GurmitPalahi7ਪ੍ਰੋ. ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਪੰਜਾਬੀ ਵਾਰਤਕ ਵਿੱਚ ਨਵੇਂ ਦਿਸਹੱਦੇ ...JaswantSGandam7
(3 ਜਨਵਰੀ 2024)
ਇਸ ਸਮੇਂ ਪਾਠਕ: 420.

 

JaswantSGandamBookSuraj1ਦੋ ਪੁਸਤਕਾਂ “ਕੁਝ ਤੇਰੀਆਂ ਕੁਝ ਮੇਰੀਆਂ” ਅਤੇ “ਸੁੱਤੇ ਸ਼ਹਿਰ ਦਾ ਸਫ਼ਰ” ਤੋਂ ਬਾਅਦ ਪ੍ਰੋ. ਜਸਵੰਤ ਸਿੰਘ ਗੰਡਮ ਦੀ ਪੁਸਤਕ “ਉੱਗਦੇ ਸੂਰਜ ਦੀ ਅੱਖ” ਉਸਦੀ ਤੀਸਰੀ ਪੁਸਤਕ ਹੈ, ਜਿਸ ਵਿੱਚ 33 ਲੇਖ ਸ਼ਾਮਲ ਹਨਪੁਸਤਕ ਵਿੱਚ ਵਿਚਾਰਕ ਅਤੇ ਵਿਅੰਗਮਈ ਲੇਖਾਂ ਤੋਂ ਇਲਾਵਾ ਫਲਾਂ ਬਾਰੇ ਲੇਖ ਤਾਂ ਸ਼ਾਮਲ ਹਨ ਹੀ, ਨਾਲ-ਨਾਲ ਲੇਖਕ ਦੇ ਸ਼ਬਦਾਂ ਵਿੱਚ “ਮਾਂ-ਪਨ ਦੀ ਰੱਬਤਾ ਅਤੇ ਮਾਂ ਦੀ ਕਰਤਾਰੀ ਮਮਤਾ ਦੀ ਮਹਿਮਾ, ਸੂਰਜ-ਚੰਨ ਦੀ ਊਰਜਾ ਤੇ ਪ੍ਰਕਾਸ਼ ਦੀ ਗਾਥਾ ਅਤੇ ਹੋਰ ਵੱਖ-ਵੱਖ ਵਿਸ਼ਿਆਂ ਬਾਰੇ ਲੇਖਾਂ ਤੋਂ ਇਲਾਵਾ ਇਸ ਪੁਸਤਕ ਵਿੱਚ ਮੇਰੇ ਇੱਕ ਰੂਹ ਦੇ ਰਿਸ਼ਤੇਦਾਰ (ਸੋਲਮੇਟ) ਸਬੰਧੀ ਵੀ ਲੇਖ ਹੈ

ਪ੍ਰੋ. ਜਸਵੰਤ ਸਿੰਘ ਗੰਡਮ ਪਾਇਦਾਰ ਵਾਰਤਕ ਲਿਖਣ ਵਾਲਾ ਲੇਖਕ ਹੈ ਅਤੇ ਉਸ ਲੜੀ ਦੇ ਪ੍ਰਸਿੱਧ ਲੇਖਕਾਂ ਵਿੱਚ ਖੜ੍ਹਾ ਦਿਸਦਾ ਹੈ, ਜਿਹਨਾਂ ਨੇ ਪੰਜਾਬੀ ਸਾਹਿਤ ਜਗਤ ਵਿੱਚ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਬਿਨਾਂ ਸ਼ੱਕ ਗੁਰਬਾਣੀ ਉਸਦੀ ਲੇਖਣੀ ਦਾ ਧੁਰਾ ਹੈ

ਪੰਜਾਬੀਆਂ ਦੀ ਜੀਵਨ ਸ਼ੈਲੀ, ਜੀਵਨ ਜਾਚ, ਬੋਲਬਾਣੀ, ਅਦਬ-ਅਦਾਬ, ਖਾਣ-ਪੀਣ, ਉੱਠਣ-ਬੈਠਣ, ਰੀਤੀ-ਰਿਵਾਜ਼, ਮਹਿਮਾਨ-ਨਿਵਾਜ਼ੀ ਨੂੰ ਜਿਸ ਸ਼ਿੱਦਤ ਨਾਲ ਉਸਨੇ ਆਪਣੇ ਲੇਖਾਂ ਵਿੱਚ ਸਿਰਜਿਆ ਹੈ, ਉਹ ਆਪਣੀ ਮਿਸਾਲ ਆਪ ਹੈਬਹੁਤ ਘੱਟ ਲੇਖਕ ਇਹੋ ਜਿਹੇ ਦ੍ਰਿਸ਼ਟੀਕੋਣ ਨਾਲ ਲਿਖਣ ਦਾ ਹੀਆ ਕਰਦੇ ਹਨਕਿਸੇ ਵੀ ਵਿਸ਼ੇ ਨੂੰ ਲੇਖ ਦੇ ਸੀਮਤ ਸ਼ਬਦਾਂ ਵਿੱਚ ਸਮੇਟਣਾ ਸੌਖਾ ਨਹੀਂ ਹੁੰਦਾ ਅਤੇ ਉਹ ਵੀ ਰੌਚਕ ਢੰਗ ਨਾਲ ਤਾਂ ਕਿ ਪਾਠਕ, ਲੇਖਕ ਕਲਮ ਦੀ ਤੋਰ ਨਾਲ ਤੁਰਦਾ ਰਹੇ

ਇੱਕ ਸਧਾਰਨ ਉਦਾਹਰਣ ਵੇਖੋ ਲੇਖਕ ਦੀ ਲੇਖਣੀ ਦੀ, “ਗੁਠਲੀ ਅੰਬ ਦਾ ਦਿਲ ਹੈਜਿੰਨਾ ਚਿਰ ਇਸ ਵਿੱਚ ਦੰਦ ਗੱਡ ਗੱਡ, ਆਪਣਾ ਮੂੰਹ-ਸਿਰ ਅਤੇ ਕੱਪੜੇ ਨਾ ਲਿਬੜਨ ਤਾਂ ਫਿਰ ਕੀ ਚੂਪੇ ਅੰਬ!”

ਲੇਖਕ ਹਰ ਵਿਸ਼ੇ ਨੂੰ ਇਵੇਂ ਹੀ ਨਿਭਾਉਂਦਾ ਹੈ, ਹਰ ਵਿਸ਼ੇ ਵਿੱਚ ਪੂਰੀ ਤਰ੍ਹਾਂ ਖੁੱਭ ਕੇਲੇਖ ਦਾ ਉਹ ਵਿਸ਼ਾ ਭਾਵੇਂ ਵਿਚਾਰਕ ਹੋਵੇ ਜਾਂ ਫਿਰ ਵਿਅੰਗਮਈ

'ਮਾਂਵਾਂ ਠੰਢੀਆਂ ਛਾਂਵਾਂ’, ‘ਕਿਰਤ ਵਿਰਤਿ ਕਰ ਧਰਮ ਦੀ’, ‘ਅੱਖ ਚੁੱਭੀ ਅਮਨ ਦੀ, ‘ਕਾਲੇ ਕਾਲੇ ਰਸ-ਭਰੇ ਜਾਮਣੂ’, ‘ਸਾਗ ਮੱਥੇ ਦੇ ਭਾਗ’, ‘ਰੋਟੀ ਬਨਾਮ ਪਰੌਂਠਾ’, ‘ਬੜੀ ਲੱਸੀ ਹੋਈ ਦਹੀਂ ਦੀ’, ਵਰਗੇ ਲੇਖ ਉਸਦੇ ਸਿਰਲੇਖ ਹੀ ਲੇਖਕ ਦੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹਨਲੇਖਕ ਦੀ ਸਿੱਧੀ-ਸਾਦੀ, ਰਵਾਨਗੀ ਭਰੀ ਬੋਲੀ, ਪਰ ਵਿਚਾਰਾਂ ਨਾਲ ਭਰੀ ਹੋਈ ਦੀ ਉਦਾਹਰਣ ਵੇਖੋ, “ਕੁੱਤਾ ਵਫ਼ਾਦਾਰੀ, ਨਿਰਛਲ ਪਿਆਰ, ਮਾਲਕ ਉੱਪਰ ਜਾਨ ਛਿੜਕਣ ਵਾਲਾ ਜਾਨਵਰ ਹੈ।”

ਪ੍ਰੋ. ਜਸਵੰਤ ਸਿੰਘ ਗੰਡਮ ਦੀ ਲੇਖਣੀ ਜਿੱਤ-ਹਾਰ, ਖੁਸ਼ੀ-ਉਦਾਸੀ ਦੇ ਵਰਤਾਰੇ ਨਾਲ ਗੜੂੰਦ ਹੈ, ਸੰਵਾਦ ਰਚਾਉਂਦੀ ਹੈ, ਜ਼ਿੰਦਗੀ ਜੀਊਣ ਦਾ ਹੁਲਾਰਾ ਦਿੰਦੀ ਹੈਉਸ ਦੀ ਲੇਖਣੀ ਸਮਾਜ, ਇਤਿਹਾਸ ਅਤੇ ਦਰਸ਼ਨ ਦੇ ਦੀਦਾਰੇ ਕਰਵਾਉਂਦੀ ਹੈ, ਇੱਕ ਇਹੋ ਜਿਹਾ ਵਰਤਾਰਾ ਸਿਰਜਦੀ ਹੈ ਜਿਹੜਾ ਇਹ ਦਰਸਾਉਂਦਾ ਹੈ ਕਿ ਮਨੁੱਖ ਪੈਦਾ ਹੋਣ ਅਤੇ ਸ਼ਮਸ਼ਾਨਘਾਟ ਵਿੱਚ ਜਲ ਬਲ ਜਾਣ ਲਈ ਹੀ ਨਹੀਂ ਜਿਊਂਦਾ, ਸਗੋਂ ਉਸ ਦੇ ਜੀਊਣ ਦੇ ਅਰਥ ਵਿਸ਼ਾਲ ਹਨਮਨੁੱਖ ਇੱਕ ਸਿਰਜਣਾਤਮਕ ਮੈਟਾਫਰ ਹੈ, ਕੋਈ ਕੰਧਰੀਂ ਲੁਕਿਆ ਮਨ-ਬਚਨੀ ਸਾਧ ਨਹੀਂਇਹ ਕੋਈ ਪੱਥਰਾਂ ਦੀ ਓਟ ਵਿੱਚ ਉੱਗਿਆ ਬਿਨਫਸ਼ਾ ਦਾ ਫੁੱਲ ਵੀ ਨਹੀਂ

ਪ੍ਰੋ. ਜਸਵੰਤ ਸਿੰਘ ਗੰਡਮ ਸੱਚ ਲਿਖਦਾ ਹੈਭੈੜੀ ਰਾਜਨੀਤੀ ਅਤੇ ਵਿਸ਼ਵੀਕਰਨ ਦੇ ਬਾਜ਼ਾਰੂ ਸੰਕਲਪਾਂ ਦੇ ਉਹ ਪਰਖਚੇ ਉਡਾਉਂਦਾ ਹੈਬੇਢੰਗੇ, ਕੁਢੱਬ, ਕਰੂਪ, ਕਰੂਰ, ਕਮੀਨਗੀ ਭਰੇ ਮਨੁੱਖੀ ਵਰਤਾਰੇ ਨੂੰ ਉਹ ਆਪਣੀ ਕਲਮ ਵਿੱਚ ਵਿਅੰਗਾਤਮਕ ਢੰਗ ਨਾਲ ਇਵੇਂ ਪੇਸ਼ ਕਰਦਾ ਹੈ, ਜਿਵੇਂ ਉਹ ਇਸ ਤਾਣੇ-ਬਾਣੇ ਨੂੰ ਆਪਣੀ ਕਲਮ ਦੇ ਦੰਦਾਂ ਨਾਲ ਖਰੋਚਣਾ ਚਾਹੁੰਦਾ ਹੋਵੇ

'ਅੱਖ’ ਤਾਂ ਹਰ ਲੇਖਕ ਕੋਲ ਹੁੰਦੀ ਹੈ ਪਰ ਲੇਖਕ ਦੀ ਜਿਹੜੀ ਅੱਖ ਰੂੜ੍ਹੀਵਾਦੀ ਸੋਚ ਨੂੰ ਸੱਟ ਮਾਰਦੀ ਹੈ, ਲੋਕ-ਸੂਝ ਨੂੰ ਪ੍ਰਚੰਡ ਕਰਦੀ ਹੈ, ਉਹ ਹੀ ਅਸਲ ਮਾਅਨਿਆਂ ਵਿੱਚ ਪ੍ਰਸੰਗਕ ਸੱਚ ਨੂੰ ਬਿਆਨ ਕਰਦੀ ਹੈ ਅਤੇ ਇਸ ਪ੍ਰਸੰਗਕਤਾ ਦੀ ਸਥਿਤੀ ਵਿੱਚੋਂ ਲੋਕਾਂ ਨੂੰ ਮੁਕਤ ਕਰਨ ਦਾ ਰਾਹ ਉਲੀਕਦੀ ਹੈਪ੍ਰੋ. ਜਸਵੰਤ ਸਿੰਘ ਗੰਡਮ ਦੀ ਕਲਮ ਇਸੇ ਰਾਹ ਤੁਰਦੀ ਹੈ

ਪ੍ਰੋ. ਜਸਵੰਤ ਸਿੰਘ ਗੰਡਮ ਜਾਣਦਾ ਹੈ ਕਿ ਚਾਨਣ-ਹਨ੍ਹੇਰਾ, ਨਰਮ-ਕਠੋਰ, ਹਾਸਾ-ਹੰਝੂ, ਪੈਲ-ਤੜਫ, ਘੁੱਗੀ-ਮੋਰ, ਸੰਝ-ਭੋਰ ਦੇ ਵਿਰੋਧ ਜੁੱਟ ਇਸ ਦੁਨੀਆਂ ਦਾ ਸੱਚ ਹਨਇਸੇ ਲਈ ਉਹ ਕਦੇ ਗੰਭੀਰ ਹੁੰਦਾ ਹੈ ਵਿਚਾਰਕ ਲੇਖ ਲਿਖਕੇ ਅਤੇ ਕਦੇ ਉਹ ਹੱਸਦਾ ਹੈ (ਆਪਣੇ-ਆਪ ਉੱਤੇ ਵੀ) ਵਿਅੰਗ ਲਿਖਕੇ ਅਤੇ ਲੋਕਾਂ ਦੇ ਸੁਭਾਅ ਦੀ ਥਾਹ ਪਾਉਂਦਾ ਹੈਅਸਲ ਵਿੱਚ ਉਸਦਾ ਲਿਖਿਆ ਇਹ ਸਾਹਿਤ ਰੂਪ, ਸਮਾਜਕ ਸਰੋਕਾਰ ਨੂੰ ਮਾਣਤਾ ਦੇਣ ਸਮਾਨ ਹੈ

ਲੇਖਕ ਪ੍ਰੋ. ਜਸਵੰਤ ਸਿੰਘ ਗੰਡਮ ਕੁਦਰਤ ਪ੍ਰੇਮੀ ਹੈਚੰਨ, ਤਾਰੇ, ਸੂਰਜ, ਪੌਣ, ਦਿਨ, ਰਾਤ, ਗਰਮੀ, ਸਰਦੀ, ਧਰਤ, ਅਕਾਸ਼ ਅਤੇ ਧਰਤ ਅਕਾਸ਼ ਵਿੱਚ ਵਸਦੇ ਪਸ਼ੂ, ਪੰਛੀ, ਜਾਨਵਰ, ਮਨੁੱਖ, ਉਸਦੀ ਕਲਮ ਦਾ ਵਿਸ਼ਾ ਬਣੇ ਹਨਉਸਦੀ ਧਾਰਨਾ ਹੈ ਕਿ ਜੀਵਨ ਅਤੇ ਰਚਨਾ ਇੱਕ ਦੂਜੇ ਤੋਂ ਨਿਖੇੜੇ ਨਹੀਂ ਜਾ ਸਕਦੇਸਾਹਿਤ ਦਾ ਸੋਮਾ ਅਸਲ ਵਿੱਚ ਹੈ ਹੀ ਜੀਵਨ ਧਾਰਾ ਦਾ ਵੇਗ

ਪ੍ਰੋ. ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਪੰਜਾਬੀ ਵਾਰਤਕ ਵਿੱਚ ਨਵੇਂ ਦਿਸਹੱਦੇ ਸਿਰਜਣ ਅਤੇ ਨਵੀਆਂ ਪੈੜਾਂ ਪਾਉਣ ਯੋਗ ਪੁਸਤਕ ਹੈ ਇਸ ਪੁਸਤਕ ਨੂੰ ਪੰਜਾਬੀ ਸਾਹਿਤ ਜਗਤ ਵਿੱਚ ਨਿੱਘੀ ‘ਜੀ ਆਇਆਂ।’

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4595)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author