GurmitPalahi7ਆਧੁਨਿਕਤਾ ਦੇ ਇਸ ਦੌਰ ਵਿੱਚ ਮਨੁੱਖੀ ਸਿਹਤ ਨਾਲ ਖਿਲਵਾੜ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀ ...
(13 ਅਕਤੂਬਰ 2023)


ਮਨੁੱਖੀ ਸਿਹਤ ਨੂੰ ਬਿਹਤਰ ਬਣਾਉਣ ਲਈ ਦੁਨੀਆ ਭਰ ਵਿੱਚ ਚਿਕਿਤਸਾ ਵਿਗਿਆਨ ਵਿੱਚ ਨਿੱਤ ਖੋਜਾਂ ਹੋ ਰਹੀਆਂ ਹਨ
ਮਨੁੱਖੀ ਸਰੀਰ ਨੂੰ ਬਿਮਾਰੀ ਰਹਿਤ ਬਣਾਉਣ, ਬਿਮਾਰੀਆਂ ਉਪਰੰਤ ਸਰੀਰ ਨੂੰ ਬਚਾਉਣ ਲਈ ਜੰਗੀ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਮੌਜੂਦਾ ਦੌਰ ਵਿੱਚ ਮਾਨਵ ਲੰਮੀ ਅਤੇ ਰੋਗ ਰਹਿਤ ਜ਼ਿੰਦਗੀ ਭੋਗ ਸਕੇਪਰ ਸਾਡੇ ਖਾਣ ਪੀਣ ਦਾ ਰੰਗ-ਢੰਗ ਇੰਨੀ ਤੇਜ਼ੀ ਨਾਲ ਬਦਲ ਰਿਹਾ ਹੈ, ਜਿਸਦਾ ਨਤੀਜਾ ਸਾਡੇ ਸਰੀਰ ਉੱਤੇ ਉਲਟਾ ਅਸਰ ਪਾ ਰਿਹਾ ਹੈਮਨੁੱਖੀ ਸਰੀਰ ਦੀ ਪਹਿਲ ਤਾਂ ਹੁਣ ਡੱਬਾ ਬੰਦ ਭੋਜਨ, ਠੰਢੀਆਂ ਪੀਣ ਵਾਲੀਆਂ ਚੀਜ਼ਾਂ, ਬਿਸਕੁਟ ਚਾਕਲੇਟ ਬਣ ਗਈ ਹੈ, ਜਿਹਨਾਂ ਵਿੱਚ ਸਰੀਰ ਨੂੰ ਲੋੜੀਂਦੀ ਖੰਡ, ਚਰਬੀ ਦੀ ਮਾਤਰਾ ਤੋਂ ਕਈ ਗੁਣਾ ਵਧੇਰੇ ਵਰਤੋਂ ਕੀਤੀ ਜਾਂਦੀ ਹੈਇਹੀ ਸਾਡੀਆਂ ਬਿਮਾਰੀਆਂ ਦਾ ਵੱਡਾ ਕਾਰਨ ਹੈ

ਮਨੁੱਖੀ ਸਰੀਰ ਦੇ ਪਾਲਣ ਪੋਸ਼ਣ ਅਤੇ ਨਵ ਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਚੁੰਘਾਉਣ ਦੇ ਮਾਮਲਿਆਂ ’ਤੇ ਕੰਮ ਕਰਦੀਆਂ ਦੋ ਸੰਸਥਾਵਾਂ ਨੇ ਇੱਕ ਰਿਪੋਰਟ ਛਾਪੀ ਹੈ, ਜਿਸ ਵਿੱਚ ਫਾਸਟ ਫੂਡ ਜਾਂ ਜੰਕ ਫੂਡ ਸਬੰਧੀ ਵਿਸਥਾਰਤ ਜਾਣਕਾਰੀ ਹੈ। ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਮੋਟਾਪੇ ਅਤੇ ਸ਼ੂਗਰ ਜਿਹੀਆਂ ਗੰਭੀਰ ਬਿਮਾਰੀਆਂ ਕਾਰਨ ਵੱਡੇ ਸਿਹਤ ਸੰਕਟ ਦਾ ਸਾਹਮਣਾ ਕਰ ਰਿਹਾ ਹੈਇਹ ਅਤਿਅੰਤ ਚਿੰਤਾ ਦਾ ਵਿਸ਼ਾ ਹੈ

ਆਈ. ਸੀ. ਐੱਮ. ਆਰ. ਦੇ ਇੱਕ ਅਧਿਐਨ ਅਨੁਸਾਰ ਭਾਰਤ ਵਿੱਚ ਦਸ ਕਰੋੜ ਤੋਂ ਵੱਧ ਲੋਕ ਸ਼ੂਗਰ ਦੇ ਸ਼ਿਕਾਰ ਹਨਇਸ ਅਧਿਐਨ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਹਰ ਚਾਰ ਵਿਅਕਤੀਆਂ ਵਿੱਚੋਂ ਇੱਕ ਸ਼ੂਗਰ ਅਤੇ ਮੋਟਾਪੇ ਦਾ ਸ਼ਿਕਾਰ ਹੈਅੰਕੜੇ ਦੱਸਦੇ ਹਨ ਕਿ ਪੰਜ ਸਾਲ ਦੀ ਉਮਰ ਤੋਂ ਘੱਟ ਉਮਰ ਦੇ 43 ਲੱਖ ਬੱਚੇ ਮੋਟਾਪੇ ਦੇ ਸ਼ਿਕਾਰ ਹੋ ਚੁੱਕੇ ਹਨਸਾਡੇ ਇਹ ਅੰਕੜੇ ਸਿਹਤ ਵਿੱਚ ਆਏ ਵਿਗਾੜ ਅਤੇ ਬੱਚਿਆਂ ਦੀ ਪਾਲਣਾ-ਪੋਸ਼ਣਾ ਵਿੱਚ ਕਮੀ ਦਾ ਸਪਸ਼ਟ ਸੰਕੇਤ ਹਨਕੀ ਇੰਜ ਸਾਡੀ ਅਗਲੀ ਪੀੜ੍ਹੀ ਸਿਹਤਮੰਦ ਰਹਿ ਸਕੇਗੀ?

ਨੈਸ਼ਨਲ ਫੈਮਿਲੀ ਹੈਲਥ ਸਰਵੇਖਣ ਦਰਸਾਉਂਦਾ ਹੈ ਕਿ ਭਾਰਤ ਦੀਆਂ ਕੁੱਲ ਔਰਤਾਂ ਵਿੱਚੋਂ 23 ਫੀਸਦੀ ਅਤੇ ਮਰਦਾਂ ਵਿੱਚੋਂ 22 ਫੀਸਦੀ ਦਾ ਔਸਤਨ ਭਾਰ ਵੱਧ ਹੈ ਅਤੇ 40 ਫੀਸਦੀ ਔਰਤਾਂ ਅਤੇ 12 ਫੀਸਦੀ ਮਰਦ ਮੋਟਾਪੇ ਤੋਂ ਪੀੜਤ ਹਨ

ਅਗਸਤ 2023 ਦੀ ਡਬਲਯੂ. ਐੱਚ. ਓ. (ਵਿਸ਼ਵ ਸਿਹਤ ਸੰਸਥਾ) ਦੀ ਰਿਪੋਰਟ ਕਹਿੰਦੀ ਹੈ ਕਿ ਭਾਰਤ ਵਿੱਚ 2011 ਤੋਂ 2021 ਦੇ ਵਿਚਕਾਰ ਹਰ ਵਰ੍ਹੇ ਖਾਣ ਵਾਲੇ ਪਦਾਰਥਾਂ ਦੀ ਵਿਕਰੀ ਵਿੱਚ 13.37 ਫ਼ੀਸਦੀ ਵਾਧਾ ਹੋ ਗਿਆ ਹੈਇੰਜ ਭਾਰਤ ਵਿੱਚ ਵੱਧ ਬਜ਼ਾਰੂ ਖਾਣ ਵਾਲੇ ਪਦਾਰਥਾਂ ਦੀ ਵਰਤੋਂ ਮੋਟਾਪੇ ਜਿਹੀਆਂ ਬਿਮਾਰੀਆਂ ਵਿੱਚ ਵਾਧਾ ਕਰੇਗਾਕਿਹਾ ਜਾ ਰਿਹਾ ਹੈ ਕਿ 2035 ਤਕ ਅੱਧੀ ਦੁਨੀਆਂ ਸਰੀੲਕ ਲੋੜ ਨਾਲੋਂ ਵੱਧ ਖਾਣ ਪੀਣ ਨਾਲ ਮੋਟਾਪੇ ਦੀ ਲਪੇਟ ਵਿੱਚ ਆਏਗੀ

ਜੇਕਰ ਮੋਟਾਪੇ ਤੋਂ ਬਚਾ ਨਾ ਕੀਤਾ ਗਿਆ ਜਾਂ ਫਾਸਟ ਫੂਡ ਉੱਤੇ ਲਗਾਮ ਨਾ ਕੱਸੀ ਗਈ ਤਾਂ ਦੁਨੀਆਂ ਦੇ ਦੋ ਅਰਬ ਲੋਕ ਮੋਟਾਪੇ ਦਾ ਸ਼ਿਕਾਰ ਹੋ ਜਾਣਗੇਇਹ ਗੱਲ ਸਮਝਣ ਵਾਲੀ ਹੈ ਕਿ ਮੋਟਾਪਾ ਮਨੁੱਖੀ ਸਰੀਰ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਦੇਸ਼ ਦੀ ਆਰਥਿਕਤਾ ਵੀ ਇਸ ਨਾਲ ਪ੍ਰਭਾਵਿਤ ਹੁੰਦੀ ਹੈਜੇਕਰ ਕੁੱਲ ਮਿਲਾ ਕੇ ਚਾਰ ਵਿਅਕਤੀਆਂ ਵਿੱਚੋਂ ਇੱਕ ਮੋਟਾਪੇ ਦਾ ਸ਼ਿਕਾਰ ਹੋ ਜਾਏਗਾ, ਦੁਨੀਆ ਭਰ ਵਿੱਚ ਤਾਂ ਇਹ ਇੱਕ ਅਜੀਬ ਅਤੇ ਵਿਸਫੋਟਕ ਸਥਿਤੀ ਹੋਏਗੀ

ਆਓ ਨਜ਼ਰ ਮਾਰੀਏ ਕਿ ਜੰਕ ਫੂਡ ਦਾ ਕਾਰੋਬਾਰ ਕਿਵੇਂ ਵਧ ਰਿਹਾ ਹੈ, ਕਿਵੇਂ ਇਹ ਸਾਡੇ ਵਰਤਮਾਨ ਅਤੇ ਭਵਿੱਖ ਨੂੰ ਪ੍ਰਭਾਵਿਤ ਕਰ ਰਿਹਾ ਹੈ? ਇਹ ਜੰਕ ਜਾਂ ਫਾਸਟ ਫੂਡ ਦਾ ਖਾਣ ਪੀਣ ਸਾਡੇ ਕੁਪੋਸ਼ਨ ਨੂੰ ਵਧਾ ਰਿਹਾ ਹੈਭਾਰਤ ਇਸਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸ਼ਿਕੰਜੇ ਵਿੱਚ ਹੈਜਾਂ ਇੰਜ ਕਹਿ ਲਈਏ ਕਿ ਵਿਸ਼ਵ ਭਰ ਦੇ ਖਾਣ ਪੀਣ ਦੇ ਵਿਉਪਾਰੀ ਭਾਰਤ ਵਿੱਚ ਆਪਣਾ ਭਵਿੱਖ ਵੇਖਦੇ ਹਨ ਇੱਕ ਰਿਪੋਰਟ ਅਨੁਸਾਰ ਭਾਰਤ ਅੰਦਰ 80 ਫੀਸਦੀ ਤੋਂ ਵੱਧ ਬੱਚੇ “ਲੁਕਵੀਂ ਭੁੱਖ” ਦਾ ਸ਼ਿਕਾਰ ਹਨਇਹ ਲੁਕਵੀਂ ਭੁੱਖ ਦਾ ਭਾਵ ਹੈ ਕਿ ਬੱਚੇ ਨੂੰ ਜਨਮ ਤੋਂ ਹੀ ਜੰਕ ਫੂਡ ਦੇਣਾਮਾਂ ਦੇ ਦੁੱਧ ਤੋਂ ਵਿਰਵੇ ਰੱਖ ਕੇ ਡੱਬੇ ਦਾ ਦੁੱਧ ਉਹਨਾਂ ਨੂੰ ਦਿੱਤਾ ਜਾਂਦਾ ਹੈ ਅਜੀਬ ਕਿਸਮ ਦੇ ਭੋਜਨ ਉਹਨਾਂ ਦੇ ਸਰੀਰ ਵਿੱਚ ਧੱਕੇ ਜਾਂਦੇ ਹਨ, ਜਿਵੇਂ ਸੈਰੇਲਿਕ ਆਦਿ ਜਿਨ੍ਹਾਂ ਵਿੱਚ ਭੋਜਨ ਦੇ ਉਹ ਤੱਤ ਨਹੀਂ ਮਿਲਦੇ ਜਿਹੜੇ ਕੁਦਰਤੀ ਭੋਜਨ, ਦਾਲ ਦਾ ਪਾਣੀ, ਸੂਜੀ ਦੀ ਖੀਰ ਆਦਿ ਪਦਾਰਥਾਂ ਤੋਂ ਮਿਲਦੇ ਹਨਇਸ ਕਾਰਨ ਬੱਚੇ ਕੁਪੋਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ

ਇਸ ਜੰਕ ਫੂਡ ਅਤੇ ਫਾਸਟ ਫੂਡ ਦੇ ਮਨੁੱਖੀ ਸਰੀਰ ਉੱਤੇ ਭੈੜੇ ਪ੍ਰਭਾਵ ਨੂੰ ਵੇਖਦਿਆਂ ਹੋਇਆਂ ਦਿੱਲੀ ਦੀ ਹਾਈਕੋਰਟ ਨੇ ਭਾਰਤੀ ਖਾਧ ਸੁਰੱਖਿਆ ਸੰਸਥਾ ਨੂੰ ਸਕੂਲਾਂ ਅਤੇ ਉਹਨਾਂ ਦੀ ਨਜ਼ਦੀਕ ਵਾਧੂ ਚਰਬੀ ਵਾਲੇ, ਲੂਣ ਅਤੇ ਖੰਡ ਵਾਲੇ ਪਦਾਰਥਾਂ ਦੀ ਵਿਕਰੀ ਉੱਤੇ ਰੋਕ ਲਾਗੂ ਕਰਨ ਦੇ ਹੁਕਮ ਦਿੱਤੇ ਸਨਪਰ ਬਹੁਤ ਸਾਰੇ ਹੋਰ ਹੁਕਮਾਂ ਵਾਂਗ ਹੀ ਇਹ ਹੁਕਮ ਵੀ ਕਦੇ ਲਾਗੂ ਨਹੀਂ ਹੋ ਸਕਿਆ ਇੱਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਦੇਸ਼ ਦੀ 80 ਕਰੋੜ ਵਸੋਂ ਨੂੰ ਰਾਸ਼ਟਰ ਖਾਧ ਸੁਰੱਖਿਆ ਐਕਟ ਅਨੁਸਾਰ ਭਾਰਤ ਸਰਕਾਰ ਜੋ ਭੋਜਨ ਮੁਹਈਆ ਕਰਦੀ ਹੈ, ਉਹ ਕਿੰਨਾ ਕੁ ਪੋਸ਼ਕ ਹੈ, ਅਤੇ ਸਕੂਲਾਂ, ਆਂਗਨਵਾੜੀਆਂ ਵਿੱਚ ਦਿੱਤਾ ਜਾਂਦਾ ਭੋਜਨ ਕੀ ਬੱਚੇ ਦੇ ਸਰੀਰਕ ਵਾਧੇ ਲਈ ਕਾਫ਼ੀ ਹੈ?

ਖਾਧ ਅਤੇ ਜਾਂਚ ਏਜੰਸੀ ਅਨੁਸਾਰ ਦੇਸ਼ ਅੰਦਰ 2019 ਤਕ ਡੱਬਾ ਬੰਦ ਖਾਣੇ ਦੀ ਸੰਖਿਆ 25 ਫੀਸਦੀ ਸੀ, ਜੋ 2022 ਤਕ 40 ਫੀਸਦੀ ਨੂੰ ਪਾਰ ਕਰ ਚੁੱਕੀ ਹੈਇਸ ਤਰ੍ਹਾਂ ਡੱਬਾ ਬੰਦ ਭੋਜਨ ਦੀ ਉਪਲਬਧਤਾ ਵਿੱਚ ਸਾਡਾ ਦੇਸ਼ ਦੁਨੀਆ ਭਰ ਵਿੱਚ 13ਵੇਂ ਨੰਬਰ ’ਤੇ ਪੁੱਜ ਗਿਆ ਹੈ। ਇਸ ਸਭ ਕੁਝ ਦੇ ਵਿਚਕਾਰ ਬਹੁਤੇ ਫਿਕਰ ਵਾਲੀ ਗੱਲ ਇਹ ਹੈ ਕਿ ਜਿਹੜੇ 43 ਫੀਸਦੀ ਡੱਬਾ ਬੰਦ ਭੋਜਨ ਮਿਲਦੇ ਹਨ, ਉਹਨਾਂ ਵਿੱਚੋਂ ਇੱਕ ਤਿਹਾਈ ਵਿੱਚ ਖੰਡ, ਚਰਬੀ, ਲੂਣ ਦੀ ਮਾਤਰਾ ਸਥਾਪਿਤ ਭੋਜਨ ਮਾਤਰਾ ਤੋਂ ਕਿਤੇ ਵੱਧ ਹੈਇਹ ਦਿਲ ਦੀਆਂ ਬਿਮਾਰੀਆਂ ਲਈ ਜਾਨਲੇਵਾ ਹੈਜੰਕ ਫੂਡ ਦਾ ਅਸਰ ਬੱਚਿਆਂ ਦੀ ਸਿਹਤ ਉੱਤੇ ਸਭ ਤੋਂ ਵੱਧ ਪੈਂਦਾ ਹੈ

ਬੱਚੇ ਜੰਕ ਫੂਡ ਦੀ ਵਰਤੋਂ ਕਰਕੇ ਬੇਡੌਲ ਬਣਦੇ ਹਨ, ਉਹਨਾਂ ਦੇ ਸਰੀਰ ਨੂੰ ਬਿਮਾਰੀਆਂ ਛੋਟੀ ਉਮਰ ਵਿੱਚ ਹੀ ਚੰਬੜਨ ਲੱਗਦੀਆਂ ਹਨਉਂਜ ਵੀ ਜੰਕ ਫੂਡ ਦੇ ਨਾਲ-ਨਾਲ ਮੋਬਾਇਲ ਫੋਨ, ਇੰਟਰਨੈੱਟ, ਟੀ. ਵੀ. ਦੀ ਵੱਧ ਵਰਤੋਂ ਬੁਚਿਆਂ ਦੇ ਸਰੀਰ ਉੱਤੇ ਭੈੜਾ ਅਸਰ ਪਾਉਂਦੀ ਹੈਬਾਲਗਾਂ ਉੱਤੇ ਵੀ ਜੰਕ ਫੂਡ ਦਾ ਅਸਰ ਘੱਟ ਨਹੀਂ ਹੈ

ਜੰਕ ਫੂਡ ਦੀ ਪੈਦਾਵਾਰ ਹੈ ਮੋਟਾਪਾ, ਜਿਸ ਕਾਰਨ ਦੁਨੀਆ ਭਰ ਵਿੱਚ ਹਰ ਸਾਲ ਲਗਭਗ 50 ਲੱਖ ਲੋਕ ਮਰ ਜਾਂਦੇ ਹਨਤਸਵੀਰ ਦਾ ਦੂਜਾ ਪੱਖ ਹੋਰ ਵੀ ਤਕਲੀਫਦੇਹ ਹੈਗਲੋਬਲ ਨਿਊਟ੍ਰੀਸ਼ਨ 2020 ਦੇ ਪ੍ਰਾਪਤ ਅੰਕੜਿਆਂ ਅਨੁਸਾਰ 82 ਕਰੋੜ ਲੋਕਾਂ ਨੂੰ ਸਰੀਰਕ ਲੋੜ ਜੋਗਾ ਭੋਜਨ ਵੀ ਨਸੀਬ ਨਹੀਂ ਹੁੰਦਾਇਸ ਅਨੁਪਾਤ ਨਾਲ ਵੇਖੀਏ ਤਾਂ ਨੌਂਆਂ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਭੁੱਖਮਰੀ ਦੀ ਮਾਰ ਝੱਲ ਰਿਹਾ ਹੈਫਿਰ ਵੀ ਦੇਸ਼ ਵਿੱਚ ਮੋਟਾਪਾ ਕਿਸੇ ਵੀ ਬਿਮਾਰੀ ਵਾਂਗ ਫੈਲ ਰਿਹਾ ਹੈਕੁਝ ਲੋਕ ਢਿੱਡ ਤੂਸਕੇ ਖਾਂਦੇ ਹਨ ਅਤੇ ਕੁਝ ਨੂੰ ਪੇਟ ਉੱਤੇ ਕੱਪੜਾ ਬੰਨ੍ਹਕੇ ਸਮਾਂ ਸਾਰਨਾ ਪੈਂਦਾ ਹੈ

ਜੰਕ ਫੂਡ ਦੁਨੀਆ ਭਰ ਵਿੱਚ ਫੈਲਿਆ ਹੋਇਆ ਹੈਦੁਨੀਆ ਭਰ ਦੀਆਂ ਵੱਡੀਆਂ ਕੰਪਨੀਆਂ ਡੱਬਾ ਬੰਦ ਭੋਜਨ, ਪੀਣ ਵਾਲੇ ਪਦਾਰਥਾਂ ਸਮੇਤ ਬਣਾ ਰਹੀਆਂ ਹਨਇਸ ਕਾਰੋਬਾਰ ਲਈ ਵੱਡੀ ਪੱਧਰ ਉੱਤੇ ਇਸ਼ਤਿਹਾਰਬਾਜ਼ੀ ਹੁੰਦੀ ਹੈ ਅਤੇ ਮਨੁੱਖ ਨੂੰ ਖਿੱਚਣ ਲਈ ਇਹਨਾਂ ਪਦਾਰਥਾਂ ਨੂੰ ਆਕਰਸ਼ਕ ਢੰਗ ਨਾਲ ਪੈਕਟਾਂ ਵਿੱਚ ਲੋਕਾਂ ਅੱਗੇ ਪੇਸ਼ ਕੀਤਾ ਜਾਂਦਾ ਹੈ

ਇਹ ਅਸਲ ਅਰਥਾਂ ਵਿੱਚ ਕਾਰਪੋਰੇਟ ਜਗਤ ਦਾ ਇੱਕ ਕ੍ਰਿਸ਼ਮਾ ਹੈਕਾਰਪੋਰੇਟੀਏ ਵੱਧ ਧਨ ਕਮਾਉਣ ਲਈ ਮਨੁੱਖ ਨੂੰ ਜੰਕ ਫੂਡ ਦੇ ਰਾਹ ਪਾਉਂਦੇ ਹਨ ਅਤੇ ਇਸੇ ਤਰ੍ਹਾਂ ਜੰਕ ਫੂਡ ਨਾਲ ਹੁੰਦੀਆਂ ਬਿਮਾਰੀਆਂ ਤੋਂ ਬਚਾ ਅਤੇ ਇਲਾਜ ਲਈ ਅਗਾਊਂ ਟੀਕੇ, ਮਹਿੰਗੀਆਂ ਦਵਾਈਆਂ ਮਾਰਕੀਟ ਵਿੱਚ ਇਹੀ ਕਾਰਪੋਰੇਟ ਕੰਪਨੀਆਂ ਵਾਲੇ ਹੀ ਲਿਆਉਂਦੇ ਹਨਇਹ ਮੁਨਾਫ਼ਾਖੋਰੀ ਦੀ ਇੱਕ ਸੰਗਲ਼ੀ ਹੈ

ਤੇਜ਼ ਜ਼ਿੰਦਗੀ ਦੇ ਵਹਾਅ ਵਿੱਚ ਮਨੁੱਖ ਕੁਦਰਤ ਦੀ ਗੋਦ ਤੋਂ ਵਿਰਵਾ ਕੀਤਾ ਜਾ ਰਿਹਾ ਹੈਮਸ਼ੀਨੀਕਰਨ ਦੇ ਇਸ ਯੁਗ ਵਿੱਚ ਮਨੁੱਖ ਇੱਕ ਮਸ਼ੀਨੀ ਕੱਲ-ਪੁਰਜਾ ਬਣਾਇਆ ਜਾ ਰਿਹਾ ਹੈ, ਜਿੱਥੇ ਉਸਦੀ ਵਰਤੋਂ ਸਿਰਫ਼ ਲੋੜ ਤਕ ਸੀਮਤ ਕੀਤੀ ਜਾ ਰਹੀ ਹੈ

ਮਨੁੱਖ ਦਾ ਕੁਦਰਤ ਨਾਲ ਲਗਾਅ, ਸ਼ੁੱਧ ਹਵਾ ਪਾਣੀ, ਕੁਦਰਤੀ ਫਸਲਾਂ, ਕੁਦਰਤੀ ਖਾਣ ਪੀਣ, ਸਭ ਕੁਝ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈਆਧੁਨਿਕਤਾ ਦੇ ਇਸ ਦੌਰ ਵਿੱਚ ਮਨੁੱਖੀ ਸਿਹਤ ਨਾਲ ਖਿਲਵਾੜ ਅਤੇ ਜੀਵਨ ਸ਼ੈਲੀ ਵਿੱਚ ਤਬਦੀਲੀ ਗੰਭੀਰ ਬਿਮਾਰੀਆਂ ਦਾ ਕਾਰਨ ਬਣੀ ਹੋਈ ਹੈ ਜਾਂ ਬਣਾਈ ਜਾ ਰਹੀ ਹੈਜੰਕ ਫੂਡ ਇਸ ਸਭ ਕੁਝ ਦਾ ਵੱਡਾ ਹਥਿਆਰ ਹੈ

ਮਨੁੱਖ ਨੂੰ ਕੁਦਰਤ ਨਾਲ ਪ੍ਰੇਮ, ਆਪਣੇ ਸਰੀਰ ਅਤੇ ਸੋਚ ਨਾਲ ਲਗਾਓ ਵੱਲ ਵੱਧ ਕੇਂਦਰਤ ਹੋਣਾ ਪਵੇਗਾ ਤਾਂ ਕਿ ਆਪਣੇ ਭਵਿੱਖ, ਆਪਣੀ ਔਲਾਦ ਨੂੰ ਉਹ ਸਿਹਤਮੰਦ ਅਤੇ ਨਰੋਆ ਬਣਾ ਸਕੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4287)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author