UjagarSingh7ਇਹ ਕਵਿਤਾ ਸੁਣ ਕੇ ਪੰਡਤ ਜਵਾਹਰ ਲਾਲ ਨਹਿਰੂ ਨੇ ਉੱਠ ਕੇ ਉਸਤਾਦ ਦਾਮਨ ਨੂੰ ਜੱਫੀ ਵਿੱਚ ...UstadDaman1
(3 ਸਤੰਬਰ 2023)


UstadDaman1ਅਸੀਂ ਦੇਸ਼ ਦੀ ਆਜ਼ਾਦੀ ਦੇ ਜਸ਼ਨ
15 ਅਗਸਤ ਨੂੰ ਮਨਾ ਕੇ ਹਟੇ ਹਾਂਇਸ ਅਜ਼ਾਦੀ ਨੂੰ ਇਨਸਾਨੀਅਤ ਦੀ ਬਰਬਾਦੀ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀਨਹੁੰ ਮਾਸ ਦੇ ਰਿਸ਼ਤੇ ਖੇਰੂੰ ਖੇਰੂੰ ਹੋ ਗਏ ਸਨਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਪੰਜਾਬੀ ਦੇ ਸਾਹਿਤਕਾਰਾਂ ਨੇ ਖ਼ੂਨੀ ਬਿਰਤਾਂਤ ਲਿਖਿਆ ਸੀ ਸਾਂਝੇ ਪੰਜਾਬ ਅਤੇ ਦੇਸ਼ ਦੀ ਵੰਡ ਹੋਣ ਤੋਂ ਬਾਅਦ ਪਾਕਿਸਤਾਨ ਜਾ ਕੇ ਵਸੇ ਲੋਕ ਕਵੀ ਉਸਤਾਦ ਦਾਮਨ ਨੇ ਮਨੁੱਖਤਾ ਦੇ ਇਨ੍ਹਾਂ ਕਤਲਾਂ ਨੂੰ ਇਨਸਾਨੀਅਤ ਦਾ ਘਾਣ ਦੱਸਿਆ। ਉਸਤਾਦ ਦਾਮਨ ਜਿਨ੍ਹਾਂ ਦਾ ਨਾਮ ਚਿਰਾਗ ਦੀਨ ਸੀ, ਉਨ੍ਹਾਂ ਆਪਣੇ ਨਾਮ ਨੂੰ ਪੰਜਾਬੀ ਦਾ ਅਲੰਬਰਦਾਰ ਬਣਨ ਦਾ ਮਾਣ ਦਿੱਤਾਚਿਰਾਗ ਰੌਸ਼ਨੀ ਦੇਣ ਵਾਲੇ ਦੀਵੇ ਦਾ ਪਵਿੱਤਰ ਨਾਮ ਗਿਣਿਆ ਜਾਂਦਾ ਹੈਉਸਤਾਦ ਦਾਮਨ ਨੇ ਆਪਣੇ ਨਾਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਵੰਡ ਸਮੇਂ ਹੋਏ ਇਨਸਾਨੀਅਤ ਦੇ ਕਤਲਾਂ ਬਾਰੇ ਬਾਖ਼ੂਬੀ ਲਿਖਿਆ ਹੈਉਹ ਵਿਲੱਖਣ ਸ਼ਖਸੀਅਤ ਦੇ ਮਾਲਕ ਸਨਪੰਜਾਬੀ ਬੋਲੀ ਦੇ ਨਾਲ ਉਨ੍ਹਾਂ ਨੂੰ ਅਥਾਹ ਪਿਆਰ ਅਤੇ ਸਤਿਕਾਰ ਸੀ

ਭਾਰਤ ਦੀ ਵੰਡ ਹੋਣ ਸਮੇਂ ਪੰਜਾਬ ਦੋ ਭਾਗਾਂ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿੱਚ ਵੰਡਿਆ ਗਿਆਭੂਗੋਲਿਕ ਵੰਡ ਪੰਜਾਬੀਆਂ ਦੀ ਵਿਰਾਸਤ ਬੋਲੀ, ਪਹਿਰਾਵਾ, ਰਸਮੋ-ਰਿਵਾਜ, ਹਵਾ-ਪਾਣੀ, ਸਭਿਅਤਾ ਅਤੇ ਸੱਭਿਆਚਾਰ ਦੀਆਂ ਵੰਡੀਆਂ ਨਾ ਪਾ ਸਕੀਪੰਜਾਬੀ ਭਾਵੇਂ ਦੋ ਖਿੱਤਿਆਂ ਵਿੱਚ ਵੰਡੇ ਜਾ ਚੁੱਕੇ ਸਨ ਪ੍ਰੰਤੂ ਉਨ੍ਹਾਂ ਦੀਆਂ ਭਾਵਨਾਵਾਂ ਆਪਣੀ ਮਾਤਭੂਮੀ ਲਈ ਭਟਕ ਰਹੀਆਂ ਸਨਉਹ ਮਾਨਸਿਕ ਅਤੇ ਆਤਮਿਕ ਤੌਰ ’ਤੇ ਮਾਖਿਓਂ ਮਿੱਠੀ ਪੰਜਾਬੀ ਭਾਸ਼ਾ ਨਾਲ ਓਤਪੋਤ ਸਨਪੰਜਾਬੀ ਦੇ ਸ਼ਾਇਰਾਂ, ਖਾਸ ਤੌਰ ’ਤੇ ਲੋਕ ਕਵੀਆਂ ਨੂੰ ਆਪਣੀ ਮਿੱਟੀ ਦਾ ਮੋਹ ਤੜਪਾ ਰਿਹਾ ਸੀ ਮਜਬੂਰੀ ਵੱਸ ਉਨ੍ਹਾਂ ਨੂੰ ਆਪਣੀ ਧਰਤੀ ਮਾਤਾ ਨੂੰ ਅਲਵਿਦਾ ਕਹਿਣਾ ਪਿਆ ਸੀ

ਲਹਿੰਦੇ ਪੰਜਾਬ ਦੇ ਲੋਕ ਕਵੀਆਂ ਵਿੱਚੋਂ ਚਿਰਾਗ ਦੀਨ ਦਾਮਨ ਜੋ ਉਸਤਾਦ ਦਾਮਨ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਉਹ ਪੰਜਾਬ ਦੀ ਵੰਡ ਨੂੰ ਮਾਨਸਿਕ ਤੌਰ ’ਤੇ ਭੁਲਾ ਨਾ ਸਕਿਆਦੇਸ ਦੀ ਵੰਡ ਦੀ ਚੀਸ ਹਮੇਸ਼ਾ ਉਸਦੇ ਦਿਲ ਵਿੱਚ ਰੜਕਦੀ ਰਹੀਇਸ ਕਰਕੇ ਉਹ ਦੇਸ ਦੀ ਵੰਡ ਤੋਂ ਬਾਅਦ ਵੀ ਭਾਰਤ ਵਿੱਚ ਹੋਣ ਵਾਲੇ ਕਵੀ ਦਰਬਾਰਾਂ ਦੀ ਰੌਣਕ ਵਧਾਉਂਦਾ ਰਿਹਾਜਿਸਮਾਨੀ ਤੌਰ ’ਤੇ ਭਾਵੇਂ ਉਹ ਪਾਕਿਸਤਾਨ ਵਿੱਚ ਰਹਿ ਰਿਹਾ ਸੀ ਪ੍ਰੰਤੂ ਭਾਵਨਾਤਮਿਕ ਤੌਰ ’ਤੇ ਉਹ ਚੜ੍ਹਦੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਇੱਕ-ਮਿਕ ਸੀਦੇਸ ਦੀ ਵੰਡ ਸੰਬੰਧੀ ਉਸ ਨੇ ਬੜੀਆਂ ਹੀ ਦਿਲ ਨੂੰ ਟੁੰਬਣ ਵਾਲੀਆਂ ਕਵਿਤਾਵਾਂ ਲਿਖੀਆਂ ਹਨ, ਜਿਹੜੀਆਂ ਰਹਿੰਦੀ ਦੁਨੀਆਂ ਤਕ ਤਰੋਤਾਜ਼ਾ ਰਹਿਣਗੀਆਂਉਸਤਾਦ ਦਾਮਨ ਨੇ ਇਸ ਵੰਡ ਦੇ ਦਰਦ ਦੀ ਤ੍ਰਾਸਦੀ ਨੂੰ ਆਪਣੇ ਅੰਦਾਜ਼ ਵਿੱਚ ਲਾਲ ਕਿਲੇ ਦਿੱਲੀ ਵਿੱਚ ਹੋਏ ਇੱਕ ਕਵੀ ਦਰਬਾਰ ਵਿੱਚ ਆਪਣੀ ਕਵਿਤਾ ਪੜ੍ਹਕੇ ਉੱਥੇ ਹਾਜ਼ਰ ਭਾਰਤ ਦੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਰੁਆ ਦਿੱਤਾ ਸੀਉਸ ਦੀ ਕਵਿਤਾ ਦੇ ਬੋਲ ਹਨ:

ਭਾਵੇਂ ਮੂੰਹੋਂ ਨਾ ਕਹੀਏ ਪਰ ਵਿੱਚੋ ਵਿੱਚੀ,
ਖੋਏ ਤੁਸੀਂ ਵੀ ਹੋ ਤੇ ਖੋਏ ਅਸੀਂ ਵੀ ਹਾਂ

ਇਹਨਾਂ ਆਜ਼ਾਦੀਆਂ ਹੱਥੋਂ ਬਰਬਾਦ,
ਹੋਏ ਤੁਸੀਂ ਵੀ ਹੋ ਹੋਏ ਅਸੀਂ ਵੀ ਹਾਂ

ਕੁਝ ਉਮੀਦ ਏ ਜ਼ਿੰਦਗੀ ਮਿਲ ਜਾਵੇਗੀ,
ਮੋਏ ਤੁਸੀਂ ਵੀ ਹੋ ਮੋਏ ਅਸੀਂ ਵੀ ਹਾਂ

ਜਿਓਂਦੀ ਜਾਨ ਵੀ ਮੌਤ ਦੇ ਮੂੰਹ ਅੰਦਰ,
ਢੋਏ ਤੁਸੀਂ ਵੀ ਹੋ ਢੋਏ ਅਸੀਂ ਵੀ ਹਾਂ

ਜਾਗਣੇ ਵਾਲਿਆਂ ਰੱਜ ਕੇ ਲੁੱਟਿਆ ਏ,
ਸੋਏ ਤੁਸੀਂ ਵੀ ਹੋ, ਸੋਏ ਅਸੀਂ ਵੀ ਹਾਂ

ਲਾਲੀ ਅੱਖੀਆਂ ਦੀ ਪਈ ਦੱਸਦੀ ਏ,
ਰੋਏ ਤੁਸੀਂ ਵੀ ਹੋ, ਰੋਏ ਅਸੀਂ ਵੀ ਹਾਂ

ਇਹ ਕਵਿਤਾ ਸੁਣ ਕੇ ਪੰਡਤ ਜਵਾਹਰ ਲਾਲ ਨਹਿਰੂ ਨੇ ਉੱਠ ਕੇ ਉਸਤਾਦ ਦਾਮਨ ਨੂੰ ਜੱਫੀ ਵਿੱਚ ਲੈ ਲਿਆ ਅਤੇ ਉਸ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਪੇਸ਼ਕਸ਼ ਵੀ ਕੀਤੀ ਪ੍ਰੰਤੂ ਉਸਤਾਦ ਦਾਮਨ ਨੇ ਕਿਹਾ ਕਿ ਉਹ ਰਹੇਗਾ ਤਾਂ ਪਾਕਿਸਤਾਨ ਵਿੱਚ ਹੀ ਭਾਵੇਂ ਜੇਲ੍ਹ ਵਿੱਚ ਹੀ ਰਹਿਣਾ ਪਵੇਪਾਕਿਸਤਾਨ ਵਿੱਚ ਉਸ ਨੂੰ ਪੰਜਾਬੀ ਭਾਸ਼ਾ ਵਿੱਚ ਕਵਿਤਾ ਲਿਖਣ ਤੋਂ ਵਰਜਿਆ ਜਾਂਦਾ ਰਿਹਾ ਪ੍ਰੰਤੂ ਉਹ ਆਪਣੀ ਵਿਰਾਸਤ ਨਾਲੋਂ ਟੁੱਟਣ ਨੂੰ ਆਪਣੀ ਆਤਮਕ ਮੌਤ ਮਹਿਸੂਸ ਕਰਦਾ ਸੀਇਸ ਕਰਕੇ ਹੀ ਉਹ ਪਾਕਿਸਤਾਨ ਵਿੱਚ ਬੈਠਾ ਵੀ ਪੰਜਾਬੀ ਭਾਸ਼ਾ ਦੇ ਸੋਹਲੇ ਗਾਉਂਦਾ ਰਿਹਾ, ਭਾਵੇਂ ਉਸ ਨੂੰ ਇਸਦੇ ਇਵਜ਼ਾਨੇ ਵਜੋਂ ਮਜ਼ਹਬੀ ਜਨੂੰਨ ਦਾ ਸ਼ਿਕਾਰ ਹੋਣਾ ਪਿਆਉਸ ਦਾ ਘਰ ਅਗਨੀ ਭੇਂਟ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਸਾਰੀ ਉਮਰ ਮਸੀਤ ਦੇ ਇੱਕ ਅੱਠ ਬਾਈ ਅੱਠ ਦੇ ਛੋਟੇ ਜਿਹੇ ਕਮਰੇ ਵਿੱਚ ਆਪਣਾ ਜੀਵਨ ਬਸਰ ਕਰਦਾ ਰਿਹਾ, ਜਿਸ ਵਿੱਚ ਨਾ ਕੋਈ ਰੋਸ਼ਨਦਾਨ ਅਤੇ ਨਾ ਹੀ ਤਾਕੀ ਸੀ ਪ੍ਰੰਤੂ ਪੰਜਾਬੀ ਵਿੱਚ ਕਵਿਤਾ ਲਿਖਣੋਂ ਕਦੀ ਵੀ ਨਾ ਹਟਿਆਜਦੋਂ ਫਿਰਕਾਪ੍ਰਸਤਾਂ ਨੇ ਉਸ ਨੂੰ ਵਾਰ-ਵਾਰ ਪੰਜਾਬੀ ਵਿੱਚ ਕਵਿਤਾ ਲਿਖਣ ਤੋਂ ਵਰਜਿਆ ਤਾਂ ਉਹ ਡਰਿਆ ਨਹੀਂ ਸਗੋਂ ਉਸਨੇ ਲਿਖਿਆ ਕਿ,

ਇੱਥੇ ਬੋਲੀ ਪੰਜਾਬੀ ਹੀ ਬੋਲੀ ਜਾਵੇਗੀ,
ਉਰਦੂ ਵਿੱਚ ਕਿਤਾਬਾਂ ਦੇ ਠਣਦੀ ਰਹੇਗੀ

ਇਹਦਾ ਪੁੱਤਰ ਹਾਂ ਇਹਦੇ ਤੋਂ ਦੁੱਧ ਮੰਗਨਾ,
ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ

ਇਹਦੇ ਲੱਖ ਹਰੀਫ ਪਏ ਹੋਣ ਪੈਦਾ,
ਦਿਨ
--ਦਿਨ ਇਹਦੀ ਸ਼ਕਲ ਬਣਦੀ ਰਹੇਗੀ
ਉਦੋਂ ਤੀਕ ਤੇ ਪੰਜਾਬੀ ਨਹੀਂ ਮਰਦੀ,
ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ

ਪਾਕਿਸਤਾਨ ਵਿੱਚ ਬੈਠਾ ਉਸਤਾਦ ਦਾਮਨ ਪੰਜਾਬੀ ਭਾਸ਼ਾ ਦੀ ਸੇਵਾ ਕਰਦਾ ਰਿਹਾਪੰਜਾਬੀ ਦਾ ਉਹ ਨਿਧੜਕ ਜਰਨੈਲ ਲੋਕ ਕਵੀ ਸੀ, ਜਿਸਨੇ ਤਾਹਨੇ ਮਿਹਣੇ ਸਹਿੰਦਿਆਂ ਪੰਜਾਬੀ ਵਿੱਚ ਕਵਿਤਾ ਲਿਖਣੋਂ ਗੁਰੇਜ਼ ਨਹੀਂ ਕੀਤਾਹਾਲਾਂਕਿ ਉਸ ਨੂੰ ਪਤਾ ਸੀ ਕਿ ਕਿਸੇ ਵੀ ਸਮੇਂ ਉਸ ਨੂੰ ਸਰੀਰਕ ਨੁਕਸਾਨ ਪਹੁੰਚਾਇਆ ਜਾ ਸਕਦਾ ਹੈਪੰਜਾਬੀ ਭਾਸ਼ਾ ਤੋਂ ਕੰਨੀ ਕਤਰਾਉਣ ਵਾਲੇ ਲੇਖਕਾਂ ਅਤੇ ਬੁੱਧੀਜੀਵੀਆਂ ਨੂੰ ਉਸਤਾਦ ਦਾਮਨ ਤੋਂ ਸੇਧ ਲੈ ਕੇ ਪੰਜਾਬੀ ਭਾਸ਼ਾ ਤੋਂ ਮੁਨਕਰ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈਵਿਦਵਾਨੀ ਦੇ ਨਾਂ ਹੇਠ ਗੂੜ੍ਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ, ਜਿਹੜੀ ਲੋਕਾਂ ਦੇ ਸਮਝ ਵਿੱਚ ਹੀ ਨਾ ਆ ਸਕੇਅਜਿਹੀ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਹੜੀ ਸੌਖਿਆਂ ਹੀ ਲੋਕਾਂ ਦੇ ਪੱਲੇ ਪੈ ਜਾਵੇ ਅਤੇ ਉਸਦੀ ਸਾਰਥਿਕਤਾ ਦਾ ਪਤਾ ਲੱਗੇਜਦੋਂ ਵਾਰ ਵਾਰ ਉਸਤਾਦ ਦਾਮਨ ਉੱਪਰ ਦਬਾਅ ਪਾਇਆ ਗਿਆ ਕਿ ਮੁਸਲਮਾਨ ਹੋਣ ਅਤੇ ਪਾਕਿਸਤਾਨ ਵਿੱਚ ਰਹਿਣ ਕਰਕੇ ਉਸ ਨੂੰ ਪੰਜਾਬੀ ਦੀ ਥਾਂ ਉਰਦੂ ਵਿੱਚ ਆਪਣੀਆਂ ਨਜ਼ਮਾਂ ਲਿਖਣੀਆਂ ਚਾਹੀਦੀਆਂ ਹਨ ਤਾਂ ਉਸ ਨੇ ਕਵਿਤਾ ਵਿੱਚ ਹੀ ਉਨ੍ਹਾਂ ਨੂੰ ਜਵਾਬ ਦਿੰਦਿਆਂ ਲਿਖਿਆ,

ਮੈਨੂੰ ਕਈਆਂ ਨੇ ਆਖਿਆ ਕਈ ਵਾਰ,
ਤੂੰ ਲੈਣਾ ਪੰਜਾਬੀ ਦਾ ਨਾਂ ਛੱਡਦੇ

ਗੋਦੀ ਜਿਸਦੀ ਵਿੱਚ ਪਲਕੇ ਜਵਾਨ ਹੋਇਆਂ
,
ਉਹ ਮਾਂ ਛੱਡਦੇ ਤੇ ਗਰਾਂ ਛੱਡਦੇ

ਜੇ ਪੰਜਾਬੀ ਪੰਜਾਬੀ ਈ ਕੂਕਣਾ ਏ,
ਜਿੱਥੇ ਖਲੋਤਾ ਏਂ ਥਾਂ ਛੱਡਦੇ

ਮੈਨੂੰ ਇੰਜ ਲਗਦਾ ਹੈ ਲੋਕ ਆਖਦੇ ਨੇ
,
ਤੂੰ ਪੁੱਤਰਾ ਆਪਣੀ ਮਾਂ ਛੱਡਦੇ

ਉਰਦੂ ਦਾ ਮੈਂ ਦੋਖੀ ਨਾਹੀਂ,
ਤੇ ਦੁਸ਼ਮਣ ਨਾਹੀਂ ਅੰਗਰੇਜ਼ੀ ਦਾ

ਪੁੱਛਦੇ ਹੋ ਮੇਰੇ ਦਿਲ ਦੀ ਬੋਲੀ,
ਹਾਂ ਜੀ ਹਾਂ ਪੰਜਾਬੀ ਏ

ਚਿਰਾਗ ਦੀਨ ਦਾਮਨ ਦਾ ਜਨਮ 3 ਸਤੰਬਰ 1911 ਨੂੰ ਲਾਹੌਰ ਵਿੱਚ ਕਰੀਮ ਬੀਬੀ ਦੀ ਕੁੱਖੋਂ ਮੀਆਂ ਮੀਰ ਬਖਸ ਦੇ ਘਰ ਹੋਇਆ ਸੀਉਸ ਦਾ ਪਿਤਾ ਫੌਜ ਦੇ ਦਰਜੀਖਾਨੇ ਵਿੱਚ ਕੱਪੜੇ ਸਿਉਣ ਦਾ ਕੰਮ ਕਰਦਾ ਸੀ ਪ੍ਰੰਤੂ ਚਿਰਾਗ ਦੀਨ ਦਾਮਨ ਵੱਲੋਂ ਇਨਕਲਾਬੀ ਅਤੇ ਫੌਜੀ ਰਾਜ ਵਿਰੁੱਧ ਕਵਿਤਾਵਾਂ ਲਿਖਣ ਕਰਕੇ ਉਸ ਦੇ ਪਿਤਾ ਨੂੰ ਫੌਜ ਦੀ ਨੌਕਰੀ ਤੋਂ ਹੱਥ ਧੋਣੇ ਪਏਫਿਰ ਉਸਤਾਦ ਦਾਮਨ ਨੇ ਆਪਣੇ ਪਿਤਾ ਨਾਲ ਰਲਕੇ ਦਰਜੀ ਦੀ ਦੁਕਾਨ ਕਰ ਲਈ, ਜਿਸ ਨੂੰ ਮਜ੍ਹਬੀ ਜਨੂੰਨੀਆਂ ਨੇ ਅੱਗ ਲਗਾਕੇ ਸਾੜ ਦਿੱਤਾਫਿਰ ਵੀ ਦਾਮਨ ਨੇ ਕਿਸੇ ਨੂੰ ਚੰਗਾ ਮਾੜਾ ਚੰਗਾ ਨਹੀਂ ਕਿਹਾ, ਸਗੋਂ ਲਿਖਿਆ-

ਕਿਸੇ ਤੀਲ੍ਹੀ ਐਸੀ ਲਗਾਈ ਏ,
ਥਾਂ ਥਾਂ ’ਤੇ ਅੱਗ ਮਚਾਈ ਏ

ਪਈ ਸੜਦੀ ਲੋਕਾਈ ਏ,
ਤੇ ਪੈਂਦੀ ਹਾਲ ਦੁਹਾਈ ਏ

ਉਸਤਾਦ ਦਾਮਨ ਨੇ ਸਾਰੀ ਉਮਰ ਅਣਖ ਨਾਲ ਸ਼ਾਇਰੀ ਕੀਤੀਸਰਕਾਰਾਂ ਦੇ ਦਮਨ ਦਾ ਸ਼ਿਕਾਰ ਵੀ ਹੋਇਆਇਨਕਲਾਬੀ ਕਵਿਤਾ ਸਮਾਜਿਕ ਬੁਰਾਈਆਂ ਅਤੇ ਆਮ ਜਨਤਾ ਉੱਪਰ ਸਰਕਾਰ ਵੱਲੋਂ ਕੀਤੇ ਜਾਂਦੇ ਜ਼ੋਰ ਜ਼ਬਰਦਸਤੀ ਦੀਆਂ ਕਾਰਵਾਈਆਂ ਵਿਰੁੱਧ ਲਿਖਣ ਕਰਕੇ ਉਸ ਉੱਪਰ ਕਈ ਕੇਸ ਦਰਜ ਕਰਕੇ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਪ੍ਰੰਤੂ ਉਸ ਨੇ ਸਰਕਾਰਾਂ ਨਾਲ ਆਢਾ ਲਾਈ ਰੱਖਿਆਫੌਜੀ ਰਾਜ ਤੋਂ ਵੀ ਉਹ ਡਰਿਆ ਨਹੀਂ, ਸਗੋਂ ਉਸਨੇ ਫੌਜੀ ਰਾਜ ਉੱਤੇ ਟਕੋਰ ਕਰਦਿਆਂ ਅਰਥ ਭਰਪੂਰ ਕਵਿਤਾ ਲਿਖੀ-

ਸਾਡੇ ਮੁਲਕ ਦੀਆਂ ਮੌਜਾਂ ਹੀ ਮੌਜਾਂ,
ਜਿੱਧਰ ਦੇਖੋ ਫੌਜਾਂ ਹੀ ਫੌਜਾਂ

ਇਹ ਕੀ ਕਰੀ ਜਾਨਾ,
ਕਦੀ ਚੀਨ ਜਾਨਾ ਕਦੀ ਰੂਸ ਜਾਨਾ

ਕਦੀ ਸ਼ਿਮਲੇ ਜਾਨਾ ਕਦੀ ਮਰੀ ਜਾਨਾ,
ਜਿੱਧਰ ਜਾਨਾ ਬਣਕੇ ਜਲੂਸ ਜਾਨਾ

ਲਈ ਖੇਸ ਜਾਨਾ ਖਿੱਚੀ ਦਰੀ ਜਾਨਾ,
ਇਹ ਕੀ ਕਰੀ ਜਾਨਾ

ਪਾਕਿਸਤਾਨ ਵਿੱਚ ਪੰਜਾਬੀ ਦੇ ਹੋਰ ਵੀ ਬਹੁਤ ਸਾਰੇ ਸ਼ਾਇਰ ਹੋਏ ਹਨ ਪ੍ਰੰਤੂ ਉਸਤਾਦ ਦਾਮਨ ਜਿੰਨਾ ਦਲੇਰ, ਮੂੰਹ ਫੱਟ, ਸਰਲ, ਸਪਸ਼ਟ ਅਤੇ ਰੋਜ਼ ਮਰਰ੍ਹਾ ਦੀ ਜ਼ਿੰਦਗੀ ਨਾਲ ਸੰਬੰਧਤ ਲਿਖਣ ਵਾਲਾ ਕੋਈ ਵੀ ਨਹੀਂ ਸੀਅਗਲੇ 50 ਸਾਲਾਂ ਵਿੱਚ ਪੰਜਾਬੀ ਦੇ ਖ਼ਤਮ ਹੋ ਜਾਣ ਦੀਆਂ ਗੱਲਾਂ ਕਰਨ ਵਾਲਿਆਂ ਨੂੰ ਲਹਿੰਦੇ ਪੰਜਾਬ ਦੇ ਸ਼ਾਇਰ ਦੀ ਪੰਜਾਬੀ ਪ੍ਰਤੀ ਬਚਨਵੱਧਤਾ ਤੋਂ ਕੁਝ ਸਬਕ ਸਿੱਖਣਾ ਚਾਹੀਦਾ ਹੈਪੰਜਾਬੀ ਕਦੀ ਵੀ ਖ਼ਤਮ ਨਹੀਂ ਹੋ ਸਕਦੀਅੱਜ ਦੇ ਦਿਨ ਉਸਤਾਦ ਦਾਮਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4193)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author