GurmitPalahi7ਇਸ ਸਮੇਂ ਮੁੱਖ ਭੂਮਿਕਾ ਨਿਭਾਉਣ ਲਈ ਕਾਂਗਰਸ ਨੂੰ ਅੱਗੇ ਵਧਕੇ ਗਠਜੋੜ ਦੇ ਸਾਂਝੀਦਾਰਾਂ ਦਰਮਿਆਨ ...
(21 ਫਰਵਰੀ 2024)
ਇਸ ਸਮੇਂ ਪਾਠਕ: 255.


ਪਿਛਲੇ ਸਾਲ 23 ਜੂਨ ਨੂੰ ਬਿਹਾਰ ਦੇ ਪਟਨਾ ਸ਼ਹਿਰ ਵਿੱਚ ਵਿਰੋਧੀ ਦਲਾਂ ਨੇ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਨੂੰ ਹਰਾਉਣ ਲਈ ਇੱਕਮੁੱਠ ਹੋਕੇ ਚੋਣ ਲੜਨ ਦਾ ਫ਼ੈਸਲਾ ਕੀਤਾ ਸੀ
ਦੇਸ਼ ਵਾਸੀਆਂ ਨੇ ਵਿਰੋਧੀ ਦਲਾਂ ਦੇ ਇਸ ਇੰਡੀਆ ਗਠਜੋੜ ਸੁਨੇਹੇ ਨੂੰ ਸ਼ੁਭ ਮੰਨਿਆ ਸੀਦੇਸ਼ ਦੀ ਸਿਆਸਤ ਵਿੱਚ ਇੱਕ ਹਲਚਲ ਵੇਖਣ ਨੂੰ ਮਿਲੀ ਸੀ

ਕੁਝ ਮਹੀਨੇ ਬੀਤਣ ਬਾਅਦ ਜਿਸ ਸਿਆਸੀ ਨੇਤਾ, ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ ਨੇ ਵਿਰੋਧੀ ਦਲਾਂ ਨੂੰ ਇੱਕਮੁੱਠ ਕਰਨ ਦੀ ਪਹਿਲਕਦਮੀ ਕੀਤੀ ਸੀ, ਉਹ ਹੁਣ ਨਰੇਂਦਰ ਮੋਦੀ ਦੀ ਛਤਰੀ ਹੇਠ ਚਲਾ ਗਿਆ ਹੈਗਠਬੰਧਨ ਦੀਆਂ ਸਾਰੀਆਂ ਗਤੀਵਿਧੀਆਂ ਲਗਭਗ ਠੱਪ ਹੋ ਗਈਆਂ ਜਾਪਦੀਆਂ ਹਨਇੰਡੀਆ ਗਠਬੰਧਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਤੀਲ-ਤੀਲਾ ਹੋਣ ਦੇ ਕਗਾਰ ’ਤੇ ਹੈ

ਇੰਡੀਆ ਗਠਜੋੜ ਤਾਂ ਬਣ ਗਿਆ, ਪਰ ਇਸਦਾ ਰੋਡ ਮੈਪ ਕੀ ਹੋਏਗਾ, ਇਸਦਾ ਵਿਜ਼ਨ ਕੀ ਹੋਏਗਾ, ਜਨਤਾ ਵਿੱਚ ਇਹ ਕਿਹੜੇ ਮੁੱਦੇ ਲੈ ਕੇ ਜਾਏਗਾ, ਇਸ ਸੰਬੰਧੀ ਕੋਈ ਸਹਿਮਤੀ ਬਣਨਾ ਤਾਂ ਦੂਰ ਦੀ ਗੱਲ, ਕੋਈ ਛੋਟੀ ਪਹਿਲ ਤਕ ਨਾ ਹੋਈਹਾਲਾਂਕਿ ਕੁਝ ਦਲਾਂ ਨੇ ਇਸ ਗੱਲ ਉੱਤੇ ਦਬਾਅ ਜ਼ਰੂਰ ਬਣਾਇਆ ਸੀ ਕਿ ਸੀਟਾਂ ਦੀ ਵੰਡ ਤੋਂ ਪਹਿਲਾਂ ਮੁੱਦਿਆਂ ਸੰਬੰਧੀ ਰੋਡ ਮੈਪ ਸੰਬੰਧੀ ਸਪਸ਼ਟਤਾ ਹੋਣੀ ਚਾਹੀਦੀ ਹੈ, ਪਰ ਪਿਛਲੇ ਸਾਲ ਦੀ ਆਖ਼ਰੀ ਮੀਟਿੰਗ ਤੋਂ ਬਾਅਦ ਇਸ ਨੂੰ ਆਪਸ ਵਿੱਚ ਇੱਕ ਜੁੱਟ ਰੱਖਣਾ ਵੀ ਸਭ ਤੋਂ ਵੱਡੀ ਚੁਣੌਤੀ ਬਣ ਗਈ ਹੈ

85 ਲੋਕ ਸਭਾ ਸੀਟਾਂ ਵਾਲੇ ਸੂਬੇ ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿੱਚ ਸੀਟਾਂ ਦੀ ਵੰਡ ਨਹੀਂ ਹੋ ਰਹੀਸਮਾਜਵਾਦੀ ਪਾਰਟੀ ਦੇ ਨੇਤਾ ਆਪਣੀ ਮਰਜ਼ੀ ਨਾਲ ਹੀ ਕਾਂਗਰਸ ਨੂੰ ਕੁਝ ਸੀਟਾਂ ਦੇਣੀਆਂ ਚਾਹੁੰਦੇ ਹਨ ਪਰ ਕਾਂਗਰਸ ਰਾਜ਼ੀ ਨਹੀਂ ਹੋਈਪੱਛਮੀ ਬੰਗਾਲ ਵਿੱਚ ਆਪਣੇ ਪ੍ਰਭਾਵ ਕਾਰਨ ਮਮਤਾ ਬੈਨਰਜੀ ਕਾਂਗਰਸ ਅਤੇ ਖੱਬੀਆਂ ਧਿਰਾਂ ਨੂੰ ਠੀਕ ਢੰਗ ਨਾਲ ਪੱਲੇ ਨਹੀਂ ਬੰਨ੍ਹ ਰਹੀਉਹ ਕਾਂਗਰਸ ਨੂੰ ਸਿਰਫ਼ ਦੋ-ਤਿੰਨ ਸੀਟਾਂ ਦੇਣ ਲਈ ਹੀ ਰਾਜ਼ੀ ਹੋਈ ਹੈ

ਬਿਹਾਰ ਵਿੱਚ ਤਾਂ ਗਠਜੋੜ ਦੀ ਖੇਡ ਨਤੀਸ਼ ਕੁਮਾਰ ਨੇ ਖ਼ਤਮ ਹੀ ਕਰ ਦਿੱਤੀ ਹੈ, ਜਿੱਥੇ ਇੱਕ ਪਾਸੇ ਨਤੀਸ਼ ਕੁਮਾਰ, ਲਾਲੂ ਪ੍ਰਸ਼ਾਦ ਯਾਦਵ ਅਤੇ ਕਾਂਗਰਸ ਅਤੇ ਹੋਰ ਧਿਰਾਂ ਗਠਜੋੜ ਦਾ ਹਿੱਸਾ ਸਨ, ਤੇ ਦੂਜੇ ਪਾਸੇ ਭਾਜਪਾਹੁਣ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਅਤੇ ਕਾਂਗਰਸ ਹੀ ਬਿਹਾਰ ਵਿੱਚ ਇਕੱਠੇ ਰਹਿ ਗਏ ਹਨ, ਪਰ ਉਹਨਾਂ ਵਿੱਚ ਸੀਟਾਂ ਦੀ ਵੰਡ ਲਈ ਹਾਲੇ ਸਹਿਮਤੀ ਨਹੀਂ ਹੋਈਛੋਟੀਆਂ-ਮੋਟੀਆਂ ਪਾਰਟੀਆਂ ਤਾਂ ਭਾਜਪਾ ਦੇ ਨਾਲ ਹੀ ਚਲੇ ਗਈਆਂ ਹਨ

ਪੰਜਾਬ ਵਿੱਚ ‘ਆਪ’ ਅਤੇ ਕਾਂਗਰਸ ਆਪੋ-ਆਪਣੀਆਂ ਚੋਣਾਂ ਲੜਣਗੇਦਿੱਲੀ ਵਿੱਚ ਵੀ ਹਾਲੇ ਕੋਈ ਸਹਿਮਤੀ ਇਹਨਾਂ ਪਾਰਟੀਆਂ ਦੀ ਨਹੀਂ ਹੋ ਸਕੀਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਸੀ ਸਹਿਮਤੀ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕੀਆਂ ਮਹਾਰਾਸ਼ਟਰ ਵਿੱਚ ਵੀ ਸੀਟਾਂ ਦੀ ਵੰਡ ਦਾ ਮੁੱਦਾ ਹਾਲੇ ਕਾਇਮ ਹੈਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਦੱਖਣੀ ਰਾਜਾਂ ਵਿੱਚ ਕੁਝ ਰਾਜਾਂ ਨੂੰ ਛੱਡਕੇ ਕਾਂਗਰਸ ਅਤੇ ਹੋਰ ਧਿਰਾਂ ਇੱਕਮੁੱਠ ਨਹੀਂ ਹੋ ਸਕੀਆਂਹੋਰ ਰਾਜਾਂ ਵਿੱਚ ਵੀ ਇੰਡੀਆ ਗਠਜੋੜ ਵਿੱਚ ਸ਼ਾਮਲ ਪਾਰਟੀਆਂ ਇੱਕਜੁੱਠ ਨਹੀਂ ਹੋ ਰਹੀਆਂ ਹਨ

ਆਈ.ਐੱਨ.ਡੀ.ਆਈ.ਏ. (ਇੰਡੀਆ) ਵਿੱਚ ਦੋ ਦਰਜਨ ਤੋਂ ਵੱਧ ਦਲਾਂ ਨੂੰ ਜੋੜਨ ਅਤੇ ਮੁੜ ਜੋੜੀ ਰੱਖਣ ਲਈ ਆਪਸੀ ਤਾਲਮੇਲ ਦੀ ਘਾਟ ਵੇਖੀ ਗਈ ਗਠਜੋੜ ਬਣਨ ਦੇ ਜਲਦੀ ਬਾਅਦ ਇਹ ਸੁਝਾਅ ਆਇਆ ਕਿ ਗਠਜੋੜ ਦੇ ਕੋਆਰਡੀਨੇਟਰ ਦੀ ਨਿਯੁਕਤੀ ਸਭ ਦੀ ਸਹਿਮਤੀ ਨਾਲ ਕੀਤੀ ਜਾਵੇ, ਜੋ ਸਾਰੇ ਦਲਾਂ ਨੂੰ ਇੱਕ ਸਿਰੇ ਤੋਂ ਦੂਜੇ ਸਿਰੇ ਤਕ ਜੋੜਕੇ ਸਾਰਥਿਕ ਭੂਮਿਕਾ ਨਿਭਾਵੇਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ ਇਸ ਅਹੁਦੇ ਲਈ ਉਮੀਦਵਾਰ ਸਨ, ਪ੍ਰੰਤੂ ਬੰਗਾਲ ਦੇ ਪ੍ਰਭਾਵੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸਦਾ ਤਿੱਖਾ ਵਿਰੋਧ ਕੀਤਾਕਾਂਗਰਸ ਨੇ ਵੀ ਇਸ ਮਸਲੇ ਉੱਤੇ ਸੁਸਤੀ ਵਿਖਾਈਇੱਕ ਮੀਟਿੰਗ ਵਿੱਚ ਕਾਂਗਰਸ ਦੇ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਗਠਜੋੜ ਦਾ ਚੇਅਰਮੈਨ ਚੁਣ ਲਿਆ ਗਿਆ, ਪਰ ਕੋਆਰਡੀਨੇਟਰ ਦੇ ਤੌਰ ’ਤੇ ਨਿਯੁਕਤੀ ਨਾ ਹੋ ਸਕੀਭਾਵੇਂ ਕਿ ਚੇਅਰਮੈਨ ਵੱਲੋਂ ਕੁਝ ਪਾਰਟੀਆਂ ਨਾਲ ਸਹਿਮਤੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਸਾਰਥਿਕ ਸਿੱਟੇ ਨਹੀਂ ਨਿਕਲ ਰਹੇ, ਜਦਕਿ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਕਿਸੇ ਸਮੇਂ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ

ਅਸਲ ਗੱਲ ਤਾਂ ਇਹ ਹੈ ਕਿ ਦੋ ਦਰਜਨ ਤੋਂ ਵੱਧ ਵਿਰੋਧੀ ਦਲ ਭਾਜਪਾ ਨੂੰ ਹਰਾਉਣ ਲਈ ਇੱਕ ਮੰਚ ਉੱਤੇ ਤਾਂ ਆ ਗਏ, ਪਰ ਇਹਨਾਂ ਵਿੱਚ ਵਿਸ਼ਵਾਸ ਨਹੀਂ ਬਣ ਸਕਿਆ ਗਠਜੋੜ ਹੋਣ ਦੇ ਬਾਵਜੂਦ ਇਹ ਦਲ ਇੱਕ-ਦੂਜੇ ਦੇ ਵਿਰੋਧ ਵਿੱਚ ਬਿਆਨ ਦਿੰਦੇ ਰਹੇਸੀਟਾਂ ਦੀ ਵੰਡ ਅਤੇ ਹੋਰ ਮੁੱਦਿਆਂ ਉੱਤੇ ਵੀ ਇਹ ਦਲ ਆਪਸ ਵਿੱਚ ਭਿੜਦੇ ਰਹੇਇਸ ਨਾਂਹ-ਪੱਖੀ ਵਤੀਰੇ ਨੂੰ ਇੰਡੀਆ ਗਠਜੋੜ ਨੂੰ ਕਦੀ ਸਥਿਰ ਨਹੀਂ ਹੋਣ ਦਿੱਤਾਕਾਂਗਰਸ, ਜਿਸ ਨੇ ਵੱਡੇ ਭਰਾ ਵਾਲੀ ਭੂਮਿਕਾ ਨਿਭਾਉਣੀ ਸੀ, ਉਸ ਵੱਲੋਂ ਕੋਈ ਅਸਰਦਾਇਕ ਕਦਮ ਇਕਜੁੱਟਤਾ ਲਈ ਨਹੀਂ ਚੁੱਕੇ ਗਏਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਨਿਆਂ ਮਾਰਚ ਨੂੰ ਤਾਂ ਅਹਿਮੀਅਤ ਦਿੱਤੀ ਗਈ ਅਤੇ ਦੂਜੇ ਦਲਾਂ ਵੱਲੋਂ ਆਸ ਰੱਖੀ ਗਈ ਕਿ ਉਹ ਯੂਪੀ, ਬੰਗਾਲ, ਬਿਹਾਰ ਰਾਜਾਂ ਵਿੱਚ ਉਸਦਾ ਸਾਥ ਦੇਣ, ਪਰ ਚੇਅਰਮੈਨ ਹੋਣ ਦੇ ਨਾਤੇ ਵੀ ਉਸ ਵੱਲੋਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਸਾਂਝੀ ਰੈਲੀ ਨਾ ਕੀਤੀ ਗਈਕਦੇ ਪਟਨਾ, ਕਦੇ ਭੋਪਾਲ ਅਤੇ ਕਦੇ ਸ਼ਿਮਲਾ ਵਿੱਚ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ, ਤਿਆਰੀ ਹੋਈ, ਪਰ ਆਪਸੀ ਵਿਸ਼ਵਾਸ ਦੀ ਕਮੀ ਨੇ ਇਹ ਗੱਲ ਸਿਰੇ ਨਾ ਲੱਗਣ ਦਿੱਤੀ

ਗਠਬੰਧਨ ਦੇ ਮੈਂਬਰਾਂ ਵਿੱਚ ਸੰਵਾਦ ਦੀ ਘਾਟ ਲਈ ਖੇਤਰੀ ਦਲਾਂ ਨੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆਅਗਸਤ ਵਿੱਚ ਮੀਟਿੰਗ ਹੋਣ ਤੋਂ ਬਾਅਦ ਕਾਂਗਰਸ ਨੇ ਲਗਾਤਾਰ ਬੈਠਕ ਦੀ ਤਾਰੀਖ ਇਹ ਕਹਿ ਕਿ ਟਾਲ ਦਿੱਤੀ ਕਿ ਉਹਨਾਂ ਦੇ ਨੇਤਾ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਰੁੱਝੇ ਹੋਏ ਹਨਪਰ ਗਠਬੰਧਨ ਨੇ ਦੱਬੀ ਜ਼ੁਬਾਨ ਵਿੱਚ ਦੋਸ਼ ਲਾਇਆ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਨਤੀਜਿਆਂ ਨੂੰ ਅਧਾਰ ਬਣਾਕੇ ਖੇਤਰੀ ਦਲਾਂ ਨਾਲ ਸੀਟਾਂ ਦੀ ਵੰਡ ਸਮੇਂ ਵੱਧ ਹਿੱਸੇਦਾਰੀ ਮੰਗੇਗਾਲੇਕਿਨ ਹੋਇਆ ਇਸ ਤੋਂ ਉਲਟ, ਕਾਂਗਰਸ ਦੇ ਨਤੀਜੇ ਬਹੁਤ ਖਰਾਬ ਨਿਕਲੇ, ਇਸ ਤੋਂ ਬਾਅਦ ਖੇਤਰੀ ਦਲ ਕਾਂਗਰਸ ਉੱਤੇ ਦਬਾਅ ਬਣਾਉਣ ਲੱਗੇਕਾਂਗਰਸ ਨੇ ਉਹਨਾਂ ਨਾਲ ਸੰਵਾਦ ਨਾ ਕੀਤਾਸਿੱਟੇ ਵਜੋਂ ਗਠਬੰਧਨ ਪਟੜੀ ਤੋਂ ਉੱਤਰਦਾ ਗਿਆ

ਭਾਵੇਂ ਸਾਰੇ ਵਿਰੋਧੀ ਦਲ ਇੱਕ ਮੰਚ ਉੱਤੇ ਇਕੱਠੇ ਹੋ ਗਏ, ਲੇਕਿਨ ਉਹ ਆਪਸੀ ਵਿਰੋਧ ਘੱਟ ਨਾ ਕਰ ਸਕੇਪੱਛਮੀ ਬੰਗਾਲ ਵਿੱਚ ਟੀਐੱਮਸੀ ਅਤੇ ਖੱਬੀਆਂ ਧਿਰਾਂ ਨੇ ਸਾਫ਼ ਸੰਦੇਸ਼ ਦੇ ਦਿੱਤਾ ਕਿ ਉੱਥੇ ਆਪਸੀ ਸਮਝੌਤਾ ਸੰਭਵ ਨਹੀਂਇਸੇ ਤਰ੍ਹਾਂ ਕੇਰਲ ਵਿੱਚ ਕਾਂਗਰਸ ਅਤੇ ਖੱਬੀਆਂ ਧਿਰਾਂ ਆਹਮੋ-ਸਾਹਮਣੇ ਹਨ

ਕਈ ਮੁੱਦੇ ਵੀ ਇਹਨਾਂ ਧਿਰਾਂ ਵਿਚਕਾਰ ਵਿੱਚ ਆਪਸੀ ਸਹਿਮਤੀ ਬਣਾਉਣ ਵਿੱਚ ਰੁਕਾਵਟ ਬਣੇਜਾਤੀ ਜਨਗਣਨਾ ਸੰਬੰਧੀ ਮਮਤਾ ਬੈਨਰਜੀ ਸਹਿਮਤ ਨਹੀਂ ਹੋਈਡੀਐੱਮਕੇ ਨੇ ਸਨਾਤਨ ਦਾ ਮੁੱਦਾ ਚੁੱਕ ਕੇ ਬਾਕੀਆਂ ਨੂੰ ਅਸਹਿਜ ਕਰ ਦਿੱਤਾਗਠਬੰਧਨ ਦੇ ਇੱਕ ਨੇਤਾ ਨੇ ਤਾਂ ਹੁਣ ਇੱਥੋਂ ਤਕ ਕਹਿ ਦਿੱਤਾ ਹੈ ਕਿ ਇੱਕ ਮੰਚ ’ਤੇ ਆਉਣ ਦੇ ਲਾਭਾਂ ਨਾਲੋਂ ਨੁਕਸਾਨ ਵੱਧ ਹੋਇਆ ਹੈ

ਇੰਡੀਆ ਗਠਜੋੜ ਨੂੰ ਅੱਗੇ ਵਧਾਉਣ ਅਤੇ ਜੋੜੀ ਰੱਖਣ ਲਈ ਕਾਂਗਰਸ ਦਾ ਸਭ ਤੋਂ ਵੱਧ ਯੋਗਦਾਨ ਲੋੜੀਂਦਾ ਸੀ, ਪਰ ਕਾਂਗਰਸ ਆਪਣੇ ਪ੍ਰੋਗਰਾਮ ਨੂੰ ਤਰਜੀਹ ਦਿੰਦੀ ਰਹੀਉਸ ਦੇ ਨੇਤਾ ਰਾਹੁਲ ਗਾਂਧੀ ਜਦੋਂ ਕਹਿੰਦੇ ਹਨ ਕਿ ਜਾਤੀ ਗਣਨਾ ਦੇਸ਼ ਦਾ ਐਕਸਰੇ ਹੈਉਹ ਕਹਿੰਦੇ ਹਨ ਕਿ ਪਛੜੇ, ਦਲਿਤ ਅਤੇ ਆਦਿ ਵਾਸੀਆਂ ਨੂੰ ਹੱਕ ਦਿਵਾਉਣ ਲਈ ਸਭ ਤੋਂ ਵੱਡਾ ਹਥਿਆਰ ਜਾਤੀ ਜਨ ਗਣਨਾ ਹੈ ਤਾਂ ਇਹ ਦੂਜੇ ਸਭਨਾਂ ਸਾਂਝੀਦਾਰਾਂ ਨੂੰ ਪ੍ਰਵਾਨ ਨਹੀਂਇਹ ਸਾਂਝੀਦਾਰ, ਭਾਜਪਾ ਵਾਂਗ, ਕਾਂਗਰਸ ਵਿੱਚ ਪਰਿਵਾਰਵਾਦ ਉੱਤੇ ਵੀ ਉਂਗਲੀ ਉਠਾਉਂਦੇ ਹਨ

ਗਠਜੋੜ, ਜਿਸ ਨੂੰ ਇਸ ਵੇਲੇ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ, ਨਿੱਜੀਕਰਨ, ਅਰਾਜਕਤਾ, ਭੁੱਖਮਰੀ ਆਦਿ ਦੇ ਮੁੱਦੇ ਉਠਾਉਣ ਦੀ ਲੋੜ ਸੀ, ਉਹ ਇਸ ਵੇਲੇ ਚੁੱਪ ਬੈਠਾ ਹੈ ਗਠਜੋੜ ਦੀਆਂ ਮੁੱਖ ਧਿਰਾਂ ਨੂੰ ਘੱਟੋ-ਘੱਟ ਪ੍ਰੋਗਰਾਮ ਤੈਅ ਕਰਕੇ ਖੇਤਰੀ ਦਲਾਂ ਨੂੰ ਆਪਣੇ ਨਾਲ ਲੈਣ ਦੀ ਲੋੜ ਸੀ, ਉਹ ਲੀਹੋਂ ਲੱਥ ਕੇ ਸਿਰਫ਼ ਸੀਟਾਂ ਦੀ ਵੰਡ ਤਕ ਸੀਮਤ ਹੋ ਕੇ ‘ਕਾਣੀ ਵੰਡ’ ਦੇ ਰਾਹ ਪਿਆ ਹੋਇਆਂਹੈ

ਇਸ ਸਾਰੀ ਸਥਿਤੀ ਦਾ ਫਾਇਦਾ ਉਠਾਉਂਦਿਆਂ ਭਾਜਪਾ ਦੀ ਕੇਂਦਰ ਸਰਕਾਰ ਜਿੱਥੇ ‘ਗੱਠਜੋੜ’ ਵਿੱਚ ਤ੍ਰੇੜਾਂ ਪਾਉਣ ਲਈ ਸਰਗਰਮ ਹੋ ਕੇ, ਨਵੇਂ-ਨਵੇਂ ਪ੍ਰਾਜੈਕਟ ਲੋਕਾਂ ਸਾਹਮਣੇ ਪ੍ਰੋਸ ਰਹੀ ਹੈ, ਉੱਥੇ ਸੀਬੀਆਈ, ਈਡੀ, ਆਮਦਨ ਕਰ ਵਿਭਾਗ ਦੀ ਸਹਾਇਤਾ ਨਾਲ ‘ਕਮਜ਼ੋਰ ਵਿਰੋਧੀ ਨੇਤਾਵਾਂ’ ਦੇ ਚਿਰ ਪੁਰਾਣੇ ਕੇਸ ਖੰਘਾਲ ਕੇ ਉਹਨਾਂ ਨੂੰ ਆਪਣੇ ਪਾਲੇ ਵਿੱਚ ਕਰਕੇ ਗਠਜੋੜ ਦੀ ਤਾਕਤ ਕਮਜ਼ੋਰ ਕਰਨ ਲਈ ਹਰ ਹੀਲਾ ਵਰਤ ਰਹੀ ਹੈ

ਅੱਜ ਜਦੋਂ ਲੋੜ ਭਾਜਪਾ ਦੇ ਵਿਰੋਧ ਵਿੱਚ ਵਿਰੋਧੀ ਧਿਰਾਂ ਨੂੰ ਇੱਕਮੁੱਠ ਹੋ ਕੇ ਲੋਕ ਹਿਤੂ ਸਾਂਝਾ ਪ੍ਰੋਗਰਾਮ ਦੇਕੇ ਖੜ੍ਹਨ ਦੀ ਸੀ, ਪਰ ਉਹ ਆਪਣੇ ਸੌੜੇ ਸਿਆਸੀ ਹਿਤਾਂ ਖ਼ਾਤਰ ਆਪੋ-ਥਾਪੀ ਵਿੱਚ ਨਜ਼ਰ ਆ ਰਹੀ ਹੈ

ਇਸ ਸਮੇਂ ਮੁੱਖ ਭੂਮਿਕਾ ਨਿਭਾਉਣ ਲਈ ਕਾਂਗਰਸ ਨੂੰ ਅੱਗੇ ਵਧਕੇ ਗਠਜੋੜ ਦੇ ਸਾਂਝੀਦਾਰਾਂ ਦਰਮਿਆਨ ਮੁੜ ਵਿਸ਼ਵਾਸ ਪੈਦਾ ਕਰਨ ਦੀ ਲੋੜ ਹੈ, ਤਾਂ ਕਿ ਤਾਨਾਸ਼ਾਹੀ ਵੱਲ ਵਧ ਰਹੇ ਦੇਸ਼ ਦੇ ਹਾਕਮਾਂ ਨੂੰ ਠੱਲ੍ਹ ਪਾਈ ਜਾ ਸਕੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4742)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author