ਇਸ ਮਹਾਂਮਾਰੀ ਨੂੰ ਠੱਲ੍ਹਣ ਅਤੇ ਇਸ ਤੋਂ ਨਿਜਾਤ ਪਾਉਣ ਲਈ ਵੱਡੇ ਜਨਤਕ ਯਤਨ ਤਾਂ ਲੋੜੀਂਦੇ ਹੀ ਹਨਨਾਲ ਦੀ ਨਾਲ ...
(29 ਸਤੰਬਰ 2024)

 

ਆਰਥਿਕ ਤੰਗੀਆਂ ਅਤੇ ਮਾਨਸਿਕ ਪ੍ਰੇਸ਼ਾਨੀਆਂ ਕਾਰਨ ਦੇਸ਼ ਦੇ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਹਨਸਾਧਨ ਵਿਹੂਣੇ ਖੇਤ ਮਜ਼ਦੂਰ ਅਤੇ ਹੋਰ ਮਜ਼ਦੂਰ ਵੀ ਬੇਵੱਸ ਹਨ, ਅਣਿਆਈ ਮੌਤੇ ਮਰ ਰਹੇ ਹਨਦੇਸ਼ ਦੇ ਨੌਜਵਾਨ, ਖ਼ਾਸ ਕਰਕੇ ਵਿਦਿਆਰਥੀ ਬੇਰੁਜ਼ਗਾਰੀ, ਪਰਿਵਾਰਕ ਸਮੱਸਿਆਵਾਂ, ਮਾਨਸਿਕ ਭੇਦਭਾਵ ਅਤੇ ਦੁਰਵਿਵਹਾਰ ਕਾਰਨ ਨਿੱਤ ਦਿਹਾੜੇ ਖ਼ੁਦਕੁਸ਼ੀਆਂ ਕਰ ਰਹੇ ਹਨਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਖੁਦਕੁਸ਼ੀ ਕਰਨ ਲਈ ਮਜਬੂਰ ਹਨਖੁਦਕੁਸ਼ੀਆਂ ਵਿੱਚ ਦੇਸ਼ ਵਿੱਚ ਸਾਲ-ਦਰ-ਸਾਲ ਵਾਧਾ ਹੋ ਰਿਹਾ ਹੈਖ਼ੁਦਕੁਸ਼ੀ ਮਹਾਂਮਾਰੀ ਦਾ ਰੂਪ ਧਾਰਨ ਕਰ ਰਹੀ ਹੈ28 ਅਗਸਤ 2024 ਨੂੰ ਐੱਨ.ਸੀ.ਆਰ.ਬੀ. (ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ) ਦੇ ਅੰਕੜਿਆਂ ਦੇ ਅਧਾਰ ’ਤੇ ਛਪੀ ਇੱਕ ਰਿਪੋਰਟ ਅਨੁਸਾਰ ਛੋਟੀ ਉਮਰ ਦੇ ਨੌਜਵਾਨਾਂ ਦੀ ਖ਼ੁਦਕੁਸ਼ੀ ਦਾ ਕਾਰਨ 54 ਫ਼ੀਸਦੀ ਸਿਹਤ ਸਮੱਸਿਆਵਾਂ, 36 ਫ਼ੀਸਦੀ ਨਕਾਰਾਤਮਕ ਪਰਿਵਾਰਕ ਮੁੱਦੇ, 23 ਫ਼ੀਸਦੀ ਸਿੱਖਿਆ ਸਮੱਸਿਆਵਾਂ ਅਤੇ 20 ਫ਼ੀਸਦੀ ਸਮਾਜਿਕ ਅਤੇ ਜੀਵਨ ਸ਼ੈਲੀ ਕਾਰਕ ਹਨਉਂਜ ਹਿੰਸਾ ਕਾਰਨ 22 ਫ਼ੀਸਦੀ, ਆਰਥਿਕ ਸੰਕਟ ਕਾਰਨ 9.1 ਫ਼ੀਸਦੀ ਅਤੇ ਭਾਵਨਾਤਮਕ ਸੰਬੰਧਾਂ ਕਾਰਨ 9 ਫ਼ੀਸਦੀ ਨੌਜਵਾਨ ਖ਼ੁਦਕੁਸ਼ੀ ਕਰਦੇ ਹਨਸਰੀਰਕ ਅਤੇ ਯੋਨ ਸ਼ੋਸ਼ਣ, ਘੱਟ ਉਮਰ ਵਿੱਚ ਮਾਂ ਬਣਨਾ, ਘਰੇਲੂ ਹਿੰਸਾ, ਲਿੰਗਕ ਭੇਦਭਾਵ ਅਜਿਹੇ ਕਾਰਨ ਹਨ, ਜਿਹਨਾਂ ਕਾਰਨ ਨੌਜਵਾਨ ਲੜਕੀਆਂ ਖ਼ੁਦਕੁਸ਼ੀ ਕਰਦੀਆਂ ਹਨਵਿਦਿਆਰਥੀਆਂ ਵਿੱਚ ਵਧਦੀਆਂ ਖ਼ੁਦਕੁਸ਼ੀਆਂ ਪੂਰੇ ਸਮਾਜ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਹਨ3 ਦਸੰਬਰ 2023 ਦੀ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ) ਵੱਲੋਂ ਜਾਰੀ ਸਲਾਨਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ 1,70,924 ਖ਼ੁਦਕੁਸ਼ੀਆਂ ਸਾਲ 2022 ਵਿੱਚ ਰਿਕਾਰਡ ਕੀਤੀਆਂ ਗਈਆਂ ਹਨਇਹ ਗਿਣਤੀ 2021 ਨਾਲੋਂ 4.2 ਫ਼ੀਸਦੀ ਅਤੇ 2018 ਦੀ ਤੁਲਨਾ ਵਿੱਚ 27 ਫ਼ੀਸਦੀ ਵੱਧ ਹੈਇਹ ਅੰਕੜਾ ਪ੍ਰਤੀ ਇੱਕ ਲੱਖ ’ਤੇ 12.4 ਹੈ, ਜੋ ਭਾਰਤ ਵਿੱਚ ਹਰ ਵਰ੍ਹੇ ਦਰਜ ਕੀਤੇ ਜਾਣ ਵਾਲੇ ਆਤਮ ਹੱਤਿਆ ਦੇ ਅੰਕੜਿਆਂ ਵਿੱਚ ਉੱਚੇ ਦਰਜੇ ’ਤੇ ਹੈਵਿਦਿਆਰਥੀ ਜਦੋਂ ਆਪਣੇ ਪਰਿਵਾਰ ਤੋਂ ਦੂਰ, ਕੋਚਿੰਗ ਸੈਂਟਰਾਂ ਦੇ ਨਵੇਂ ਮਾਹੌਲ ਵਿੱਚ ਜਾਂਦੇ ਹਨ ਤਾਂ ਬਹੁਤ ਕੁਝ ਉਹਨਾਂ ਨਾਲ ਇਹੋ ਜਿਹਾ ਹੁੰਦਾ ਹੈ, ਜਿਸਦੇ ਬਾਰੇ ਉਹਨਾਂ ਪਹਿਲਾਂ ਸੋਚਿਆ ਵੀ ਨਹੀਂ ਹੁੰਦਾਵਿੱਤੀ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਉੱਤੇ ਤਾਂ ਜਲਦੀ ਤੋਂ ਜਲਦੀ ਕੁਝ ਬਣਕੇ ਆਪਣੇ ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੱਧ ਹੁੰਦੀ ਹੈ, ਲੇਕਿਨ ਨੌਕਰੀ ਨਾ ਮਿਲਣ ਜਾਂ ਪਲੇਸਮੈਂਟ ਨਾ ਹੋਣ ਦੀ ਸੰਭਾਵਨਾ ਵੀ ਕਾਫ਼ੀ ਹੁੰਦੀ ਹੈਇਹੋ ਜਿਹੇ ਹਾਲਾਤ ਵਿੱਚ ਵਿਦਿਆਰਥੀਆਂ ਦੀ ਖ਼ੁਦਕੁਸ਼ੀ ਲਈ ਕੋਚਿੰਗ ਸੈਂਟਰ ਵੀ ਜ਼ਿੰਮੇਵਾਰ ਬਣਦੇ ਹਨ, ਜੋ ਦਾਖ਼ਲੇ ਵੇਲੇ ਵਿਦਿਆਰਥੀਆਂ ਨੂੰ ਉੱਚੇ ਸਬਜ਼ਬਾਗ ਦਿਖਾਉਂਦੇ ਹਨਜੇਕਰ ਭਾਰਤ ਵਿੱਚ ਖ਼ੁਦਕੁਸ਼ੀਆਂ ਦੇ ਵਧਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਸਮਾਜ ਦੇ ਵੱਖੋ-ਵੱਖਰੇ ਵਰਗਾਂ ਦੇ ਨਾਲ-ਨਾਲ ਦੇਸ਼ ਭਰ ਦੇ ਵਿਦਿਆਰਥੀ ਵਿੱਚ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਧਦੇ ਜਾ ਰਹੇ ਹਨਕਿਧਰੇ ਕੋਈ ਐੱਮ.ਬੀ.ਬੀ.ਐੱਸ. ਦਾ ਵਿਦਿਆਰਥੀ ਖ਼ੁਦਕੁਸ਼ੀ ਕਰ ਕਰਦਾ ਹੈ, ਕਿਧਰੇ ਆਈ.ਆਈ.ਟੀਜ਼ ਤੋਂ ਖ਼ੁਦਕੁਸ਼ੀ ਦੀ ਖ਼ਬਰ ਆਉਂਦੀ ਹੈਕਾਰਨ ਪੜ੍ਹਾਈ ਦਾ ਦਬਾਅ ਹੈਸਰਕਾਰੀ ਅੰਕੜੇ ਦੱਸਦੇ ਹਨ ਕਿ 2018 ਤੋਂ 2023 ਦੇ 5 ਸਾਲਾਂ ਵਿੱਚ ਆਈ ਆਈ ਟੀ, ਐੱਨ.ਆਈ.ਟੀ., ਆਈ. ਆਈ. ਐੱਮ, ਜਿਹੀਆਂ ਦੇਸ਼ ਦੇ ਉੱਚ ਸਿੱਖਿਆ ਸੰਸਥਾਵਾਂ ਵਿੱਚ 60 ਤੋਂ ਜ਼ਿਆਦਾ ਵਿਦਿਆਰਥੀਆਂ ਨੇ ਆਪਣੇ ਉੱਤੇ ਪੈਟਰੋਲ ਛਿੜਕ ਕੇ, ਹੋਸਟਲ ਦੀ ਉੱਚੀ ਮੰਜ਼ਿਲ ਤੋਂ ਚਾਲ ਮਾਰਕੇ ਖ਼ੁਦਕੁਸ਼ੀ ਕੀਤੀ ਇਹਨਾਂ ਵਿੱਚੋਂ 34 ਵਿਦਿਆਰਥੀ ਆਈ.ਆਈ.ਟੀ. ਸੰਸਥਾਵਾਂ ਦੇ ਸਨਦਰਅਸਲ ਸਿੱਖਿਆ ਅਤੇ ਕਰੀਅਰ ਵਿੱਚ ਮਾਤਾ-ਪਿਤਾ ਤੇਅ ਅਧਿਆਪਕਾਂ ਦੀ ਆਪਣੇ ਬੱਚਿਆਂ ਤੋਂ ਚੰਗੀ ਕਾਰਗੁਜ਼ਾਰੀ ਦੀ ਹੋੜ ਦੇ ਚਲਦਿਆਂ ਵਿਦਿਆਰਥੀਆਂ ਉੱਤੇ ਪੜ੍ਹਾਈ ਦਾ ਨਕਾਰਾਤਮਕ ਅਸਰ ਵੱਡਾ ਹੈਸਾਡੀ ਸਿੱਖਿਆ ਪ੍ਰਣਾਲੀ ਅੰਕਾਂ ’ਤੇ ਅਧਾਰਤ ਹੈਇਸ ਵਿੱਚ ਮਾਤਾ-ਪਿਤਾ ਦਾ ਦਬਾਅ ਬਚਪਨ ਤੋਂ ਹੀ ਬੱਚਿਆਂ ’ਤੇ ਜ਼ਿਆਦਾ ਰਹਿੰਦਾ ਹੈਸਕੂਲਾਂ ਵਿੱਚ ਵੀ ਅਧਿਆਪਕ ਵਿਦਿਆਰਥੀ ਦੀ ਯੋਗਤਾ ਅੰਕਾਂ ਤੋਂ ਪਰਖਦੇ ਹਨ, ਜਿਹੜਾ ਬੱਚਿਆਂ ਦੇ ਮਾਨਸਿਕ ਵਿਕਾਸ ਵਿੱਚ ਵੱਡੀ ਰੁਕਾਵਟ ਬਣ ਰਿਹਾ ਹੈਇਸ ਤੋਂ ਵੀ ਅੱਗੇ ਇੰਟਰਨੈੱਟ ਦੇ ਪਸਾਰ ਨੇ ਵਿਦਿਆਰਥੀਆਂ ਦੀ ਸੋਚ ਉੱਤੇ ਵੱਡਾ ਅਸਰ ਪਾਇਆ ਹੈਇੱਕ ਵਿਸ਼ਲੇਸ਼ਣ ਅਨੁਸਾਰ ਵੀਹ ਫ਼ੀਸਦੀ ਕਾਲਜ ਵਿਦਿਆਰਥੀ ਇੰਟਰਨੈੱਟ ਦੇ ਬੁਰੀ ਤਰ੍ਹਾਂ ਆਦੀ ਹੋ ਚੁੱਕੇ ਹਨਇਹਨਾਂ ਵਿੱਚੋਂ ਇੱਕ ਤਿਹਾਈ ਯੁਵਕ ਸਾਈਬਰ ਠੱਗੀ ਦਾ ਸ਼ਿਕਾਰ ਹੁੰਦੇ ਹਨ ਅਤੇ ਉਹਨਾਂ ਵਿੱਚੋਂ ਇੱਕ ਤਿਹਾਈ ਖ਼ੁਦਕੁਸ਼ੀ ਕਰ ਲੈਂਦੇ ਹਨ

ਰਾਜਸਥਾਨ ਵਿੱਚ ਕੋਟਾ ਸ਼ਹਿਰ ਵਿੱਚ ਵਿਦਿਆਰਥੀਆਂ ਦੀ ਖ਼ੁਦਕੁਸ਼ੀ ਦੀਆਂ ਵਧ ਰਹੀਆਂ ਘਟਨਾਵਾਂ ਦੀ ਦਰ ਨਾਲ ਹਰ ਕੋਈ ਦੁਖੀ ਹੈਇੱਥੇ ਨੀਟ, ਜੇ.ਈ.ਈ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨ ਦੀ ਤਿਆਰੀ ਕਰਨ ਵਾਲੇ ਨੌਜਵਾਨ ਵਿਦਿਆਰਥੀ ਨਿਰੰਤਰ ਆਪਣੀ ਜਾਨ ਦਿੰਦੇ ਰਹੇ ਹਨਕੀ ਇਹੋ ਜਿਹੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਣਾ ਸਰਕਾਰੀ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੈ? ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਮਾਮਲੇ ਵਿੱਚ ਮਨੋ ਚਕਿਤਸਕਾਂ ਦਾ ਵਿਚਾਰ ਹੈ ਕਿ ਵਿਦਿਆਰਥੀਆਂ ਵਿੱਚ ਵਧ ਰਹੀਆਂ ਖ਼ੁਦਕੁਸ਼ੀਆਂ ਦਾ ਕਾਰਨ ਵਿਦਿਆਰਥੀ ਉੱਤੇ ਪੜ੍ਹਾਈ ਦਾ ਉਹਨਾਂ ਦੀ ਸਮਰੱਥਾ ਤੋਂ ਵੱਧ ਬੋਝ ਅਤੇ ਇਮਤਿਹਾਨਾਂ ਵਿੱਚ ਵੱਧ ਤੋਂ ਵੱਧ ਅੰਕ ਲੈਣ ਦੀ ਹੋੜ ਹੈਮੌਜੂਦਾ ਸਿੱਖਿਆ ਪ੍ਰਣਾਲੀ ਨੂੰ “ਡਾਟਾ ਔਰੀਐਂਟਿਡ” ਰੱਖਣਾ ਕਿਸੇ ਤਰ੍ਹਾਂ ਵੀ ਵਿਦਿਆਰਥੀ ਦੀ ਮਾਨਸਿਕ ਸਿਹਤ ਦੇ ਅਨੁਕੂਲ ਨਹੀਂ ਹੈਅਸਲ ਵਿੱਚ ਮਾਪੇ ਆਪਣੇ ਬੱਚਿਆਂ ਤੋਂ ਇਸ ਗੱਲ ਦੀ ਬੇਲੋੜੀ ਆਸ ਰੱਖਦੇ ਹਨ ਕਿ ਜੋ ਕੁਝ ਉਹ ਜ਼ਿੰਦਗੀ ਵਿੱਚ ਨਹੀਂ ਬਣ ਸਕੇ, ਉਹਨਾਂ ਦੇ ਬੱਚੇ ਉਹ ਕੁਝ ਬਣਨਇਹੋ ਇੱਛਾ ਵਿਦਿਆਰਥੀ ਦੀ ਮਾਨਸਿਕ ਸਿਹਤ ਉੱਤੇ ਬੁਰਾ ਅਸਰ ਪਾਉਂਦੀ ਹੈਮੌਜੂਦਾ ਦੌਰ ਵਿੱਚ ਜਦੋਂ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਜਿਹੇ ਮਹਾਂ ਦੈਂਤ ਦੇ ਜਬਾੜ੍ਹੇ ਹੇਠ ਹੈ, ਨੌਜਵਾਨ ਪ੍ਰਵਾਸ ਦੇ ਰਾਹ ਪੈਣ ਲਈ ਮਜਬੂਰ ਹੁੰਦੇ ਹਨਵਿਦਿਆਰਥੀ ਵੀਜ਼ਾ ਜਾਂ ਵਰਕ ਪਰਮੈਂਟ ਵੀਜ਼ਾ ਲੈ ਕੇ ਕੈਨੇਡਾ, ਅਮਰੀਕਾ ਤੇ ਹੋਰ ਮੁਲਕਾਂ ਵਿੱਚ ਜਾਂਦੇ ਹਨ ਉੱਥੇ ਪੜ੍ਹਾਈ ਅਤੇ ਕੰਮ ਦਾ ਇੰਨਾ ਬੋਝ ਹੁੰਦਾ ਹੈ ਕਿ ਉਹ ਮਾਨਸਿਕ ਤਣਾਓ ਵਿੱਚ ਰਹਿੰਦੇ ਹਨਖ਼ਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨਹਾਰਟ ਅਟੈਕ ਜਿਹੀਆਂ ਬਿਮਾਰੀਆਂ ਤਣਾਓ ਕਾਰਨ ਹੀ ਹੋ ਰਹੀਆਂ ਹਨਕੈਨੇਡਾ ਅਤੇ ਹੋਰ ਮੁਲਕਾਂ ਤੋਂ ਆਈਆਂ ਭਾਰਤੀਆਂ ਦੀਆਂ ਖ਼ੁਦਕੁਸ਼ੀਆਂ ਦੀਆਂ ਖ਼ਬਰਾਂ ਨਿੱਤ ਦਿਹਾੜੇ ਪ੍ਰੇਸ਼ਾਨ ਕਰਨ ਵਾਲੀਆਂ ਹਨਕਿਸਾਨ ਖ਼ੁਦਕੁਸ਼ੀਆਂ ਦਾ ਮਾਮਲਾ ਤਾਂ ਦੇਸ਼ ਵਾਸੀਆਂ ਦਾ ਧਿਆਨ ਪਹਿਲਾਂ ਹੀ ਖਿੱਚਦਾ ਰਿਹਾ ਹੈਘਾਟੇ ਦੀ ਖੇਤੀ ਉਹਨਾਂ ਦੀ ਜਾਨ ਦਾ ਖੋਅ ਬਣ ਗਈ ਹੈ5 ਏਕੜ ਤੋਂ ਘੱਟ ਜ਼ਮੀਨ ਮਾਲਕੀ ਵਾਲਾ ਛੋਟਾ ਕਿਸਾਨ ਲਗਾਤਾਰ ਕਰਜ਼ਾਈ ਰਹਿੰਦਾ ਹੈਹੁਣ ਤਾਂ ਮੱਧ ਵਰਗੀ ਕਿਸਾਨ ਵੀ ਕਰਜ਼ੇ ਦੀ ਲਪੇਟ ਵਿੱਚ ਆਇਆ ਹੋਇਆ ਹੈ ਕੁੱਲ ਮਿਲਾਕੇ ਦੇਸ਼ ਦੇ 92 ਫ਼ੀਸਦੀ ਕਿਸਾਨ ਛੋਟੇ ਅਤੇ ਮੱਧ ਵਰਗੀ ਕਿਸਾਨ ਹਨ ਇਹਨਾਂ ਵਿੱਚ ਕਾਸ਼ਤਕਾਰ, ਪਟੇਦਾਰ ਸ਼ਾਮਲ ਹਨਦੇਸ਼ ਵਿੱਚ ਸਿੱਕੇਬੰਦ ‘ਖੇਤੀ ਨੀਤੀਨਾ ਹੋਣ ਕਾਰਨ ਇਹ ਕਿਸਾਨ ਮੁਸੀਬਤਾਂ ਵਿੱਚ ਫਸੇ ਰਹਿੰਦੇ ਹਨ, ਆਰਥਿਕ ਤੰਗੀਆਂ-ਤੁਰਸ਼ੀਆਂ ਦਾ ਸ਼ਿਕਾਰ ਬਣਦੇ ਹਨ2022 ਦੀ ਇੱਕ ਰਿਪੋਰਟ ਅਨੁਸਾਰ 11290 ਖੇਤੀ ਸੈਕਟਰ ਦੇ ਲੋਕਾਂ, ਜਿਹਨਾਂ ਵਿੱਚ 5270 ਕਿਸਾਨ ਅਤੇ 6083 ਖੇਤ ਮਜ਼ਦੂਰ ਸ਼ਾਮਲ ਸਨ, ਨੇ ਖ਼ੁਦਕੁਸ਼ੀਆਂ ਕੀਤੀਆਂਇਹ ਦੇਸ਼ ਵਿੱਚ ਕੁੱਲ ਖ਼ੁਦਕੁਸ਼ੀ ਕਰਨ ਵਾਲੇ ਲੋਕਾਂ ਦਾ 6.6 ਫ਼ੀਸਦੀ ਸੀਕਾਰਨ ਮੁੱਖ ਰੂਪ ਵਿੱਚ ਕਰਜ਼ਾ, ਮੌਨਸੂਨ ਦੀ ਘਾਟ, ਫ਼ਸਲਾਂ ’ਤੇ ਕਰੋਪੀ ਆਦਿ ਰਹੇ ਹਨਪਰ ਚਿੰਤਾ ਦੀ ਗੱਲ ਤਾਂ ਇਹ ਹੈ ਕਿ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਦੀ ਦਰ ਹਰ ਸਾਲ ਵਧਦੀ ਜਾ ਰਹੀ ਹੈਪਿਛਲੇ ਇੱਕ ਦਹਾਕੇ ਵਿੱਚ 1,12,000 ਖੇਤੀ ਸੈਕਟਰ ਦੇ ਲੋਕਾਂ ਨੇ ਖ਼ੁਦਕੁਸ਼ੀ ਕੀਤੀ

ਦੇਸ਼ ਵਿੱਚ ਔਰਤਾਂ ਦੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਹੈਰਾਨੀਜਨਕ ਢੰਗ ਨਾਲ ਵਧੀ ਹੈਸਾਲ 2022 ਦੌਰਾਨ 48000 ਔਰਤਾਂ ਨੇ ਅਤੇ ਜਦਕਿ 1,22,000 ਮਰਦਾਂ ਨੇ ਖ਼ੁਦਕੁਸ਼ੀ ਕੀਤੀਦੇਸ਼ ਵਿੱਚ ਸਾਲ 2021 ਵਿੱਚ 1,64,033 ਖ਼ੁਦਕੁਸ਼ੀਆਂ ਕਰਨ ਵਾਲਿਆਂ ਦੀ ਗਿਣਤੀ ਸੀਇਸ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਨੌਜਵਾਨ ਔਰਤਾਂ ਵਿੱਚ ਖ਼ੁਦਕੁਸ਼ੀ ਜ਼ਿਆਦਾ ਹੋ ਰਹੀ ਹੈ15 ਤੋਂ 39 ਸਾਲ ਦੀਆਂ ਔਰਤਾਂ ਵਿੱਚ 2021 ਸਾਲ ਵਿੱਚ ਖ਼ੁਦਕੁਸ਼ੀ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਇੱਕ ਲੱਖ ਪਿੱਛੇ 12.7 ਸੀ ਜੋ ਕਿ 2021 ਵਿੱਚ ਵਧਕੇ ਇੱਕ ਲੱਖ ਪਿੱਛੇ 17.5 ਹੋ ਗਈਖ਼ੁਦਕੁਸ਼ੀ ਕਰਨ ਦਾ ਕਾਰਨ ਔਰਤਾਂ ਵਿੱਚ ਮੁੱਖ ਤੌਰ ’ਤੇ ਪਰਿਵਾਰਕ, ਬਿਮਾਰੀ, ਇਕੱਲੇਪਨ ਦੀ ਭਾਵਨਾ, ਔਲਾਦ ਪੈਦਾ ਨਾ ਹੋਣਾ, ਵਿਆਹ ਟੁੱਟਣਾ ਆਦਿ ਰਿਹਾ ਹੈਘਰੇਲੂ ਹਿੰਸਾ ਦਾ ਸ਼ਿਕਾਰ ਔਰਤਾਂ ਦੀ ਗਿਣਤੀ 31 ਫ਼ੀਸਦੀ ਰਹੀਇਹ ਵੱਡੀ ਚਿੰਤਾ ਦਾ ਵਿਸ਼ਾ ਹੈ

ਖੁਦਕੁਸ਼ੀਆਂ ਦੇ ਮਾਮਲੇ ’ਤੇ ਜਿਹੜੀਆਂ ਰਿਪੋਰਟਾਂ ਸਰਕਾਰੀ ਤੌਰ ’ਤੇ ਛਾਇਆ ਹੁੰਦੀਆਂ ਹਨ, ਉਹਨਾਂ ਤੋਂ ਵੱਖਰੀਆਂ ਰਿਪੋਰਟਾਂ ਹੋਰ ਏਜੰਸੀਆਂ ਵੱਲੋਂ ਮੀਡੀਆ ’ਤੇ ਉਪਲਬਧ ਹਨਜਿਹੜੀਆਂ ਇਹ ਵਿਖਾਉਂਦੀਆਂ ਹਨ ਕਿ ਸਰਕਾਰੀ ਅੰਕੜਿਆਂ ਤੋਂ ਵੱਧ ਲੋਕਾਂ ਨੇ ਖੁਦਕੁਸ਼ੀ ਕੀਤੀ ਉਦਾਹਰਣ ਦੇ ਤੌਰ ’ਤੇ 2010 ਦੇ ਸਰਕਾਰੀ ਅੰਕੜੇ 1, 34, 600 ਖੁਦਕੁਸ਼ੀਆਂ ਦੱਸਦੇ ਹਨ, ਜਦਕਿ ਮੈਡੀਕਲ ਮੈਗਜ਼ੀਨ ‘ਦੀ ਲਾਂਸਿਟਆਪਣੀ ਰਿਪੋਰਟ 1,87,000 ਮੌਤਾਂ ਦੀ ਵਿਖਾਉਂਦੀ ਹੈਇਸਦਾ ਇੱਕ ਕਾਰਨ ਇਹ ਵੀ ਹੈ ਪਿੰਡਾਂ ਜਾਂ ਦੂਰ-ਦੁਰੇਡੇ ਦੇ ਲੋਕ ਖੁਦਕੁਸ਼ੀ ਦੇ ਮਾਮਲਿਆਂ ਨੂੰ ਲੁਕੋਅ ਲੈਂਦੇ ਹਨ ਤਾਂ ਕਿ ਉਹਨਾਂ ਦੀ ਸਮਾਜ ਵਿੱਚ ਬਦਨਾਮੀ ਨਾ ਹੋਏਭਾਵੇਂ ਬਹੁਤ ਸਾਰੇ ਕਾਰਨ ਖੁਦਕੁਸ਼ੀ ਦੇ ਮਾਮਲੇ ’ਤੇ ਗਿਣਾਏ ਜਾਂਦੇ ਹਨ, ਪਰ ਮੁੱਖ ਕਾਰਨ ਕੰਗਾਲੀ, ਬਦਹਾਲੀ, ਬੇਰੁਜ਼ਗਾਰੀ, ਸਿੱਖਿਆਂ ਸਿਹਤ ਸੇਵਾਵਾਂ ਦੀ ਘਾਟ ਅਤੇ ਜਨਤਕ ਨਿਆਂ ਨਾ ਮਿਲਣਾ ਹੈਦੇਸ਼ ਇਸ ਵੇਲੇ ਬੇਰੁਜ਼ਗਾਰੀ ਦੀ ਮਾਰ ਹੇਠ ਹੈਆਮ ਆਦਮੀ ਨਿਆਂ ਲੱਭ ਰਿਹਾ ਹੈਰੋਟੀ ਲੱਭ ਰਿਹਾ ਹੈਸਿੱਖਿਆ, ਸਿਹਤ, ਸੇਵਾਵਾਂ ਤੋਂ ਵਿਰਵਾ ਹੈਸਾਧਨ ਵਿਹੁਣਾ ਹੈਇਹੋ ਜਿਹੀਆਂ ਹਾਲਤਾਂ ਮਨੁੱਖ ਲਈ ਮਾਨਸਿਕ ਸੰਕਟ ਪੈਦਾ ਕਰਦੀਆਂ ਹਨਆਰਥਿਕ ਤੇ ਮਾਨਸਿਕ ਸਥਿਤੀਆਂ ਦਾ ਟਾਕਰਾ ਨਾ ਕਰ ਸਕਣ ਕਾਰਨ ਉਹ ਮੌਤ ਨੂੰ ਹੀ ਆਖ਼ਰੀ ਹੱਲ ਲੱਭ ਲੈਂਦਾ ਹੈਸਮੇਂ ਸਮੇਂ ’ਤੇ ਫੈਲੀਆਂ ਜਾਂ ਫੈਲਾਈਆਂ ਗਈਆਂ ਕਰੋਨਾ ਵਾਇਰਸ ਵਰਗੀਆਂ ਬਿਮਾਰੀਆਂ, ਜਿਹਨਾਂ ਦੇ ਅਣਦਿਸਦੇ ਕਾਰਨਾਂ ਕਰਕੇ ਸਮਾਜ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪਈ, ਉਸ ਤੋਂ ਵੀ ਵੱਡੀ ਪ੍ਰੇਸ਼ਾਨੀ “ਖ਼ੁਦਕੁਸ਼ੀ ਮਹਾਮਾਰੀ” ਹੈ, ਜੋ ਦੇਸ਼ ਦੇ ਦਰਪੇਸ਼ ਹੈਇਹ ਘੁਣ ਵਾਂਗ ਦੇਸ਼ ਨੂੰ, ਦੇਸ਼ ਦੇ ਲੋਕਾਂ ਨੂੰ ਖਾ ਰਹੀ ਹੈਇਸ ਮਹਾਂਮਾਰੀ ਨੂੰ ਠੱਲ੍ਹਣ ਅਤੇ ਇਸ ਤੋਂ ਨਿਜਾਤ ਪਾਉਣ ਲਈ ਵੱਡੇ ਜਨਤਕ ਯਤਨ ਤਾਂ ਲੋੜੀਂਦੇ ਹੀ ਹਨ, ਨਾਲ ਦੀ ਨਾਲ ਲੋਕਾਂ ਵਿੱਚ ਸਿਆਸੀ ਚੇਤਨਾ ਪੈਦਾ ਕਰਕੇ ਲੋਕ ਹਿਤੈਸ਼ੀ ਸਰਕਾਰਾਂ ਅੱਗੇ ਲਿਆਉਣ ਦੀ ਵੀ ਲੋੜ ਹੈ ਤਾਂ ਕਿ ਲੋਕਾਂ ਵਿੱਚ ਪੈਦਾ ਹੋਏ ਨਕਾਰਾਤਮਕ ਵਿਚਾਰ ਖ਼ਤਮ ਹੋ ਸਕਣ ਅਤੇ ਉਹ ਇੱਕ ਨਵੇਕਲੀ ਉਮੀਦ ਨਾਲ ਸਾਵੀਂ ਪੱਧਰੀ, ਖੁਸ਼ਹਾਲ ਜ਼ਿੰਦਗੀ ਜੀਊਣ ਦੇ ਸੁਪਨੇ ਉਣ ਸਕਣ

*   *   *   *   *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(5319)
ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: This email address is being protected from spambots. You need JavaScript enabled to view it.

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author