RanjitSingh Dr7ਇਸ ਵਾਰ ... ਪਾਰਟੀਧਰਮਜਾਤਰਿਸ਼ਤੇਦਾਰੀਆਂ ਤੋਂ ਉੱਚੇ ਉੱਠ ਕੇ ਮੌਕਾਪ੍ਰਸਤਾਂ ਨੂੰ ਸਬਕ ਸਿਖਾਉਣ ਦੀ ਲੋੜ ਹੈ ...
(16 ਮਈ 2024)
ਇਸ ਸਮੇਂ ਪਾਠਕ: 175.


ਸਾਡੇ ਦੇਸ਼ ਨੂੰ ਸੰਸਾਰ ਦਾ ਸਭ ਤੋਂ ਵੱਡਾ ਲੋਕਰਾਜ ਮੰਨਿਆ ਜਾਂਦਾ ਹੈ ਇਸੇ ਤਰ੍ਹਾਂ ਜਿਸ ਸੰਵਿਧਾਨ ਅਨੁਸਾਰ ਲੋਕਰਾਜ ਸਥਾਪਿਤ ਹੋਇਆ ਸੀ
, ਉਸ ਨੂੰ ਸੰਸਾਰ ਦਾ ਸਭ ਤੋਂ ਵਧੀਆ ਅਤੇ ਸੰਪੂਰਨ ਸੰਵਿਧਾਨ ਮੰਨਿਆ ਜਾਂਦਾ ਹੈਇਸ ਸੰਵਿਧਾਨ ਵਿੱਚ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨਦੇਸ਼ ਨੂੰ ਗਣਤੰਤਰ ਬਣਿਆਂ ਸੱਤ ਦਹਾਕਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈਹੁਣ ਤਕ ਸਾਡੇ ਲੋਕਰਾਜ ਨੂੰ ਸੱਚਮੁੱਚ ਸਭ ਦੇਸ਼ਾਂ ਤੋਂ ਵਧੀਆ ਮੰਨਿਆ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੈਸਮੇਂ ਦੇ ਬੀਤਣ ਨਾਲ ਇਸ ਵਿੱਚ ਨਿਖਾਰ ਆਉਣ ਦੀ ਥਾਂ ਨਿਘਾਰ ਆ ਰਿਹਾ ਹੈਲੋਕਰਾਜ ਵਿੱਚ ਸਰਕਾਰ ਨੂੰ ਚਲਾਉਣ ਲਈ ਲੋਕੀਂ ਆਪਣੇ ਪ੍ਰਤੀਨਿਧ ਚੁਣਦੇ ਹਨ, ਜਿਹੜੇ ਪੰਜ ਸਾਲ ਤਕ ਸਰਕਾਰ ਨੂੰ ਚਲਾਉਂਦੇ ਹਨਕਿਸੇ ਸਪਸ਼ਟ ਵਿਚਾਰਧਾਰਾ ਅਨੁਸਾਰ ਸਰਕਾਰ ਚਲਾਉਣ ਲਈ ਰਾਜਸੀ ਪਾਰਟੀਆਂ ਹੋਂਦ ਵਿੱਚ ਆਉਂਦੀਆਂ ਹਨ, ਜਿਨ੍ਹਾਂ ਦਾ ਮੰਤਵ ਇੱਕ ਮਿਥੀ ਸੋਚ ਅਤੇ ਨੀਤੀ ਅਨੁਸਾਰ ਰਾਜ ਪ੍ਰਬੰਧ ਚਲਾਇਆ ਜਾਂਦਾ ਹੈਅਸਲ ਵਿੱਚ ਇੱਕ ਲੋਕਰਾਜ ਦੇਸ਼ ਵਿੱਚ ਸਰਕਾਰ ਦਾ ਮੁੱਖ ਫਰਜ਼ ਨਾਗਰਿਕਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਕਰਨਾ ਹੈ ਇਸਦਾ ਭਾਵ ਹੈ ਕਿ ਬਿਨਾਂ ਕਿਸੇ ਭੇਦਭਾਵ ਤੋਂ ਸਭਨਾਂ ਲਈ ਅਜਿਹੇ ਵਸੀਲੇ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਰੋਟੀ, ਕੱਪੜਾ, ਮਕਾਨ, ਵਿੱਦਿਆ ਅਤੇ ਸਿਹਤ ਸਹੂਲਤਾਂ ਦੀ ਪ੍ਰਾਪਤੀ ਹੋ ਸਕੇਰਾਜਸੀ ਪਾਰਟੀਆਂ ਦੇ ਆਗੂ ਲੋਕ ਸੇਵਕ ਅਤੇ ਸਰਕਾਰੀ ਕਰਮਚਾਰੀ ਲੋਕਾਂ ਦੇ ਨੌਕਰ ਹੁੰਦੇ ਹਨਹੁਣ ਵੇਖਣਾ ਇਹ ਹੈ ਕਿ ਕੀ ਭਾਰਤ ਵਿੱਚ ਅਜਿਹਾ ਹੋ ਸਕਿਆ ਹੈ? ਅੱਜ ਵੀ ਸਰਕਾਰ 80 ਕਰੋੜ ਲੋਕਾਂ ਭਾਵ ਦੇਸ਼ ਦੀ ਅਧਿਓਂ ਵੱਧ ਆਬਾਦੀ ਨੂੰ ਮੁਫਤ ਰਾਸ਼ਨ ਦੇਣ ਲਈ ਮਜਬੂਰ ਹੋ ਰਹੀ ਹੈ ਅਜਿਹਾ ਉੇਦੋਂ ਹੀ ਹੁੰਦਾ ਹੈ ਜਦੋਂ ਲੋਕਾਂ ਕੋਲ ਢੁਕਵਾਂ ਰੁਜ਼ਗਾਰ ਨਾ ਹੋਵੇ ਅਤੇ ਉਹ ਆਪਣੀ ਰੋਜ਼ੀ ਰੋਟੀ ਦਾ ਪ੍ਰਬੰਧ ਨਾ ਕਰ ਸਕਦੇ ਹੋਣਵਸੋਂ ਦੇ ਜਿਸ ਹਿੱਸੇ ਨੂੰ ਢਿੱਡ ਭਰਨ ਲਈ ਸਰਕਾਰ ਵੱਲੋਂ ਮੁਫ਼ਤ ਅਨਾਜ ਦਿੱਤਾ ਜਾਂਦਾ ਹੈ, ਉਹ ਭਲਾ ਆਪਣੇ ਬੱਚਿਆਂ ਲਈ ਵਧੀਆ ਪੜ੍ਹਾਈ ਅਤੇ ਪਰਿਵਾਰ ਲਈ ਚੰਗੀਆਂ ਸਹੂਲਤਾਂ ਬਾਰੇ ਕਿਵੇਂ ਸੋਚ ਸਕਦੀ ਹੈ?

ਸਮੇਂ ਦੇ ਬੀਤਣ ਨਾਲ ਬਹੁਤੇ ਰੁਜ਼ਗਾਰ, ਵਿੱਦਿਆ ਅਤੇ ਸਿਹਤ ਵਸੀਲੇ ਨਿੱਜੀ ਖੇਤਰ ਵਿੱਚ ਚਲੇ ਗਏ ਹਨ, ਦੇਸ਼ ਦੀ ਅੱਧੀ ਵਸੋਂ ਦੀ ਇਹ ਪਹੁੰਚ ਤੋਂ ਬਾਹਰ ਹੋ ਰਹੇ ਹਨ ਅਜਿਹਾ ਕਿਉਂ ਹੋ ਰਿਹਾ ਹੈ? ਇਸ ਲਈ ਸਾਡੀਆਂ ਰਾਜਸੀ ਪਾਰਟੀਆਂ ਅਤੇ ਨੇਤਾ ਜ਼ਿੰਮੇਵਾਰ ਹਨਸਮੇਂ ਦੇ ਬੀਤਣ ਨਾਲ ਰਾਜਨੀਤਕ ਪਾਰਟੀਆਂ ਕੋਲ ਕੋਈ ਨੀਤੀ ਨਹੀਂ ਹੈਆਗੂਆਂ ਦੀ ਨੀਯਤ ਖੋਟੀ ਹੋ ਗਈ ਹੈਹੁਣ ਉਹ ਲੋਕ ਸੇਵਾ ਦੀ ਥਾਂ ਨਿੱਜ ਸੇਵਾ ਕਰਦੇ ਹਨਆਪਣੇ ਅਸੂਲਾਂ ਅਤੇ ਕੀਤੇ ਲੋਕ ਭਲਾਈ ਦੇ ਕੰਮਾਂ ਆਧਾਰਿਤ ਵੋਟ ਨਹੀਂ ਮੰਗਦੇ ਸਗੋਂ ਵੋਟਾਂ ਮੰਗਣ ਲਈ ਹਰ ਤਰ੍ਹਾਂ ਦੇ ਗਲਤ ਢੰਗ ਤਰੀਕਿਆਂ ਦੀ ਵਰਤੋਂ ਕਰ ਰਹੇ ਹਨ

ਮੇਰੀ ਪੀੜ੍ਹੀ ਨੂੰ 1952 ਵਿੱਚ ਹੋਈਆਂ ਪਹਿਲੀਆਂ ਚੋਣਾਂ ਨੂੰ ਲੈ ਕੇ 2024 ਦੀਆਂ ਚੋਣਾਂ ਨੂੰ ਨੇੜਿਆਂ ਵੇਖਣ ਦਾ ਮੌਕਾ ਮਿਲਿਆ ਹੈਜੇਕਰ ਪਿਛਲਝਾਤ ਮਾਰੀ ਜਾਵੇ ਤਾਂ 1967 ਤਕ ਚੋਣਾਂ ਲੋਕ ਸਭਾ ਅਤੇ ਅਸੈਂਬਲੀ ਦੀਆਂ ਇਕੱਠੀਆਂ ਹੀ ਹੁੰਦੀਆਂ ਸਨ ਤੇ ਸਾਰਾ ਕੰਮ ਇੱਕ ਹਫ਼ਤੇ ਵਿੱਚ ਨਿੱਬੜ ਜਾਂਦਾ ਸੀਚੋਣ ਪ੍ਰਚਾਰ ਵਿੱਚ ਸਾਦਗੀ ਸੀਲੋਕ ਆਪਣੇ ਲੀਡਰਾਂ ਦਾ ਸਤਿਕਾਰ ਕਰਦੇ ਸਨਉਨ੍ਹਾਂ ਨੂੰ ਸੁਣਨ ਦੂਰੋਂ ਦੂਰੋਂ ਪੈਦਲ ਚੱਲ ਕੇ ਆਉਂਦੇ ਸਨ ਕਿਉਂਕਿ ਉਦੋਂ ਤਕ ਆਵਾਜਾਈ ਦੇ ਸਾਧਨ ਇੰਨੇ ਵਿਕਸਿਤ ਨਹੀਂ ਸਨ ਹੋਏ ਐੱਮ ਪੀ ਅਤੇ ਐੱਮ ਐੱਲ ਏ ਨੂੰ ਬਿਨਾਂ ਕਿਸੇ ਸੁਰੱਖਿਆ ਤੋਂ ਸਾਈਕਲ ਉੱਤੇ ਫਿਰਦੇ ਵੇਖਿਆ ਹੈਉਨ੍ਹਾਂ ਦੇ ਘਰਾਂ ਅੱਗੇ ਹੁਣ ਵਾਂਗ ਸਿਫਾਰਸ਼ੀਆਂ ਦੀ ਭੀੜ ਨਹੀਂ ਸੀ ਹੁੰਦੀਵਜ਼ੀਰਾਂ ਕੋਲ ਵੀ ਜੀਪਾਂ ਹੀ ਸਨ ਤੇ ਅੱਗੇ ਪਿੱਛੇ ਪੁਲਿਸ ਦੀ ਸੁਰੱਖਿਆ ਵੀ ਨਹੀਂ ਸੀਲੋਕਾਂ ਵਿੱਚ ਉਤਸ਼ਾਹ ਸੀ. ਉਹ ਵਿਕਾਸ ਦੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਂਦੇ ਸਨਮੁਫਤ ਦੀਆਂ ਰਿਊੜੀਆਂ, ਜਿਨ੍ਹਾਂ ਨੂੰ ਹੁਣ ਗਾਰੰਟੀਆਂ ਆਖਿਆ ਜਾਣ ਲੱਗ ਪਿਆ ਹੈ, ਨਹੀਂ ਦਿੱਤੀਆਂ ਜਾਂਦੀਆਂ ਸਨਲੋਕ ਉਮੀਦਵਾਰ ਦੇ ਕਿਰਦਾਰ ਅਤੇ ਪਾਰਟੀ ਦੀ ਨੀਤੀ ਅਨੁਸਾਰ ਵੋਟ ਪਾਉਂਦੇ ਸਨਪ੍ਰਚਾਰ ਸੀਮਤ ਸੀਮੀਡੀਆ ਤਾਂ ਹੈ ਹੀ ਨਹੀਂ ਸੀਕੇਵਲ ਅਖਬਾਰਾਂ ਸਨ, ਜਿਨ੍ਹਾਂ ਦੀ ਪਹੁੰਚ ਸੀਮਤ ਸੀ ਜਾਂ ਸਰਕਾਰੀ ਰੇਡੀਓ ਸੀਪੈਸੇ, ਨਸ਼ੇ ਜਾਂ ਕੋਈ ਹੋਰ ਲਾਲਚ ਵੀ ਨਹੀਂ ਸਨਲੋਕ ਨੁਮਾਇੰਦਿਆਂ ਤਕ ਪਹੁੰਚ ਸੌਖੀ ਸੀ

ਹੌਲੀ ਹੌਲੀ ਦੇਸ਼ ਦੀ ਅਜ਼ਾਦੀ ਦੀ ਲੜਾਈ ਲੜਨ ਵਾਲੇ ਲੋਕ ਸੇਵਾ ਨੂੰ ਸਮਰਪਿਤ ਆਗੂਆਂ ਦੀ ਗਿਣਤੀ ਘੱਟ ਹੋਣ ਲੱਗ ਪਈ ਅਤੇ ਉਨ੍ਹਾਂ ਦੀ ਥਾਂ ਮੌਕਾਪ੍ਰਸਤ ਲੋਕਾਂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇਇਨ੍ਹਾਂ ਲਈ ਰਾਜ ਗੱਦੀ ਲੋਕ ਸੇਵਾ ਲਈ ਮਿਲਿਆ ਸੁਨਹਿਰੀ ਮੌਕਾ ਨਾ ਹੋ ਕੇ ਤਾਕਤ ਪ੍ਰਾਪਤੀ ਦਾ ਸੁਨਹਿਰੀ ਮੌਕਾ ਬਣ ਗਿਆ, ਜਿਸਦੀ ਨਿੱਜੀ ਭਲਾਈ ਲਈ ਦੁਰਵਰਤੋਂ ਹੋਣੀ ਸ਼ੁਰੂ ਹੋ ਗਈਰਾਤੋ ਰਾਤ ਅਮੀਰ ਬਣਨ ਦੇ ਸੁਪਨੇ ਵੇਖਣ ਵਾਲਿਆਂ ਲਈ ਰਾਜਨੀਤੀ ਵਿਉਪਾਰ ਬਣ ਗਈ

ਇੱਕ ਰਿਪੋਰਟ ਅਨੁਸਾਰ ਵਿਧਾਇਕਾਂ ਕੋਲ ਔਸਤਨ 14 ਕਰੋੜ ਦੀ ਪੂੰਜੀ ਹੈਇਸੇ ਰਿਪੋਰਟ ਅਨੁਸਾਰ 4001 ਵਿਧਾਇਕਾਂ ਕੋਲ 54545 ਕਰੋੜ ਦੀ ਜਾਇਦਾਦ ਹੈਚੋਣ ਜਿੱਤਣ ਪਿੱਛੋਂ ਪੰਜਾਂ ਸਾਲਾ ਵਿੱਚ ਵਿਧਾਇਕ ਕਰੋੜਪਤੀ ਬਣ ਜਾਂਦੇ ਹਨਇਸੇ ਲਾਲਚ ਲਈ ਦੇਸ਼ ਵਿੱਚ ਵੀ ਰਿਸ਼ਵਤਖੋਰੀ ਦਾ ਵਾਧਾ ਹੋਇਆ ਹੈਨਸ਼ਿਆਂ ਦੇ ਵਿਉਪਾਰ ਅਤੇ ਮਿਲਾਵਟ ਵਿੱਚ ਵੀ ਕਈਆਂ ਦਾ ਨਾਮ ਬੋਲਦਾ ਹੈਲੀਡਰਾਂ ਵਿੱਚ ਪੈਸੇ ਦੀ ਭੁੱਖ ਨਾਲ ਵਿਧਾਇਕਾਂ ਦੀ ਖਰੀਦੋ ਫਰੋਖਤ ਸ਼ੁਰੂ ਹੋ ਗਈ ਤੇ ਦੇਸ਼ ਵਿੱਚ ਦਲਬਦਲੀ ਇੱਕ ਧੰਦਾ ਬਣ ਗਈਇਸ ਨੂੰ ਰੋਕਣ ਲਈ ਦਲਬਦਲੀ ਵਿਰੋਧ ਕਾਨੂੰਨ ਬਣਾਇਆ ਗਿਆ ਪਰ ਇਸ ਨਾਲ ਦਲਬਦਲੀ ਰੁਕਣ ਦੀ ਥਾਂ ਇਸ ਵਿੱਚ ਵਾਧਾ ਹੋ ਰਿਹਾ ਹੈਦਲ ਬਦਲ ਕੇ ਵਿਧਾਇਕ ਮੈਂਬਰੀ ਤੋਂ ਅਸਤੀਫਾ ਦੇ ਦਿੰਦਾ ਹੈਦੋ ਮਹੀਨਿਆਂ ਪਿੱਛੋਂ ਉੱਥੇ ਮੁੜ ਚੋਣ ਹੁੰਦੀ ਹੈ ਤਾਂ ਉਹ ਹੀ ਵਿਧਾਇਕ ਨਵੀਂ ਪਾਰਟੀ ਦੀ ਟਿਕਟ ਉੱਤੇ ਜਿੱਤ ਪ੍ਰਾਪਤ ਕਰ ਲੈਂਦਾ ਹੈਜਨਤਾ ਨੂੰ ਦੂਜੀ ਵਾਰ ਹੋਈ ਚੋਣ ਦਾ ਖਰਚਾ ਝੱਲਣ ਪੈਂਦਾ ਹੈਤਾਕਤ ਦੀ ਭੁੱਖ ਕਾਰਨ ਇਲਾਕਾਈ ਰਾਜਨੀਤਕ ਪਾਰਟਟੀਆਂ ਹੋਂਦ ਵਿੱਚ ਆਈਆਂਸ਼ੁਰੂ ਵਿੱਚ ਇਨ੍ਹਾਂ ਨੇ ਆਪਣੇ ਸੂਬੇ ਦੇ ਵਿਕਾਸ ਲਈ ਚੰਗਾ ਕੰਮ ਕੀਤਾ ਪਰ ਸਮੇਂ ਦੇ ਬੀਤਣ ਨਾਲ ਇਹ ਪਰਿਵਾਰਾਂ ਦੀ ਨਿੱਜੀ ਜਗੀਰ ਹੀ ਬਣ ਗਈਆਂ ਹਨਹੁਣ ਤਾਂ ਸਾਰੀਆਂ ਪਾਰਟੀਆਂ ਦੀ ਇੱਕੋ ਨੀਤੀ ਹੈ ਕਿ ਕਿਵੇਂ ਚੋਣਾਂ ਜਿੱਤੀਆਂ ਜਾਣਦੇਸ਼ ਲਈ ਅਗਲੇ ਪੰਜ ਸਾਲਾਂ ਵਿੱਚ ਵਿਕਾਸ ਦਾ ਕੋਈ ਠੋਸ ਪ੍ਰੋਗਰਾਮ ਉਲੀਕਣ ਦੀ ਥਾਂ ਮੁਫ਼ਤ ਦੀਆਂ ਰਿਊੜੀਆਂ ਦੇ ਵਾਅਦੇ ਕੀਤੇ ਜਾਣ ਲੱਗ ਪਏ ਹਨਕੋਈ ਪਾਰਟੀ ਇਸ ਨੂੰ ਗਰੰਟੀਆਂ ਤੇ ਕੋਈ ਸੰਕਲਪ ਆਖਦੀ ਹੈਦੇਸ਼ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਅਬਾਦੀ ਅਤੇ ਘਟ ਰਿਹਾ ਪੀਣ ਵਾਲਾ ਪਾਣੀ ਤੇ ਵਾਹੀ ਹੇਠ ਘਟ ਰਹੀ ਧਰਤੀ ਵਰਗੇ ਮਸਲਿਆਂ ਬਾਰੇ ਕੋਈ ਚਰਚਾ ਹੀ ਨਹੀਂ ਹੈਦੇਸ਼ ਵਿੱਚ ਦੌਲਤ ਦਾ ਵਾਧਾ ਹੋਇਆ ਹੈ ਪਰ ਇਹ ਵੀ ਸੱਚ ਹੈ ਕਿ ਇਹ ਕੁਝ ਕੁ ਪਰਿਵਾਰਾਂ ਦੇ ਕਬਜ਼ੇ ਹੇਠ ਆ ਗਈ ਹੈ ਇੱਕ ਅੰਦਾਜ਼ੇ ਅਨੁਸਾਰ ਦੇਸ਼ ਦੇ ਇੱਕ ਪ੍ਰਤੀਸ਼ਤ ਲੋਕਾਂ ਕੋਲ ਦੇਸ਼ ਦਾ 40 ਪ੍ਰਤੀਸ਼ਤ ਤੋਂ ਵੀ ਵਧ ਸਰਮਾਇਆ ਹੈਅਰਬਪਤੀਆਂ ਦੀ ਗਿਣਤੀ ਵਧ ਰਹੀ ਹੈ ਤੇ ਇਸਦੇ ਨਾਲ ਹੀ ਗਰੀਬਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ ਦੇਸ਼ ਦੇ ਬਹੁਪੱਖੀ ਵਿਕਾਸ ਲਈ ਯੋਜਨਾ ਕਮਿਸ਼ਨ ਬਣਾਇਆ ਗਿਆ ਸੀ, ਜਿਸਦਾ ਉਦੇਸ਼ ਦੇਸ਼ ਦੇ ਵਿਕਾਸ ਲਈ ਪੰਜ ਸਾਲਾ ਯੋਜਨਾ ਬਣਾਉਣਾ ਸੀ ਤੇ ਉਸੇ ਅਨੁਸਾਰ ਵਿਕਾਸ ਦੇ ਕਾਰਜ ਹੁੰਦੇ ਹਨਪਰ ਨਵੀਂ ਸਰਕਾਰ ਨੇ ਇਸਦਾ ਨਾਮ ਬਦਲ ਕੇ ਨੀਤੀ ਆਯੋਗ ਰੱਖ ਦਿੱਤੀ ਹੈ ਪਰ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦੀ ਬਹੁਪੱਖੀ ਵਿਕਾਸ ਲਈ ਕੋਈ ਵੀ ਯੋਜਨਾ ਤਿਆਰ ਨਹੀਂ ਹੋ ਸਕੀ ਹੈ

ਚੋਣਾਂ ਇੰਨੀਆਂ ਖਰਚੀਲੀਆਂ ਹੋ ਗਈਆਂ ਹਨ ਕਿ ਕੋਈ ਵੀ ਇਮਾਨਦਾਰ ਆਦਮੀ ਚੋਣ ਲੜਨ ਦੀ ਹਿੰਮਤ ਨਹੀਂ ਕਰ ਸਕਦਾਚੋਣਾਂ ਲੜਨ ਉੱਤੇ ਹਜ਼ਾਰਾਂ ਕਰੋੜ ਰੁਪਏ ਖਰਚ ਹੁੰਦੇ ਹਨਇਹ ਪੈਸਾ ਕੰਪਨੀਆਂ ਅਤੇ ਕਾਰਪੋਰੇਟ ਘਰਾਣੇ ਚੰਦੇ ਰੇਦੇਰੂਪ ਵਿੱਚ ਦਿੰਦੇ ਹਨਉਹ ਦੇਸ਼ ਪ੍ਰੇਮ ਲਈ ਚੰਦਾ ਨਹੀਂ ਦਿੰਦੇ ਸਗੋਂ ਆਪਣੇ ਫਾਇਦੇ ਲਈ ਉਲੀਕੇ ਪ੍ਰੋਗਰਾਮ ਨੂੰ ਲਾਗੂ ਕਰਵਾਉਂਦੇ ਹਨਇੰਝ ਉਹ ਆਪਣੀ ਕਮਾਈ ਵਿੱਚ ਤੇਜ਼ੀ ਨਾਲ ਵਾਧਾ ਕਰ ਰਹੇ ਹਨਕੋਰੋਨਾ ਕਾਲ ਸਮੇਂ ਜਦੋਂ ਆਮ ਆਦਮੀ ਬਿਮਾਰੀ ਅਤੇ ਭੁੱਖ ਨਾਲ ਮਰ ਰਹੇ ਸਨ ਉਦੋਂ ਹੀ ਇਹ ਘਰਾਣੇ ਮੋਟੀ ਕਮਾਈ ਕਰ ਰਹੇ ਸਨਵਿਧਾਇਕਾਂ ਨੇ ਆਪਣੀਆਂ ਸਹੂਲਤਾਂ ਵਿੱਚ ਬੇਤਹਾਸ਼ਾ ਵਾਧਾ ਕੀਤਾ ਹੈਇਨ੍ਹਾਂ ਨੂੰ ਵੇਖ ਸਰਕਾਰੀ ਕਰਮਚਾਰੀ ਵੀ ਵਧੀਆ ਜੀਵਨ ਜੀਉ ਰਹੇ ਹਨਵਿਕਾਸ ਲਈ ਪੈਸਾ ਬਚਦਾ ਹੀ ਨਹੀਂਇਸ ਲਈ ਕਰਜ਼ਾ ਲਿਆ ਜਾਂਦਾ ਹੈਕੇਂਦਰੀ ਸਰਕਾਰ ਅਤੇ ਰਾਜ ਸਰਕਾਰਾਂ ਦੇ ਕਰਜ਼ੇ ਵਿੱਚ ਹਰੇਕ ਸਾਲ ਵਾਧਾ ਹੋ ਰਿਹਾ ਹੈਆਮ ਲੋਕਾਂ ਲਈ ਵਧੀਆ ਸਕੂਲ, ਹਸਪਤਾਲ ਜਾਂ ਰੁਜ਼ਗਾਰ ਦੇ ਵਸੀਲੇ ਵਿਕਸਿਤ ਕਰਨ ਦੀ ਥਾਂ ਆਲੀਸ਼ਾਨ ਇਮਾਰਤਾਂ, ਵਧੀਆ ਸੜਕਾਂ, ਮਹਿੰਗੀਆਂ ਗੱਡੀਆਂ ਉੱਤੇ ਖਰਚਾ ਕੀਤਾ ਜਾਂਦਾ ਹੈਇਹ ਕੰਮ ਠੇਕੇਦਾਰ ਕਰਦੇ ਹਨ, ਜਿਨ੍ਹਾਂ ਤੋਂ ਨੇਤਾ ਆਪਣਾ ਹਿੱਸਾ ਵੀ ਵਸੂਲਦੇ ਹਨ

ਦੇਸ਼ ਦੀ ਬਹੁਤੀ ਪੁਲਿਸ ਲੀਡਰਾਂ ਅਤੇ ਅਫਸਰਾਂ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈਆਮ ਲੋਕਾਂ ਦੀ ਸੁਰੱਖਿਆ ਦਾ ਰੱਬ ਹੀ ਰਾਖਾ ਹੈਬਹੁਤਿਆਂ ਨੂੰ ਇਸ ਸੁਰੱਖਿਆ ਦੀ ਲੋੜ ਨਹੀਂ ਸਗੋਂ ਇਹ ਵਡੱਪਣ ਦੀ ਨਿਸ਼ਾਨੀ ਬਣ ਗਿਆ ਹੈਲੋਕਾਂ ਨੂੰ ਗੁਮਰਾਹ ਕਰਨ ਲਈ ਗੁਆਂਢੀ ਦੇਸ਼ਾਂ ਨਾਲ ਰਿਸ਼ਤੇ ਕੌੜੇ ਹੀ ਰੱਖੇ ਜਾਂਦੇ ਹਨ ਇਸੇ ਆਧਾਰ ਉੱਤੇ ਫੌਜ ਉੱਤੇ ਸਭ ਤੋਂ ਵੱਧ ਖਰਚ ਕੀਤਾ ਜਾਂਦਾ ਹੈਫੌਜੀ ਸਾਜ਼ੋ ਸਾਮਾਨ ਉੱਤੇ ਸਭ ਤੋਂ ਵੱਧ ਖਰਚ ਕਰਨ ਵਾਲਾ ਭਾਰਤ ਸੰਸਾਰ ਦਾ ਚੌਥਾ ਦੇਸ਼ ਬਣ ਗਿਆ ਹੈਰੱਖਿਆ ਸਮਾਨ ਖਰੀਦਣ ਸਮੇਂ ਹੋਏ ਘਪਲਿਆਂ ਦੀ ਚਰਚਾ ਤਾਂ ਹੁੰਦੀ ਹੀ ਰਹਿੰਦੀ ਹੈ

ਇਸ ਵਾਰ ਤਾਂ ਚੋਣਾਂ ਸਮੇਂ ਪਾਰਟੀਆਂ ਅਤੇ ਆਗੂਆਂ ਦੇ ਕਿਰਦਾਰ ਵਿੱਚ ਸਭ ਤੋਂ ਵੱਧ ਗਿਰਾਵਟ ਆਈ ਹੈਦੋ ਪਾਰਟੀਆਂ ਦੀਆਂ ਨੀਤੀਆਂ ਆਧਾਰਿਤ ਚੋਣ ਪ੍ਰਚਾਰ ਹੋਣ ਦੀ ਥਾਂ ਦੋ ਵਿਅਕਤੀਆਂ ਆਧਾਰਿਤ ਚੋਣ ਪ੍ਰਚਾਰ ਜੋ ਰਿਹਾ ਹੈ ਇੱਕ ਦੂਜੇ ਉੱਤੇ ਰੱਜ ਕੇ ਚਿੱਕੜ ਉਛਾਲਿਆ ਜਾ ਰਿਹਾ ਹੈਇੰਝ ਵਿਕਾਸ ਰਾਜਨੀਤੀ ਦੀ ਥਾਂ ਚਿੱਕੜ ਰਾਜਨੀਤੀ ਬਣ ਗਈ ਹੈਪਹਿਲਾਂ ਜਿਨ੍ਹਾਂ ਲੀਡਰਾਂ ਨੂੰ ਉਨ੍ਹਾਂ ਦੀ ਪਾਰਟੀ ਟਿਕਟ ਨਹੀਂ ਸੀ ਦਿੰਦੀ ਉਹ ਦਲ ਬਦਲੀ ਕਰਦੇ ਸਨ ਪਰ ਹੁਣ ਤਾਂ ਕਿਰਦਾਰ ਇੱਥੋਂ ਤਕ ਗਿਰ ਗਿਆ ਹੈ ਕਿ ਆਪਣੀ ਪਾਰਟੀ ਵੱਲੋਂ ਮਿਲੀ ਟਿਕਟ ਦੇ ਬਾਵਜੂਦ ਰਾਤੋ ਰਾਤ ਦਲਬਦਲੀ ਕਰਕੇ ਦੂਜੀ ਪਾਰਟੀ ਦੇ ਉਮੀਦਵਾਰ ਬਣ ਜਾਂਦੇ ਹਨ ਇੱਕ ਦਿਨ ਪਹਿਲਾਂ ਜਿਸ ਪਾਰਟੀ ਦੀ ਆਲੋਚਨਾ ਕੀਤੀ ਜਾਂਦੀ ਹੈ, ਦੂਜੇ ਦਿਨ ਉਹ ਸਭ ਤੋਂ ਵਧੀਆ ਪਾਰਟੀ ਬਣ ਜਾਂਦੀ ਹੈਇਸ ਵਾਰ ਦੀ ਚੋਣ ਲੋਕਾਂ ਲਈ ਇੱਕ ਚਣੌਤੀ ਹੈਪਾਰਟੀ, ਧਰਮ, ਜਾਤ, ਰਿਸ਼ਤੇਦਾਰੀਆਂ ਤੋਂ ਉੱਚੇ ਉੱਠ ਕੇ ਮੌਕਾਪ੍ਰਸਤਾਂ ਨੂੰ ਸਬਕ ਸਿਖਾਉਣ ਦੀ ਲੋੜ ਹੈਇਮਾਨਦਾਰ ਅਤੇ ਲੋਕ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਜਿਤਾਇਆ ਜਾਵੇਗਰੰਟੀਆਂ ਦੇ ਲਾਲਚ ਵਿੱਚ ਨਾ ਆਇਆ ਜਾਵੇ ਕਿਉਂਕਿ ਇਹ ਪੈਸਾ ਜਨਤਾ ਦਾ ਹੀ ਹੈ ਤੇ ਉਨ੍ਹਾਂ ਸਿਰੋਂ ਹੀ ਕਿਸੇ ਹੋਰ ਢੰਗ ਨਾਲ ਪ੍ਰਾਪਤ ਕੀਤਾ ਜਾਣਾ ਹੈ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4972)
(ਸਰੋਕਾਰ ਨਾਲ ਸੰਪਰਕ ਲਈ:
(This email address is being protected from spambots. You need JavaScript enabled to view it.)

About the Author

ਡਾ. ਰਣਜੀਤ ਸਿੰਘ

ਡਾ. ਰਣਜੀਤ ਸਿੰਘ

Phone: (91 - 94170 - 87328)
Email: (Ranjitsurapuri@gmail.com)

More articles from this author