂਲ ਵਜੋਂ ਵਰਤ ਰਹੇ ਹਨ ਤਾਂ ਪੰਜਾਬ ਆਖ਼ਿਰ ਪੰਜਾਬ ਬਣਿਆ ਕਿਵੇਂ ਰਹੇਗਾ?

ਦਿੱਲੀ ਹਾਕਮਾਂ ਦੀ ਨਜ਼ਰ ਪੰਜਾਬ ਦੀ ਸੱਤਾ ਹਥਿਆਉਣ ਦੀ ਹੈਨਿੱਤ ਸੂਬੇ ਦੇ ਵੱਖੋ-ਵੱਖਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ “ਭਾਜਪਾ ਵਿੱਚ ਭਰਤੀ” ਕਰਕੇ ਉਹਨਾਂ ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈਸੂਬੇ ਦੀਆਂ ਨਾਮਵਾਰ ਸ਼ਖਸੀਅਤਾਂ, ਕਥਿਤ ਬੁੱਧੀਜੀਵੀਆਂ ਨੂੰ ਆਪਣੀ ਧਿਰ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈਦੇਸ਼ ਦੀ ਹਾਕਮ ਧਿਰ, ਜਿਹੜੀ ਕਿ ਧਰਮ ਅਧਾਰਤ ਸਿਆਸਤ ਕਰਨ ਲਈ ਜਾਣੀ ਜਾਣ ਲੱਗ ਪਈ ਹੈ, ਸਾਮ, ਦਾਮ, ਦੰਡ ਵਰਤਕੇ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਵੀ ਆਪਣੇ ਅਧੀਨ ਕਰਨ ਦੇ ਰੌਂ ਵਿੱਚ ਜਾਪਦੀ ਹੈ ਅਤੇ ਇੱਥੇ ਵੀ ਧਰਮ ਦੀ ਸਿਆਸਤ ਦੀ ਖੇਡ ਖੇਡਣ ਦੇ ਰਾਹ ਹੈਜਾਪਦਾ ਹੈ, ਪੰਜਾਬ ਗ੍ਰਹਿਣਿਆ ਜਾ ਰਿਹਾ ਹੈਕੁਝ ਲੋਕ ਆਖਦੇ ਹਨ ਕਿ ਆਪਣੇ ਰੰਗਲੇ ਪੰਜਾਬ ਨੂੰ ਬਚਾਉਣ ਲਈ ਅੰਨ੍ਹੇ ਘੋੜੇ ਦਾ ਦਾਨ ਕਰਨਾ ਪਏਗਾ

ਪਰ ਜਮਹੂਰੀ ਹੱਕਾਂ ਲਈ ਲੜਨ ਵਾਲੇ ਪੰਜਾਬੀ ਆਪਣੇ ਵਿਰੁੱਧ ਖੇਡੀ ਜਾ ਰਹੀ ਖੇਡ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਉਹਨਾਂ ਦੇ ਧੁਰ ਅੰਦਰ ਤਾਂ ਸੱਚ, ਹੱਕ ਲਈ ਲੜਨਾ ਅਤੇ ਜ਼ੁਲਮ ਵਿਰੁੱਧ ਖੜ੍ਹਨਾ ਕਣ-ਕਣ ਵਿੱਚ ਸਮਾਇਆ ਹੋਇਆ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3827)
(ਸਰੋਕਾਰ ਨਾਲ ਸੰਪਰਕ ਲਈ: sarokar2015@gmail.com)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author