GurmitPalahi8ਹੁਣੇ ਜਿਹੇ ਬਿਹਾਰ ਵਿੱਚ ਔਰਤਾਂ ਦੇ ਖ਼ਾਤਿਆਂ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਪਾਕੇ ...
(23 ਨਵੰਬਰ 2025)


ਦੇਸ਼ ਭਾਰਤ ਵਿੱਚ ਕਾਨੂੰਨ ਜਿੰਨੇ ਸਖ਼ਤ ਹੋ ਰਹੇ ਹਨ
, ਉਹਨਾਂ ਦੀ ਦੁਰਵਰਤੋਂ ਉੰਨੀ ਹੀ ਵਧਦੀ ਜਾ ਰਹੀ ਹੈਹੁਣ ਤਾਂ ਸਥਿਤੀ ਇਹ ਹੈ ਕਿ ਸਾਡੇ ਨਿਆਂਤੰਤਰ ਵਿੱਚ ਜਾਤ, ਧਰਮ ਦੇਖਕੇ ਜੇਲ੍ਹ ਅਤੇ ਜ਼ਮਾਨਤ ਦਾ ਫੈਸਲਾ ਹੁੰਦਾ ਜਾਪਦਾ ਹੈ, ਸਬੂਤ ਦੇਖਕੇ ਨਹੀਂ

ਸਾਡੀਆਂ ਜੇਲ੍ਹਾਂ ਵਿੱਚ ਸਭ ਤੋਂ ਜ਼ਿਆਦਾ ਦੇਸ਼ ਦੇ ਗ਼ਰੀਬ ਲੋਕ ਸੜ ਰਹੇ ਹਨਜੇਕਰ ਉਹਨਾਂ ਦੀ ਧਾਰਮਿਕ ਪਛਾਣ ਕੀਤੀ ਜਾਵੇ ਤਾਂ ਉਹ ਇਹ ਦੱਸਦੀ ਹੈ ਕਿ ਦੇਸ਼ ਦੇ ਦਲਿਤ, ਆਦਿਵਾਸੀ ਅਤੇ ਮੁਸਲਮਾਨਾਂ ਦੀ ਜੇਲ੍ਹਾਂ ਅੰਦਰ ਸਭ ਤੋਂ ਜ਼ਿਆਦਾ ਗਿਣਤੀ ਹੈ ਇਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਉਹਨਾਂ ਵਿਚਾਰਿਆਂਦੀ ਹੈ, ਜਿਨ੍ਹਾਂ ਦੇ ਮਾਮਲੇ ਵਰ੍ਹਿਆਂ ਤੋਂ ਨਹੀਂ, ਦਹਾਕਿਆਂ ਤੋਂ ਵਿਚਾਰ ਅਧੀਨ ਹਨ ਭਾਰਤ ਵਿੱਚ ਇਨਸਾਫ ਲੈਣਾ ਸੌਖਾ ਨਹੀਂ ਹੈਦਰਅਸਲ ਇਸ ਦੇਸ਼ ਦੇ ਗ਼ਰੀਬ ਆਦਮੀ ਦੇ ਲਈ ਇਨਸਾਫ ਪਾਉਣਾ ਲਗਾਤਾਰ ਅਸੰਭਵ ਹੁੰਦਾ ਜਾ ਰਿਹਾ ਹੈਪਹਿਲੀ ਗੱਲ ਤਾਂ ਇਹ ਕਿ ਪੁਲਿਸ ਕੇਸ ਹੀ ਦਰਜ਼ ਨਹੀਂ ਕਰਦੀ। ਦਰਜ਼ ਹੋ ਗਿਆ ਤਾਂ ਠੀਕ ਢੰਗ ਨਾਲ ਜਾਂਚ ਨਹੀਂ ਹੁੰਦੀ। ਜੇਕਰ ਮਾਮਲਾ ਅਦਾਲਤ ਵਿੱਚ ਪੁੱਜ ਗਿਆ ਤਾਂ ਗ਼ਰੀਬ ਨੂੰ ਚੰਗੇ ਵਕੀਲ ਨਹੀਂ ਮਿਲਦੇਕੀ ਇਹ ਸੱਚ ਨਹੀਂ ਕਿ ਦੇਸ਼ ਦੇ ਸਭ ਤੋਂ ਅੱਛੇ ਵਕੀਲ ਸਭ ਤੋਂ ਮੋਟੇ ਪੈਸੇ ਵਾਲੇ ਅਪਰਾਧੀਆਂ ਦੇ ਬਚਾ ਵਿੱਚ ਹੀ ਰੁੱਝੇ ਰਹਿੰਦੇ ਹਨਇਹ ਜਾਣਕਾਰੀ ਆਮ ਹੈ ਕਿ ਵਕੀਲ ਇੱਕ-ਇੱਕ ਪੇਸ਼ੀ ਲਈ 25 ਤੋਂ 50 ਲੱਖ ਰੁਪਏ ਤਕ ਲੈ ਲੈਂਦੇ ਹਨ ਇੰਨੇ ਪੈਸਿਆਂ ਨਾਲ ਨਿਆਂ ਨਹੀਂ ਹੋ ਸਕਦਾ, ਖਰੀਦਿਆ ਜਾਂ ਵੇਚਿਆ ਜ਼ਰੂਰ ਜਾ ਸਕਦਾ ਹੈ ਜੇਕਰ ਵੱਡੇ ਵਕੀਲਾਂ ਦੀ ਗੱਲ ਛੱਡ ਵੀ ਦੇਈਏ ਤਾਂ ਵੀ ਦੇਸ਼ ਦੀਆਂ ਕਚਹਿਰੀਆਂ ਅਤੇ ਜੇਲ੍ਹਾਂ ਸ਼ਾਇਦ ਭ੍ਰਿਸ਼ਟਾਚਾਰ ਦੇ ਅੱਡੇ ਬਣ ਚੁੱਕੀਆਂ ਹਨਤਾਰੀਖ਼-ਦਰ-ਤਾਰੀਖ਼ ਵਕੀਲਾਂ ਦੇ ਮੁਨਸ਼ੀ ਅਤੇ ਵਕੀਲ ਆਪਣੇ ਮੁਵੱਕਲਾਂ ਦੀਆਂ ਜੇਬਾਂ ਫੋਲਦੇ ਹਨ

ਆਉ ਦੇਸ਼ ਵਿੱਚ ਵਾਪਰੀ 20 ਸਾਲ ਪਹਿਲਾਂ ਦੀ ਇੱਕ ਘਟਨਾ ’ਤੇ ਵਿਚਾਰ ਕਰੀਏਉੱਤਰ ਪ੍ਰਦੇਸ਼ ਦੇ ਸ਼ਹਿਰ ਨੋਇਡਾ ਦੇ ਨਜ਼ਦੀਕ ਇੱਕ ਪਿੰਡ ਨਿਠਾਰੀ ਵਿੱਚ 17 ਬੱਚਿਆਂ ਦੇ ਪਿੰਜਰ ਮਿਲੇ ਸਨਬੱਚਿਆਂ ਦੇ ਮਾਪੇ ਪੁਲਿਸ ਕੋਲ ਸ਼ਿਕਾਇਤਾਂ ਕਰਦੇ ਰਹੇ, ਪੁਲਿਸ ਮਖੌਲ ਉਡਾਉਂਦੀ ਰਹੀ ਅਤੇ ਅਪਰਾਧਿਕ ਲਾਪਰਵਾਹੀ ਵਰਤਦੀ ਰਹੀ ਜਦੋਂ ਮਾਮਲਾ ਸੁਰਖੀਆਂ ਵਿੱਚ ਆਇਆ ਤਾਂ ਅਚਾਨਕ ਨਿਆਂਤੰਤਰ ਨੇ ਤੇਜ਼ੀ ਫੜੀਇੱਕ ਬੰਗਲੇ ਦੇ ਮਾਲਕ ਮਨਿੰਦਰ ਸਿੰਘ ਪੰਧੇਰ ਅਤੇ ਉਸਦਾ ਨੌਕਰ ਸੁਰਿੰਦਰ ਕੋਹਲੀ ਫੜੇ ਗਏਇਹ ਦੱਸਿਆ ਗਿਆ ਕਿ ਉਸਦੇ ਖਿਲਾਫ ਕਈ ਸਬੂਤ ਮਿਲ ਚੁੱਕੇ ਹਨਲੇਕਿਨ ਪਹਿਲਾਂ ਮਨਿੰਦਰ ਪੰਧੇਰ ਸਾਰੇ ਮਾਮਲਿਆਂ ਵਿੱਚ ਬਰੀ ਹੋ ਗਿਆ ਅਤੇ ਉਸਦੇ ਬਾਅਦ ਪਿਛਲੇ ਹਫਤੇ ਸੁਰਿੰਦਰ ਕੌਲੀ ਵੀ ਛੁੱਟ ਗਿਆ

ਕਿਸੇ ਦੇ ਕੰਨ ’ਤੇ ਜੂੰ ਨਹੀਂ ਸਰਕੀਕਿਸੇ ਸਿਆਸੀ ਨੇਤਾ, ਮੰਤਰੀ, ਸੰਤਰੀ ਜਾਂ ਉਹਨਾਂ ਦੇ ਅਹਿਲਕਾਰਾਂ, ਕਰਿੰਦਿਆਂ ਜਾਂ ਦੇਸ਼ ਦੇ ਵੱਡੇ ਹਾਕਮ ਨੂੰ ਇਨਸਾਫ ਦਾ ਕੋਈ ਖਿਆਲ ਹੀ ਨਹੀਂ ਆਇਆਅਖ਼ਬਾਰਾਂ ਦੇ ਪੰਨਿਆਂ ਅਤੇ ਟੀਵੀ ਚੈਨਲਾਂ ’ਤੇ ਇਹ ਅਪਰਾਧ-ਕਥਾ ਦੇਖਣ ਨੂੰ ਮਿਲੀ ਅਤੇ ਦੱਸਿਆ ਗਿਆ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਕਿਸ ਅਧਾਰ ਉੱਤੇ ਉਹਨਾਂ ਨੂੰ ਬਰੀ ਕੀਤਾ

ਸੁਪਰੀਮ ਕੋਰਟ ਦੇ ਆਪਣੇ ਅਧਾਰ ਹੋਣਗੇ, ਉਹਨਾਂ ਦਾ ਆਪਣਾ ਪੈਮਾਨਾ ਹੋਵੇਗਾ ਅਪਰਾਧੀਆਂ ਨੂੰ ਪਰਖਣ ਦਾ, ਲੇਕਿਨ ਸਵਾਲ ਹੈ ਕਿ ਇਨ੍ਹਾਂ ਬੱਚਿਆਂ ਨੂੰ ਕਿਸੇ ਨੇ ਤਾਂ ਮਾਰਿਆ ਹੀ ਹੋਵੇਗਾਉਹਨਾਂ ਦੇ ਨਾਲੀਆਂ ਵਿੱਚ ਰੁਲਦੇ ਸਰੀਰ ਦੇ ਟੁਕੜਿਆਂ ਦਾ ਕੋਈ ਤਾਂ ਜ਼ਿੰਮੇਵਾਰ ਹੋਵੇਗਾ ਜਿਨ੍ਹਾਂ ਨੂੰ ਫੜਿਆ ਗਿਆ, ਉਹਨਾਂ ਦਾ ਅਪਰਾਧ ਸਾਬਤ ਕਿਉਂ ਨਹੀਂ ਕੀਤਾ ਜਾ ਸਕਿਆ? ਸੁਰਿੰਦਰ ਕੋਹਲੀ 19 ਵਰ੍ਹੇ ਜੇਲ੍ਹ ਵਿੱਚ ਰਿਹਾ, ਜੇਕਰ ਉਹ ਬੇਗੁਨਾਹ ਸੀ ਤਾਂ ਉਸਦੇ ਨਾਲ ਇਹ ਬੇਇਨਸਾਫ਼ੀ ਕਿਉਂ ਹੋਈ? ਅਤੇ ਜੇਕਰ ਉਹ ਗੁਨਾਹਗਾਰ ਹੈ ਤਾਂ ਉਸ ਨੂੰ ਇਸ ਤਰ੍ਹਾਂ ਬਰੀ ਕੀਤੇ ਜਾਣ ਦਾ ਗੁਨਾਹਗਾਰ ਕੌਣ ਹੈ

ਦਰਅਸਲ ਨਿਠਾਰੀ ਇਕੱਲਾ ਇੱਕੋ ਇੱਕ ਪਿੰਡ ਇਹੋ ਜਿਹੀ ਨਹੀਂ ਹੈ, ਜਿੱਥੇ ਇਨਸਾਫ ਦੀ ਗਲੀ ਬੰਦ ਹੈਥਾਂ-ਥਾਂ ਇਹੋ ਕੁਝ ਵਾਪਰ ਰਿਹਾ ਹੈਔਰਤਾਂ ਨਾਲ ਬਲਾਤਕਾਰ, ਦੋਸ਼ੀ ਬਰੀਕਤਲ ਦੇ ਬੇਅੰਤ ਕੇਸ, ਕਾਤਲ ਬਰੀ ਇੱਥੇ ਇਹ ਗੱਲ ਤਾਂ ਕਰਨੀ ਬਣਦੀ ਹੈ ਕਿ ਜਦੋਂ ਕਾਨੂੰਨ ਘਾੜੀ ਪਾਰਲੀਮੈਂਟ, ਵਿਧਾਨ ਸਭਾ ਮੈਂਬਰਾਂ ਵਿੱਚੋਂ ਲਗਭਗ ਅੱਧੇ ਕਤਲਾਂ, ਬਲਾਤਕਾਰਾਂ ਅਤੇ ਹੋਰ ਅਪਰਾਧਾਂ ਦੇ ਮੁਕੱਦਮੇ ਭੁਗਤ ਰਹੇ ਹਨ, ਜੋ ਸਾਡੇ ਲੋਕ ਨੁਮਾਇੰਦੇ ਹਨ, ਕੀ ਉਹ ਦੇਸ਼ ਦੇ ਆਮ ਲੋਕਾਂ ਨੂੰ ਇਨਸਾਫ ਦੇ ਸਕਦੇ ਹਨ?

ਵਿਕਸਿਤ ਲੋਕਤੰਤਰ ਆਧੁਨਿਕਤਾ ਦੇ ਇਸ ਦੌਰ ਵਿੱਚ, ਦੇਸ਼ ਵਿੱਚ ਜਿੱਥੇ “ਵੈੱਲਫੇਅਰ-ਟ੍ਰੈਪਨਾਲ ਡਿਜਿਟਲ ਡਲਿਵਰੀ ਰਾਹੀਂ ਚੋਣਾਂ ਦੇ ਸਮੇਂ ਨਕਦ ਰਾਸ਼ੀ ਪਹੁੰਚਾਉਣ ਦਾ ਕੰਮ ਤੇਜ਼ੀ ਨਾਲ ਕਰ ਦਿੱਤਾ ਗਿਆ ਹੈ, ਜਿੱਥੇ ਸਾਮ-ਦਾਮ-ਦੰਡ ਦਾ ਬੋਲਬਾਲਾ ਸ਼ਰੇਆਮ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਨਿਠਾਰੀ ਵਰਗੀ ਬੇਇਨਸਾਫ਼ੀ ਦੇਖਣ ਨੂੰ ਮਿਲਣੀ ਕੀ ਸੁਭਾਵਿਕ ਨਹੀਂ ਹੈ? ਜਿੱਥੇ ‘ਬੁਲਡੋਜ਼ਰ ਨਿਆਂ’ ਚਲਦਾ ਹੋਵੇ, ਕੀ ਇਹ ਕਹਿਣਾ ਨਹੀਂ ਬਣਦਾ ਕਿ ਉਹ ਸਾਡੀ ਨਿਆਂਤੰਤਰ ਦੀ ਛਾਤੀ ਉੱਤੇ ਹੀ ਚਲਦਾ ਹੈ

ਦੇਸ਼ ਵਿੱਚ ਵਾਪਰੇ ਵੱਡੇ ਘਟਨਾਕਰਮਾਂ ਦੀ ਗੱਲ ਤਾਂ ਕੀਤੀ ਜਾਣੀ ਚਾਹੀਦੀ ਹੈਜੰਮੂ ਕਸ਼ਮੀਰ ਵਿੱਚੋਂ 370 ਧਾਰਾ ਖ਼ਤਮ ਕੀਤੀ, ਜੰਮੂ ਕਸ਼ਮੀਰ ਹਿੱਸਿਆਂ ਵਿੱਚ ਵੰਡਿਆ ਗਿਆਲੋਕ ਪੂਰਨ ਰਾਜ ਦਾ ਦਰਜਾ ਮੁੜ ਪ੍ਰਾਪਤ ਕਰਨ ਦੀ ਗੱਲ ਕਰਦੇ ਹਨ, ਪਰ ਹਾਕਮ ਚੁੱਪ ਹਨਲਦਾਖ ਦੇ ਲੋਕ ਹੱਕੀ ਮੰਗਾਂ ਦੀ ਗੱਲ ਕਰਦੇ ਸੜਕਾਂ ’ਤੇ ਪੁੱਜੇਇਹ ਸਰਕਾਰੀ ਹਠਧਰਮੀ ਦਾ ਨਤੀਜਾ ਸੀਲਦਾਖ ਸਮਾਜਿਕ ਕਾਰਕੁਨ ਸੋਨਮ ਬਾਂਗਚੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆਉਸਨੂੰ ਜੇਲ੍ਹ ਵਿੱਚ ਤੁੰਨਿਆ ਗਿਆ ਹੈ, ਕਿਉਂਕਿ ਉਹ ਲੋਕਾਂ ਦੇ ਹੱਕਾਂ ਅਤੇ ਇਨਸਾਫ ਦੀ ਗੱਲ ਕਰਦਾ ਹੈਇੱਕ ਨਹੀਂ, ਹਜ਼ਾਰਾਂ ਇਹੋ ਜਿਹੇ ਕਾਰਕੁਨ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਜੇਲ੍ਹਾਂ ਵਿੱਚ ਹਨ ਬਿਨਾਂ ਸੁਣਵਾਈ, ਜਾਂ ਤਾਰੀਖ਼-ਦਰ-ਤਾਰੀਖ਼ ਕੋਰਟ-ਕਚਹਿਰੀ ਦੇ ਚੱਕਰ ਮਾਰਦਿਆਂ ਇੱਕ ਰਿਪੋਰਟ ਦੱਸਦੀ ਹੈ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ 2023 ਦੇ ਅੰਤ ਤਕ ਭਾਰਤ ਦੀਆਂ ਜੇਲ੍ਹਾਂ ਵਿੱਚ 5.3 ਲੱਖ ਲੋਕ ਹਨ, ਜਿਨ੍ਹਾਂ ਵਿੱਚੋਂ 74 ਫ਼ੀਸਦੀ. ਅਰਥਾਤ 3.92 ਲੱਖ ਲੋਕ ਮੁਕੱਦਮੇ ਚਲਾਏ ਜਾਣ ਵਾਲੀ ਕਤਾਰ ਵਿੱਚ ਹਨਇਹ ਲੋਕ 21 ਤੋਂ 50 ਸਾਲ ਦੀ ਉਮਰ ਦੇ ਹਨ ਇਨ੍ਹਾਂ ਵਿੱਚ ਕੁਝ ਇਹੋ ਜਿਹੇ ਹਨ, ਜਿਹੜੇ ਆਪਣੀ ਪੂਰੀ ਜੇਲ੍ਹ ਭੁਗਤ ਚੁੱਕੇ ਹਨ, ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ“ਬੰਦੀ ਸਿੰਘਾਂ?” ਇਸ ਕਿਸਮ ਦੇ ਕੈਦੀ ਹਨ, ਜਿਨ੍ਹਾਂ ਦੀ ਰਿਹਾਈ ਲਈ ਲਗਾਤਾਰ ਪੰਜਾਬ ਦੇ ਅੰਦਰ-ਬਾਹਰ ਸੰਘਰਸ਼ ਹੋ ਰਿਹਾ ਹੈ, ਪਰ ਉਹਨਾਂ ਦੀ ਗੱਲ ਨਹੀਂ ਸੁਣੀ ਜਾ ਰਹੀਕੀ ਇਹ ਮਨੁੱਖੀ ਅਧਿਕਾਰਾਂ ਦੀ ਬੇ-ਹੁਰਮਤੀ ਨਹੀਂ ਹੈ?

ਦੇਸ਼ ਵਿੱਚ ਲੋਕ ਥਾਂ-ਥਾਂ ਸੰਘਰਸ਼ ਕਰ ਰਹੇ ਹਨਦੇਸ਼ ਵਿੱਚ ਵੱਡਾ ਕਿਸਾਨ ਅੰਦੋਲਨ ਲੜਿਆ ਗਿਆਹਾਕਮਾਂ ਨੇ ਪੂਰਾ ਟਿੱਲ ਲਾਕੇ ਇਸ ਅੰਦੋਲਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀਇਨਸਾਫ ਛਿੱਕੇ ਟੰਗ ਦਿੱਤਾ ਗਿਆਹਜ਼ਾਰਾਂ ਕਿਸਾਨਾਂ ’ਤੇ ਮੁਕੱਦਮੇ ਦਰਜ਼ ਹੋਏਉਹ ਮੁਕੱਦਮੇਂ ਅੱਜ ਵੀ ਚੱਲ ਰਹੇ ਹਨਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਪਣੇ ਹੱਕਾਂ ਲਈ ਲੜ ਰਹੇ ਹਨਉਹਨਾਂ ਦੀ ਅਵਾਜ਼ ਦਬਾਈ ਜਾ ਰਹੀ ਹੈਉਹਨਾਂ ਨਾਲ ਦੁਪਰਿਆਰਾ ਸਲੂਕ ਹੋ ਰਿਹਾ ਹੈਮੰਗ ਤਾਂ ਸਿਰਫ ਇੰਨੀ ਕੁ ਹੀ ਹੈ ਕਿ ਇਹ ਯੂਨੀਵਰਸਿਟੀ ਪੰਜਾਬ ਦੀ ਹੈਪਰ ਇਸਨੂੰ ਖੋਹਣ ਦੀਆਂ ਸਾਜ਼ਿਸਾਂ ਹੋ ਰਹੀਆਂ ਹਨਸੁਚੇਤ ਨੌਜਵਾਨ ਸੰਘਰਸ਼ ਦੇ ਰਾਹ ’ਤੇ ਹਨ, ਉਨ੍ਹਾਂ ਦਾ ਰਾਹ ਰੋਕਣ ਲਈ ਹਾਕਮ ਧਿਰ ਹਰ ਹੀਲਾ-ਵਸੀਲਾ ਵਰਤ ਰਹੀ ਹੈ

ਬਾਕੀ ਸੂਬਿਆਂ ਵਾਂਗ ਪੰਜਾਬ ਦੇ ਬੇਰੁਜ਼ਗਾਰ ਨੌਕਰੀ ਮੰਗ ਰਹੇ ਹਨਮੁਲਾਜ਼ਮ ਸੰਘਰਸ਼ ਦੇ ਰਾਹ ’ਤੇ ਹਨਬੇਰੁਜ਼ਗਾਰ ਪੁਲਿਸ ਦੀਆਂ ਡਾਂਗਾਂ ਖਾ ਰਹੇ ਹਨ ਆਖਰ ਉਹਨਾਂ ਦਾ ਕਸੂਰ ਤਾਂ ਇੰਨਾ ਕੁ ਹੀ ਹੈ ਕਿ ਹੱਥ ਵਿੱਚ ਡਿਗਰੀਆਂ ਹਨ ਪਰ ਨੌਕਰੀ ਨਹੀਂ ਮਿਲ ਰਹੀਢਿੱਡੋਂ ਭੁੱਖੇ ਹਨਉਹਨਾਂ ਲਈ ਇਨਸਾਫ ਦੇ ਦਰਵਾਜ਼ੇ ਬੰਦ ਹਨਸਿਆਸੀ ਗੱਲਾਂ, ਵਾਇਦੇ ਉਹਨਾਂ ਪੱਲੇ ਕੁਝ ਨਹੀਂ ਪਾ ਰਹੇ

ਨਿਠਾਰੀ ਨੂੰ ਨਿਆਂ ਨਹੀਂਵਿਦਿਆਰਥੀਆਂ ਨੂੰ ਇਨਸਾਫ ਨਹੀਂਕਿਸਾਨਾਂ ਨਾਲ ਬਦਸਲੂਕੀ ਹੈਹਵਾਲਤੀ ਮੱਲੋਜ਼ੋਰੀ ਜੇਲ੍ਹਾਂ ਅੰਦਰ ਹਨਗ਼ਰੀਬ ਰੋਟੀ, ਕੱਪੜੇ ਅਤੇ ਮਕਾਨ ਲਈ ਤਰਸ ਰਿਹਾ ਹੈਸਿਹਤ ਸਹੂਲਤਾਂ ਦੀ ਥੁੜ ਹੈਕੀ ਇਹ ਬੇਇਨਸਾਫ਼ੀ ਨਹੀਂ? ਕੀ ਇਹ ਨਿਆਂ ਦੀ ਬੰਦ ਗਲੀ ਨਹੀਂ ਹੈ?

ਹੁਣੇ ਜਿਹੇ ਬਿਹਾਰ ਵਿੱਚ ਔਰਤਾਂ ਦੇ ਖ਼ਾਤਿਆਂ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਪਾਕੇ ਵੋਟਾਂ ਬਟੋਰ ਕੇ ਹਾਕਮ ਧਿਰ ਮੁੜ ਸੱਤਾ ਹਥਿਆਕੇ ਫੁਲਿਆਂ ਨਹੀਂ ਸਮਾਂ ਰਹੀਪਰ ਉੱਥੋਂ ਦੇ ਲੋਕਾਂ ਦੀ ਦੁਰਦਸ਼ਾ ਦਾ ਬਿਆਨ ਕਰਨਾ ਔਖਾ ਹੈ

ਸੂਬੇ ਦੇ ਲੋਕਾਂ ਦਾ ਪ੍ਰਮੁੱਖ ਐਕਸਪੋਰਟ ਉਦਯੋਗ “ਮਖਾਣਾਪ੍ਰੋਸੈਸਿੰਗ ਹੈਪੂਰਨੀਆਂ ਦੇ ਆਸ-ਪਾਸ ਮਜ਼ਦੂਰਾਂ ਨੂੰ ਮਖਾਣਾ ਕੱਢਣ ਲਈ ਗੰਦੇ ਪਾਣੀ ਵਿੱਚ ਗੋਤੇ ਲਾਉਣੇ ਪੈਂਦੇ ਹਨ। ਉਹਨਾਂ ਨੂੰ ਫਿਰ ਹੱਥੋੜਿਆਂ ਨਾਲ ਤੋੜਿਆ ਅਤੇ ਅੱਗ ਵਿੱਚ ਭੁੰਨਿਆ ਜਾਂਦਾ ਹੈਮਖਾਣਾ ਪ੍ਰੋਸੈਸਿੰਗ ਲਈ ਕੋਈ ਮਸ਼ੀਨਾਂ ਨਹੀਂਕਿਸੇ ਸਮਾਜਿਕ ਕਾਰਕੁਨ ਦੇ ਬਿਹਾਰ ਸੂਬੇ ਸਬੰਧੀ ਕਹੇ ਸ਼ਬਦ ਮਨ ਨੂੰ ਧੂਹ ਪਾਉਂਦੇ ਹਨ, “ਅਸਲ ਵਿੱਚ ਜੇਕਰ ਬਿਹਾਰ ਇੱਕ ਦੇਸ਼ ਹੁੰਦਾ ਤਾਂ ਲਾਇਬੇਰੀਆ ਤੋਂ ਬਾਅਦ ਇਹ ਦੁਨੀਆ ਦਾ 12ਵਾਂ ਸਭ ਤੋਂ ਗ਼ਰੀਬ ਦੇਸ਼ ਹੁੰਦਾ।”

ਪੌਣੀ ਸਦੀ ਬੀਤਣ ਬਾਅਦ ਵੀ ਲੋਕ ਇਨਸਾਫ ਲਈ ਜੂਝ ਰਹੇ ਹਨ, ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨਇਹੋ ਜਿਹੀ ਸਥਿਤੀ ਵਿੱਚ ਦੇਸ਼ ਦੇ ਹਾਕਮ ਲਾਚਾਰ ਲੋਕਾਂ ਨੂੰ ਕਦੇ ਗੁਮਰਾਹ ਕਰਕੇ ਆਪਣੇ ਪਾਸੇ ਕਰਦੇ ਹਨ, ਕਦੇ ਧੱਕਾ ਕਰਕੇ ਆਪਣੇ ਨਾਲ ਜੋੜ ਰਹੇ ਹਨ ਅਤੇ ਕਦੇ ਥੋੜ੍ਹਾ ਬਹੁਤ ਇਨਸਾਫ ਦਾ ਟਿੱਕਾ ਲਾ ਕੇ, ਜਾਂ ਲੁਆ ਕੇ ਲੋਕਤੰਤਰ ਦਾ ਲੁਬਾਦਾ ਪਾਕੇ ਇਨਸਾਫ ਦੀ ਗਲੀ ਬੰਦ ਕਰ, ਕਰਵਾ ਰਹੇ ਹਨ

ਜਰਮਨ ਕਵੀ “ਬਰਟੋਲਟ ਬ੍ਰੈਖਟਦੀਆਂ ਪੰਕਤੀਆਂ ਦੇਸ਼ ਦੇ ਨਿਆਂ ਪ੍ਰਬੰਧ ’ਤੇ ਕੁਝ ਇੰਝ ਢੁਕਦੀਆਂ ਹਨ:

ਹਮ ਸਭ ਕੇ ਹਾਥ ਮੇਂ,
ਥਮਾ ਦੀਏ ਗਏ ਹੈਂ
,
ਛੋਟੇ ਛੋਟੇ ਨਿਆਂ

ਤਾਂ ਕਿ ਜੋ ਵੱਡਾ ਨਿਆਂ ਹੈ,
ਉਸ ਉੱਤੇ ਪਰਦਾ ਪਿਆ ਰਹੇ
।”

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)।

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author