SurjitSFlora7ਪੰਜਾਬੀ ਬੋਲੀ ਬਾਰੇ ਉਹ ਖਾਸ ਚਿੰਤਤ ਸਨਉਨ੍ਹਾਂ ਨੇ ਆਪਣੇ ਦਰਦ ਨੂੰ ਇਸ ਤਰ੍ਹਾਂ ਬਿਆਨ ਕੀਤਾਮਰ ਰਹੀ ...SurjitPatar3
(12 ਮਈ 2024)
ਇਸ ਸਮੇਂ ਪਾਠਕ: 245.


SurjitPatar2ਇੰਨਾ ਸੱਚ ਨਾ ਬੋਲ ਕਿ ’ਕੱਲ੍ਹਾ ਰਹਿ ਜਾਵੇਂ
! ਚਾਰ ਕੁ ਬੰਦੇ ਛੱਡ ਲੈ ਮੋਢਾ ਦੇਣ ਲਈ ... ਸੱਤਰਾਂ ਲਿਖਣ ਵਾਲਾ ਅਮੀਰ ਸਾਹਿਤਕ ਸਮਕਾਲੀ ਪੰਜਾਬੀ ਕਵੀ ਜਿਹਨਾਂ ਦੀਆਂ ਕਵਿਤਾਵਾਂ ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਯਥਾਰਥ ਨੂੰ ਦਰਸਾਉਂਦੀਆਂ ਹਨ, ਜੋ ਅਕਸਰ ਆਮ ਲੋਕਾਂ ਦੇ ਸੰਘਰਸ਼ਾਂ ’ਤੇ ਕੇਂਦਰਿਤ ਰਹੀਆਂ, ਸੁਰਜੀਤ ਪਾਤਰ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਹਨਾਂ ਦੀਆਂ ਇਹ ਸਤਰਾਂ, ਉਹਨਾਂ ਦੇ ਸੱਚ ਬੋਲਣ ਤੋਂ ਬਾਅਦ ਵੀ ਲੱਖਾਂ ਸਾਹਿਤਕ ਪ੍ਰੇਮੀ ਹਨ, ਜੋ ਉਹਨਾਂ ਦੀ ਸੱਚੀ ਤੇ ਸੁੱਚੀ ਦੇਹ ਨੂੰ ਮੋਢਾ ਦੇਣ ਲਈ ਤਿਆਰ ਹੋਣਗੇ

ਕਿਸੇ ਵੀ ਭਾਸ਼ਾ ਨਾਲ ਸੰਬੰਧਤ ਕੋਈ ਵੀ ਕਵੀ ਤੇ ਸਾਹਿਤਕਾਰ ਉਸ ਭਾਸ਼ਾ ਨੂੰ ਪੜ੍ਹਨ ਵਾਲਿਆਂ ਅਤੇ ਉਸ ਖੇਤਰ ਦਾ ਇੱਕ ਵੱਡਮੁਲਾ ਸਰਮਾਇਆ ਹੋਇਆ ਕਰਦਾ ਹੈਇਸ ਤਰ੍ਹਾਂ ਕਿਸੇ ਵੀ ਸਾਹਿਤਕ ਸ਼ਖਸੀਅਤ ਦਾ ਅਚਾਨਕ ਵਿਛੋੜਾ ਦੇ ਜਾਣਾ ਯਕੀਨਨ ਸਾਹਿਤ ਪ੍ਰੇਮੀਆਂ ਲਈ ਕਦੇ ਵੀ ਪੂਰਾ ਨਾ ਕੀਤਾ ਜਾ ਸਕਣ ਵਾਲਾ ਘਾਟਾ ਸਾਬਤ ਹੁੰਦਾ ਹੈ

ਮੇਰੇ 1970 ਦੇ ਜਨਮ ਤੋਂ 10 ਸਾਲ ਪਹਿਲਾਂ ਉਹ ਇੱਕ ਮਕਬੂਲ ਕਵੀ ਸਨ, ਪਰ ਉਹਨਾਂ ਦੀਆਂ ਕਵਿਤਾਵਾਂ ਨੂੰ ਮੈਂ ਬਹੁਤ ਨੇੜੇ ਤੋਂ ਪੜ੍ਹਿਆ ਹੈਉਹਨਾਂ ਤੋਂ ਪਹਿਲਾਂ ਪੰਜਾਬ ਦੇ ਇੱਕ ਅਮੀਰ ਸਾਹਿਤਕ ਵਿਰਸੇ, ਸੱਭਿਆਚਾਰ ਵਿੱਚ ਬਹੁਤ ਸਾਰੇ ਨਾਮਵਰ ਕਵੀ ਹੋਏ ਹਨ, ਜਿਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈਇੱਥੇ ਕੁਝ ਪ੍ਰਸਿੱਧ ਪੰਜਾਬੀ ਕਵੀ ਹਨ: 19ਵੀਂ ਸਦੀ ਤੋਂ ਪਹਿਲਾਂ (ਬਾਬਾ ਫਰੀਦ, ਬਾਬਾ ਬੁੱਲੇ ਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸਾਹ ਹੁਸੈਨ, ਵਾਰਿਸ਼ ਸ਼ਾਹ, ਕਾਦਰਯਾਰ, ਪੀਲੂ, ਹਾਸ਼ਮ ਸ਼ਾਹ ਹੋਏ ਹਨ

19ਵੀਂ ਤੋਂ 20ਵੀਂ ਸਦੀ ਬਾਬੂ ਰਜਬ ਅਲੀ, ਪੂਰਨ ਸਿੰਘ, ਸ਼ਾਹ ਮੁਹੰਮਦ, ਡਾ. ਦੀਵਾਨ ਸਿੰਘ ਕਾਲੇਪਾਣੀ, ਭਾਈ ਵੀਰ ਸਿੰਘ, ਅੰਮ੍ਰਿਤਾ ਪ੍ਰੀਤਮ, ਫ਼ਿਰੋਜ਼ਦੀਨ ਸ਼ਰਫ਼, ਧਨੀ ਰਾਮ ਚਾਤ੍ਰਿਕ, ਪ੍ਰੋ. ਮੋਹਨ ਸਿੰਘ, ਚਰਨ ਸਿੰਘ ਸ਼ਹੀਦ ਤੇ ਫਿਰ 20ਵੀਂ ਤੋਂ 21ਵੀਂ ਸਦੀ ਦੇ ਮੱਧ ਸ਼ਿਵ ਕੁਮਾਰ ਬਟਾਲਵੀ, ਅਵਤਾਰ ਸੰਧੂ ਉਰਫ਼ ਪਾਸ਼, ਸੁਰਜੀਤ ਪਾਤਰ, ਸੁਖਵਿੰਦਰ ਅੰਮ੍ਰਿਤ, ਚਮਨ ਲਾਲ, ਜਸਵੰਤ ਜਾਫ਼ਰ, ਐੱਸ.ਐੱਸ. ਮੀਸ਼ਾ, ਗੁਰਮੁਖ ਸਿੰਘ ਮੁਸਾਫਿਰ, ਵਿਦਾਤਾ ਸਿੰਘ ਤੀਰ ਆਦਿ ਹੋਏ ਹਨਮੇਰੇ ਨਿੱਜੀ ਮਨਪਸੰਦ: ਸ਼ਿਵ ਕੁਮਾਰ ਬਟਾਲਵੀ, ਅਵਤਾਰ ਸੰਧੂ ਉਰਫ਼ ਪਾਸ਼, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ ਅਤੇ ਬਾਬਾ ਬੁੱਲੇ ਸ਼ਾਹ ਹੋਏ ਹਨ

ਅੱਜ ਪੰਜਾਬੀ ਕਾਵਿ ਦੀ ਪ੍ਰਮੁੱਖ ਵਿਧਾ ਬਣ ਚੁੱਕੀ ਹੈ ਅਤੇ ਬਹੁਤ ਸਾਰੇ ਕਵੀ ਆਪਣਿਆਂ ਕਵਿਤਾਵਾਂ ਰਾਹੀਂ ਦਿਲਕਸ਼, ਖੂਬਸੂਰਤ ਅਤੇ ਬਾ-ਕਮਾਲ ਸ਼ਾਇਰੀ ਦੀ ਰਚਨਾ ਕਰ ਰਹੇ ਹਨਪਰ ਕੋਈ ਸਮਾਂ ਸੀ ਜਦੋਂ ਉਰਦੂ ਦੇ ਵਿਦਵਾਨ ਪੰਜਾਬੀ ਨੂੰ ਗੰਵਾਰਾਂ ਦੀ ਭਾਸ਼ਾ ਆਖਦੇ ਸਨ ਅਤੇ ਦਾਅਵਾ ਕਰਦੇ ਸਨ ਕਿ ਪੰਜਾਬੀ ਵਿੱਚ ਕਵਿਤਾ-ਗ਼ਜ਼ਲ ਲਿਖੀ ਹੀ ਨਹੀਂ ਜਾ ਸਕਦੀਉਰਦੂ ਵਿਦਵਾਨਾਂ ਤੋਂ ਇਲਾਵਾ ਬਹੁਤ ਸਾਰੇ ਪੰਜਾਬੀ ਵਿਦਵਾਨਾਂ ਦਾ ਵੀ ਵਿਚਾਰ ਸੀ ਕਿ ਗ਼ਜ਼ਲ ਉਰਦੂ ਭਾਸ਼ਾ ਦੀ ਸਿਨਫ਼ ਹੈ, ਅਰਬੀ ਵਿੱਚੋਂ ਆਈ ਹੈ ਅਤੇ ਇਹ ਪੰਜਾਬੀ ਭਾਸ਼ਾ ਨਾਲ ਮੇਲ ਨਹੀਂ ਖਾ ਸਕਦੀਇਸ ਮੁਕਾਬਲੇ ਨੂੰ ਕਬੂਲ ਕਰਨ ਅਤੇ ਪੰਜਾਬੀ ਵਿੱਚ ਕਵਿਤਾ-ਗ਼ਜ਼ਲ ਦੀ ਰਚਨਾ ਕਰਨ ਲਈ ਫਿਰ ਕਈ ਪੰਜਾਬੀ ਸ਼ਾਇਰ ਮੈਦਾਨ ਵਿੱਚ ਆਏਉਨ੍ਹਾਂ ਵਿੱਚੋਂ ਉਸਤਾਦ ਦੀਪਕ ਜੈਤੋਈ, ਸਾਧੂ ਸਿੰਘ ਹਮਦਰਦ, ਉਲਫਤ ਬਾਜਵਾ ਤੇ ਸੁਰਜੀਤ ਪਾਤਰ ਇੱਕ ਸਨ, ਜਿਹਨਾਂ ਨੇ ਆਪਣੇ ਜੀਵਨ ਦਾ ਹਰ ਪਲ ਮਾਂ ਬੋਲੀ ਪੰਜਾਬੀ ਦਾ ਕਾਵਿਕ-ਚਿਹਰਾ ਮੋਹਰਾ ਸੰਵਾਰਨ ਅਤੇ ਪੰਜਾਬੀ ਭਾਸ਼ਾ ਨੂੰ ਦੂਜੀਆਂ ਭਾਸ਼ਾਵਾਂ ਦੇ ਹਾਣ ਦੀ ਬਣਾਉਣ ਹਿਤ ਸਮਰਪਿਤ ਕੀਤਾ

ਪੰਜਾਬੀ ਗ਼ਜ਼ਲ ਜੋ ਪਿਛਲੇ ਲੰਮੇ ਅਰਸੇ ਤੋਂ ਉਰਦੂ ਪ੍ਰਭਾਵ ਹੇਠ ਦੱਬੀ ਹੋਈ ਅਨੁਭਵ ਹੁੰਦੀ ਸੀ ਸੁਰਜੀਤ ਪਾਤਰ ਜੀ ਨੇ ਉਸ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਵਾ ਕੇ ਇੱਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦਿਵਾਉਣ ਦੀ ਜੋ ਭਰਪੂਰ ਕੋਸ਼ਿਸ਼ ਕੀਤੀ ਹੈ, ਯਕੀਨਨ ਇਸਦਾ ਸਿਹਰਾ ਪਾਤਰ ਸਹਿਬ ਦੀ ਕਲਮ, ਸੋਚ ਤੇ ਆਸ਼ਾਬੰਦੀ ਨੂੰ ਹੀ ਜਾਂਦਾ ਹੈ

ਪੰਜਾਬੀ ਬੋਲੀ ਬਾਰੇ ਉਹ ਖਾਸ ਚਿੰਤਤ ਸਨ, ਉਨ੍ਹਾਂ ਨੇ ਆਪਣੇ ਦਰਦ ਨੂੰ ਇਸ ਤਰ੍ਹਾਂ ਬਿਆਨ ਕੀਤਾ, ਮਰ ਰਹੀ ਹੈ ਮੇਰੀ ਭਾਸ਼ਾ ਸ਼ਬਦ-ਸ਼ਬਦ ਵਾਕ-ਵਾਕ!” ਇੱਥੋਂ ਤਕ ਕਿ ਉਨ੍ਹਾਂ ਨੇ ਬੀਬੀਸੀ ਨਾਲ ਗੱਲਬਾਤ ਦੌਰਾਨ ਇਸ ਬਾਰੇ ਕਿਹਾ, “ਮੇਰਾ ਬੱਚਾ ਅੰਗਰੇਜ਼ੀ ਬੋਲੇਗਾ ਤਾਂ ਇਹ ਉਸ ਦੀ ਇੱਕ ਪਛਾਣ ਹੋ ਜਾਵੇਗੀਆਪਣੀ ਰੂਹ ਦੇ ਨੰਗੇਜ਼ ਹੋਣ ਦੀ ਥਾਂ ਭਾਸ਼ਾ ਸਾਡੇ ਜਿਸਮਾਂ ਦਾ ਪਹਿਰਾਵਾ ਬਣ ਗਈ ਹੈਦੂਸਰੀ ਗੱਲ ਇਹ ਕਿ ਭਾਸ਼ਾ ਦਾ ਅਸੀਂ ਰਿਜ਼ਕ ਨਾਲ ਅਤੇ ਆਰਥਿਕਤਾ ਨਾਲ ਬਹੁਤ ਗਹਿਰਾ ਰਿਸ਼ਤਾ ਸਮਝਦੇ ਹਾਂ, ਤੇ ਇਸ ਤਰ੍ਹਾਂ ਹੁੰਦਾ ਵੀ ਹੈਇਸ ਤੋਂ ਵੱਡੀ ਗੱਲ ਇਹ ਹੈ ਕਿ ਸਾਡਾ ਆਪਣੀ ਧਰਤੀ ’ਤੇ ਮਾਂ ਬੋਲੀ ਨਾਲ ਕਿਸ ਤਰ੍ਹਾਂ ਦਾ ਰਿਸ਼ਤਾ ਹੈਮਾਵਾਂ ਸਾਰਿਆਂ ਦੀਆਂ ਸੋਹਣੀਆਂ ਹੁੰਦੀਆਂ ਹਨ ਪਰ ਅਸੀਂ ਕਿਸੇ ਨਾਲ ਆਪਣੀ ਮਾਂ ਤਾਂ ਨਹੀਂ ਵਟਾ ਸਕਦੇਇਹ ਸਿਰਫ਼ ਬੋਲੀ ਦੇ ਮਰਨ ਦੀ ਗੱਲ ਨਹੀਂ, ਇਹ ਬੰਦੇ ਦੀ ਜ਼ਮੀਰ ਮਰਨ ਦੀ ਨਿਸ਼ਾਨੀ ਹੈ

ਸੁਰਜੀਤ ਪਾਤਰ ਜੀ ਦਾ ਜਨਮ ਜਨਵਰੀ 1, 1945 ਪਿੰਡ ਪੱਤੜ ਕਲਾਂ, ਜ਼ਿਲ੍ਹਾ ਜਲੰਧਰ ਵਿੱਚ ਗੁਰਬਖਸ਼ ਕੌਰ ਅਤੇ ਹਰਭਜਨ ਸਿੰਘ ਦੇ ਘਰ ਹੋਇਆਉਸ ਦਾ ਵਿਆਹ ਭੁਪਿੰਦਰ ਕੌਰ ਨਾਲ ਹੋਇਆ ਹੈ ਉਹਨਾਂ ਨੇ ਰਣਧੀਰ ਕਾਲਜ, ਕਪੂਰਥਲਾ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਸਟਰਜ਼ ਕੀਤੀਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ‘ਗੁਰੂ ਨਾਨਕ ਵਾਣੀ ਵਿੱਚ ਲੋਕਧਾਰਾ ਦੇ ਪਰਿਵਰਤਨ’ ਉੱਤੇ ਖੋਜ ਲਈ ਪੀਐੱਚ.ਡੀ. ਉਹਨਾਂ ਨੇ ਆਪਣਾ ਕੈਰੀਅਰ ਇੱਕ ਐਸੋਸੀਏਟ ਪ੍ਰੋਫੈਸਰ ਵਜੋਂ ਸ਼ੁਰੂ ਕੀਤਾਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿੱਚ ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਰਹਿ ਚੁੱਕੇ ਸਨਹੁਣ ਉਹ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੀ ਚੇਅਰਪਰਸਨ ਰਹੇ

ਉਹਨਾਂ ਨੂੰ 1980 ਵਿੱਚ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੁਆਰਾ ਸਨਮਾਨਿਤ ਕੀਤਾ ਗਿਆ ਸੀਫਿਰ 1980 ਵਿੱਚ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ‘ਹਵਾ ਵਿਚਾਰੇ ਹਰਫ਼ਲਈ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ ਕਾਵਿ ਪੁਰਸਕਾਰਮਿਲਿਆ। 1985 ਵਿੱਚ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੁਆਰਾ ‘ਕਰਤਾਰ ਸਿੰਘ ਧਾਲੀਵਾਲਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ ਉਸ ਨੂੰ ਭਾਰਤੀ ਸਾਹਿਤ ਅਕਾਦਮੀ, ਨਵੀਂ ਦਿੱਲੀ ਦੁਆਰਾ 1993 ਵਿੱਚ ‘ਹਨੇਰੇ ਵਿੱਚ ਸੁਲਗਦੀ ਵਰਨਮਾਲਾਲਈ ਵੀ ਸਨਮਾਨਿਤ ਕੀਤਾ ਗਿਆ। 1997 ਵਿੱਚ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ‘ਸ਼੍ਰੋਮਣੀ ਪੰਜਾਬੀ ਕਵੀ’ ਪੁਰਸਕਾਰ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਅਤੇ ਸਾਹਿਤਕ ਮੰਚਾਂ ਵੱਲੋਂ ਹੋਰ ਵੀ ਕਈ ਪੁਰਸਕਾਰ ਮਿਲੇ

ਸੁਰਜੀਤ ਪਾਤਰ ਦਾ ਜੀਵਨ ਕਾਲ ਲਗਭਗ ਅੱਠ ਦਹਾਕਿਆਂ ਵਿੱਚ ਫੈਲਿਆ ਹੋਇਆ ਸੀਆਪਣੇ ਜੀਵਨ ਦੌਰਾਨ ਉਨ੍ਹਾਂ ਨੇ ਪੰਜਾਬ ਨੂੰ ਵੱਖ-ਵੱਖ ਮਰਹੱਲਿਆਂ ਵਿੱਚੋਂ ਗੁਜ਼ਰਦੇ ਦੇਖਿਆ ਅਤੇ ਆਪਣੇ ਅਨੁਭਵ ਦੀ ਕਾਵਿਕ ਪੇਸ਼ਕਾਰੀ ਕੀਤੀ

ਉਨ੍ਹਾਂ ਦੀਆਂ ਪ੍ਰਸਿੱਧ ਪ੍ਰਕਾਸ਼ਨਾਵਾਂ ਵਿੱਚ- ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨ੍ਹੇਰੇ ਵਿੱਚ ਸੁਲਗਦੀ ਵਰਣਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਂਜੇਬ, ਸਰਜ਼ਮੀਨ, ਚੰਨ ਸੂਰਜ ਦੀ ਵਹਿੰਗੀ, ਹਾਏ ਮੇਰੀ ਕੁਰਸੀ ਹਾਏ ਮੇਰਾ ਮੇਜ਼, ਸੂਰਜ ਮੰਦਰ ਦੀਆਂ ਪੌੜੀਆਂ, ਅੱਗ ਦੇ ਕਲੀਰੇ, ਸਈਓ ਨੀ ਮੈਂ ਅੰਤ ਹੀਣ ਤਰਕਾਲਾਂ, ਸ਼ਹਿਰ ਮੇਰੇ ਦੀ ਪਾਗਲ ਔਰਤ, ਇੱਛਾਧਾਰੀ ਅਤੇ ਯੂਨਾਨ ਦੀ ਲੂਣਾ ਸ਼ਾਮਲ ਹਨ

ਉਨ੍ਹਾਂ ਦੀਆਂ ਕਵਿਤਾਵਾਂ ਵਿੱਚ ਮਾਂ ਬੋਲੀ ਦੇ ਨਿਘਾਰ ਦਾ ਫਿਕਰ, ਪੰਜਾਬ ਵਿੱਚ ਹਥਿਆਰਬੰਦ ਸੰਘਰਸ਼ ਦੇ ਦੁਖਾਂਤ, ਨਾਗਰਿਕਤਾ ਸੋਧ ਕਾਨੂੰਨ ਅਤੇ ਕਿਸਾਨੀ ਸੰਘਰਸ਼ ਵਰਗੇ ਵਿਸ਼ੇ ਮਿਲ ਜਾਂਦੇ ਹਨ

ਕਿਸਾਨ ਅੰਦੋਲਨ ਦੌਰਾਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਨ੍ਹਾਂ ਨੇ ਆਪਣਾ ਪਦਮਸ਼੍ਰੀ ਦਾ ਸਨਮਾਨ ਵੀ ਵਾਪਸ ਕਰ ਦਿੱਤਾ ਸੀ

ਉਨ੍ਹਾਂ ਦੀ ਇੱਕ ਗਜ਼ਲ ਅੱਜ ਉਨ੍ਹਾਂ ਦੇ ਵਿਛੋੜੇ ਉੱਤੇ ਪੂਰੀ ਤਰ੍ਹਾਂ ਢੁਕਦੀ ਹੈ-

ਅਸਾਂ ਵੀ ਅੰਤ ਕਿਰ ਕੇ ਖ਼ਾਦ ਹੋਣਾ,
ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ

ਸੁਰਜੀਤ ਪਾਤਰ ਹਮੇਸ਼ਾ ਆਪਣੀਆਂ ਰਚਨਾਵਾਂ ਰਾਹੀਂ ਸਦਾ ਯਾਦ ਰਹਿਣਗੇ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4961)
(ਸਰੋਕਾਰ ਨਾਲ ਸੰਪਰਕ ਲਈ:
(This email address is being protected from spambots. You need JavaScript enabled to view it.)

About the Author

ਸੁਰਜੀਤ ਸਿੰਘ ਫਲੋਰਾ

ਸੁਰਜੀਤ ਸਿੰਘ ਫਲੋਰਾ

Brampton, Ontario, Canada.
Phone: (647 - 829 9397)
Email: (editor@asiametro.ca)

More articles from this author