ਦੇਸ਼ ਦੀ ਅੱਧੀਉਂ ਵੱਧ ਵਸੋਂ ਅਜਿਹੀ ਹੈ, ਜਿਸਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਨਹੀਂ ਹੋ ਰਹੀ। ਇਸ ਵਸੋਂ ਨੂੰ ਸੰਤੁਲਿਤ ਭੋਜਨ ...
(9 ਅਗਸਤ 2024)

 

ਦੇਸ਼ ਨੂੰ ਅਜ਼ਾਦ ਹੋਇਆਂ 77 ਵਰ੍ਹੇ ਹੋ ਗਏ ਹਨ ਪਰ ਅਸੀਂ ਨਾ ਤਾਂ ਆਪਣੇ ਮਨੁੱਖੀ ਵਸੀਲਿਆਂ ਨੂੰ ਵਿਕਸਿਤ ਕਰ ਸਕੇ ਹਾਂ ਅਤੇ ਨਾ ਹੀ ਅਬਾਦੀ ਵਿੱਚ ਹੋ ਰਹੇ ਤੇਜ਼ੀ ਨਾਲ ਵਾਧੇ ਨੂੰ ਰੋਕ ਸਕੇ ਹਾਂਦੇਸ਼ ਵਿੱਚ ਅਜ਼ਾਦੀ ਦਿਵਸ ਹਰੇਕ ਵਰ੍ਹੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਪਰ ਅਜ਼ਾਦੀ ਦਾ ਨਿੱਘ ਸਾਰੀ ਵਸੋਂ ਮਾਣ ਸਕੇ, ਇਸ ਪਾਸੇ ਕੋਈ ਠੋਸ ਪ੍ਰੋਗਰਾਮ ਨਹੀਂ ਉਲੀਕੇ ਗਏ ਅਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ ਪਰ ਇਹ ਵੀ ਵੇਖਿਆ ਜਾਣਾ ਚਾਹੀਦਾ ਹੈ ਕਿ ਕੀ ਅਜ਼ਾਦੀ ਦਾ ਨਿੱਘ ਸਾਰੀ ਵਸੋਂ ਮਾਣ ਰਹੀ ਹੈਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ 77 ਸਾਲਾਂ ਵਿੱਚ ਦੇਸ਼ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ ਪਰ ਇਹ ਵੀ ਸੱਚ ਹੈ ਕਿ ਦੇਸ਼ ਦੀ ਅੱਧੀਉਂ ਵੱਧ ਵਸੋਂ ਅਜਿਹੀ ਹੈ, ਜਿਸਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਨਹੀਂ ਹੋ ਰਹੀਇਸ ਵਸੋਂ ਨੂੰ ਸੰਤੁਲਿਤ ਭੋਜਨ ਤਾਂ ਦੂਰ, ਢਿੱਡ ਭਰਵੀਂ ਰੋਟੀ ਵੀ ਨਸੀਬ ਨਹੀਂ ਹੈਆਪਣਾ ਘਰ ਨਹੀਂ ਹੈ, ਵਿੱਦਿਆ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਹਨਅਮੀਰ ਗਰੀਬ ਵਿੱਚ ਪਾੜਾ ਘੱਟ ਹੋਣ ਦੀ ਥਾਂ ਇਸ ਵਿੱਚ ਵਾਧਾ ਹੋਇਆ ਹੈਦੇਸ਼ ਦੀ ਅੱਧੀਉਂ ਵੱਧ ਦੌਲਤ ਕੇਵਲ ਦਸ ਪ੍ਰਤੀਸ਼ਤ ਲੋਕਾਂ ਦੇ ਕਬਜ਼ੇ ਵਿੱਚ ਆ ਗਈ ਹੈਅਬਾਦੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈਭਾਰਤ ਦੁਨੀਆਂ ਦਾ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਬਣ ਗਿਆ ਹੈ

ਸੰਸਾਰ ਦੇ ਭੁੱਖੇ ਤੇ ਗਰੀਬ ਲੋਕਾਂ ਦੀ ਅੱਧੀ ਵਸੋਂ ਭਾਰਤ ਵਿੱਚ ਰਹਿੰਦੀ ਹੈਹੁਣ ਵੀ ਸਰਕਾਰ ਦੇਸ਼ ਦੇ 80 ਕਰੋੜ ਲੋਕਾਂ ਦਾ ਢਿੱਡ ਭਰਨ ਲਈ ਮੁਫ਼ਤ ਰਾਸ਼ਨ ਦੇ ਰਹੀ ਹੈਰਾਜਨੀਤੀ ਦੇਸ਼ ਸੇਵਾ ਦੀ ਥਾਂ ਵਿਉਪਾਰ ਬਣ ਗਈ ਹੈਦੇਸ਼ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਤੇ ਇਸ ਨੂੰ ਪ੍ਰਫੁੱਲਿਤ ਕਰਨ ਵਿੱਚ ਸਾਡੇ ਨੇਤਾ ਮੋਹਰੀ ਹਨਦੇਸ਼ ਲੋਕਰਾਜ ਦੀ ਥਾਂ ਵੋਟ ਰਾਜ ਬਣ ਰਿਹਾ ਹੈ ਚੋਣਾਂ ਵਿੱਚ ਵੋਟ ਪ੍ਰਾਪਤੀ ਲਈ ਬੇਤਹਾਸ਼ਾ ਖਰਚ ਕੀਤਾ ਜਾਂਦਾ ਹੈਇਸ ਖਰਚੇ ਦੀ ਭਰਪਾਈ ਲਈ ਗਲਤ ਢੰਗਾਂ ਨਾਲ ਪੈਸਾ ਇਕੱਠਾ ਕੀਤਾ ਜਾਂਦਾ ਹੈਅਸਲ ਵਿੱਚ ਦੇਸ਼ ਨੂੰ ਕੁਝ ਕੁ ਪੂੰਜੀਪਤੀ ਚਲਾਉਂਦੇ ਹਨਵੋਟਾਂ ਲੈਣ ਲਈ ਲੋਕਾਂ ਨੂੰ ਮੁਫ਼ਤ ਦੀਆਂ ਰੀਊੜੀਆਂ ਵੰਡੀਆਂ ਜਾਂਦੀਆਂ ਹਨ, ਜਿਸਦਾ ਆਰਥਿਕਤਾ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ

ਕੇਂਦਰੀ ਸਰਕਾਰ ਤੇ ਰਾਜ ਸਰਕਾਰਾਂ ਕਰਜ਼ੇ ਹੇਠ ਡੁੱਬੀਆਂ ਹੋਈਆਂ ਹਨਲੀਡਰਾਂ ਅਤੇ ਅਫਸਰਸ਼ਾਹੀ ਨੇ ਆਪਣੇ ਖਰਚੇ ਇੰਨੇ ਵਧਾ ਲਏ ਹਨ ਕਿ ਸਰਕਾਰ ਕੋਲ ਵਿਕਾਸ ਲਈ ਕੋਈ ਪੈਸਾ ਬਚਦਾ ਹੀ ਨਹੀਂ ਹੈਸਰਕਾਰੀ ਖਰਚਿਆਂ ਵਿੱਚ ਕਟੌਤੀ ਕਰਨ ਲਈ ਸਰਕਾਰੀ ਨੌਕਰੀਆਂ ਖਤਮ ਕੀਤੀਆਂ ਜਾ ਰਹੀਆਂ ਹਨਇਸ ਨਾਲ ਬੇਰੁਜ਼ਗਾਰੀ ਵਿੱਚ ਵਾਧਾ ਹੋ ਰਿਹਾ ਹੈ

ਸਾਡੇ ਪ੍ਰਧਾਨ ਮੰਤਰੀ ਦਾ ਸੁਪਨਾ ਹੈ ਕਿ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਇਆ ਜਾਵੇਇਸ ਬਾਰੇ ਉਨ੍ਹਾਂ ਪਿਛਲੇ ਅਜ਼ਾਦੀ ਦਿਨ ਮੌਕੇ ਲਾਲ ਕਿਲੇ ਤੋਂ ਚਰਚਾ ਕੀਤੀ ਸੀ ਤੇ ਇਸ ਵਾਰ ਵੀ ਇਹੋ ਚਰਚਾ ਹੋਵੇਗੀਇਹ ਟੀਚਾ ਉਨ੍ਹਾਂ ਅਜ਼ਾਦੀ ਦੀ ਸੌਵੀਂ ਵਰ੍ਹੇ ਗੰਢ ਤੀਕ ਪੂਰਾ ਕਰਨ ਦਾ ਵਾਇਦਾ ਕੀਤਾ ਹੈ ਉਨ੍ਹਾਂ ਵੱਲੋਂ ਉਦੋਂ ਤਕ ਆਪਣੀ ਹੀ ਸਰਕਾਰ ਬਣਾਈ ਰੱਖਣ ਦਾ ਯਤਨ ਹੋ ਰਿਹਾ ਹੈਪਰ ਇਸ ਵਾਰ ਚੋਣਾਂ ਸਮੇਂ ਸੱਤਾਧਾਰੀ ਪਾਰਟੀ ਨੂੰ ਲੋਕਾਂ ਵੱਲੋਂ ਜਿਹੜਾ ਝਟਕਾ ਦਿੱਤਾ ਗਿਆ ਹੈ, ਉਸ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾਦੇਸ਼ ਵਿੱਚ ਲੋਕਰਾਜ ਹੈ ਤੇ ਲੋਕਰਾਜ ਦੀ ਸਫ਼ਲਤਾ ਲਈ ਇੱਕ ਮਜ਼ਬੂਤ ਵਿਰੋਧੀ ਧਿਰ ਦੀ ਲੋੜ ਹੁੰਦੀ ਹੈਪਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਨੂੰ ਕਮਜ਼ੋਰ ਨਹੀਂ, ਸਗੋਂ ਖਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਵਿੱਚ ਇੱਕੋ ਇੱਕ ਰਾਜਨੀਤਕ ਪਾਰਟੀ ਦੀ ਸਰਦਾਰੀ ਬਣੀ ਰਹੇਪਰ ਲੋਕਾਂ ਨੇ ਇਸ ਵਾਰ ਵਿਰੋਧੀ ਧਿਰ ਨੂੰ ਮਜ਼ਬੂਤੀ ਬਖਸ਼ੀ ਹੈ

ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਸੁੰਦਰਤਾ ਦੇ ਪੁਜਾਰੀ ਹਨ ਉਨ੍ਹਾਂ ਨੇ ਦੇਸ਼ ਨੂੰ ਸਾਫ ਸੁਥਰਾ ਤੇ ਸੁੰਦਰ ਬਣਾਉਣ ਦਾ ਸੁਪਨਾ ਵੇਖਿਆ ਹੈਸਵੱਛ ਭਾਰਤ ਮੁਹਿੰਮ ਚਲਾਈ ਗਈ ਪਰ ਨਤੀਜੇ ਸਾਡੇ ਸਾਹਮਣੇ ਹਨਉਹ ਚਾਹੁੰਦੇ ਹਨ ਕਿ ਦੇਸ਼ ਦੀਆਂ ਸੜਕਾਂ ਅਮਰੀਕੀ ਸੜਕਾਂ ਤੋਂ ਵੀ ਵਧੀਆ ਹੋਣਦੇਸ਼ ਦੇ ਹਵਾਈ ਅੱਡੇ, ਬੰਦਰਗਾਹਾਂ, ਰੇਲਵੇ ਸਟੇਸ਼ਨ, ਸਕੂਲ ਅਤੇ ਹਸਪਤਾਲ ਏ ਕਲਾਸ ਹੋਣੇ ਚਾਹੀਦੇ ਹਨਉਹ ਇਹ ਵੀ ਜਾਣਦੇ ਹਨ ਕਿ ਸਰਕਾਰ ਕੋਲ ਇੰਨੇ ਵਸੀਲੇ ਨਹੀਂ ਹਨ ਕਿ ਅਜਿਹਾ ਕੀਤਾ ਜਾ ਸਕੇਇਸ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਇਹ ਸਾਰਾ ਕੁਝ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਜਾਵੇ, ਸਰਕਾਰ ਦਾ ਕੰਮ ਤਾਂ ਰਾਜ ਕਰਨਾ ਹੈ, ਉਸ ਦਾ ਕੰਮ ਹਵਾਈ ਜਹਾਜ਼ ਜਾਂ ਰੇਲ ਗੱਡੀਆਂ ਚਲਾਉਣਾ ਨਹੀਂ ਹੈਸੜਕਾਂ ਵੀ ਕੰਪਨੀਆਂ ਹੀ ਬਣਾਉਣ ਤੇ ਇਸਦੀ ਸਾਂਭ ਸੰਭਾਲ ਕਰਨਲੋਕਾਂ ਨੂੰ ਇਨ੍ਹਾਂ ਸੜਕਾਂ ਉੱਤੇ ਸਫ਼ਰ ਕਰਨ ਲਈ ਫੀਸ ਦੇਣੀ ਪਵੇਗੀ ਤਾਂ ਜੋ ਕੰਪਨੀਆਂ ਆਪਣਾ ਖਰਚਾ ਪੂਰਾ ਕਰ ਲੈਣਦੇਸ਼ ਵਿੱਚ ਆਲੀਸ਼ਾਨ ਹਸਪਤਾਲ, ਸਕੂਲ ਤੇ ਯੂਨੀਵਰਸਿਟੀਆਂ ਬਣ ਰਹੀਆਂ ਹਨ, ਜਿਨ੍ਹਾਂ ਅੰਦਰ ਜਾਣ ਦਾ ਦੇਸ਼ ਦੀ ਅੱਧੀ ਵਸੋਂ ਹੌਸਲਾ ਨਹੀਂ ਕਰ ਸਕਦੀਇੰਝ ਦੇਸ਼ ਦੋ ਹਿੱਸਿਆਂ ਵਿੱਚ ਵੰਡਿਆ ਜਾ ਰਿਹਾ ਹੈਅਮੀਰਾਂ ਦਾ ਭਾਰਤ ਤੇ ਗਰੀਬਾਂ ਦਾ ਭਾਰਤਇਹ ਮੰਨਿਆ ਗਿਆ ਹੈ ਕਿ ਦੇਸ਼ ਦੀ ਇੱਕ ਪ੍ਰਤੀਸ਼ਤ ਵਸੋਂ ਕੋਲ ਦੇਸ਼ ਦੀ 40 ਪ੍ਰਤੀਸ਼ਤ ਤੋਂ ਵੱਧ ਦੌਲਤ ਹੈਇਹ ਪਾੜਾ ਘੱਟ ਹੋਣ ਦੀ ਥਾਂ ਵਧ ਰਿਹਾ ਹੈ, ਜਿਸ ਨਾਲ ਬੇਰੁਜ਼ਗਾਰੀ ਤੇ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈਨਿੱਜੀ ਕੰਪਨੀਆਂ ਦਾ ਮੰਤਵ ਲੋਕ ਸੇਵਾ ਨਹੀਂ ਸਗੋਂ ਕਮਾਈ ਕਰਨਾ ਹੁੰਦਾ ਹੈਪਹਿਲਾਂ ਵੀ ਗ਼ੈਰ ਸਰਕਾਰੀ ਸਕੂਲ ਅਤੇ ਹਸਪਤਾਲ ਹੁੰਦੇ ਸਨ ਪਰ ਇਹ ਲੋਕਾਂ ਵੱਲੋਂ ਇਕੱਠੇ ਹੋ ਕੇ ਉਨ੍ਹਾਂ ਥਾਵਾਂ ਉੱਤੇ ਬਣਾਏ ਜਾਂਦੇ ਸਨ ਜਿੱਥੇ ਸਰਕਾਰੀ ਸਹੂਲਤਾਂ ਨਹੀਂ ਸਨਪਰ ਇਨ੍ਹਾਂ ਦੀ ਫੀਸ ਸਰਕਾਰੀ ਅਦਾਰਿਆਂ ਵਾਂਗ ਹੀ ਹੁੰਦੀ ਸੀ ਤੇ ਮਿਸ਼ਨ ਲੋਕ ਸੇਵਾ ਹੁੰਦਾ ਸੀ

ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਸੀਲਿਆਂ ਦੀ ਘਾਟ ਦਾ ਬਹਾਨਾ ਬਣਾਇਆ ਜਾਂਦਾ ਹੈਭਾਰਤ ਵਰਗੇ ਵੱਡੇ ਦੇਸ਼ ਵਿੱਚ ਵਸੀਲਿਆਂ ਦੀ ਘਾਟ ਦਾ ਮੁੱਖ ਕਾਰਨ ਪ੍ਰਬੰਧਕ ਪ੍ਰਣਾਲੀ ਦੀਆਂ ਘਾਟਾਂ ਹਨਜੇਕਰ ਸੁਚੱਜੇ ਢੰਗ ਨਾਲ ਵਸੀਲਿਆਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਦੇਸ਼ ਵਿੱਚੋਂ ਇਨ੍ਹਾਂ ਦੀ ਘਾਟ ਨੂੰ ਕਿਸੇ ਹੱਦ ਤਕ ਪੂਰਾ ਕੀਤਾ ਜਾ ਸਕਦਾ ਹੈਜਦੋਂ ਤਕ ਦੇਸ਼ ਵਿੱਚੋਂ ਗਰੀਬੀ ਅਤੇ ਅਨਪੜ੍ਹਤਾ ਦੂਰ ਨਹੀਂ ਹੁੰਦੀ, ਉਦੋਂ ਤਕ ਅਜ਼ਾਦੀ ਦਾ ਨਿੱਘ ਸਾਰੇ ਨਾਗਰਿਕਾਂ ਨੂੰ ਨਹੀਂ ਪਹੁੰਚ ਸਕਦਾਸੰਸਾਰ ਦੀਆਂ ਦੱਬੀਆਂ ਕੁਚਲੀਆਂ ਕੌਮਾਂ ਨੂੰ ਦਿਸ਼ਾ ਪ੍ਰਦਾਨ ਕਰਨਾ ਭਾਰਤ ਦੀ ਜ਼ਿੰਮੇਵਾਰੀ ਹੈ ਪਰ ਅਸੀਂ ਤਾਂ ਆਪਣੇ ਦੇਸ਼ ਦੇ ਗਰੀਬਾਂ ਦੀ ਗਰੀਬੀ ਵੀ ਦੂਰ ਨਹੀਂ ਕਰ ਸਕੇਲੋਕਰਾਜ ਵਿੱਚ ਲੋਕਾਂ ਨੂੰ ਭੇਡ ਬੱਕਰੀਆਂ ਵਾਂਗ ਨਹੀਂ ਸਮਝਿਆ ਜਾ ਸਕਦਾ ਪਰ ਸਾਡੇ ਦੇਸ਼ ਵਿੱਚ ਲੋਕਰਾਜ ਵੋਟ ਰਾਜ ਬਣਦਾ ਜਾ ਰਿਹਾ ਹੈਬਹੁਤੇ ਨੇਤਾਵਾਂ ਦਾ ਮੁੱਖ ਮੰਤਵ ਵੋਟਾਂ ਪ੍ਰਾਪਤ ਕਰਨਾ ਹੀ ਹੈਵੋਟ ਪ੍ਰਾਪਤੀ ਲਈ ਗਲਤ ਢੰਗ ਤਰੀਕੇ ਅਪਣਾਏ ਜਾਂਦੇ ਹਨਪੈਸੇ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈਆਗੂਆਂ ਵਿੱਚੋਂ ਅਨੁਸ਼ਾਸਨ ਖਤਮ ਹੋ ਰਿਹਾ ਹੈ ਇਸਦਾ ਅਸਰ ਲੋਕਾਂ ਉੱਤੇ ਵੀ ਪੈਂਦਾ ਹੈਉਹ ਵੀ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਨੂੰ ਭੁੱਲ ਰਹੇ ਹਨ

ਸਾਨੂੰ ਆਪਣੇ ਦੇਸ਼ ਲਈ ਅਜਿਹਾ ਵਿਕਾਸ ਮਾਡਲ ਤਿਆਰ ਕਰਨਾ ਚਾਹੀਦਾ ਹੈ ਜਿਸਦਾ ਆਧਾਰ ਦੇਸ਼ ਦੇ ਵਸੀਲੇ ਹੋਣਦੇਸ਼ ਦਾ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਦੇਸ਼ ਦਾ ਆਪਣਾ ਵਿਕਾਸ ਮਾਡਲ ਵਿਕਸਿਤ ਕਰਕੇ ਹੀ ਹੋ ਸਕਦਾ ਹੈਜੇਕਰ ਆਪਣੇ ਵਸੀਲਿਆਂ ਨੂੰ ਅਧਾਰ ਬਣਾ ਕੇ ਯੋਜਨਾਵਾਂ ਉਲੀਕੀਆਂ ਜਾਣ ਤਾਂ ਸਰਬਪੱਖੀ ਵਿਕਾਸ ਵਲ ਕਦਮ ਪੁੱਟੇ ਜਾ ਸਕਦੇ ਹਨਦੇਸ਼ ਦੀ ਸਾਰੀ ਵਸੋਂ ਨੂੰ ਰੁਜ਼ਗਾਰ ਮਿਲ ਸਕਦਾ ਹੈਇੰਝ ਅਸੀਂ ਆਪਣੇ ਮਨੁੱਖੀ ਵਸੀਲਿਆਂ ਦਾ ਪੂਰਾ ਲਾਹਾ ਪ੍ਰਾਪਤ ਕਰ ਸਕਦੇ ਹਾਂਘਰੇਲੂ ਉਤਪਾਦ, ਆਪਸੀ ਸਾਂਝ, ਆਰਥਿਕ ਸੁਤੰਤਰਤਾ ਅਤੇ ਬਰਾਬਰੀ ਦਾ ਪ੍ਰਤੀਕ ਹੈਘਰੇਲੂ ਸਨਅਤ ਨੂੰ ਵਿਕਸਿਤ ਕਰਕੇ ਹੀ ਰੋਜ਼ਗਾਰ ਦੇ ਵਸੀਲੇ ਵਧਾਏ ਜਾ ਸਕਦੇ ਹਨ ਅਤੇ ਦੇਸ਼ ਦੀ ਸਾਰੀ ਵਸੋਂ ਨੂੰ ਰਜ਼ਗਾਰ ਮਿਲ ਸਕਦਾ ਹੈਇੰਝ ਅਸੀਂ ਆਪਣੇ ਮਨੁੱਖੀ ਵਸੀਲਿਆਂ ਦਾ ਪੂਰਾ ਲਾਹਾ ਪ੍ਰਾਪਤ ਕਰ ਸਕਦੇ ਹਾਂ ਅਤੇ ਦੇਸ਼ ਦੀ ਗਰੀਬ ਵਸੋਂ ਦਾ ਆਰਥਿਕ ਵਿਕਾਸ ਕੀਤਾ ਜਾ ਸਕਦਾ ਹੈਆਤਮ-ਨਿਰਭਰ ਹੋਣ ਦਾ ਇਹੋ ਹੀ ਰਾਹ ਹੈ

ਭਾਰਤ ਪਿੰਡਾਂ ਵਿੱਚ ਵਸਦਾ ਹੈਇਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਹੁਨਰੀ ਬਣਾ ਕੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ ਲਈ ਉਤਸ਼ਾਹਿਤ ਕੀਤਾ ਜਾਵੇਇੰਝ ਅਸੀਂ ਆਪਣੀਆਂ ਤਿਆਰ ਕੀਤੀਆਂ ਵਸਤਾਂ ਦੀ ਆਪ ਹੀ ਵਰਤੋਂ ਕਰਨੀ ਸ਼ੁਰੂ ਕਰ ਦੇਵਾਂਗੇਹੁਣ ਵਾਲਾ ਮਾਡਲ ਪਿੰਡਾਂ ਨੂੰ ਵਿਕਸਿਤ ਕਰਨ ਦੀ ਥਾਂ ਉਨ੍ਹਾਂ ਨੂੰ ਖਾ ਰਿਹਾ ਹੈਇਸੇ ਕਰਕੇ ਵਾਹੀ ਹੇਠ ਧਰਤੀ ਘਟ ਰਹੀ ਹੈ ਜਦੋਂ ਕਿ ਕਿਸਾਨਾਂ ਦੀ ਗਿਣਤੀ ਵਧ ਰਹੀ ਹੈਉਹ ਗਰੀਬੀ ਭੋਗ ਰਹੇ ਹਨ ਪਰ ਹੋਰ ਕੋਈ ਰਾਹ ਨਾ ਹੋਣ ਕਰਕੇ ਮਜਬੂਰ ਖੇਤੀ ਕਰ ਰਹੇ ਹਨਦੇਸ਼ ਨੂੰ ਨਵੀਂ ਖੇਤੀ ਨੀਤੀ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਮੰਡੀ ਵਿੱਚ ਹੋ ਰਹੀ ਉਨ੍ਹਾਂ ਦੀ ਲੁੱਟ ਨੂੰ ਰੋਕਿਆ ਜਾ ਸਕੇ

ਦੇਸ਼ ਵਿੱਚ ਹੋ ਰਹੇ ਅਬਾਦੀ ਦੇ ਵਾਧੇ ਨੂੰ ਰੋਕਣ ਦੇ ਵੀ ਗੰਭੀਰ ਯਤਨਾਂ ਦੀ ਲੋੜ ਹੈਇਸ ਸਮੇਂ ਦੇਸ਼ ਵਿੱਚ ਸਾਰੀ ਵਸੋਂ ਨੂੰ ਸੰਤੁਲਿਤ ਭੋਜਨ ਹੀ ਪ੍ਰਾਪਤ ਨਹੀਂ ਹੁੰਦਾ ਸਗੋਂ ਪੀਣ ਲਈ ਸ਼ੁੱਧ ਪਾਣੀ ਵੀ ਨਸੀਬ ਨਹੀਂ ਹੋ ਰਿਹਾ ਹੈਪਾਣੀ ਦੀ ਸਾਂਭ ਸੰਭਾਲ ਲਈ ਵੀ ਸਮੁੱਚੇ ਦੇਸ਼ ਲਈ ਯੋਜਨਾ ਬਣਾਉਣ ਦੀ ਲੋੜ ਹੈਅਮੀਰ ਗਰੀਬ ਵਿੱਚ ਵਧ ਰਹੇ ਪਾੜੇ ਨੂੰ ਰੋਕਣਾ ਸਰਕਾਰ ਦੀ ਜ਼ਿੰਮੇਵਾਰੀ ਹੈਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਦੁਨੀਆਂ ਦਾ ਪੰਜਵਾਂ ਅਰਥਚਾਰਾ ਬਣ ਗਿਆ ਹੈ ਪਰ ਇਸਦਾ ਨਿੱਘ ਬਹੁਗਿਣਤੀ ਵਸੋਂ ਤੋਂ ਦੂਰ ਹੋ ਰਿਹਾ ਹੈਵੱਡੇ ਸੁਪਨੇ ਵੇਖਣਾ ਗਲਤ ਨਹੀਂ ਹੈ ਪਰ ਆਪਣੇ ਹਾਲਾਤ ਨੂੰ ਵੇਖ ਅਜਿਹੇ ਸੁਪਨੇ ਵੇਖਣੇ ਚਾਹੀਦੇ ਹਨ ਜਿਸ ਨਾਲ ਦੇਸ਼ ਵਿੱਚੋਂ ਗਰੀਬੀ, ਅਨਪੜ੍ਹਤਾ ਅਤੇ ਭ੍ਰਿਸ਼ਟਾਚਾਰ ਖਤਮ ਹੋ ਸਕੇ ਅਤੇ ਅਜ਼ਾਦੀ ਦਾ ਨਿੱਘ ਦੇਸ਼ ਦੀ ਸਾਰੀ ਵਸੋਂ ਮਾਣ ਸਕੇ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5201)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਡਾ. ਰਣਜੀਤ ਸਿੰਘ

ਡਾ. ਰਣਜੀਤ ਸਿੰਘ

Phone: (91 - 94170 - 87328)
Email: (Ranjitsurapuri@gmail.com)

More articles from this author