GurmitPalahi7ਜੋ ਐਕਟ ਔਰਤਾਂ ਦੇ ਰਾਖਵੇਂਕਰਨ ਦਾ ਦੋਵਾਂ ਸਦਨਾਂ ਵਿੱਚ ਪਾਸ ਹੋਇਆ ਹੈ, ਉਹ ਸੰਵਿਧਾਨ ਵਿੱਚ ...
(30 ਸਤੰਬਰ 2023)


ਔਰਤਾਂ ਲਈ ਦੇਸ਼ ਦੀ ਲੋਕ ਸਭਾ ਅਤੇ ਦੇਸ਼ ਦੀਆਂ ਵਿਧਾਨ ਸਭਾਵਾਂ ਵਿੱਚ ਰਾਖਵੇਂਕਰਨ ਉੱਤੇ ਪਹਿਲੀ ਵਾਰ 30 ਵਰ੍ਹੇ ਪਹਿਲਾਂ ਵਿਚਾਰ ਚਰਚਾ ਸ਼ੁਰੂ ਹੋਈ
, ਪਰ ਰਾਖਵੇਂਕਰਨ ਦਾ ਵਿਚਾਰ ਹਾਲੀ ਤਕ ਵੀ ਵਿਚਾਰ ਬਣਿਆ ਹੀ ਨਜ਼ਰ ਆਉਂਦਾ ਹੈ, ਹਾਲਾਂਕਿ ਰਾਖਵੇਂਕਰਨ ਸਬੰਧੀ ਬਿੱਲ ਲੋਕ ਸਭਾ, ਰਾਜ ਸਭਾ ਵਿੱਚ ਪਾਸ ਵੀ ਕਰ ਦਿੱਤਾ ਗਿਆ ਹੈ

ਕੀ ਇਹ ਕਾਨੂੰਨ 2024 ਦੀਆਂ ਚੋਣ ਵਿੱਚ ਲਾਗੂ ਹੋ ਜਾਏਗਾ? ਸਪਸ਼ਟ ਉੱਤਰ ਹੈ, “ਨਹੀਂ।” ਸਿਆਸੀ ਮਾਹਿਰਾਂ ਅਨੁਸਾਰ ਸ਼ਾਇਦ ਇਹ 2029 ਦੀਆਂ ਚੋਣਾਂ ਵੇਲੇ ਵੀ ਲਾਗੂ ਨਾ ਹੋ ਸਕੇਤਾਂ ਫਿਰ ਆਖ਼ਿਰ ਲੋਕ ਸਭਾ ਦਾ ਵਿਸ਼ੇਸ਼ ਇਜਲਾਸ ਸੱਦਕੇ ਇਹ ਕਾਨੂੰਨ ਬਣਾਉਣ ਦੀ ਐਡੀ ਕਾਹਲੀ ਕਿਉਂ ਕੀਤੀ ਗਈ? ਕੀ ਇਹ ਸਿਰਫ਼ ਤੇ ਸਿਰਫ਼ 2024 ਵਿੱਚ ਭਾਜਪਾ ਵੱਲੋਂ ਚੋਣ ਜਿੱਤਣ ਲਈ ਔਰਤਾਂ ਦੀ ਹਿਮਾਇਤ ਪ੍ਰਾਪਤ ਕਰਨ ਲਈ ਇੱਕ ਜੁਮਲਾ ਤਾਂ ਨਹੀਂ? ਜਿਵੇਂ ਕਿ ਬਹੁਤੇ ਸਿਆਣੇ ਲੋਕਾਂ ਦਾ ਵਿਚਾਰ ਹੈਤਾਂ ਉੱਤਰ ਮਿਲਣਾ ਚਾਹੀਦਾ ਹੈ, “ਹਾਂ ਇਹ ਸੱਚ ਹੈ।” ਜੋ ਐਕਟ ਔਰਤਾਂ ਦੇ ਰਾਖਵੇਂਕਰਨ ਦਾ ਦੋਵਾਂ ਸਦਨਾਂ ਵਿੱਚ ਪਾਸ ਹੋਇਆ ਹੈ, ਉਹ ਸੰਵਿਧਾਨ ਵਿੱਚ 128 ਵੀਂ ਸੋਧ ਹੈ ਅਤੇ ਉਸ ਵਿੱਚ ਇੱਕ ਧਾਰਾ 334 ਏ ਜੋੜੀ ਗਈ ਹੈ, ਜਿਸ ਅਨੁਸਾਰ ਹੁਣ ਤੋਂ ਬਾਅਦ ਕੀਤੀ ਜਾਣ ਵਾਲੀ ਮਰਦਮਸ਼ੁਮਾਰੀ ਅਤੇ ਇਸਦੇ ਛਾਪੇ ਜਾਣ ਵਾਲੇ ਅੰਕੜਿਆਂ ਤੋਂ ਬਾਅਦ ਇਹ ਐਕਟ ਲਾਗੂ ਹੋਏਗਾ

ਮਰਦਮਸ਼ੁਮਾਰੀ 2021 ਵਿੱਚ ਹੋਣੀ ਸੀ, ਉਹ ਕਰੋਨਾ ਆਫ਼ਤ ਕਾਰਨ ਹੋ ਨਹੀਂ ਸਕੀਹੁਣ ਇਹ 2026 ਵਿੱਚ ਕਰਾਉਣ ਦੀ ਸਰਕਾਰ ਦੀ ਕੱਚੀ-ਪੱਕੀ ਯੋਜਨਾ ਹੈਇਸ ਤੋਂ ਬਾਅਦ ਦੋ ਸਾਲਾਂ ਵਿੱਚ ਅੰਕੜੇ ਤਿਆਰ ਹੋਣਗੇ, ਫਿਰ ਅੰਕੜੇ ਪ੍ਰਕਾਸ਼ਤ ਹੋਣਗੇਭਾਵ 2029 ਚੋਣ ਤੋਂ ਪਹਿਲਾਂ ਮਸਾਂ ਹੀ ਇਹ ਬਿੱਲ ਪ੍ਰਭਾਵੀ ਹੋਏਗਾ, ਜੇਕਰ ਇਸ ਵਿੱਚ ਹੋਰ ਕੋਈ ਵਿਘਨ ਨਾ ਪਿਆ

ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਜੇਕਰ ਸਰਕਾਰ ਸੱਚਮੁੱਚ ਇਹ ਰਾਖਵਾਂਕਰਨ ਲਾਗੂ ਕਰਨਾ ਚਾਹੁੰਦੀ ਹੈ ਤਾਂ ਹੁਣੇ ਹੀ ਇਸ ਨੂੰ ਲਾਗੂ ਕਰਨ ਵਿੱਚ ਦਿੱਕਤ ਕੀ ਹੈ? ਪਹਿਲਾਂ ਹੀ ਸਥਾਨਕ ਸਰਕਾਰਾਂ ਭਾਵ ਪੰਚਾਇਤਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਹੈਇਸ ਸਬੰਧੀ ਵੋਟਰ ਸੂਚੀਆਂ ਤੇ ਰਾਖਵਾਂਕਰਨ ਸੂਚੀਆਂ ਬਣੀਆਂ ਹੋਈਆਂ ਹਨ, ਫਿਰ ਔਰਤਾਂ ਦੇ ਲੋਕ ਸਭਾ ਤੇ ਵਿਧਾਨ ਸਭਾਵਾਂ ਵਿੱਚ 33 ਫੀਸਦੀ ਰਾਖਵਾਂਕਰਨ ਲਾਗੂ ਕਰਕੇ ਹੁਣੇ ਤੋਂ 2024 ਲੋਕ ਸਭਾ ਚੋਣਾਂ ਇਸੇ ਅਨੁਸਾਰ ਸੀਟਾਂ ਰਾਖਵੀਆਂ ਕਰਕੇ ਚੋਣ ਕਰਾਉਣ ਵਿੱਚ ਕੋਈ ਰੁਕਾਵਟ ਤਾਂ ਨਹੀਂ ਆਉਣੀ ਚਾਹੀਦੀ

ਲੋਕ ਸਭਾ, ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਲਈ ਕੀਤੇ ਯਤਨਾਂ ਦਾ ਇਤਿਹਾਸ ਵੇਖੋ, ਜਿਹੜਾ ਸਿਆਸੀ ਲੋਕਾਂ ਦੇ ਦੋਹਰੇ ਮਾਪਦੰਡ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦਾ ਹੈ:

12 ਦਸੰਬਰ 1996 ਨੂੰ ਪ੍ਰਧਾਨ ਮੰਤਰੀ ਦੇਵਗੌੜਾ ਸਰਕਾਰ ਵੇਲੇ ਸੰਸਦ ਵਿੱਚ 81 ਵੀਂ ਸੋਧ ਪੇਸ਼ ਕੀਤੀ ਗਈ, ਜਿਸ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਕਰਨ ਲਈ ਬਿੱਲ ਪੇਸ਼ ਹੋਇਆਫਿਰ 9 ਮਾਰਚ 2010 ਨੂੰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 108 ਵੀਂ ਸੋਧ ਰਾਜ ਸਭਾ ਵਿੱਚ ਪੇਸ਼ ਕੀਤੀ, ਜਿਸ ਨੂੰ 108 ਹੱਕ ਵਿੱਚ ਅਤੇ ਇੱਕ ਵਿਰੋਧ ਵਿੱਚ ਵੋਟ ਨਾਲ ਪਾਸ ਕੀਤਾ ਗਿਆਉਪਰੰਤ ਲੋਕ ਸਭਾ ਵਿੱਚ ਬਿੱਲ ਭੇਜ ਦਿੱਤਾ ਪਰ 15ਵੀਂ ਲੋਕ ਸਭਾ ਭੰਗ ਹੋ ਗਈਬਿੱਲ ਲਮਕਦਾ ਪਿਆ ਰਿਹਾ ਅਤੇ ਬਾਅਦ ਵਿੱਚ ਇਸ ਉੱਤੇ ਕੋਈ ਕਾਰਵਾਈ ਨਹੀਂ ਹੋਈਫਿਰ ਆਪਣੇ ਰਾਜਕਾਲ ਦੇ 9 ਵਰ੍ਹੇ ਬਾਅਦ 18 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਔਰਤਾਂ ਲਈ 33 ਫੀਸਦੀ ਸੀਟਾਂ ਦੇ ਰਾਖਵੇਂਕਰਨ ਦਾ ਬਿੱਲ ਲੋਕ ਸਭਾ ਅਤੇ ਫਿਰ ਰਾਜ ਸਭਾ ਵਿੱਚ ਪੇਸ਼ ਕੀਤਾ ਅਤੇ ਸਰਬਸੰਮਤੀ ਨਾਲ ਇਹ ਬਿੱਲ ਪਾਸ ਹੋ ਗਿਆਪਰ ਇਸ ਵਿੱਚ ਤਿੰਨ ਸ਼ਰਤਾਂ ਰੱਖੀਆਂ ਗਈਆਂ, ਜਿਹਨਾਂ ਵਿੱਚ ਮਰਦਮਸ਼ੁਮਾਰੀ ਮੁੱਖ ਹੈ, ਜਿਸ ਤੋਂ ਬਾਅਦ ਇਹ ਕਾਨੂੰਨ ਲਾਗੂ ਹੋ ਜਾਏਗਾ

ਮੋਦੀ ਸਰਕਾਰ ਨੇ ਇਹ ਬਿੱਲ ਪਾਸ ਤਾਂ ਕਰਵਾ ਲਏ, ਪਰ ਇਸ ਵਿੱਚ ਜੋ ਰੁਕਾਵਟਾਂ ਲਾਗੂ ਕਰਨ ਲਈ ਲਾਜ਼ਮੀ ਹਨ, ਉਹਨਾਂ ਪ੍ਰਤੀ ਚੁੱਪੀ ਵੱਟੀ ਹੋਈ ਹੈਪ੍ਰਧਾਨ ਮੰਤਰੀ ਨੇ ਵਾਹ-ਵਾਹ ਖੱਟਣ ਲਈ ਇਸ ਬਿੱਲ ਦੀ ਵੱਡੀ ਚਰਚਾ ਕੀਤੀ, ਪਰ ਇਹ ਦੱਸਣ ਦਾ ਯਤਨ ਨਹੀਂ ਕੀਤਾ ਕਿ ਮਰਦਮਸ਼ੁਮਾਰੀ ਕਦੋਂ ਹੋਏਗੀ? ਹੋਰ ਰੁਕਾਵਟਾਂ ਕਦੋਂ ਦੂਰ ਹੋਣਗੀਆਂਭਾਵ ਕੋਈ ਸਮਾਂ ਸੀਮਾ ਤੈਅ ਕਰਨ ਲਈ ਸਰਕਾਰ ਵੱਲੋਂ ਕੋਈ ਬਚਨ, ਕੋਈ ਬਿਆਨ ਨਹੀਂ ਦਿੱਤਾ ਅਤੇ ਨਾ ਹੀ ਇਹ ਕਾਨੂੰਨ ਤੁਰੰਤ ਲਾਗੂ ਕਰਨ ਲਈ ਕੋਈ ਆਪਣੀ ਇੱਛਾ ਜ਼ਾਹਰ ਕੀਤੀ ਹੈ

ਸਥਾਨਕ ਸਰਕਾਰ ਭਾਵ ਪੰਚਾਇਤਾਂ ਵਿੱਚ ਔਰਤਾਂ ਦੇ 33 ਪੀਸਦੀ ਰਾਖਵੇਂਕਰਨ ਲਈ ਪ੍ਰਧਾਨ ਮੰਤਰੀ ਰਜੀਵ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਸਿੰਮਹਾ ਰਾਉ ਨੇ ਬਿੱਲ ਪਾਸ ਕਰਵਾਏ, ਕਾਨੂੰਨ ਬਣਾਏ ਸਨ ਅਤੇ ਇਹ ਤੁਰੰਤ ਲਾਗੂ ਹੋ ਗਏ ਸਨ ਜਿਸਦੀ ਬਦੌਲਤ 1,30,000 ਔਰਤਾਂ ਪੰਚਾਇਤਾਂ, ਨਗਰਪਾਲਿਕਾ, ਨਗਰ ਨਿਗਮਾਂ ਵਿੱਚ ਰਾਖਵਾਂਕਰਨ ਲੈ ਰਹੀਆਂ ਹਨ

ਜੇਕਰ ਸੱਚੀ ਮੁੱਚੀ ਮੌਜੂਦਾ ਸਰਕਾਰ ਔਰਤਾਂ ਦੇ ਹਾਲਾਤ ਸੁਧਾਰਨ ਬਾਰੇ, ਉਹਨਾਂ ਨੂੰ ਸਿਆਸਤ ਵਿੱਚ ਵੱਡਾ ਭਾਈਵਾਲ ਬਣਾਉਣ ਬਾਰੇ ਚਿੰਤਤ ਹੈ ਤਾਂ ਰਾਖਵੇਂਕਰਨ ਦੇ ਮਾਮਲੇ ਵਿੱਚ ਤੁਰੰਤ ਕਦਮ ਪੁੱਟੇ ਜਾਣ ਦੀ ਲੋੜ ਇਸ ਵੇਲੇ ਹੋਰ ਵੀ ਵਧੇਰੇ ਮਹਿਸੂਸ ਕੀਤੀ ਜਾ ਰਹੀ ਹੈ, ਜਦੋਂ ਕਿ ਉਹਨਾਂ ਨੂੰ ਲੋਕ ਸਭਾ, ਵਿਧਾਨ ਸਭਾਵਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਸਹੀ ਸਥਾਨ ਦੇ ਕੇ ਚੋਣਾਂ ਨਹੀਂ ਲੜਾਈਆਂ ਜਾ ਰਹੀਆਂ, ਕਿਉਂਕਿ ਲਗਭਗ ਸਾਰੀਆਂ ਸਿਆਸੀ ਧਿਰਾਂ ਤਾਕਤ ਪ੍ਰਾਪਤੀ ਲਈ ਧੰਨ ਕੁਬੇਰਾਂ ਅਤੇ ਅਪਰਾਧਿਕ ਪਿੱਠ ਭੂਮੀ ਵਾਲੇ ਬਾਹੂਬਲੀ ਲੋਕਾਂ ਨੂੰ ਟਿਕਟਾਂ ਦੇ ਕੇ (ਇੱਕ ਰਿਪੋਰਟ ਅਨੁਸਾਰ ਇਕੱਲੀ ਭਾਰਤੀ ਲੋਕ ਸਭਾ ਵਿੱਚ 45 ਫੀਸਦੀ ਤੋਂ ਵੱਧ ਮੈਂਬਰ ਪਾਰਲੀਮੈਂਟ ਬੈਠੇ ਹਨ, ਜਿਹਨਾਂ ਵਿਰੁੱਧ ਅਪਰਾਧਿਕ, ਗੰਭੀਰ ਅਪਰਾਧਿਕ ਮਾਮਲੇ ਦਰਜ਼ ਹਨ) ਚੋਣਾਂ ਜਿੱਤਦੀਆਂ ਹਨਇਹ ਚੰਗੀ ਗੱਲ ਹੈ ਕਿ ਅਪਰਾਧਿਕ ਮਾਮਲਿਆਂ ਵਾਲੀ ਪਿੱਠਭੂਮੀ ਵਾਲੀਆਂ ਔਰਤਾਂ ਇਸ ਗਿਣਤੀ-ਮਿਣਤੀ ਵਿੱਚ ਸ਼ਾਮਲ ਨਹੀਂ ਹਨ

ਔਰਤਾਂ ਲਈ ਰਾਖਵਾਂਕਰਨ ਆਖ਼ਰ ਜ਼ਰੂਰੀ ਕਿਉਂ ਹੈਭਾਰਤੀ ਸਮਾਜ ਵਿੱਚ ਔਰਤਾਂ ਦੀ ਗਿਣਤੀ ਲਗਭਗ ਅੱਧੀ ਹੈ75 ਸਾਲਾਂ ਵਿੱਚ 7500 ਮੈਂਬਰ ਪਾਰਲੀਮੈਂਟ ਚੁਣੇ ਗਏ, ਜਿਹਨਾਂ ਵਿੱਚੋਂ ਮੌਜੂਦਾ 542 ਲੋਕ ਸਭਾ ਮੈਂਬਰਾਂ ਵਿੱਚ ਸਿਰਫ਼ 78 ਔਰਤਾਂ ਹਨਰਾਜ ਸਭਾ ਵਿੱਚ ਤਾਂ ਸਿਰਫ਼ 24 ਹਨਪਰ ਦੇਸ਼ ਦੀ ਨੀਤੀ ਨਿਰਧਾਰਣ ਵਿੱਚ ਉਹਨਾਂ ਦੀ ਭੂਮਿਕਾ ਨਾਂਹ ਦੇ ਬਰਾਬਰ ਹੈਅਸਲ ਵਿੱਚ ਭਾਰਤੀ ਸਮਾਜ ਵਿੱਚ ਔਰਤਾਂ ਨੂੰ ਸਮਾਜਿਕ ਅਤੇ ਸੰਸਕ੍ਰਿਤਕ ਜ਼ਿੰਮੇਵਾਰੀਆਂ ਦੇ ਕੇ ਘਰਾਂ ਤਕ ਸੀਮਤ ਕੀਤਾ ਹੋਇਆ ਹੈ ਇੱਥੋਂ ਹੀ ਔਰਤਾਂ ਨਾਲ ਨਾ-ਬਰਾਬਰੀ ਸ਼ੁਰੂ ਹੁੰਦੀ ਹੈ

ਆਓ ਭਾਰਤ ਦੇ ਪਿਛੋਕੜ ਅਤੇ ਇਸ ਸਮਾਜ ਵਿੱਚ ਔਰਤਾਂ ਦੀ ਸਥਿਤੀ ’ਤੇ ਝਾਤ ਮਾਰੀਏਆਦਮ ਯੁਗ ਵਿੱਚ ਔਰਤ ਪ੍ਰਧਾਨ ਸਮਾਜ ਸੀ, ਜਿਸ ਵਿੱਚ ਨਾਰੀ ਦੀ ਦਸ਼ਾ ਸੁਖਾਲੀ ਸੀਵੈਦਿਕ ਯੁਗ ਵਿੱਚ ਨਾਰੀ ਨੂੰ ਸਮਾਨਤਾ ਦੇ ਅਧਿਕਾਰ ਸਨਵੈਦਿਕ ਯੁਗ ਤੋਂ ਬਾਅਦ ਉੱਤਰ ਵੈਦਿਕ ਯੁਗ ਵਿੱਚ ਨਾਰੀ ਦੀ ਸਥਿਤੀ ਵਿੱਚ ਗਿਰਾਵਟ ਆਉਣੀ ਸ਼ੁਰੂ ਹੋਈਬ੍ਰਾਹਮਣਵਾਦ ਦਾ ਜ਼ੋਰ ਵਧਿਆਜਾਤਪਾਤ ਦਾ ਸੰਕਲਪ ਆਇਆਇਸ ਉਪਰੰਤ ਨਾਰੀ ਦੀ ਦਸ਼ਾ ਤਰਸਯੋਗ ਹੋ ਗਈਮਨੂਸਮ੍ਰਿਤੀ ਅਨੁਸਾਰ ਨਾਰੀ ਸਭ ਕਸ਼ਟਾਂ ਦਾ ਕਾਰਨ ਹੈ, ਨਾਰੀ ਦਾ ਬਚਪਨ ਪਿਤਾ ਅਧੀਨ, ਜਵਾਨੀ ਪਤੀ ਅਧੀਨ ਅਤੇ ਬੁਢਾਪਾ ਪੁੱਤਰ ਅਧੀਨ ਰਹਿਣਾ ਚਾਹੀਦਾ ਹੈਇਸਤਰੀ ਨੂੰ ਕਿਸੇ ਵੀ ਪੜ੍ਹਾਅ ’ਤੇ ਸੁਤੰਤਰ ਨਹੀਂ ਹੋਣਾ ਚਾਹੀਦਾ। ਆਜ਼ਾਦੀ ਦੇ ਬਾਅਦ ਇਹ ਸੰਕਲਪ ਕੁਝ ਕੁ ਟੁੱਟਾ ਤਾਂ ਹੈ ਪਰ ਹਾਲੇ ਵੀ ਮਰਦ ਪ੍ਰਧਾਨ ਸਮਾਜ ਵਿੱਚ ਔਰਤ ਦੁੱਖਾਂ-ਕਕਲੀਫਾਂ ਦੇ ਪਹਾੜ ਸਿਰ ’ਤੇ ਚੁੱਕੀ ਬੈਠੀ ਹੈਉਸਦੀ ਸਮਾਜਿਕ ਅਤੇ ਆਰਥਿਕ ਸਥਿਤੀ ਸੁਖਾਵੀਂ ਨਹੀਂ ਹੈਹੇਠਲੀ ਸਮਾਜਿਕ ਸਥਿਤੀ ਵਿੱਚ ਔਰਤਾਂ ਘਰਾਂ ਵਿੱਚ ਬੰਨ੍ਹਕੇ ਹੀ ਰੱਖੀਆਂ ਹੋਈਆਂ ਹਨਉਹ ਬੱਚਿਆਂ ਦੀ ਦੇਖਭਾਲ ਕਰਦੀਆਂ ਹਨਪੜ੍ਹ ਲਿਖਕੇ ਵੀ ਘਰੇਲੂ ਜ਼ਿੰਮੇਵਾਰੀ ਤਕ ਸੀਮਤ ਕਰ ਦਿੱਤੀਆਂ ਜਾਂਦੀਆਂ ਹਨ, ਜੋ ਉਹਨਾਂ ਦੀ ਸਿਆਸੀ ਖੇਤਰ ਵਿੱਚ ਜਾਣ ਵਿੱਚ ਵੱਡੀ ਰੁਕਾਵਟ ਹੈ

ਬਿਨਾਂ ਸ਼ੱਕ ਔਰਤ ਨੂੰ ਮਰਦਾਂ ਦੇ ਬਰਾਬਰ ਹੱਕ ਹਨਪਰ ਇਹਨਾਂ ਹੱਕਾਂ ਦੇ ਮਿਲਣ ਬਾਅਦ ਵੀ ਉਹਨਾਂ ਨੂੰ ਨਾ ਜ਼ਮੀਨ ਜਾਇਦਾਦ ਵਿੱਚ ਬਰਾਬਰ ਦਾ ਹੱਕ ਹੈ ਅਤੇ ਨਾ ਹੀ ਪੜ੍ਹਾਈ ਕਰਨ ਲਈ ਭਰਾਵਾਂ ਬਰਾਬਰ ਹੱਕ ਪਰ ਜਿਹੜੇ ਹੱਕ ਔਰਤਾਂ ਨੂੰ ਮਿਲਣੇ ਚਾਹੀਦੇ ਹਨ, ਉਹ ਔਰਤਾਂ ਹੀ ਜਾਣ ਸਕਦੀਆਂ ਹਨਔਰਤਾਂ ਲਈ ਲੋਕ ਸਭਾ, ਵਿਧਾਨ ਸਭਾ ਵਿੱਚ ਲਈ ਬਣਾਏ ਕਾਨੂੰਨ ਸਬੰਧੀ ਸਿਆਸੀ ਧਿਰਾਂ ਵੱਲੋਂ ਵੱਖੋ-ਵੱਖਰੇ ਸਵਾਲ ਵੀ ਉਠਾਏ ਜਾ ਰਹੇ ਹਨ ਭਾਵੇਂ ਕਿ ਸਿਆਸੀ ਧਿਰਾਂ ਵੱਲੋਂ ਇਸ ਕਾਨੂੰਨ ਨੂੰ ਵੱਡਾ ਸਮਰਥਨ ਮਿਲਿਆ ਹੈਲੋਕ ਸਭਾ, ਵਿਧਾਨ ਸਭਾ ਸੀਟਾਂ ਵਿੱਚ ਐੱਸ.ਸੀ. ਵਰਗ ਲਈ ਰਾਖਵਾਂਕਰਨ ਹੈ ਪਰ ਸਿਆਸੀ ਧਿਰਾਂ ਓ.ਬੀ.ਸੀ. ਲਈ ਰਾਖਵਾਂਕਰਨ ਮੰਗ ਰਹੀਆਂ ਹਨ

ਬਿਨਾਂ ਸ਼ੱਕ ਇਸ ਨਾਲ ਸਮਾਜ ਦੇ ਹੇਠਲੇ ਵਰਗ ਵਿੱਚੋਂ ਔਰਤਾਂ ਚੁਣੀਆਂ ਜਾਣਗੀਆਂ ਪਰ ਜਿਸ ਢੰਗ ਨਾਲ ਦੇਸ਼ ਵਿੱਚ ਨੌਕਰੀਆਂ ਵਿੱਚ ਰਾਖਵੇਂਕਰਨ ਕਾਰਨ ਕੁਝ ਉੱਪਰਲੇ ਚੁਣਿੰਦਾ ਐੱਸ.ਸੀ. ਐੱਸ. ਟੀ ਵਰਗ ਦੇ ਲੋਕ ਫਾਇਦਾ ਚੁੱਕ ਲੈਂਦੇ ਹਨ, ਆਮ ਲੋਕਾਂ ਤਕ ਰਿਜ਼ਰਵੇਸ਼ਨ ਦੇ ਫਾਇਦੇ ਅਤੇ ਸਹੂਲਤਾਂ ਪੁੱਜਦੀਆਂ ਹੀ ਨਹੀਂ, ਇਸ ਨਾਲ ਰਿਜ਼ਰਵੇਸ਼ਨ ਵੀ ਇੱਕ ਕਾਲੀਨ ਵਰਗ ਪੈਦਾ ਨਾ ਹੋ ਜਾਏ, ਜੋ ਆਪਣੇ ਹਿਤਾਂ ਤਕ ਹੀ ਸੀਮਤ ਹੋ ਜਾਏ, ਇਸਦਾ ਵੀ ਡਰ ਹੈ

ਸਵਾਲ ਤਾਂ ਇਹ ਹੈ ਕਿ ਇਹ ਕਾਨੂੰਨ ਲਾਗੂ ਕਦੋਂ ਹੋਏਗਾ? ਕੀ ਇਹ ਕਾਨੂੰਨੀ ਪੇਚੀਦਗੀਆਂ ਵਿੱਚ ਹੀ ਤਾਂ ਨਹੀਂ ਰੁਲ ਜਾਏਗਾ? ਕੀ ਇਹ ਚੋਣ ਜੁਮਲਾ ਹੀ ਤਾਂ ਨਹੀਂ ਬਣਕੇ ਰਹਿ ਜਾਏਗਾ? ਕੀ ਸਰਕਾਰ ਇਸ ਨੂੰ ਲਾਗੂ ਕਰਨ ਲਈ ਸੰਜੀਦਾ ਹੋਏਗੀ? ਜਾਂ ਫਿਰ ਇਹ ਊਠ ਦਾ ਬੁੱਲ੍ਹ ਬਣਕੇ ਰਹਿ ਜਾਏਗਾ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4257)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author