ਮਨੀਪੁਰ ਦੀ ਸਮੱਸਿਆ ਗੰਭੀਰ ਹੈ, ਇਸ ਉੱਤੇ ਚੁੱਪੀ ਵੱਟਕੇ ਨਹੀਂ ਬੈਠਿਆ ਜਾ ਸਕਦਾ। ਮਨੀਪੁਰ ’ਤੇ ਚੁੱਪੀ ਅਤੇ ਸਥਿਲਤਾ ...
(23 ਸਤੰਬਰ 2024)

 

ਮਨੀਪੁਰ ਦਾ ਸੰਘਰਸ਼ ਹੁਣ ਗ੍ਰਹਿ ਯੁੱਧ ਜਿਹੀ ਸਥਿਤੀ ’ਤੇ ਪੁੱਜ ਚੁੱਕਾ ਹੈ ਉੱਥੋਂ ਦੇ ਮੈਤੇਈ ਅਤੇ ਕੁਕੀ ਫਿਰਕਿਆਂ ਦੇ ਗਰਮ-ਤੱਤੇ ਹਥਿਆਰਬੰਦ ਸੰਗਠਨ ਨਾ ਕੇਵਲ ਹਿੰਸਾ ਕਰਦੇ ਹਨ ਬਲਕਿ ਨਵੇਂ ਆਧੁਨਿਕ ਤਕਨੀਕੀ ਉਪਕਰਨਾਂ, ਹਥਿਆਰਾਂ ਦੀ ਵਰਤੋਂ ਕਰਨ ਲੱਗੇ ਹਨਮਨੀਪੁਰ ਦੇ ਮੁੱਖ ਮੰਤਰੀ ਨੇ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਹੈ, ਪਰ ਉੱਪਰਲੀ-ਹੇਠਲੀ ਭਾਜਪਾ ਸਰਕਾਰ ਹੱਥ ’ਤੇ ਹੱਥ ਧਰਕੇ ਬੈਠੀ ਹੈ ਸਵਾਲ ਪੈਦਾ ਹੁੰਦਾ ਹੈ ਕਿ ਕੋਈ ਜ਼ਿੰਮੇਵਾਰ ਸਰਕਾਰ ਕਿਸ ਤਰ੍ਹਾਂ ਨਾਗਰਿਕਾਂ ਨੂੰ ਆਪਸ ਵਿੱਚ ਇੱਕ-ਦੂਜੇ ਨਾਲ ਭਿੜਦੇ-ਮਰਦੇ ਵੇਖ ਸਕਦੀ ਹੈ?

ਮਨੀਪੁਰ ਦੀ ਹਿੰਸਾ ਨੂੰ ਲੈ ਕੇ ਦੁਨੀਆ ਭਰ ਵਿੱਚ ਦੇਸ਼ ਦੀ ਕਿਰਕਰੀ ਹੋ ਰਹੀ ਹੈਇਹੋ ਜਿਹੀ ਸਥਿਤੀ ਵਿੱਚ ਵੀ ਕੇਂਦਰ ਸਰਕਾਰ ਚੁੱਪ ਹੈਸਵਾਲ ਪੈਦਾ ਹੁੰਦਾ ਹੈ ਕਿ ਕੇਂਦਰ ਸਰਕਾਰ ਚੁੱਪ ਆਖ਼ਿਰ ਕਿਉਂ ਹੈ? ਜੇਕਰ ਮੁੱਖ ਮੰਤਰੀ ਮਨੀਪੁਰ ਵਿੱਚ ਹਿੰਸਾ ਰੋਕਣ ਵਿੱਚ ਕਾਮਯਾਬ ਨਹੀਂ ਤਾਂ ਉਸ ਨੂੰ ਬਦਲਣ ਵਿੱਚ ਸੰਕੋਚ ਕਿਉਂ? ਚੋਣ ਨੀਤੀ ਤਹਿਤ ਭਾਜਪਾ ਕਈ ਸੂਬਿਆਂ ਵਿੱਚ ਮੁੱਖ ਮੰਤਰੀ ਬਦਲ ਚੁੱਕੀ ਹੈ, ਫਿਰ ਮਨੀਪੁਰ ਵਿੱਚ ਕਿਉਂ ਨਹੀਂ ਬਦਲਿਆ ਜਾ ਰਿਹਾ ਹੈ? ਸਵਾਲ ਤਾਂ ਇਹ ਵੀ ਪੈਦਾ ਹੁੰਦਾ ਹੈ ਕਿ ਰੂਸ-ਯੁਕਰੇਨ ਯੁੱਧ ਰੁਕਵਾਉਣ ਲਈ ਤਾਂ ਪ੍ਰਧਾਨ ਮੰਤਰੀ ਯਤਨਸ਼ੀਲ ਹਨ, ਪਰ ਮਨੀਪੁਰ ਦੀ ਹਿੰਸਾ ਨੂੰ ਰੋਕਣ ਲਈ ਪਹਿਲ ਕਿਉਂ ਨਹੀਂ ਕਰਦੇ?

ਮਨੀਪੁਰ ਬੇਯਕੀਨੀ, ਛਲ-ਕਪਟ ਅਤੇ ਜਾਤੀ ਸੰਘਰਸ਼ ਦੇ ਜਾਲ ਵਿੱਚ ਫਸਿਆ ਹੋਇਆ ਹੈਭਾਵੇਂ ਮਨੀਪੁਰ ਵਿੱਚ ਸ਼ਾਂਤੀ ਬਣਾਈ ਰੱਖਣਾ ਪਹਿਲੀਆਂ ਸਰਕਾਰਾਂ ਸਮੇਂ ਵੀ ਸੌਖਾ ਨਹੀਂ ਸੀ, ਪਰ ਭਾਜਪਾ ਦੀ ਕੇਂਦਰੀ ਸਰਕਾਰ ਦੀ ਲਾਪਰਵਾਹੀ ਅਤੇ ਸੂਬਾ ਸਰਕਾਰ ਦੀ ਨਾ-ਕਾਬਲੀਅਤ ਕਾਰਨ ਪਿਛਲੇ ਸਮੇਂ ਤੋਂ ਇੱਥੇ ਸਥਿਤੀ ਬਦ ਤੋਂ ਬਦਤਰ ਹੋ ਚੱਕੀ ਹੈ

ਸਰਕਾਰ ਵੱਲੋਂ ਪਿਛਲੇ ਇੱਕ ਹਫਤੇ ਵਿੱਚ ਦੋ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆਸਕੂਲ, ਕਾਲਜ ਬੰਦ ਕਰ ਦਿੱਤੇ ਗਏਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕੀਤਾ ਗਿਆਇੰਫਾਲ ਦੀਆਂ ਸੜਕਾਂ ’ਤੇ ਪੁਲਿਸ ਅਤੇ ਵਿਦਿਆਰਥੀ ਇੱਕ ਦੂਜੇ ਦੇ ਆਹਮੋ-ਸਾਹਮਣੇ ਹਨ, ਲੜ ਰਹੇ ਹਨਮਨੀਪੁਰ ਵਿੱਚ 26 ਹਜ਼ਾਰ ਸੀ.ਆਰ.ਪੀ.ਐੱਫ ਜਵਾਨ ਤਾਇਨਾਤ ਹਨਇਹਨਾਂ ਵਿੱਚ 2 ਹਜ਼ਾਰ ਦਾ ਹੋਰ ਵਾਧਾ ਕੀਤਾ ਗਿਆ ਹੈਤਦ ਵੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਵਿੱਚ ਨਹੀਂ ਹੈਨਿੱਤ ਦਿਹਾੜੇ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ

ਮਨੀਪੁਰ ਅਸਲ ਵਿੱਚ ਦੋ ਰਾਜ ਹਨਚੂੜਾਚਾਂਦਪੁਰ, ਫੇਰਜਾਵਲ ਅਤੇ ਕਾਂਗਪੋਕਪੀ ਜ਼ਿਲ੍ਹੇ ਪੂਰੀ ਤਰ੍ਹਾਂ ਕੁਕੀ ਲੋਕਾਂ ਦੇ ਕਾਬੂ ਵਿੱਚ ਹਨ ਅਤੇ ਤੇਂਗਨੋਪਾਲ ਜ਼ਿਲ੍ਹਾ (ਜਿਸ ਵਿੱਚ ਸੀਮਾਵਰਤੀ ਸ਼ਹਿਰ ਮੋਰੇਹ ਵੀ ਸ਼ਾਮਲ ਹੈ) ਜਿਸ ਵਿੱਚ ਕੁਕੀ-ਜੋਮੀ ਅਤੇ ਨਾਗਾ ਦੀ ਰਲੀ-ਮਿਲੀ ਅਬਾਦੀ ਹੈ, ਅਸਲੀਅਤ ਵਿੱਚ ਕੁਕੀ ਜੋਮੀ ਦੇ ਨਿਯੰਤਰਣ ਵਿੱਚ ਹਨ ਇੱਥੇ ਕੋਈ ਵੀ ਮੈਤੇਈ ਸਰਕਾਰੀ ਕਰਮਚਾਰੀ ਨਹੀਂ ਹੈਇਹ ਘਾਟੀ ਦੇ ਜ਼ਿਲ੍ਹੇ ਵਿੱਚ ਵਸੇ ਹੋਏ ਹਨਰਾਜ ਦਾ ਲਗਭਗ 40 ਫ਼ੀਸਦੀ ਹਿੱਸਾ ਮੈਦਾਨੀ ਅਤੇ ਘਾਟੀ ਵਾਲਾ ਹੈ, ਜਿੱਥੇ 53 ਫ਼ੀਸਦੀ ਮੈਤੇਈ ਅਬਾਦੀ ਰਹਿੰਦੀ ਹੈਬਾਕੀ 60 ਫੀਸਦੀ ਅਬਾਦੀ ਪਹਾੜੀ ਇਲਾਕੇ ਵਿੱਚ ਕੁਕੀ, ਨਾਗਾ ਅਤੇ ਜਨ ਜਾਤੀਆਂ ਰਹਿੰਦੀਆਂ ਹਨ

ਕੁਕੀ-ਜੋਮੀ ਇਹੋ ਜਿਹੇ ਰਾਜ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ, ਜਿੱਥੇ ਮੈਤੇਈ ਬਹੁਮਤ ਵਿੱਚ ਹੋਣਮੈਤੇਈ ਮਨੀਪੁਰ ਵਿੱਚ ਆਪਣੀ ਪਛਾਣ ਅਤੇ ਖੇਤਰੀ ਅਖੰਡਤਾ ਬਣਾਈ ਰੱਖਣਾ ਚਾਹੁੰਦੇ ਹਨਇੰਜ ਫਿਰਕਿਆਂ ਵਿੱਚ ਦੁਸ਼ਮਣੀ ਗਹਿਰੀ ਹੈਕਿਸੇ ਵੀ ਫਿਰਕੇ ਦੀ ਆਪਸ ਵਿੱਚ ਕੋਈ ਗੱਲਬਾਤ ਨਹੀਂ, ਕੋਈ ਸਾਂਝ ਨਹੀਂ ਹੈ - ਸਰਕਾਰ ਅਤੇ ਜਾਤੀ ਸਮੂਹ ਦੇ ਵਿੱਚ ਜਾਂ ਮੈਤੇਈ ਅਤੇ ਕੁਕੀ-ਜੋਮੀ ਵਿਚਕਾਰਨਾਗਾ ਲੋਕਾਂ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਦੇ ਖਿਲਾਫ਼ ਆਪਣੀਆਂ ਇਤਿਹਾਸਕ ਸ਼ਿਕਾਇਤਾਂ ਹਨ ਅਤੇ ਉਹ ਮੈਤੇਈ ਬਨਾਮ ਕੁਕੀ-ਜੋਮੀ ਸੰਘਰਸ਼ ਵਿੱਚ ਉਲਝਣਾ ਨਹੀਂ ਚਾਹੁੰਦੇ

ਮੌਜੂਦਾ ਸਮੇਂ ਵਿੱਚ ਮੁੱਖ ਮੰਤਰੀ ਬੀਰੇਨ ਸਿੰਘ ਸਿਰਫ਼ ਨਾਂਅ ਦੇ ਹੀ ਮੁੱਖ ਮੰਤਰੀ ਬਣਕੇ ਰਹਿ ਗਏ ਹਨਕੁਕੀ-ਜੋਮੀ ਉਹਨਾਂ ਨੂੰ ਨਫ਼ਰਤ ਕਰਦੇ ਹਨਮੈਤੇਈ ਫਿਰਕਾ ਉਹਨਾਂ ਦੀ ਪਿੱਠ ਉੱਤੇ ਹੈ, ਪਰ ਮਨੀਪੁਰ ਵਿੱਚ ਸਥਿਤੀ ਇਹੋ ਜਿਹੀ ਬਣ ਚੁੱਕੀ ਹੈ ਕਿ ਪ੍ਰਾਸ਼ਾਸ਼ਨ ਦਾ ਉੱਥੇ ਕੋਈ ਨਾਮੋ-ਨਿਸ਼ਾਨ ਨਹੀਂ ਹੈਸੱਭੋ ਕੁਝ ਫਿਰਕਿਆਂ ਦੇ ਚੌਧਰੀਆਂ ਹੱਥ ਹੈ

ਮਨੀਪੁਰ ਇਸ ਵੇਲੇ ਜਲ ਰਿਹਾ ਹੈ, ਉੱਥੇ ਦੇ ਲੋਕਾਂ ਵਿੱਚ ਆਪਸੀ ਵਿਸ਼ਵਾਸ ਦੀ ਕਮੀ ਹੋ ਚੁੱਕੀ ਹੈਸੰਸਦੀ ਲੋਕਤੰਤਰ ਵਿੱਚ ਮਨੀਪੁਰ ਦੁਖਦ ਸਥਿਤੀ ਵਿੱਚ ਪੁੱਜ ਚੁੱਕਾ ਹੈਅਸਲ ਵਿੱਚ ਤਾਂ ਸਰਕਾਰਾਂ ਅਤੇ ਸਿਆਸੀ ਨੇਤਾਵਾਂ ਨੇ ਮਨੀਪੁਰ ਨੂੰ ਆਪਣੀ ਸਮੂਹਿਕ ਚੇਤਨਾ ਦੇ ਸਭ ਤੋਂ ਗਹਿਰੇ ਹਨੇਰੇ ਦੇ ਇੱਕ ਕੋਨੇ ਵਿੱਚ ਦਬਾ ਦਿੱਤਾ ਹੈ

ਮਨੀਪੁਰ ਵਿੱਚ ਦੋ ਫਿਰਕਿਆਂ ਦੇ ਵਿਚਕਾਰ ਲਗਾਤਾਰ ਝੜਪਾਂ ਹੁੰਦੀਆਂ ਹਨਮੈਤੇਈ ਫਿਰਕੇ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਇਸ ਹਿੰਸਾ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈਕੁਕੀ ਫਿਰਕਾ ਇਸਦਾ ਵਿਰੋਧ ਕਰਦਾ ਹੈਇਸ ਹਿੰਸਾ ਵਿੱਚ 221 ਲੋਕ ਮਰੇ ਅਤੇ 60 ਹਜ਼ਾਰ ਤੋਂ ਵੱਧ ਬੇਘਰ ਹੋਏਪਿੰਡਾਂ ਦੇ ਪਿੰਡ ਇਸ ਹਿੰਸਾ ਵਿੱਚ ਤਬਾਹ ਹੋਏਲੋਕਾਂ ਨੂੰ ਹੋਰ ਥਾਵਾਂ ’ਤੇ ਪਨਾਹ ਲੈਣੀ ਪਈਇੱਕ-ਦੂਜੇ ਦੇ ਚਰਚ, ਮੰਦਰ ਤੋੜ ਦਿੱਤੇ ਗਏ

ਪਿਛਲੇ ਸਾਲ ਮਨੀਪੁਰ ਹਿੰਸਾ ਦੌਰਾਨ ਭੀੜ ਤੋਂ ਬਚਣ ਲਈ ਮਦਦ ਦੀ ਗੁਹਾਰ ਲਗਾਉਣ ਵਾਲੀਆਂ ਦੋ ਔਰਤਾਂ ਨੂੰ ਪੁਲਿਸ ਨੇ ਹੀ ਦੰਗਾ ਕਰਨ ਵਾਲਿਆਂ ਦੇ ਹੱਥ ਸੌਂਪ ਦਿੱਤਾਇਸ ਤੋਂ ਬਾਅਦ ਭੀੜ ਨੇ ਇਹਨਾਂ ਦੋ ਔਰਤਾਂ ਨੂੰ ਨਿਰਬਸਤਰ ਕਰ ਦਿੱਤਾ ਅਤੇ ਇਲਾਕੇ ਵਿੱਚ ਘੁਮਾਇਆ ਅਤੇ ਉਹਨਾਂ ਦਾ ਜੋਨ ਉਤਪੀੜਨ ਵੀ ਕੀਤਾ ਗਿਆਇਸ ਘਟਨਾ ਨੇ ਭਾਰਤ ਦੇਸ਼ ਦਾ ਅਕਸ ਵਿਦੇਸ਼ਾਂ ਵਿੱਚ ਬਹੁਤ ਧੁੰਦਲਾ ਕੀਤਾਭਾਰਤੀ ਨੇਤਾਵਾਂ ਨੂੰ ਉਹਨਾਂ ਦੇ ਵਿਦੇਸ਼ ਦੌਰਿਆਂ ਦੌਰਾਨ ਇਸ ਸੰਬੰਧੀ ਸਵਾਲ ਪੁੱਛੇਅਸਲ ਵਿੱਚ ਇਸ ਘਟਨਾ ਨੇ ਭਾਰਤੀਆਂ ਨੂੰ ਪੂਰੀ ਦੁਨੀਆਂ ਵਿੱਚ ਸ਼ਰਮਸਾਰ ਕੀਤਾ

ਮਨੀਪੁਰ ਵਿੱਚ ਸੰਘਰਸ਼ ਦਾ ਮੁੱਖ ਕਾਰਨ ਜ਼ਮੀਨ ਹੈ ਇੱਥੇ ਸਮਾਜਿਕ-ਆਰਥਿਕ ਅਤੇ ਸਿਆਸੀ ਵਿਵਸਥਾਵਾਂ ਜ਼ਮੀਨ ਅਤੇ ਇਸ ਨਾਲ ਸੰਬੰਧਿਤ ਮੁੱਦਿਆਂ ’ਤੇ ਹੀ ਕੇਂਦਰਤ ਹਨਖ਼ਾਸ ਕਰਕੇ ਆਦਿਵਾਸੀਆਂ ਲਈ ਜ਼ਮੀਨ ਇੱਕੋ ਇੱਕ ਮਹੱਤਵਪੂਰਨ ਭੌਤਿਕ ਜਾਇਦਾਦ ਹੈਸੰਸਕ੍ਰਿਤਿਕ ਅਤੇ ਜਾਤੀ ਪਛਾਣ ਨੂੰ ਸਹੀ ਆਕਾਰ ਦੇਣ ਲਈ ਕਿਸੇ ਸਥਾਨ ਵਿਸ਼ੇਸ਼ ਦੀ ਜ਼ਮੀਨ ਦੀ ਭੂਮਿਕਾ ਖ਼ਾਸ ਹੁੰਦੀ ਹੈਇਸ ਤੋਂ ਬਿਨਾਂ ਆਦਿਵਾਸੀ ਸਮੁਦਾਏ ਦੀ ਜ਼ਮੀਨ ਅਤੇ ਜੰਗਲ ਦੇ ਸਾਖ਼ ਇੱਕ ਸਹਿਜੀਵੀ ਸੰਬੰਧ ਹਨ, ਜਿਹਨਾਂ ਉੱਤੇ ਉਹਨਾਂ ਦੀ ਰੋਜ਼ੀ ਰੋਟੀ ਨਿਰਭਰ ਹੈਇਸ ਸੰਘਰਸ਼ ਅਤੇ ਹਿੰਸਾ ਦੀ ਵਜਾਹ ਮੀਆਂਮਾਰ ਦੇਸ਼ ਤੋਂ ਗੈਰਕਾਨੂੰਨੀ ਪ੍ਰਵਾਸ ਦਾ ਵਧਣਾ ਅਤੇ ਬੇਰੁਜ਼ਗਾਰੀ ਨੂੰ ਵੀ ਗਿਣਿਆ ਜਾਂਦਾ ਹੈਜਿਹੜੇ ਨੌਜਵਾਨ ਪੜ੍ਹ ਲਿਖ ਗਏ ਹਨ, ਜਿਹਨਾਂ ਨੂੰ ਨੌਕਰੀ ਨਹੀਂ ਮਿਲਦੀ, ਉਹ ਅਸੰਤੁਸ਼ਟ ਨਜ਼ਰ ਆਉਂਦੇ ਹਨਰੋਸ ਪ੍ਰਗਟ ਕਰਦੇ ਹਨਸੜਕਾਂ ’ਤੇ ਉੱਤਰਦੇ ਹਨਘੱਟ ਪੜ੍ਹੇ ਲਿਖਿਆ ਲਈ ਕੋਈ ਕਿੱਤਾ ਸਿਖਲਾਈ ਦਾ ਪ੍ਰਬੰਧ ਨਹੀਂ, ਸਵੈ-ਰੁਜ਼ਗਾਰ ਦੀ ਵੀ ਕਮੀ ਹੈ, ਇਸ ਲਈ ਉਹਨਾਂ ਦਾ ਪ੍ਰੇਸ਼ਾਨ ਹੋਣਾ ਅਤੇ ਗਰਮ-ਸਰਦ ਧੜਿਆਂ ਵਿੱਚ ਸ਼ਾਮਲ ਹੋਣਾ ਅਤੇ ਨਸ਼ਿਆਂ ਵਿੱਚ ਗਰਕ ਹੋਣਾ ਸੁਭਾਵਿਕ ਹੈ

ਮਨੀਪੁਰ 1949 ਵਿੱਚ ਭਾਰਤ ਦਾ ਹਿੱਸਾ ਬਣਿਆ1972 ਵਿੱਚ ਇਸ ਨੂੰ ਪੂਰੇ ਰਾਜ ਦਾ ਦਰਜਾ ਮਿਲਿਆ ਇੱਥੇ ਰਾਜਾਸ਼ਾਹੀ ਦੇ ਸ਼ਾਸਨ ਕਾਲ ਵਿੱਚ ਆਈ.ਐੱਲ.ਪੀ. ਜਿਹੀ ਪ੍ਰਣਾਲੀ ਲਾਗੂ ਸੀ, ਜਿਸਦੇ ਤਹਿਤ ਕੋਈ ਬਾਹਰਲਾ ਵਿਅਕਤੀ ਰਾਜ ਵਿੱਚ ਨਾ ਤਾਂ ਨਾਗਰਿਕ ਬਣ ਸਕਦਾ ਸੀ ਅਤੇ ਨਾ ਹੀ ਜ਼ਮੀਨ ਜਾਂ ਹੋਰ ਕੋਈ ਜਾਇਦਾਦ ਖ਼ਰੀਦ ਸਕਦਾ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਇਹ ਪ੍ਰਣਾਲੀ ਖ਼ਤਮ ਕਰ ਦਿੱਤੀ ਸੀਹੁਣ ਸਮੇਂ-ਸਮੇਂ ਇਹ ਪ੍ਰਣਾਲੀ ਲਾਗੂ ਕਾਰਨ ਦੀ ਮੰਗ ਉੱਠਦੀ ਰਹਿੰਦੀ ਹੈ ਅਤੇ ਲੋਕਾਂ ਵਿੱਚ ਵਖਰੇਵੇਂ ਦੀ ਭਾਵਨਾ ਵਧ ਰਹੀ ਹੈ

ਮਨੀਪੁਰ ਦੀ ਸਮੱਸਿਆ ਗੰਭੀਰ ਹੈ, ਇਸ ਉੱਤੇ ਚੁੱਪੀ ਵੱਟਕੇ ਨਹੀਂ ਬੈਠਿਆ ਜਾ ਸਕਦਾਮਨੀਪੁਰ ’ਤੇ ਚੁੱਪੀ ਅਤੇ ਸਥਿਲਤਾ ਨਾ ਕੇਵਲ ਉਸ ਰਾਜ ਦੇ ਤਬਾਹੀ ਦੇ ਲਈ ਜ਼ਿੰਮੇਦਾਰ ਹੋ ਰਹੀ ਹੈ, ਬਲਕਿ ਭਵਿੱਖ ਵਿੱਚ ਇਸ ਤੋਂ ਵੀ ਵੱਡੇ ਖਤਰੇ ਪੈਦਾ ਹੋਣ ਦੀ ਸ਼ੰਕਾ ਗਹਿਰੀ ਹੁੰਦੀ ਜਾ ਰਹੀ ਹੈਇਸ ਮਹੱਤਵਪੂਰਨ ਸੂਬੇ ਦੇ ਹਾਲਾਤ ਇਹੋ ਜਿਹੇ ਬਣ ਚੁੱਕੇ ਹਨ ਕਿ ਕੇਂਦਰ ਸਰਕਾਰ ਦੀ ਪਹਿਲਕਦਮੀ ਲੋੜੀਂਦੀ ਹੈਉੱਥੇ ਅਮਨ-ਸ਼ਾਂਤੀ ਲਈ ਫਿਰਕਿਆਂ ਵਿੱਚ ਇੱਕ ਸੁਰਤਾ ਦੀ ਲੋੜ ਹੈ ਉੱਥੇ ਬੁਨਿਆਦੀ ਢਾਂਚਾ ਲੋੜੀਂਦਾ ਹੈਨਰੇਂਦਰ ਮੋਦੀ ਦਾ ਦੌਰਾ ਉੱਥੇ ਭਾਰਤ ਸਰਕਾਰ ਦੀ ਹੋਂਦ ਤਾਂ ਦਰਸਾਏਗਾ ਹੀ, ਸੂਬਾ ਸਰਕਾਰ ਖ਼ਾਸ ਕਰਕੇ ਮੁੱਖ ਮੰਤਰੀ ਦੇ ਵਿਗੜ ਚੁੱਕੇ ਅਕਸ ਵਿੱਚ ਕੁਝ ਸੁਧਾਰ ਵੀ ਲਿਆਏਗਾ ਪਰ 9 ਜੂਨ 2024 ਦੇ ਤੀਜੇ ਕਾਰਜਕਾਲ ਤੋਂ ਬਾਅਦ ਵੀ ਮੋਦੀ ਮਨੀਪੁਰ ਨਹੀਂ ਗਏ ਹਾਲਾਂਕਿ ਉਹ ਕਈ ਦੇਸ਼ਾਂ, ਇਟਲੀ, ਰੂਸ, ਆਸਟਰੀਆ, ਪੋਲੈਂਡ, ਸਿੰਗਾਪੁਰ ਦਾ ਦੌਰਾ ਕਰ ਚੁੱਕੇ ਹਨ ਅਤੇ ਉਹ ਅਮਰੀਕਾ, ਰੂਸ, ਬਰਾਜ਼ੀਲ ਆਦਿ ਦੇਸ਼ਾਂ ਵਿੱਚ ਜਾਣ ਦਾ ਪ੍ਰੋਗਰਾਮ ਬਣਾਈ ਬੈਠੇ ਹਨ

ਇਸ ਵੇਲੇ ਤਾਂ ਕੇਂਦਰੀ ਸਿੰਘਾਸਨ ਦਾ ਮਹਾਮੰਤਰੀ ਨਰੇਂਦਰ ਮੋਦੀ ਸਾਬਕਾ ਕੇਂਦਰੀ ਮੰਤਰੀ ਪੀ.ਚਿੰਦਬਰਮ ਦੇ ਸ਼ਬਦਾਂ ਵਿੱਚ, “ਮਨੀਪੁਰ ਕੋ ਜਲਨੇ ਦੋ, ਮੈਂ ਮਨੀਪੁਰ ਕੀ ਧਰਤੀ ਪਰ ਕਦਮ ਨਹੀਂ ਰੱਖੂੰਗਾ” ਦੀ ਜ਼ਿਦ ਬਿਲਕੁਲ ਉਵੇਂ ਕਰੀ ਬੈਠਾ ਹੈ, ਜਿਵੇਂ ਦੀ ਉਸਦੀ ਜ਼ਿਦ ਗੁਜਰਾਤ ਦੰਗਿਆਂ, ਸੀਏਏ ਵਿਰੋਧੀ ਪ੍ਰਦਰਸ਼ਨਾਂ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਦੌਰਾਨ ਵੇਖੀ ਸੀ

ਮਨੀਪੁਰ ਜਲ ਰਿਹਾ ਹੈਮਨੀਪੁਰ ਦੀ ਜਨਤਾ ਪ੍ਰੇਸ਼ਾਨ ਹੈਦੇਸ਼ ਦਾ “ਰਾਜਾ ਬੰਸਰੀ ਵਜਾ ਰਿਹਾ ਹੈ, ਰੋਮ ਜਲ ਰਹਾ ਹੈ।”

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5307)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author