AjitKhannaLec7ਡਿਪੋਰਟ ਹੋ ਕੇ ਆਏ ਇਨ੍ਹਾਂ ਭਾਰਤੀਆਂ ਵਿੱਚ ਪੰਜਾਬ ਦੇ 30, ਹਰਿਆਣਾ ਦੇ 33, ਗੁਜਰਾਤ ਦੇ 33 ...
(7 ਫਰਵਰੀ 2025)

 

ਪਰਵਾਸ ਦਾ ਰੁਝਾਨ ਸਦੀਆਂ ਤੋਂ ਚਲਦਾ ਆ ਰਿਹਾ ਹੈਰੋਜ਼ੀ ਰੋਟੀ ਲਈ ਬੰਦਾ ਪੰਛੀਆਂ ਵਾਂਗ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਂਦਾ ਰਹਿੰਦਾ ਹੈ, ਬੇਸ਼ਕ ਉਸ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈਗੈਰ ਕਾਨੂੰਨੀ ਤਰੀਕਿਆਂ ਨਾਲ ਦੂਜੇ ਦੇਸ਼ਾਂ ਨੂੰ ਜਾਣ ਸਦਕਾ ਅਨੇਕਾਂ ਲੋਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣ ਪੈ ਜਾਂਦੇ ਹਨਪਰ ਇਸਦੇ ਬਾਵਜੂਦ ਪਰਵਾਸ ਦਾ ਇਹ ਸਿਲਸਲਾ ਲਗਾਤਾਰ ਜਾਰੀ ਹੈਪਿਛਲੇ ਡੇਢ ਕੁ ਦਹਾਕੇ ਤੋਂ ਪਰਵਾਸ ਦਾ ਰੁਝਾਨ ਬੜੀ ਤੇਜ਼ੀ ਨਾਲ ਵਧਿਆ ਹੈਇਸ ਰੁਝਾਨ ਦੌਰਾਨ ਬਹੁਤ ਸਾਰੇ ਬੰਦੇ ਗੈਰ ਕਾਨੂੰਨੀ ਢੰਗਾਂ ਨਾਲ ਵੱਖ ਵੱਖ ਦੇਸ਼ਾਂ ਦੀ ਧਰਤੀ ਉੱਤੇ ਪੈਰ ਟਿਕਾਉਣਣ ਵਿੱਚ ਸਫਲ ਹੋਏ ਹਨਅਮਰੀਕਾ ਵਿੱਚ ਵੀ ਬਹੁਤ ਸਾਰੇ ਭਾਰਤੀ ਗੈਰ ਕਾਨੂੰਨੀ ਢੰਗ ਨਾਲ ਗਏਪਰ ਹਾਲ ਹੀ ਵਿੱਚ ਅਮਰੀਕਾ ਵਿੱਚ ਨਵੇਂ ਬਣੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਸਹੁੰ ਚੁੱਕਦੇ ਹੀ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਕੀਤਾ ਗਿਆ5 ਫਰਵਰੀ ਨੂੰ ਇੱਕ ਅਮਰੀਕੀ ਫੌਜ਼ੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਲੈਂਡ ਕੀਤਾ ਬਹੁਤ ਹੀ ਹੈਰਾਨੀ ਭਰੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ, ਜਿਨ੍ਹਾਂ ਵਿੱਚ ਡਿਪੋਰਟ ਹੋ ਕੇ ਆਏ ਭਾਰਤੀਆਂ ਦੇ ਹੱਥਾਂ ਨੂੰ ਕੜੀਆਂ ਅਤੇ ਪੈਰਾਂ ਨੂੰ ਬੇੜੀਆਂ ਲੱਗੀਆਂ ਹੋਈਆਂ ਸਨ ਭਾਵੇਂ ਕਿ ਅਮਰੀਕੀ ਕਾਨੂੰਨ ਮੁਤਾਬਕ ਇਹ ਕੜੀਆਂ ਅਤੇ ਬੇੜੀਆਂ ਹਰ ਉਸ ਪਰਵਾਸੀ ਨੂੰ ਲਾਈਆਂ ਹੀ ਜਾਂਦੀਆਂ ਹਨ, ਜੋ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਫੜੇ ਜਾਂਦੇ ਹਨ

ਡਿਪੋਰਟ ਹੋ ਕੇ ਆਏ ਇਨ੍ਹਾਂ ਭਾਰਤੀਆਂ ਵਿੱਚ ਪੰਜਾਬ ਦੇ 30, ਹਰਿਆਣਾ ਦੇ 33, ਗੁਜਰਾਤ ਦੇ 33, ਮਹਾਰਾਸ਼ਟਰ ਦੇ 3, ਯੂਪੀ ਦੇ 3 ਤੇ ਚੰਡੀਗੜ੍ਹ ਦੇ 2 ਨਾਗਰਿਕ ਸ਼ਾਮਲ ਸਨਇਨ੍ਹਾਂ ਵਿੱਚ 18 ਸਾਲ ਤੋਂ ਘਟ ਦੇ 12 ਬੱਚੇ ਤੇ 24 ਔਰਤਾਂ ਸ਼ਾਮਲ ਸਨਅਮਰੀਕਾ ਵਿੱਚ 18000 ਤੋਂ ਵੱਧ ਗੈਰ ਕਾਨੂੰਨੀ ਭਾਰਤੀਆਂ ਦੇ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ, ਜਿਨ੍ਹਾਂ ਉੱਤੇ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਰਹੀ ਹੈਇਹ ਵੀ ਖ਼ਬਰਾਂ ਆ ਰਹੀਆਂ ਹਨ ਕੇ ਇਹ ਗਿਣਤੀ ਇਸ ਤੋਂ ਵੱਧ ਵੀ ਹੋ ਸਕਦੀ ਹੈਹੁਣ ਸਵਾਲ ਇਹ ਪੈਦਾ ਹੁੰਦਾ ਹੈ ਡਿਪੋਰਟ ਕੀਤੇ ਜਾਣ ਦੇ ਵਰਤਾਰੇ ਵਾਸਤੇ ਜ਼ਿੰਮੇਵਾਰ ਕੌਣ ਹੈ? ਅਮਰੀਕਾ, ਭਾਰਤ, ਏਜੰਟ ਜਾਂ ਫਿਰ ਡਿਪੋਰਟ ਹੋਣ ਵਾਲੇ ਇਹ ਭਾਰਤੀ ਖੁਦ? ਜੇ ਗ਼ੌਰ ਨਾਲ ਇਸਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਸਭ ਤੋਂ ਜ਼ਿਆਦਾ ਦੋਸ਼ ਸਾਡੀਆਂ ਸਰਕਾਰਾਂ ਦਾ ਜਾਪਦਾ ਹੈ, ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰਕਿਉਂਕਿ ਦੇਸ਼ ਆਜ਼ਾਦ ਹੋਣ ਸਮੇਂ ਦੇਸ਼ ਦੀ ਸੰਖਿਆ 35-36 ਕਰੋੜ ਦੇ ਕਰੀਬ ਸੀ ਅਤੇ ਬੇਰੁਜ਼ਗਾਰਾਂ ਦੀ ਸੰਖਿਆ ਇੱਕ ਕਰੋੜ ਤੋਂ ਘੱਟ ਸੀਪਹਿਲੀਆਂ ਲੋਕ ਸਭਾ ਚੋਣਾਂ ਤੋਂ ਲੈ ਕੇ ਹੁਣ ਤਕ ਸਾਡੇ ਨੇਤਾ, ਭਾਵੇਂ ਉਹ ਕਿਸੇ ਵੀ ਪਾਰਟੀ ਦੇ ਹੋਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਾਰੇ ਤਾਂ ਲਾਉਂਦੇ ਰਹੇ ਪਰ ਸੱਤਾ ਵਿੱਚ ਆਉਣ ਮਗਰੋਂ ਕਿਸੇ ਨੇ ਕੀਤਾ ਕੁਝ ਨਹੀਂ, ਜਿਸ ਕਰਕੇ ਨੌਜਵਾਨਾਂ ਨੂੰ ਬਾਹਰਲੇ ਮੁਲਕਾਂ ਦਾ ਰੁੱਖ ਕਰਨ ਨੂੰ ਮਜਬੂਰ ਹੋਣਾ ਪੈਂਦਾ ਹੈਇਹ ਨੌਜਵਾਨ 40 ਤੋਂ 60 ਲੱਖ ਲਾ ਕੇ ਪੁੱਠੇ ਸਿੱਧੇ ਢੰਗ (ਡੌਂਕੀ) ਨਾਲ ਅਮਰੀਕਾ ਕੈਨੇਡਾ ਜਾਂ ਇੰਗਲੈਂਡ ਦੀ ਧਰਤੀ ਉੱਤੇ ਇਸ ਉਮੀਦ ਨਾਲ ਜਾਂਦੇ ਹਨ ਤਾਂ ਜੋ ਆਪਣਾ ਭਵਿੱਖ ਬਣਾ ਸਕਣਏਜੰਟਾਂ ਨੂੰ ਪੈਸਿਆਂ ਦੇ ਥੱਬੇ ਦੇ ਕੇ ਵਿਦੇਸ਼ ਪਹੁੰਚੇ ਇਨ੍ਹਾਂ ਭਾਰਤੀਆਂ ਨੂੰ ਹੁਣ ਜਦੋਂ ਵਾਪਸ ਆਪਣੇ ਮੁਲਕ ਆਉਣਾ ਪਿਆ ਹੈ ਤਾਂ ਉਨ੍ਹਾਂ ਦੀ ਹਾਲਤ ਧੋਬੀ ਦੇ ਕੁੱਤੇ ਵਾਲੀ ਬਣ ਗਈ ਹੈ। ਜੋ ਨਾ ਘਰ ਦੇ ਰਹੇ ਨਾ ਘਾਟ ਦੇ

ਅਮਰੀਕਾ ਤੋਂ ਪਰਤੇ ਇਹ ਪਰਵਾਸੀ ਸਭ ਕੁਝ ਗੁਆਉਣ ਮਗਰੋਂ ਹੁਣ ਕੀ ਕਰਨ, ਇਹ ਇੱਕ ਵੱਡਾ ਸਵਾਲ ਹੈ। ਡਿਪੋਰਟ ਹੋਏ ਪਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਮਾਨਸਿਕ ਦਸ਼ਾ ਕੀ ਹੋਵੇਗੀ, ਇਹ ਵੀ ਸੋਚਣ ਵਾਲੀ ਗੱਲ ਹੈਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਇਹ ਕਿੰਝ ਲਾਹੁਣਗੇ? ਇਨ੍ਹਾਂ ਗੱਲਾਂ ਨੂੰ ਸਮਝਣ ਦੀ ਲੋੜ ਹੈਇਨ੍ਹਾਂ ਵਿੱਚੋਂ ਬਹੁਤਿਆਂ ਕੋਲ ਤਾਂ ਦੋ ਚਾਰ ਜਾਂ ਫਿਰ ਇੱਕ ਅੱਧਾ ਕਿੱਲਾ ਜ਼ਮੀਨ ਦਾ ਟੁਕੜਾ ਹੀ ਹੈਉਹ ਗਹਿਣਾ ਗੱਟਾ ਵੇਚ ਵੱਟ ਕੇ ਇਸ ਆਸ ਨਾਲ ਜਹਾਜ਼ ਚੜ੍ਹੇ ਸਨ ਕੇ ਅਮਰੀਕਾ ਸੈੱਟ ਹੋਣ ਮਗਰੋਂ ਯਾਰਾਂ ਦੋਸਤਾਂ, ਰਿਸ਼ਤੇਦਾਰਾਂ ਤੋਂ ਲਏ ਕਰਜ਼ੇ ਦੀ ਪੰਡ ਨੂੰ ਕੁਝ ਸਾਲਾਂ ਵਿੱਚ ਉਤਾਰ ਕੇ ਇੱਕ ਖੁਸ਼ਹਾਲ ਜ਼ਿੰਦਗੀ ਜਿਉਣਗੇਪਰ ਹੁਣ ਇਨ੍ਹਾਂ ਵਾਸਤੇ ਕਰਜ਼ਾ ਲਾਹੁਣਾ ਅਸੰਭਵ ਜਿਹਾ ਲਗਦਾ ਹੈ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਦਾ 30 ਸਾਲਾ ਨੌਜਵਾਨ ਜਸਵਿੰਦਰ ਸਿੰਘ ਤਾਂ ਹਾਲੇ ਇਸੇ ਵਰ੍ਹੇ 15 ਜਨਵਰੀ ਨੂੰ ਅਮਰੀਕਾ ਪਹੁੰਚਿਆ ਸੀਉਸ ਕੋਲ ਸਿਰਫ 9 ਕਨਾਲਾ ਜ਼ਮੀਨ ਹੀ ਹੈਉਹ 50 ਲੱਖ ਲਾ ਕੇ ਜਹਾਜ਼ ਚੜ੍ਹਿਆ ਸੀਹੁਣ ਉਸਦੇ ਮਾਪਿਆਂ ਤੇ ਉਸਦੀ ਖੁਦ ਦੀ ਮਨੋ ਹਾਲਤ ਦੁਖਦਾਇਕ ਤੇ ਗੁੰਝਲਦਾਰ ਬਣ ਗਈ ਹੈਇਸੇ ਤਰ੍ਹਾਂ ਦੀ ਹਾਲਤ ਵਾਪਸ ਪਰਤੇ ਅੰਮ੍ਰਿਤਸਰ ਜ਼ਿਲ੍ਹੇ ਸਲੇਮਪੁਰ ਦੇ ਦਲੇਰ ਸਿੰਘ ਦੀ ਹੈ ਜੋ 44 ਲੱਖ ਰੁਪਇਆ ਲਾ ਕੇ 15 ਜਨਵਰੀ ਨੂੰ ਹੀ ਅਮਰੀਕਾ ਗਿਆ ਸੀਵਾਪਸ ਪਰਤੇ ਬਹੁਤੇ ਪੰਜਾਬੀ ਅਜੇ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ ਪਹੁੰਚੇ ਸਨਉਨ੍ਹਾਂ ਦੇ ਸੁਪਨੇ ਟੁੱਟ ਗਏ ਹਨਉਨ੍ਹਾਂ ਦੀ ਹਾਲਤ ਨੂੰ ਨਾ ਤਾਂ ਸਾਡੀਆਂ ਸਰਕਾਰਾਂ ਅਤੇ ਨਾ ਹੀ ਡੌਨਲਡ ਟਰੰਪ ਵਰਗੇ ਸਮਝ ਸਕਦੇ ਹਨ

ਇੱਥੇ ਇੱਕ ਸਵਾਲ ਇਹ ਵੀ ਹੈ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਣ ਵਾਲੇ ਪਰਵਾਸੀਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਅਮਰੀਕਾ ਦੀ ਖੁਦ ਦੀ ਹੈਇਸ ਲਈ ਸਭ ਤੋਂ ਵੱਡਾ ਦੋਸ਼ ਅਮਰੀਕਾ ਦਾ ਖੁਦ ਦਾ ਕਿਹਾ ਜਾ ਸਕਦਾ ਹੈਦੂਜਾ ਦੋਸ਼ ਇਸ ਵਿੱਚ ਸਾਡੀਆਂ ਸਰਕਾਰਾਂ ਦਾ ਹੈ, ਜਿਹੜੀਆਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਸਫਲ ਰਹੀਆਂ ਹਨਜੇਕਰ ਆਪਣੇ ਮੁਲਕ ਵਿੱਚ ਰੁਜ਼ਗਾਰ ਹੋਵੇ ਤਾਂ ਕੌਣ ਘਰ ਬਾਹਰ ਛੱਡ ਕੇ ਬਾਹਰਲੇ ਮੁਲਕੀ ਜਾਣਾ ਚਾਹੁੰਦਾ ਹੈ? ਤੀਜਾ ਦੋਸ਼ ਉਹਨਾਂ ਏਜੰਟਾਂ ਦਾ ਹੈ, ਜਿਹੜੇ ਸਹੀ ਸਲਾਹ ਨਾ ਦੇ ਕੇ ਲੱਖਾਂ ਰੁਪਏ ਬਟੋਰ ਕੇ ਗੈਰ ਕਾਨੂੰਨੀ ਢੰਗ ਨਾਲ ਸਰਹੱਦਾਂ ਟੱਪਣ-ਟਪਾਉਣ ਵਿੱਚ ਮਦਦ ਕਰਦੇ ਹਨਚੌਥੀ ਗੱਲ, ਗੈਰ ਕਾਨੂੰਨੀ ਢੰਗ ਨਾਲ ਬਾਹਰਲੇ ਮੁਲਕਾਂ ਵਿੱਚ ਜਾਣ ਵਾਲੇ ਇਹ ਲੋਕ ਕਾਫੀ ਹੱਦ ਤਕ ਖੁਦ ਵੀ ਜ਼ਿੰਮੇਵਾਰ ਹਨ ਕਿਉਂਕਿ ਕਿਸੇ ਵੀ ਗੈਰ ਕਾਨੂੰਨੀ ਕੰਮ ਨੂੰ ਸਹੀ ਨਹੀਂ ਠਹਿਰਾਇਆ ਜਾ ਸਕਦਾ ਇਹ ਗੱਲ ਕਦੇ ਨਹੀਂ ਭੁੱਲਣੀ ਚਾਹੀਦੀ ਕਿ ਗੈਰ ਕਾਨੂੰਨੀ ਢੰਗ ਵਿਦੇਸ਼ ਜਾਣਾ ਬਿਲਕੁਲ ਗਲਤ ਹੈਹਮੇਸ਼ਾ ਸਹੀ ਢੰਗ ਨਾਲ ਵਿਦੇਸ਼ ਜਾਵੋ40-50 ਲੱਖ ਲਾ ਕੇ, ਖੁਦ ਨੂੰ ਜੋਖਮ ਵਿੱਚ ਪਾ ਕੇ ਵਿਦੇਸ਼ ਜਾਣ ਦੀ ਬਜਾਏ ਆਪਣੇ ਮੁਲਕ ਵਿੱਚ ਹੀ ਸਵੈ ਰੁਜ਼ਗਾਰ ਨੂੰ ਤਰਜੀਹ ਦੇਣੀ ਚਾਹੀਦੀ ਹੈ।

*     *     *     *     *

ਨੋਟ: ਹਰ ਲੇਖਕ ਸਰੋਕਾਰ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲ ਕੇ ਰੱਖੇ।

ਰਚਨਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ: (This email address is being protected from spambots. You need JavaScript enabled to view it.)

About the Author

ਅਜੀਤ ਖੰਨਾ ਲੈਕਚਰਾਰ

ਅਜੀਤ ਖੰਨਾ ਲੈਕਚਰਾਰ

WhatsApp: (91 - 85448 - 54669)
Email: (ajitksingh054@gmail.com)

More articles from this author