GurmitPalahi7ਨਸ਼ਾ ਮਾਫੀਆ ਤਿੱਕੜੀਜਿਸ ਵਿੱਚ ਨਸ਼ਾ ਤਸਕਰਭੈੜੇ ਸਵਾਰਥੀ ...
(28 ਜਨਵਰੀ 2025)

 

ਨਸ਼ਾ ਮਾਫੀਏ ਦੀਆਂ ਸਰਗਰਮੀਆਂ ਸਿਖ਼ਰਾਂ ’ਤੇ ਹਨਬੱਚਿਆਂ, ਭੋਲੇ-ਭਾਲੇ ਚੜ੍ਹਦੀ ਉਮਰ ਦੇ ਮੁੱਛ-ਫੁੱਟ ਗੱਭਰੂਆਂ, ਮੁਟਿਆਰਾਂ ਨੂੰ ਆਪਣੇ ਰਸਤੇ ਤੋਂ ਭਟਕਾ ਕੇ ਦੇਸ਼, ਦੁਨੀਆ ਵਿੱਚ ਮਨ-ਆਈਆਂ ਕਰਨ ਲਈ, ਸਭ ਤੋਂ ਸੌਖਾ ਤਰੀਕਾ ਜਿਹੜਾ ਦਿਸਦਾ ਹੈ, ਉਹ ਨਸ਼ੀਲੇ ਪਦਾਰਥ ਬਣਾਉਣਾ, ਵੰਡਣਾ, ਵੇਚਣਾ ਅਤੇ ਇਸਦਾ ਦੁਨੀਆਂ ਭਰ ਵਿੱਚ ਪ੍ਰਸਾਰ ਕਰਨਾ ਹੈਇਹ ਕੰਮ ਕਰਨ ਵਾਲੇ ਨਸ਼ਾ ਸੌਦਾਗਰ ਇੰਨੇ ਬਲਬਾਨ ਹੋ ਚੁੱਕੇ ਹਨ ਕਿ ਦੁਨੀਆ ਦੀ ਕੋਈ ਵੀ ਸਰਕਾਰ ਨਸ਼ੇ ਦੇ ਇਨ੍ਹਾਂ ਸੌਦਾਗਰਾਂ ਉੱਤੇ ਪੱਕੇ ਤੌਰ ’ਤੇ ਪਾਬੰਦੀ ਲਾਉਣ ਤੋਂ ਅਸਮਰੱਥ ਹੈਇਸੇ ਕਰਕੇ ਨਸ਼ਿਆਂ ਦਾ ਅੰਤ ਨਹੀਂ ਹੋ ਰਿਹਾ

ਦੁਨੀਆ ਭਰ ਵਿੱਚ ਨਸ਼ੀਲੇ ਪਦਾਰਥਾਂ ਦਾ ਜਾਲ਼ ਵਿਛਿਆ ਹੋਇਆ ਹੈਨਸ਼ੀਲੇ ਪਦਾਰਥ ਬਣਾਉਣ ਤੋਂ ਲੈਕੇ ਵੇਚਣ ਤਕ ਦੇ ਆਪਣੇ ਕੰਮ ਨੂੰ ਨਸ਼ਾ ਸੌਦਾਗਰ ਅਤਿਅੰਤ ਵਪਾਰਕ ਪੱਧਰ ’ਤੇ ਪੂਰਾ ਕਰਦੇ ਹਨਕੋਈ ਦੋ ਰਾਵਾਂ ਨਹੀਂ ਕਿ ਸ਼ਾਸਨ-ਪ੍ਰਸ਼ਾਸਨ ਦੀਆਂ ਕੁਝ ਗੰਦੀਆਂ ਮੱਛੀਆਂ ਲੁਕਵੇਂ ਰੂਪ ਵਿੱਚ ਇਸ ਵਿੱਚ ਸ਼ਾਮਲ ਹਨਜੇਕਰ ਇੰਜ ਨਾ ਹੁੰਦਾ ਤਾਂ ਨਸ਼ਾ ਮਾਫੀਆ ਇਸ ਕਦਰ ਵਧ-ਫੁੱਲ ਨਹੀਂ ਸੀ ਸਕਦਾ

ਸਮੱਸਿਆ ਨਸ਼ਿਆਂ ਦੇ ਪਦਾਰਥਾਂ ਦੀ ਖਰੀਦੋ-ਫ਼ਰੋਖਤ ਤਕ ਹੀ ਸੀਮਤ ਨਹੀਂ ਰਹੀਪੈਕਟ ਬੰਦ ਡੱਬੇ, ਡੱਬੇ ਬੰਦ ਭੋਜਨ ਅਤੇ ਪੀਣ ਵਾਲੇ ਤਰਲਾਂ ਵਿੱਚ ਵੀ ਸਿਹਤ ਲਈ ਘਾਤਕ, ਮੌਤ ਦੇ ਮੂੰਹ ਧੱਕਣ ਵਾਲੇ ਰਸਾਇਣਿਕ ਮਿਸ਼ਰਣ ਪਾਏ ਜਾਂਦੇ ਹਨਪਿਛਲੇ 25 ਵਰ੍ਹਿਆਂ ਵਿੱਚ ਇਹ ਅਭਿਆਸ ਨਿਰੰਤਰ ਵਧਿਆ ਹੈਇਸ ਅਭਿਆਸ ਦੀ ਨਿਗਰਾਨੀ ਉੱਤੇ ਜਿਹੜੀ ਪਹਿਲਾਂ ਸਰਕਾਰੀ ਬੰਦਸ਼ ਸੀ, ਉਹ ਕਾਫੀ ਢਿੱਲੀ ਪੈ ਚੁੱਕੀ ਹੈਹੁਣ ਕਣਕ, ਚਾਵਲ, ਦਾਲ, ਸਬਜ਼ੀ, ਫਲ, ਮਸਾਲੇ, ਤੇਲ, ਘਿਓ, ਪੈਕਟ ਬੰਦ ਭੋਜਨ ਅਤੇ ਸੋਡਾ ਵਾਟਰ ਤੇ ਹੋਰ ਪੀਣ ਵਾਲੇ ਪਦਾਰਥਾਂ ਵਿੱਚ ਇਸਦੀ ਮਾਤਰਾ ਆਮ ਪਾਈ ਜਾਂਦੀ ਹੈ, ਜਿਸਨੇ ਬਹੁਤੇ ਲੋਕਾਂ ਦੀ ਸਿਹਤ ਨੂੰ ਹਾਲੋਂ-ਬੇਹਾਲ ਕੀਤਾ ਹੋਇਆ ਹੈਆਮ ਆਦਮੀ ਬੇਵੱਸ ਹੈਉਸਦੇ ਸਰੀਰ ਦੇ ਅੰਦਰੂਨੀ ਅੰਗਾਂ ਉੱਤੇ ਇਸਦਾ ਅਸਰ ਪੈ ਰਿਹਾ ਹੈਇਹਦਾ ਅਸਰ ਮਨੁੱਖ ਦੀ ਮਨੋ ਅਵਸਥਾ ਉੱਤੇ ਵੀ ਪੈਂਦਾ ਹੈ

ਨਸ਼ੀਲੇ ਪਦਾਰਥਾਂ ਦੀ ਤਸਕਰੀ ਭਾਰਤ ਲਈ ਹੀ ਨਹੀਂ, ਸਗੋਂ ਦੁਨੀਆਂ ਲਈ ਵੀ ਵੱਡੀ ਸਿਰਦਰਦੀ ਹੈਲਗਭਗ ਸਾਰੇ ਦੇਸ਼ਾਂ ਦੇ ਵੱਡੀ ਸੰਖਿਆ ਵਿੱਚ ਛੋਟੀ ਉਮਰ ਵਾਲੇ ਅਤੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹਨਹੈਰਾਨੀਜਨਕ ਤਾਂ ਇਹ ਹੈ ਕਿ ਕਾਨੂੰਨੀ ਤੌਰ ’ਤੇ ਨਸ਼ਿਆਂ ਦੀ ਮਨਾਹੀ ਹੈਪਰ ਇਹ ਧੰਦਾ ਰੁਕ ਨਹੀਂ ਰਿਹਾ, ਲਗਾਤਾਰ ਵਧ ਰਿਹਾ ਹੈਸਵਾਲ ਉੱਠਦੇ ਹਨ ਕਿ ਕੀ ਇਹ ਸਭ ਕੁਝ ਸਰਕਾਰੀ ਮਿਲੀ ਭੁਗਤ ਨਾਲ ਹੋ ਰਿਹਾ ਹੈ? ਤੱਥ ਇਹ ਵੀ ਕੱਢੇ ਜਾ ਰਹੇ ਹਨ ਕਿ ਜਿਨ੍ਹਾਂ ਦੇਸ਼ਾਂ ਵਿੱਚ ਪਰਿਵਾਰਿਕ ਇਕਾਈਆਂ ਟੁੱਟ ਰਹੀਆਂ ਹਨ ਜਾਂ ਟੁੱਟ ਚੁੱਕੀਆਂ ਹਨ, ਉੱਥੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਜ਼ਿਆਦਾ ਹੈ

ਭਾਰਤ ਜਿਹੇ ਦੇਸ਼ ਵਿੱਚ ਹੁਣ ਵੀ ਬੱਚਿਆਂ ਅਤੇ ਨੌਜਵਾਨਾਂ ਨੂੰ ਪਰਿਵਾਰ ਅਤੇ ਸਮਾਜ ਦਾ ਡਰ ਹੈ। ਇੱਥੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਹੈ, ਲੇਕਿਨ ਪਿਛਲੇ ਕੁਝ ਦਹਾਕਿਆਂ ਵਿੱਚ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਜਿਨ੍ਹਾਂ ਸੂਬਿਆਂ ਵਿੱਚ ਸਰਕਾਰਾਂ ਦਾ ਕੁ-ਪ੍ਰਬੰਧ ਹੈ, ਉੱਥੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧ ਰਹੀ ਹੈ ਅਤੇ ਨਸ਼ਿਆਂ ਦਾ ਪ੍ਰਕੋਪ ਸਿਖ਼ਰਾਂ ’ਤੇ ਪੁੱਜ ਗਿਆ ਹੈਭਾਰਤ ਦੇ ਸਰਹੱਦੀ ਸੂਬੇ ਇਸਦੀ ਮਾਰ ਵਿੱਚ ਹਨਪੰਜਾਬ ਨਸ਼ਿਆਂ ਦੀ ਵੱਡੀ ਮਾਰ ਸਹਿ ਰਿਹਾ ਹੈ

ਨਸ਼ਿਆਂ ਦੀ ਵਰਤੋਂ ਦੀ ਵਧ ਰਹੀ ਤਸਵੀਰ ਅੰਕੜਿਆਂ ਤੋਂ ਵੇਖੀ ਜਾ ਸਕਦੀ ਹੈਇਕੱਲੇ 2024 ਵਿੱਚ ਹੀ 16,914 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏਕੁਝ ਦਿਨ ਪਹਿਲਾਂ ਨਵੀਂ ਦਿੱਲੀ ਵਿੱਚ 560 ਕਿਲੋ ਤੋਂ ਜ਼ਿਆਦਾ ਕੋਕੀਨ ਅਤੇ 40 ਕਿਲੋ ਮਾਰਜੁਆਨਾ ਫੜਿਆ ਗਿਆ ਇਸਦੀ ਕੀਮਤ ਸੱਤ ਹਜ਼ਾਰ ਕਰੋੜ ਹੈਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਇੱਕ ਕਾਰਖਾਨੇ ਵਿੱਚ 1814 ਕਰੋੜ ਮੁੱਲ ਦਾ 907 ਕਿਲੋ ਮੈਫੇਡਰੀਨ ਪਦਾਰਥ ਫੜਿਆ ਗਿਆਇਹ ਨਸ਼ਾ ਬਣਾਉਣ ਵਾਲੀ ਕੱਚੀ ਸਮੱਗਰੀ ਵਜੋਂ ਵਰਤਿਆ ਜਾਂਦਾ ਹੈਇੰਝ ਬਹੁਤ ਵੱਡੀ ਰਾਸ਼ੀ ਨਸ਼ਿਆਂ ਦੇ ਪਦਾਰਥਾਂ ਦੇ ਪ੍ਰਚਲਣ ਲਈ ਇਸਤੇਮਾਲ ਹੋ ਰਹੀ ਹੈਹੈਰਾਨੀਜਨਕ ਹੈ ਕਿ ਅੰਕੜਿਆਂ ਵਿੱਚ ਦੱਸਿਆ ਹੈ ਕਿ ਇਹ ਪਦਾਰਥ ਜਾਂ ਸਮੱਗਰੀ ਉਹ ਹੈ ਜੋ ਛਾਪਿਆਂ ਵਿੱਚ ਜ਼ਬਤ ਕੀਤੀ ਜਾ ਰਹੀ ਹੈ, ਪਰ ਪੈਸੇ ਦੀ ਜਿਹੜੀ ਵਰਤੋਂ ਨਸ਼ਾ ਵਪਾਰ ਵਿੱਚ ਹੋ ਰਹੀ ਹੈ, ਉਸਦਾ ਅੰਦਾਜ਼ਾ ਲਗਾਇਆ ਹੀ ਨਹੀਂ ਜਾ ਸਕਦਾ

ਭਾਰਤ ਵਿੱਚ ਸਾਲ 2009 ਤੋਂ 2014 ਤਕ ਕੁੱਲ 3.63 ਲੱਖ ਨਸ਼ੀਲੇ ਪਦਾਰਥ ਜ਼ਬਤ ਹੋਏ ਜਦਕਿ 2014 ਤੋਂ 2024 ਤਕ 24 ਲੱਖ ਕਿਲੋ ਨਸ਼ੀਲੇ ਪਦਾਰਥ ਜ਼ਬਤ ਹੋਏ2004-14 ਤਕ ਨਸ਼ੀਲੇ ਜ਼ਬਤ ਪਦਾਰਥਾਂ ਦਾ ਮੁੱਲ 8150 ਕਰੋੜ ਸੀ ਜਦਕਿ 2014-24 ਦੇ ਵਿੱਚ ਨਸ਼ਟ ਕੀਤੇ ਨਸ਼ੀਲੇ ਪਦਾਰਥਾਂ ਦਾ ਮੁੱਲ 54,831 ਕਰੋੜ ਸੀਭਾਰਤ ਵਿੱਚ ਵੀ ਤੇ ਦੁਨੀਆ ਵਿੱਚ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਰਮ ਸੀਮਾ ’ਤੇ ਹੈਇਸ ਕਾਲੇ ਕਾਰੋਬਾਰ ਨੂੰ ਵਧਾਉਣ ਲਈ ਮਾਨਵ ਤਸਕਰੀ ਅਤੇ ਖ਼ਾਸ ਕਰਕੇ ਵੇਸਵਾ ਬਿਰਤੀ ਦਾ ਪ੍ਰਚਲਣ ਵਧ ਰਿਹਾ ਹੈ ਅਤੇ ਨੌਜਵਾਨ ਲੜਕੀਆਂ ਦੀ ਵੱਡੀ ਸੰਖਿਆ ਇਸ ਕਾਲੇ ਧੰਦੇ ਵਿੱਚ ਘਸੀਟੀ ਜਾ ਰਹੀ ਹੈ

ਨਸ਼ਾ ਤਸਕਰੀ ਵਿੱਚ ਤਸਕਰ ਗ੍ਰੋਹ ਡਾਰਕ ਵੇਵ, ਔਨਲਾਈਨ ਅਤੇ ਡਰੋਨ ਅਧਾਰਿਤ ਠੱਗੀ ਵੀ ਸ਼ੁਰੂ ਕਰ ਚੁੱਕੇ ਹਨਨਤੀਜਾ ਇਹ ਹੈ ਕਿ ਉਹਨਾਂ ਦੀਆਂ ਵਿਆਪਕ ਭੈੜੀਆਂ ਸਰਗਰਮੀਆਂ ਦੀ ਮਾਰ ਹੇਠ ਸਮਾਜ ਦੀ ਕੋਈ ਵੀ ਗਤੀਵਿਧੀ ਸੁਰੱਖਿਅਤ ਨਹੀਂ ਰਹੀ ਇੱਥੋਂ ਤਕ ਕਿ ਦੇਸ਼ਾਂ ਦੀ ਆਰਥਿਕਤਾ ਵੀ ਇਨ੍ਹਾਂ ਤਸਕਰ-ਗ੍ਰੋਹਾਂ ਦੇ ਨਿਸ਼ਾਨੇ ’ਤੇ ਆ ਚੁੱਕੀ ਹੈਮਾਫੀਆ ਰਾਜ ਦਾ ਪਸਾਰਾ ਇਨ੍ਹਾਂ ਦੀ ਬਦੌਲਤ ਵਧ ਫੁੱਲ ਰਿਹਾ ਹੈਅਪਰਾਧਾਂ ਦੀ ਵਧ ਰਹੀ ਚਿੰਤਾਜਨਕ ਵੱਡੀ ਗਿਣਤੀ ਵੀ ਨਸ਼ਾ ਗ੍ਰੋਹਾਂ ਦੀ ਉਪਜ ਹੈ, ਜਿਹੜੇ ਆਪਣੇ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਨਿੱਤ ਦਿਹਾੜੇ ਵਾਰਦਾਤਾਂ ਕਰਦੇ ਹਨਇਹ ਹੋਰ ਵੀ ਚਿੰਤਾਜਨਕ ਹੈ ਕਿ ਰੋਜ਼ਗਾਰ ਤੋਂ ਵੰਚਿਤ ਨੌਜਵਾਨ ਇਨ੍ਹਾਂ ਗ੍ਰੋਹਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸਮਾਜ ਵਿੱਚ ਨਿੱਤ ਨਵੀਂਆਂ ਮੁਸੀਬਤਾਂ ਦਾ ਕਾਰਨ ਬਣ ਰਹੇ ਹਨਇਸ ਤੋਂ ਵੀ ਵੱਡੀ ਚਿੰਤਾ ਨਸ਼ਾ ਤਸਕਰਾਂ, ਗੁੰਡਾ ਗ੍ਰੋਹਾਂ ਸਮਾਜ ਵਿਰੋਧੀ ਅਨਸਰਾਂ ਦੇ ਸਰਗਣਿਆਂ ਦਾ, ਸਿਆਸੀ ਧਿਰਾਂ ਦਾ ਜੋੜ-ਮੇਲ ਵਧ ਰਿਹਾ ਹੈ, ਜੋ ਦੇਸ਼ ਵਿੱਚ ਹੋ ਰਹੀਆਂ ਕਿਸੇ ਕਿਸਮ ਦੀਆਂ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਯੋਗ ਬਣ ਗਏ ਹਨਸਿੱਟਾ ਇਹ ਹੈ ਕਿ ਸਰਵਜਨਕ ਰੂਪ ਵਿੱਚ ਤਸਕਰਾਂ ਦੀ ਅਰਾਜਕਤਾ ਪ੍ਰਭਾਵੀ ਢੰਗ ਨਾਲ ਦੇਸ਼ ਤੇ ਸਮਾਜ ਵਿੱਚ ਦਿਸਣ ਲੱਗੀ ਹੈ, ਜੋ ਲੋਕਤੰਤਰੀ ਕਦਰਾਂ-ਕੀਮਤਾਂ ਉੱਤੇ ਭਾਰੀ ਪੈਣ ਲੱਗੀ ਹੈ ਇੱਥੋਂ ਤਕ ਕਿ ਦੇਸ਼ ਦੀ ਸੁਰੱਖਿਆ ਵੀ ਇਨ੍ਹਾਂ ਤਸਕਰਾਂ ਕਾਰਨ ਦਾਅ ’ਤੇ ਲੱਗੀ ਦਿਸ ਰਹੀ ਹੈ ਕਿਉਂਕਿ ਨਿੱਤ ਦਿਹਾੜੇ ਸਰਹੱਦੋਂ ਪਾਰ ਡਰੋਨ ਹਮਲੇ ਅਤੇ ਸਰਹੱਦੀਆਂ ਥਾਣੇ ਚੌਕੀਆਂ ਉੱਤੇ ਗਰਨੇਡ ਹਮਲੇ ਹੋ ਰਹੇ ਹਨਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਕਿਸਮ ਦੀਆਂ ਵਾਰਦਾਤਾਂ ਪਿੱਛੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਨਸ਼ਾ ਤਸਕਰਾਂ ਦਾ ਹੀ ਹੱਥ ਵੇਖਦਾ ਹੈ

ਵੈਸੇ ਤਾਂ ਦੇਸ਼ ਦੇ ਹਰ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਾ ਰਿਹਾ ਹੈ ਪਰ ਸਰਹੱਦੀ ਸੂਬੇ ਇਸਦੀ ਮਾਰ ਹੇਠ ਜ਼ਿਆਦਾ ਹਨਪੰਜਾਬ ਵਿੱਚ ਨਸ਼ਾ ਤਸਕਰ ਆਪਣਾ ਪ੍ਰਭਾਵ ਵਧਾ ਚੁੱਕੇ ਹਨਪੰਜਾਬ ਦੇ ਪਿੰਡਾਂ ਵਿੱਚ, ਸ਼ਹਿਰਾਂ ਦੀਆਂ ਬਸਤੀਆਂ ਵਿੱਚ ਨਸ਼ੇ ਬੇਰੋਕ-ਟੋਕ ਮਿਲਣਾ ਅਤੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਨਸ਼ਾ ਤਸਕਰਾਂ ਵੱਲੋਂ ਚੁੱਪ ਕਰਵਾਉਣਾ ਆਮ ਜਿਹੀ ਗੱਲ ਹੈਕਈ ਥਾਵਾਂ ਉੱਤੇ, ਜਿੱਥੇ ਨਸ਼ਿਆਂ ਦਾ ਭਰਵਾਂ ਵਿਰੋਧ ਹੋਇਆ, ਉੱਥੇ ਸਰਪੰਚਾਂ ਜਾਂ ਮੁਹੱਤਬਰਾਂ ਦੇ ਕਤਲਾਂ ਦੀਆਂ ਖ਼ਬਰਾਂ ਵੀ ਮਿਲਦੀਆਂ ਹਨਪੰਜਾਬ ਵਿੱਚ ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ, ਖੇਤੀ ਖੇਤਰ ਵਿੱਚ ਘਟ ਰਹੀ ਆਮਦਨ ਕਾਰਨ ਲੋਕਾਂ ਵਿੱਚ ਫੈਲੀ ਨਿਰਾਸ਼ਾ, ਸਾਂਝੇ ਪਰਿਵਾਰਾਂ ਦਾ ਟੁੱਟਣਾ, ਨਸ਼ਿਆਂ ਦਾ ਕਾਰਨ ਬਣ ਰਿਹਾ ਹੈਸਿਆਸਤਦਾਨਾਂ ਵੱਲੋਂ ਗੁੰਡਾ ਅਨਸਰਾਂ ਨੂੰ ਆਪਣੇ ਸਵਾਰਥ ਸਿੱਧੀ ਲਈ ਸ਼ਾਬਾਸ਼ੀ ਨੌਜਵਾਨਾਂ ਵਿੱਚ ਗਲੈਮਰ ਦੀ ਭਾਵਨਾ ਵੀ ਭਰਦੀ ਹੈ, ਉਹ ਪਹਿਲਾਂ ਗੁੰਡਾਂ ਗ੍ਰੋਹਾਂ, ਸਮਾਜ ਵਿਰੋਧੀ ਅਨਸਰਾਂ ਵਿੱਚ ਅਤੇ ਫਿਰ ਨਸ਼ਾ ਤਸਕਰਾਂ ਨਾਲ ਸਾਂਝ ਭਿਆਲੀ ਨਾਲ ਕੰਮ ਕਰਨ ਵਿੱਚ ਮਾਣ ਮਹਿਸੂਸ ਕਰਦੇ ਹਨਕਾਰਨ ਭਾਵੇਂ ਹੋਰ ਵੀ ਵਧੇਰੇ ਹੋਣ, ਨੌਜਵਾਨਾਂ ਦਾ ਆਰਥਿਕ ਪੱਖੋਂ ਟੁੱਟਣਾ ਅਤੇ ਜ਼ਿੰਦਗੀ ਪ੍ਰਤੀ ਉਤਸ਼ਾਹ ਦੀ ਕਮੀ ਉਹਨਾਂ ਨੂੰ ਔਝੜੇ ਰਾਹੀਂ ਪਾਉਂਦੀ ਹੈ, ਜਿਹੜੀ ਅੰਤ ਵਿੱਚ ਉਹਨਾਂ ਦੇ ਉਜਾੜੇ ਦਾ ਕਾਰਨ ਬਣਦੀ ਹੈ

ਭਾਵੇਂ ਭਾਰਤ ਵਿੱਚ ਨਸ਼ਾ ਤਸਕਰੀ ਰੋਕਣ ਲਈ ਡਰੱਗ ਕੰਟਰੋਲ ਐਕਟ ਬਣਿਆ ਹੋਇਆ ਹੈ, ਨੈਰੋਕੋਟਿਕਸ ਕੰਟਰੋਲ ਬਿਊਰੋ ਇਸ ਕਾਨੂੰਨ ਨੂੰ ਲਾਗੂ ਕਰਨ ਵਾਲੀ ਪ੍ਰਭਾਵੀ ਸਰਕਾਰੀ ਏਜੰਸੀ ਹੈ ਅਤੇ ਇਸ ਐਕਟ ਅਧੀਨ ਸਜ਼ਾਵਾਂ ਵੀ ਭਰਵੀਆਂ ਹਨ, ਜਿਸ ਵਿੱਚ ਜੁਰਮਾਨਾ ਅਤੇ 10 ਸਾਲ ਤੋਂ 20 ਸਾਲ ਤਕ ਦੀ ਕੈਦ ਵੀ ਸ਼ਾਮਲ ਹੈ ਅਤੇ ਬਾਵਜੂਦ ਸਰਕਾਰ ਦੇ ਇਨ੍ਹਾਂ ਐਲਾਨਾਂ ਦੇ ਕਿ ਉਸ ਵੱਲੋਂ ਤਸਕਰੀ ਰੋਕਣ ਲਈ ਹਰ ਸੰਭਵ ਯਤਨ ਹੋਣਗੇ, ਨਸ਼ਾ ਤਸਕਰਾਂ ਦੀਆਂ ਸਰਗਰਮੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ

ਅੱਜ ਦੇਸ਼ ਸਾਹਮਣੇ ਵੱਡੀ ਚੁਣੌਤੀ ਨਸ਼ੇ ਹਨਨੌਜਵਾਨ, ਜਿਹੜੇ ਨਸ਼ਾ ਗ੍ਰਸਤ ਹਨ, ਉਹਨਾਂ ਨੂੰ ਸਰਕਾਰੀ, ਗੈਰ-ਸਰਕਾਰੀ ਯਤਨਾਂ ਨਾਲ ਮੁੱਖ ਧਾਰਾ ਵਿੱਚ ਲਿਆਂਦਾ ਜਾਣਾ ਸਮੇਂ ਦੀ ਲੋੜ ਹੈਨਸ਼ਾ ਤਸਕਰਾਂ ਵਿਰੁੱਧ ਵੱਡੀ ਲਾਮਬੰਦੀ ਕਰਕੇ ਉਹਨਾਂ ਨੂੰ ਸਖ਼ਤ ਸਜ਼ਾ ਦੇਣ, ਨਸ਼ੇ ਬਣਾਉਣ ਵਾਲੀਆਂ ਫੈਕਟਰੀਆਂ, ਉਹਨਾਂ ਦੇ ਮਾਲਕਾਂ ਨੂੰ ਵੱਡੇ ਦੰਡ ਦੇਣ ਦੀ ਵੀ ਲੋੜ ਹੈ

ਨਸ਼ਾ ਮਾਫੀਆ ਤਿੱਕੜੀ, ਜਿਸ ਵਿੱਚ ਨਸ਼ਾ ਤਸਕਰ, ਭੈੜੇ ਸਵਾਰਥੀ ਸਿਆਸਤਦਾਨ ਅਤੇ ਸੁਰੱਖਿਆ ਬਲਾਂ ਵਿੱਚ ਬੈਠੀਆਂ ਕਾਲੀਆਂ ਭੇਡਾਂ ਸ਼ਾਮਲ ਹਨ, ਦਾ ਚਿਹਰਾ ਨੰਗਾ ਕਰਕੇ ਉਹਨਾਂ ਨੂੰ ਨੱਥ ਪਾਉਣ ਤੋਂ ਬਿਨਾਂ ਆਮ ਲੋਕਾਂ ਦੀ ਨਸ਼ਿਆਂ ਪ੍ਰਤੀ ਚਿੰਤਾ-ਮੁਕਤੀ ਸੰਭਵ ਨਹੀਂ ਹੈ

*     *     *     *     *

ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।

ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: (This email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author