UjagarSingh7ਜਦੋਂ ਆਪਣੇ ਸਿੱਕੇ ਹੀ ਖੋਟੇ ਹੋਣਫਿਰ ਦੁਕਾਨਦਾਰ ਨੂੰ ਦੋਸ਼ ਕਿਵੇਂ ਦਿੱਤਾ ਜਾ ਸਕਦਾ ਹੈ। ਸਿਆਸਤਦਾਨ ਇੱਕ ਦੂਜੀ ਪਾਰਟੀ ...
(5 ਅਪਰੈਲ 2024)
ਇਸ ਸਮੇਂ ਪਾਠਕ: 235.


ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ
ਸਿਆਸਤ ਵਿੱਚ, ਖਾਸ ਤੌਰ ’ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ ਬੋਲਦੀ ਤਸਵੀਰ ਵੇਖਣ ਤੋਂ ਬਾਅਦ, ਵਿਚਾਰਧਾਰਾ ਦੀ ਨੀਤੀ ਨੂੰ ਤਿਲਾਂਜਲੀ ਦੇ ਕੇ ਸਿਆਸਤਦਾਨਾਂ ਵੱਲੋਂ ਦਲ ਬਦਲੀਆਂ ਕੀਤੀਆਂ ਜਾ ਰਹੀਆਂ ਹਨਐੱਨ.ਡੀ.ਏ. ਅਤੇ ਇੰਡੀਆ, ਦੋਵੇਂ ਡਰੇ ਹੋਏ ਹਨਦੋਹਾਂ ਧਿਰਾਂ ਦੀ ਸਿਰ ਧੜ ਦੀ ਬਾਜ਼ੀ ਲੱਗੀ ਹੋਈ ਹੈਐੱਨ.ਡੀ.ਏ. ਨੇ ਹਰ ਹਾਲਤ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੋਈ ਹੈਇੰਡੀਆ ਗਠਜੋੜ ਮਹਿਸੂਸ ਕਰਦਾ ਹੈ ਕਿ ਜੇਕਰ ਇਸ ਵਾਰ ਭਾਰਤੀ ਜਨਤਾ ਪਾਰਟੀ ਜਿੱਤ ਗਈ ਤਾਂ ਮੁੜਕੇ ਭਾਰਤੀ ਜਨਤਾ ਪਾਰਟੀ ਨੇ ਸੰਵਿਧਾਨ ਵਿੱਚ ਤਬਦੀਲੀ ਕਰਕੇ ਰੂਸ ਦੇ ਰਾਸ਼ਟਰਪਤੀ ਪੁਤਿਨ ਦੀ ਤਰ੍ਹਾਂ ਚੋਣਾਂ ਹੋਣ ਹੀ ਨਹੀਂ ਦੇਣੀਆਂ, ਸਿਰਫ ਨਾਂ ਦਾ ਹੀ ਪਰਜਾਤੰਤਰ ਰਹਿ ਜਾਵੇਗਾਹਾਲਾਂਕਿ ਇਹ ਸਭ ਕਿਆਸ ਅਰਾਈਆਂ ਹਨ ਪ੍ਰੰਤੂ ਇਹ ਕਿਆਸ ਅਰਾਈਆਂ ਹੀ ਦੋਹਾਂ ਧੜਿਆਂ ਦੀ ਧੜਕਣ ਵਧਾ ਰਹੀਆਂ ਹਨ, ਜਿਸ ਕਰਕੇ ਦਲ ਬਦਲੀਆਂ ਦਾ ਦੌਰ ਚੱਲ ਰਿਹਾ ਹੈ

ਪੰਜਾਬ ਵਿੱਚ ਭਾਵੇਂ ਇਹ ਵੋਟਾਂ ਭਾਰਤ ਦੇ ਬਾਕੀ ਸੂਬਿਆਂ ਤੋਂ ਬਾਅਦ ਵਿੱਚ 1 ਜੂਨ 2024 ਨੂੰ ਪੈਣੀਆਂ ਹਨ ਪ੍ਰੰਤੂ ਪੰਜਾਬ ਵਿੱਚ ਸਾਉਣ ਦਾ ਮਹੀਨਾ ਆਉਣ ਤੋਂ 4 ਮਹੀਨੇ ਪਹਿਲਾਂ ਹੀ ਦਲ ਬਦਲੀਆਂ ਦੀ ਬਰਸਾਤ ਸ਼ੁਰੂ ਹੋ ਗਈ ਹੈਜੇਕਰ ਇਹ ਕਹਿ ਲਈਏ ਕਿ ਦਲ ਬਦਲੀਆਂ ਦੀ ਬੇਮੌਸਮੀ ਝੜੀ ਹੀ ਲੱਗ ਗਈ ਹੈ ਤਾਂ ਵੀ ਕੋਈ ਅਤਕਥਨੀ ਨਹੀਂ ਹੋਵੇਗੀਅਜੇ ਵੀ ਸਿਆਸੀ ਦਲ ਬਦਲੀਆਂ ਦੇ ਬੱਦਲ ਗਰਜ ਰਹੇ ਹਨ ਤੇ ਕਾਲੀਆਂ ਘਟਾਵਾਂ ਸਿਆਸੀ ਅਸਮਾਨ ਵਿੱਚ ਚੜ੍ਹੀਆਂ ਹੋਈਆਂ ਲੁਕਣਮੀਟੀ ਖੇਡ ਰਹੀਆਂ ਹਨਇਹ ਕਿਸੇ ਵੀ ਮੌਕੇ ਵਰਸ ਸਕਦੀਆਂ ਹਨਇਹ ਵੀ ਦੋਸ਼ ਲੱਗ ਰਹੇ ਹਨ ਕਿ ਸਿਆਸਤਦਾਨਾਂ ਦੀਆਂ ਮੰਡੀਆਂ ਲੱਗੀਆਂ ਹੋਈਆਂ ਹਨ, ਵਧੇਰੇ ਬੋਲੀਆਂ ਦੇਣ ਵਾਲੇ ਖਰੀਦ ਰਹੇ ਹਨਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਸਮੇਂ ਲਗਭਗ 80 ਨੇਤਾਵਾਂ ਨੇ ਦਲ ਬਦਲ ਕੇ ਚੋਣਾਂ ਲੜੀਆਂ ਸਨ, ਜਿਨ੍ਹਾਂ ਵਿੱਚੋਂ ਸਿਰਫ ਅੱਧੇ ਹੀ ਚੋਣ ਜਿੱਤ ਸਕੇ ਸਨਪੰਜਾਬ ਵਿੱਚ ਸਿਆਸੀ ਭੰਬਲਭੂਸਾ ਪਿਆ ਹੋਇਆ ਹੈਸਿਆਸਤਦਾਨਾਂ ਵਿੱਚ ਖਲਬਲੀ ਮਚੀ ਪਈ ਹੈਦਲ ਬਦਲੀਆਂ ਵੀ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ ਅਤੇ ਰਾਜ ਚਲਾ ਰਹੀ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਕਰ ਰਹੇ ਹਨਸਭ ਤੋਂ ਵੱਧ ਖ਼ੋਰਾ ਕਾਂਗਰਸ ਪਾਰਟੀ ਨੂੰ ਲੱਗ ਰਿਹਾ ਹੈਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਆਉਂਦੀ ਹੈ, ਜਿਸਦੇ ਨੇਤਾ ਧੜਾਧੜ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨਹਾਲਾਂਕਿ ਰਾਜ ਕਰ ਰਹੀ ਪਾਰਟੀ ਵਿੱਚੋਂ ਆਮ ਤੌਰ ’ਤੇ ਦਲ ਬਦਲੀ ਨਹੀਂ ਹੋਣੀ ਚਾਹੀਦੀ, ਜਦੋਂ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਕੋਲ ਵੱਡਾ ਬਹੁਮਤ ਹੈ

ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਲੋਕ ਸਭਾ ਮੈਂਬਰ ਮਹਾਰਾਣੀ ਪਰਨੀਤ ਕੌਰ, ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਦਲ ਬਦਲੀਆਂ ਦਾ ਮਹੂਰਤ ਕੀਤਾ ਸੀਪਰਨੀਤ ਕੌਰ 4 ਵਾਰ ਪਟਿਆਲਾ ਸੰਸਦੀ ਹਲਕੇ ਤੋਂ ਲੋਕ ਸਭਾ ਦੇ ਮੈਂਬਰ ਅਤੇ 2009 ਤੋਂ 2014 ਤਕ ਡਾ. ਮਨਮੋਹਨ ਸਿੰਘ ਦੀ ਸਰਕਾਰ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਰਹੇ ਹਨਉਨ੍ਹਾਂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਨੇਤਾ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈਉਹ 2022 ਵਿੱਚ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਸਨਉਸ ਤੋਂ ਬਾਅਦ ਬਸੀ ਪਠਾਣਾ ਤੋਂ ਕਾਂਗਰਸ ਪਾਰਟੀ ਦੇ 2017 ਵਿੱਚ ਚੁਣੇ ਗਏ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.ਨੇ ਵੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਹਨਗੁਰਪ੍ਰੀਤ ਸਿੰਘ ਜੀ.ਪੀ. ਨੂੰ ਫਤਿਹਗੜ੍ਹ ਸਾਹਿਬ ਰਾਖਵੀਂ ਸੀਟ ਤੋਂ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਣਾਇਆ ਹੈਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਤਿੰਨ ਵਾਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨਰਵਨੀਤ ਸਿੰਘ ਬਿੱਟੂ ਮਰਹੂਮ ਮੁੱਖ ਮੰਤਰੀ ਸ੍ਰ.ਬੇਅੰਤ ਸਿੰਘ ਦਾ ਪੋਤਰਾ ਹੈਬਿੱਟੂ ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ ਅਤੇ ਵਿਰੋਧੀ ਧਿਰ ਦਾ ਨੇਤਾ ਵੀ ਰਿਹਾ ਹੈਉਹ ਰਾਹੁਲ ਗਾਂਧੀ ਦਾ ਚਹੇਤਾ ਗਿਣਿਆ ਜਾਂਦਾ ਸੀਸ੍ਰ. ਬੇਅੰਤ ਸਿੰਘ ਪੰਜਾਬ ਦੇ ਮਾੜੇ ਅਫ਼ਰਾ ਤਫ਼ਰੀ ਵਾਲੇ ਦਿਨਾਂ ਵਿੱਚ ਸਾਢੇ 9 ਸਾਲ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਰਿਹਾ19 ਫਰਵਰੀ 1992 ਨੂੰ ਉਨ੍ਹਾਂ ਦੀ ਅਗਵਾਈ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 92 ਵਿਧਾਨ ਸਭਾ ਦੀਆਂ ਸੀਟਾਂ ਜਿੱਤੀਆਂ ਸਨ31 ਜਨਵਰੀ 1995 ਨੂੰ ਉਹ ਮੁੱਖ ਮੰਤਰੀ ਹੁੰਦਿਆਂ ਸਿਵਲ ਸਕੱਤਰੇਤ ਦੇ ਬਾਹਰ ਇੱਕ ਬੰਬ ਬਲਾਸਟ ਵਿੱਚ ਸਵਰਗਵਾਸ ਹੋ ਗਏ ਸਨਰਵਨੀਤ ਸਿੰਘ ਬਿੱਟੂ ਪੰਜਾਬ ਯੂਥ ਕਾਂਗਰਸ ਦਾ ਪਹਿਲਾ ਚੁਣਿਆ ਹੋਇਆ ਪ੍ਰਧਾਨ ਸੀਉਸ ਤੋਂ ਬਾਅਦ ਉਹ ਰੂਪ ਨਗਰ ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ 2009, ਲੁਧਿਆਣਾ ਤੋਂ 2014 ਅਤੇ 2019 ਵਿੱਚ ਮੈਂਬਰ ਚੁਣੇ ਗਏ ਸਨ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਦੇ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਵੀ ਅਸਤੀਫ਼ੇ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨਸ਼ੁਸ਼ੀਲ ਕੁਮਾਰ ਰਿੰਕੂ 2017 ਵਿੱਚ ਜਲੰਧਰ ਪੱਛਵੀਂ ਤੋਂ ਸੀਤਲ ਅੰਗੁਰਾਲ ਨੂੰ ਹਰਾ ਕੇ ਕਾਂਗਰਸ ਪਾਰਟੀ ਦੇ ਵਿਧਾਇਕ ਚੁਣੇ ਗਏ ਸਨਉਹ ਜਲੰਧਰ ਉਪ ਚੋਣ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਵਿੱਚੋਂ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨਜਨਵਰੀ 2023 ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰ ਪੈਣ ਕਰਕੇ ਅਚਾਨਕ ਸਵਰਗਵਾਸ ਹੋ ਜਾਣ ਤੋਂ ਬਾਅਦ ਉਹ 13 ਮਈ 2023 ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਲੋਕ ਸਭਾ ਲਈ ਚੁਣੇ ਗਏ ਸਨ

ਭਾਰਤੀ ਜਨਤਾ ਪਾਰਟੀ ਨੇ ਪਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਸ਼ੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਟਿਕਟਾਂ ਦੇ ਕੇ ਨਿਵਾਜਿਆ ਹੈਤਰਨਜੀਤ ਸਿੰਘ ਸੰਧੂ ਦੇਸ਼ ਭਗਤ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤੇ ਬਿਸ਼ਨ ਸਿੰਘ ਸਮੁੰਦਰੀ ਦੇ ਪੁੱਤਰ ਹਨਉਹ ਵਿਦੇਸ਼ ਸੇਵਾ ਵਿੱਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨਉਨ੍ਹਾਂ ਨੂੰ ਬੀ.ਜੇ.ਪੀ. ਨੇ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਹੈਤੇਜਾ ਸਿੰਘ ਸਮੁੰਦਰੀ ਸਿਰਮੌਰ ਅਕਾਲੀ ਸਨ, ਜਿਨ੍ਹਾਂ ਦੀ ਯਾਦ ਵਿੱਚ ਸ਼ਰੋਮਣੀ ਕਮੇਟੀ ਦੇ ਦਫਤਰ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਬਣਿਆ ਹੋਇਆ ਹੈ

ਇਨ੍ਹਾਂ ਦਲ ਬਦਲੀਆਂ ਨੂੰ ਵੇਖਕੇ ਇਉਂ ਮਹਿਸੂਸ ਹੋ ਰਿਹਾ ਹੈ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਕੋਲ ਲੋਕ ਸਭਾ ਦੀਆਂ ਚੋਣਾਂ ਲੜਨ ਲਈ ਯੋਗ ਉਮੀਦਵਾਰ ਹੀ ਨਹੀਂ ਹਨ, ਜਿਸ ਕਰਕੇ ਉਹ ਦੂਜੀਆਂ ਪਾਰਟੀਆਂ ਵਿੱਚੋਂ ਦਲ ਬਦਲੀ ਕਰਵਾ ਰਹੇ ਹਨਲੋਕਤੰਤਰ ਵਿੱਚ ਇਹ ਰੁਝਾਨ ਬੜਾ ਖ਼ਤਰਨਾਕ ਸਾਬਤ ਹੋ ਸਕਦਾ ਹੈਪੰਜਾਬ ਦੇ ਲੋਕ ਮਹਿਸੂਸ ਕਰਦੇ ਹਨ ਕਿ ਭਾਰਤੀ ਜਨਤਾ ਪਾਰਟੀ ਸਰਕਾਰੀ ਤੰਤਰ ਈ.ਡੀ. ਅਤੇ ਸੀ.ਬੀ.ਆਈ. ਦੇ ਦਬਾਅ ਨਾਲ ਇਨ੍ਹਾਂ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨਪ੍ਰੰਤੂ ਸੋਚਣ ਵਾਲੀ ਗੱਲ ਹੈ ਕਿ ਜਦੋਂ ਆਪਣੇ ਸਿੱਕੇ ਹੀ ਖੋਟੇ ਹੋਣ, ਫਿਰ ਦੁਕਾਨਦਾਰ ਨੂੰ ਦੋਸ਼ ਕਿਵੇਂ ਦਿੱਤਾ ਜਾ ਸਕਦਾ ਹੈਸਿਆਸਤਦਾਨ ਇੱਕ ਦੂਜੀ ਪਾਰਟੀ ਦੇ ਨੇਤਾਵਾਂ ਨੂੰ ਭ੍ਰਿਸ਼ਟਾਚਾਰ ਵਿੱਚ ਲਿਪਟੇ ਹੋਏ ਕਹਿੰਦੇ ਹਨ ਪ੍ਰੰਤੂ ਜਦੋਂ ਉਨ੍ਹਾਂ ਦੀਆਂ ਪਾਰਟੀਆਂ ਵਿੱਚ ਇਹ ਨੇਤਾ ਸ਼ਾਮਲ ਹੁੰਦੇ ਹਨ ਤਾਂ ਉਹ ਇਮਾਨਦਾਰ ਕਿਵੇਂ ਹੋ ਜਾਂਦੇ ਹਨ?

ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿੱਚੋਂ ਵੀ ਦਲ ਬਦਲੀਆਂ ਹੋ ਰਹੀਆਂ ਹਨਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਸੰਯੁਕਤ ਅਕਾਲੀ ਦਲ, ਸ਼ਰੋਮਣੀ ਅਕਾਲੀ ਦਲ ਵਿੱਚ ਮਿਲਾ ਲਿਆ ਹੈਇਸੇ ਤਰ੍ਹਾਂ ਬੀਬੀ ਜਾਗੀਰ ਕੌਰ ਨੇ ਵੀ ਮੁੜਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈਲਵ ਕੁਮਾਰ ਗੋਲਡੀ ਅਤੇ ਮਲਕੀਤ ਸਿੰਘ ਬੀਰਮੀ, ਦੋਵੇਂ ਸਾਬਕਾ ਵਿਧਾਨਕਾਰਾਂ ਕਰਮਵਾਰ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨਲਵ ਕੁਮਾਰ ਗੋਲਡੀ 2004 ਅਤੇ 2009 ਵਿੱਚ ਗੜ੍ਹਸ਼ੰਕਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਨਕਾਰ ਰਹੇ ਹਨ2022 ਵਿੱਚ ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਛੱਡ ਗਏ ਸਨ, ਫਿਰ ਕੈਪਟਨ ਨਾਲ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ

ਮਲਕੀਤ ਸਿੰਘ ਬੀਰਮੀ 1992 ਵਿੱਚ ਲੁਧਿਆਣਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਚੁਣੇ ਗਏ ਸਨਉਹ ਹਰਚਰਨ ਸਿੰਘ ਬਰਾੜ ਦੇ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਹਨਉਹ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿੱਚੋਂ ਵੀ ਛੋਟੇ ਮੋਟੇ ਨੇਤਾ ਖਿਸਕ ਰਹੇ ਹਨਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਪ੍ਰਿੰਸੀਪਲ ਡਾ. ਤੇਜਾ ਸਿੰਘ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨਕੁਝ ਇਸ ਦਲ ਬਦਲੀ ਨੂੰ ਘਰ ਵਾਪਸੀ ਦਾ ਨਾਮ ਦੇ ਰਹੇ ਹਨ

*  *  *  *  *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4866)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author