KesarSBhangu7ਜੇਕਰ ਭਾਰਤ ਸੱਚ ਵਿੱਚ 2047 ਤਕ ਵਿਕਸਿਤ ਦੇਸ਼ਾਂ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਤਾਂ ...Motorcycle6R5
(12 ਫਰਵਰੀ 2026)


Motorcycle6R5

ਸਿੱਖਿਆ ਖੇਤਰ
; ਸਕੂਲ ਸਿੱਖਿਆ, ਉਚੇਰੀ ਸਿੱਖਿਆ, ਟੈਕਨੀਕਲ ਸਿੱਖਿਆ, ਮੈਡੀਕਲ ਸਿੱਖਿਆ ਅਤੇ ਹੋਰ, ਸਿਹਤ ਸੰਭਾਲ ਅਤੇ ਸਹੂਲਤਾਂ, ਪੇਂਡੂ ਵਿਕਾਸ, ਖੇਤੀ ਅਤੇ ਖੇਤੀ ਸੰਬੰਧਿਤ ਖੇਤਰ ਅਤੇ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨਾ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਣਾ ਕਿਸੇ ਵੀ ਵਿਕਾਸਸ਼ੀਲ ਦੇਸ਼ ਦੇ ਅਰਥਚਾਰੇ ਦੇ ਅਹਿਮ (Core) ਖੇਤਰ ਹੁੰਦੇ ਹਨਜੇਕਰ ਕਿਸੇ ਵੀ ਵਿਕਾਸਸ਼ੀਲ ਦੇਸ਼, ਜਿਵੇਂ ਭਾਰਤ, ਨੇ ਵਿਕਸਿਤ ਦੇਸ਼ ਬਣਨਾ ਹੈ ਤਾਂ ਉਸ ਦੇਸ਼ ਨੂੰ ਇਨ੍ਹਾਂ ਖੇਤਰਾਂ ਵਿੱਚ ਵਾਧੂ ਨਿਵੇਸ਼ ਕਰਨਾ ਚਾਹੀਦਾ ਹੈ, ਕਰਨਾ ਪਵੇਗਾ ਤਾਂ ਹੀ ਉਹ ਦੇਸ਼ ਵਿਕਸਿਤ ਦੇਸ਼ ਬਣ ਸਕਦਾ ਹੈਪਰ ਇੱਕ ਓਪਰੀ ਜਿਹੀ ਨਿਗਾਹ ਮਾਰੀਏ ਤਾਂ ਪਤਾ ਲਗਦਾ ਹੈ ਕਿ ਭਾਰਤ ਵਿੱਚ ਪਿਛਲੇ ਸਮੇਂ ਤੋਂ ਸਲਾਨਾ ਬਜਟਾਂ ਵਿੱਚ ਅਤੇ ਹਾਲ ਹੀ ਵਿੱਚ ਪੇਸ਼ ਕੀਤੇ ਬਜਟ 2025-26 ਵਿੱਚ ਇਨ੍ਹਾਂ ਅਹਿਮ ਖੇਤਰਾਂ ਨੂੰ ਵਿਸਾਰਿਆ ਜਾ ਰਿਹਾ ਹੈਇਨ੍ਹਾਂ ਖੇਤਰਾਂ ਨੂੰ ਲੋੜੀਂਦੇ ਅਤੇ ਢੁਕਵੇਂ ਫੰਡ ਦੇਣ ਦੀ ਬਜਾਏ ਫੰਡ ਘੱਟ ਕੀਤੇ ਜਾ ਰਹੇ ਹਨ

ਜਦੋਂ ਦੇਸ਼ ਦੇ ਵਿੱਤੀ ਸਾਲ 2026-27 ਦੇ ਬਜਟ ਵਿੱਚ ਇਨ੍ਹਾਂ ਅਹਿਮ ਖੇਤਰਾਂ ਲਈ ਰੱਖੇ ਫੰਡਾਂ ’ਤੇ ਨਿਗਾਹ ਮਾਰਦੇ ਤਾਂ ਸਥਿਤੀ ਨਿਰਾਸ਼ਾਜਨਕ ਹੀ ਪ੍ਰਤੀਤ ਹੁੰਦੀ ਹੈਵਿੱਤੀ ਸਾਲ 2026-27 ਦੇ ਬਜਟ ਵਿੱਚ ਕੇਂਦਰ ਸਰਕਾਰ ਦਾ ਕੁੱਲ ਖ਼ਰਚਾ 53.47 ਲੱਖ ਕਰੋੜ ਰੁਪਏ ਦਾ ਹੋਵੇਗਾਕੇਂਦਰ ਸਰਕਾਰ ਦੀ ਪੂਰੇ ਸਾਲ ਦੌਰਾਨ ਸਾਰੇ ਸਰੋਤਾਂ ਤੋਂ ਆਮਦਨ 36.51 ਲੱਖ ਕਰੋੜ ਰੁਪਏ ਦੀ ਹੋਵੇਗੀਸਰਕਾਰ ਦੀ ਕੁੱਲ ਆਮਦਨ ਅਤੇ ਕੁੱਲ ਖਰਚੇ ਵਿੱਚ 16.96 ਲੱਖ ਕਰੋੜ ਰੁਪਏ ਦਾ ਫਰਕ ਹੋਵੇਗਾ, ਜਿਸਦੀ ਭਰਪਾਈ ਸਰਕਾਰ ਕਰਜ਼ਾ ਲੈ ਕੇ ਪੂਰੀ ਕਰੇਗੀ। ਇਹ ਲਗਭਗ ਕੁੱਲ ਘਰੇਲੂ ਉਤਪਾਦ ਦਾ 4.3 ਪ੍ਰਤੀਸ਼ਤ ਹੋਵੇਗਾਸਰਕਾਰ ਦੇ ਆਮਦਨ ਦੇ ਵਸੀਲਿਆਂ ਵਿੱਚ ਕਰਜ਼ੇ ਲੈ ਕੇ ਆਮਦਨ (24 ਪ੍ਰਤੀਸ਼ਤ) ਤੋਂ ਬਾਅਦ ਮੁੱਖ ਤੌਰ ’ਤੇ ਆਮਦਨ ਕਰ ਤੋਂ 21 ਪ੍ਰਤੀਸ਼ਤ, ਕਾਰਪੋਰੇਸ਼ਨ ਕਰ 18 ਪ੍ਰਤੀਸ਼ਤ, ਜੀ ਐੱਸ ਟੀ ਅਤੇ ਹੋਰ ਕਰਾਂ ਤੋਂ 15 ਪ੍ਰਤੀਸ਼ਤ, ਗੈਰ-ਟੈਕਸ ਮਾਲੀਆ 10 ਪ੍ਰਤੀਸ਼ਤ, ਕੇਂਦਰੀ ਆਬਕਾਰੀ ਮਾਲੀਏ 6 ਪ੍ਰਤੀਸ਼ਤ (ਕਸਟਮ ਡਿਊਟੀ 4 ਪ੍ਰਤੀਸ਼ਤ ਅਤੇ ਗੈਰ-ਕਰਜ਼ ਮਾਲੀਏ ਪ੍ਰਾਪਤੀਆਂ 2 ਪ੍ਰਤੀਸ਼ਤ) ਸ਼ਾਮਲ ਹਨਸਰਕਾਰ ਦੇ ਖਰਚਿਆਂ ਵਿੱਚ ਮੁੱਖ ਤੌਰ ’ਤੇ 22 ਪ੍ਰਤੀਸ਼ਤ ਸੂਬਿਆਂ ਦੇ ਹਿੱਸੇ ਦੇ ਕਰਾਂ ਅਤੇ ਡਿਊਟੀਆਂ ਦੀ ਅਦਾਇਗੀ ਲਈ, 20 ਪ੍ਰਤੀਸ਼ਤ ਕਰਜ਼ਿਆਂ ਦੇ ਬਿਆਜ ਲਈ, 17 ਪ੍ਰਤੀਸ਼ਤ ਕੇਂਦਰੀ ਖੇਤਰ ਦੀਆਂ ਸਕੀਮਾਂ ਲਈ, 11 ਪ੍ਰਤੀਸ਼ਤ ਡਿਫੈਂਸ ਲਈ, 8 ਪ੍ਰਤੀਸ਼ਤ ਕੇਂਦਰ ਵੱਲੋਂ ਸ਼ੁਰੂ ਸਕੀਮਾਂ ਵਿੱਚ ਹਿੱਸੇਦਾਰੀ ਲਈ, 7 ਪ੍ਰਤੀਸ਼ਤ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਅਤੇ ਹੋਰ ਅਦਾਇਗੀਆਂ ਲਈ, 6 ਪ੍ਰਤੀਸ਼ਤ ਸਬਸਿਡੀਆਂ ਲਈ, 2 ਪ੍ਰਤੀਸ਼ਤ ਪੈਨਸ਼ਨਾਂ ਲਈ ਅਤੇ 7 ਪ੍ਰਤੀਸ਼ਤ ਹੋਰ ਖਰਚਿਆਂ ਲਈ ਸ਼ਾਮਲ ਹਨ

ਜੇਕਰ ਕੁੱਲ ਬਜਟ ਖਰਚ ਦੇ ਅਨੁਪਾਤ ਵਜੋਂ ਸਿੱਖਿਆ ਖੇਤਰ ਦਾ ਹਿੱਸਾ ਦੇਖਿਆ ਜਾਵੇ ਤਾਂ ਇਹ ਨਿਰਾਸ਼ਾਜਨਕ ਹੈ ਕਿਉਂਕਿ ਇਹ ਕੁੱਲ ਬਜਟ ਦਾ ਲਗਭਗ 2.6 ਪ੍ਰਤੀਸ਼ਤ ਹੀ ਬਣਦਾ ਹੈ, ਜੋ ਕਿ ਵਿੱਤੀ ਸਾਲ 2014-15 ਵਿੱਚ 4.14 ਪ੍ਰਤੀਸ਼ਤ ਅਤੇ 2019-20 ਦੇ ਬਜਟਾ ਵਿੱਚ ਲਗਭਗ 3 ਪ੍ਰਤੀਸ਼ਤ ਤੋਂ ਕਾਫ਼ੀ ਘੱਟ ਹੈਮਤਲਬ 2014-15 ਤੋਂ ਬਾਅਦ ਸਿੱਖਿਆ ਖੇਤਰ ਦੇ ਬਜਟ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈਇਸੇ ਹੀ ਤਰ੍ਹਾਂ ਸਿਹਤ ਸੰਭਾਲ ਅਤੇ ਸਹੂਲਤਾਂ ਖੇਤਰ ਲਈ ਵੀ ਬਜਟ ਦਾ ਕੇਵਲ 2 ਪ੍ਰਤੀਸ਼ਤ ਹੀ ਰੱਖਿਆ ਗਿਆ ਹੈ ਜਦੋਂ ਕਿ 2014-15 ਵਿੱਚ ਇਹ 3.94 ਪ੍ਰਤੀਸ਼ਤ ਸੀ ਅਤੇ ਉਸ ਤੋਂ ਬਾਅਦ ਦੇ ਬਜਟਾਂ ਵਿੱਚ ਘਟਦਾ-ਘਟਦਾ 2.26 ਪ੍ਰਤੀਸ਼ਤ ਤਕ ਆ ਗਿਆ ਸੀਕੇਂਦਰੀ ਸਰਕਾਰ ਦਾ ਪੇਂਡੂ ਵਿਕਾਸ ਵੱਲ ਵੀ ਧਿਆਨ ਘਟਦਾ ਜਾ ਰਿਹਾ ਹੈ ਕਿਉਂਕਿ ਕੁੱਲ ਬਜਟ ਦਾ 5.11 ਪ੍ਰਤੀਸ਼ਤ ਹੀ ਪੇਂਡੂ ਵਿਕਾਸ ਲਈ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਦੇ ਬਜਟ ਵਿੱਚ 5.25 ਪ੍ਰਤੀਸ਼ਤ ਨਾਲੋਂ ਘੱਟ ਹੈਪੇਂਡੂ ਵਿਕਾਸ ’ਤੇ ਅਸਲ ਖਰਚ ਦੇ ਸੰਦਰਭ ਵਿੱਚ ਦੇਖਿਆ ਜਾਵੇ ਤਾਂ ਅਸਲ ਵਿੱਚ 2024-25 ਵਿੱਚ 4.43 ਪ੍ਰਤੀਸ਼ਤ ਹੀ ਖਰਚੇ ਗਏ ਅਤੇ ਸੋਧੇ ਹੋਏ ਅਨੁਮਾਨ ਅਨੁਸਾਰ 2025-26 ਵਿੱਚ ਵੀ 4.29 ਪ੍ਰਤੀਸ਼ਤ ਖਰਚੇ ਗਏ ਹਨਹੁਣ ਵੀ ਉਮੀਦ ਕੀਤੀ ਜਾ ਸਕਦੀ ਹੈ ਪੇਂਡੂ ਵਿਕਾਸ ਲਈ ਰੱਖੇ 5.25 ਪ੍ਰਤੀਸ਼ਤ ਦੀ ਥਾਂ ’ਤੇ ਘੱਟ ਹੀ ਖਰਚੇ ਜਾਣਗੇ ਜਿੱਥੋਂ ਤਕ ਖੇਤੀ ਅਤੇ ਖੇਤੀ ਨਾਲ ਸੰਬੰਧਿਤ ਖੇਤਰਾਂ ਦਾ ਸਵਾਲ ਹੈ, ਪਿਛਲੇ ਸਮੇਂ ਤੋਂ ਕੇਂਦਰੀ ਬਜਟਾਂ ਵਿੱਚ ਫੰਡਾਂ ਦੀ ਪ੍ਰਤੀਸ਼ਤਤਾ ਲਗਾਤਾਰ ਘੱਟ ਹੁੰਦੀ ਜਾ ਰਹੀ ਹੈਵਿੱਤੀ ਸਾਲ 2019-20 ਵਿੱਚ ਖੇਤੀ ਨਾਲ ਸੰਬੰਧਿਤ ਖੇਤਰਾਂ ਲਈ ਬਜਟ ਵਿੱਚ 5.44 ਪ੍ਰਤੀਸ਼ਤ ਹਿੱਸਾ ਸੀ ਜੋ ਹੁਣ 2026-27 ਦੇ ਬਜਟ ਵਿੱਚ ਘਟ ਕੇ 3.04 ਪ੍ਰਤੀਸ਼ਤ ਰਹਿ ਗਿਆ ਹੈਇਸ ਤੋਂ ਲਗਦਾ ਹੈ ਕੇਂਦਰ ਸਰਕਾਰ ਖੇਤੀ ਖੇਤਰ ਨੂੰ ਅਣਗੌਲਿਆ ਕਰ ਰਹੀ ਹੈ। ਇਹ ਸਰਕਾਰ ਦੀ ਖੇਤੀ ਪ੍ਰਤੀ ਉਦਾਸੀਨਤਾ ਨੂੰ ਸਾਹਮਣੇ ਲਿਆਉਂਦਾ ਹੈ ਅਤੇ ਨਿੱਜੀ ਖੇਤਰ ਅਤੇ ਕਾਰਪੋਰੇਟ ਘਰਾਣਿਆਂ ਲਈ ਖੁੱਲ੍ਹਾਂ ਦੇ ਰਹੀ ਹੈ

ਅੱਜ ਕੱਲ੍ਹ ਭਾਰਤ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਦੋ ਬਹੁਤ ਮਹੱਤਵਪੂਰਨ ਮੁੱਦੇ ਹਨਜਦੋਂ ਬੇਰੁਜ਼ਗਾਰੀ ਦੀ ਗੱਲ ਕਰੀਏ ਤਾਂ ਅੱਜ ਕੱਲ੍ਹ ਦੇਸ਼ ਵਿੱਚ ਪੜ੍ਹੇ-ਲਿਖਿਆਂ ਦੀ ਬੇਰੁਜ਼ਗਾਰੀ ਬਹੁਤ ਵਧ ਗਈ ਹੈ ਅਤੇ ਲਗਾਤਾਰ ਵਧ ਰਹੀ ਹੈ। ਇਵੇਂ ਹੀ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ ਇਨ੍ਹਾਂ ਦੀ ਸਭ ਤੋਂ ਵੱਧ ਮਾਰ ਦੇਸ਼ ਦੇ ਆਮ ਨਾਗਰਿਕਾਂ ਉੱਤੇ ਪੈਂਦੀ ਹੈਪਰ ਪੇਸ਼ ਕੀਤੇ ਗਏ ਬਜਟ ਵਿੱਚ ਇਨ੍ਹਾਂ ਦੋਹਾਂ ਮੁੱਦਿਆਂ ਦੇ ਹੱਲ ਲਈ ਕੋਈ ਵੀ ਵਿਸ਼ੇਸ਼ ਉਪਰਾਲਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈਆਮ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈਇਹ ਵੀ ਕਿਹਾ ਜਾ ਰਿਹਾ ਹੈ ਜਾਂ ਕਹਿ ਸਕਦੇ ਹਾਂ ਕਿ ਇਸ ਬਜਟ ਵਿੱਚ ਪਬਲਿਕ ਪੂੰਜੀ ਨਿਵੇਸ਼ ਨੂੰ ਹੁਣ ਬਦਲ ਕੇ ਕਾਰਪੋਰੇਟ ਪੂੰਜੀ ਨਿਵੇਸ਼ ਬਣਾ ਦਿੱਤਾ ਗਿਆ ਹੈ

ਦੇਸ਼ ਵਿੱਚ ਆਮ/ਖੁੱਲ੍ਹੀ ਬੇਰੁਜ਼ਗਾਰੀ ਦੀ ਦਰ 2000-2012 ਦੇ ਸਮੇਂ ਵਿੱਚ ਮਹਿਜ਼ 2-3 ਪ੍ਰਤੀਸ਼ਤ ਸੀ ਜਿਹੜੀ ਕਿ 2012-2019 ਦੇ ਸਮੇਂ ਵਿੱਚ ਕਾਫ਼ੀ ਜ਼ਿਆਦਾ ਵਧ ਕੇ 5.8 ਪ੍ਰਤੀਸ਼ਤ ’ਤੇ ਪਹੁੰਚ ਗਈ। ਮਗਰੋਂ ਇਹ ਥੋੜ੍ਹੀ ਘਟ ਕੇ ਅੱਜ ਕੱਲ੍ਹ 4.1 ਪ੍ਰਤੀਸ਼ਤ ਦੇ ਨੇੜੇ ਤੇੜੇ ਪਹੁੰਚ ਗਈਆਮ/ਖੁੱਲ੍ਹੀ ਬੇਰੁਜ਼ਗਾਰੀ ਦੇ ਨਾਲ-ਨਾਲ ਦੇਸ਼ ਵਿੱਚ ਪੜ੍ਹੇ ਲਿਖੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਵੀ ਬਹੁਤ ਵਧ ਗਈ ਹੈ ਅਤੇ ਇਹ ਦੇਸ਼ ਲਈ ਇੱਕ ਗੰਭੀਰ ਚੁਣੌਤੀ ਅਤੇ ਮਸਲਾ ਬਣਦਾ ਜਾ ਰਿਹਾ ਹੈਭਾਰਤ ਵਿੱਚ 2000-2019 ਦੇ ਸਮੇਂ ਦੌਰਾਨ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਦਰ 5.7 ਪ੍ਰਤੀਸ਼ਤ ਤੋਂ ਵਧ ਕੇ 17.5 ਪ੍ਰਤੀਸ਼ਤ ’ਤੇ ਪਹੁੰਚ ਗਈ ਸੀ ਜਿਹੜੀ ਹੁਣ ਘਟ ਕੇ 12.4 ਪ੍ਰਤੀਸ਼ਤ ਰਹਿ ਗਈ ਹੈਦੇਸ਼ ਵਿੱਚ ਆਮ/ਖੁੱਲ੍ਹੀ ਬੇਰੁਜ਼ਗਾਰੀ ਦੀ ਉੱਚੀ ਦਰ ਹੋਣ ਦਾ ਮੁੱਖ ਕਾਰਨ ਕਿਰਤ ਸ਼ਕਤੀ ਦੇ ਵਾਧੇ ਦੇ ਮੁਕਾਬਲੇ ਰੁਜ਼ਗਾਰ ਦੇ ਮੌਕਿਆਂ ਵਿੱਚ ਘੱਟ ਵਾਧਾ ਹੋਣਾ ਹੈ ਉਦਾਹਰਨ ਦੇ ਤੌਰ ’ਤੇ ਦੇਸ਼ ਵਿੱਚ 2000 ਤੋਂ 2012 ਦੇ ਸਮੇਂ ਦਰਮਿਆਨ ਰੁਜ਼ਗਾਰ ਪੈਦਾ ਕਰਨ ਦੀ ਸਲਾਨਾ ਦਰ ਕੇਵਲ 1.6 ਪ੍ਰਤੀਸ਼ਤ ਹੀ ਰਹੀਜਿਹੜੀ ਕਿ 2012 ਤੋਂ 2019 ਦੇ ਸਮੇਂ ਦੌਰਾਨ ਬਹੁਤ ਘਟ ਕੇ ਮਹਿਜ਼ 0.01 ਪ੍ਰਤੀਸ਼ਤ ਹੀ ਰਹਿ ਗਈਇਕੱਲੇ ਰੁਜ਼ਗਾਰ ਦੇ ਮੌਕੇ ਹੀ ਨਹੀਂ ਘਟੇ ਸਗੋਂ ਮਿਲਣ ਵਾਲੇ ਰੁਜ਼ਗਾਰ ਦੀ ਗੁਣਵੱਤਾ ਅਤੇ ਮਿਆਰ ਵੀ ਬਹੁਤ ਨੀਵੇਂ ਪੱਧਰ ਦੀ ਹੋ ਗਈ ਕਿਉਂਕਿ ਮਿਲ ਰਹੇ ਰੁਜ਼ਗਾਰ ਦੀਆਂ ਉਜਰਤਾਂ ਬਹੁਤ ਘੱਟ ਹਨ ਅਤੇ ਰੁਜ਼ਗਾਰ ਦੀ ਕਿਸੇ ਕਿਸਮ ਦੀ ਸੁਰੱਖਿਆ ਵੀ ਯਕੀਨੀ ਨਹੀਂ ਹੈਇਸ ਲਈ ਦੇਸ਼ ਦੇ ਆਮ ਲੋਕ ਬਜਟ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਤੋਂ ਕੋਈ ਨਾ ਕੋਈ ਰਾਹਤ ਦੀ ਉਮੀਦ ਲਾਈ ਬੈਠੇ ਸਨ ਪਰ ਉਨ੍ਹਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ

ਉਪਰੋਕਤ ਪੜਚੋਲ ਤੋਂ ਇਹ ਕਿਹਾ ਜਾ ਸਕਦਾ ਹੈ ਕਿ ਭਾਵੇਂ ਬਜਟ ਵਿੱਚ ਲੋਕਾਂ ਨੂੰ ਭਰਮਾਉਣ ਲਈ ਬਹੁਤ ਵਧੀਆ ਅਤੇ ਪ੍ਰਭਾਵਸ਼ਾਲੀ ਸ਼ਬਦਾਂ ਦਾ ਪ੍ਰਯੋਗ ਕੀਤਾ ਗਿਆ ਹੈ ਅਤੇ ਨਾਅਰੇ ਵੀ ਬਹੁਤ ਵਧੀਆ ਅਤੇ ਪ੍ਰਭਾਵਸ਼ਾਲੀ ਹਰ ਤਰ੍ਹਾਂ ਦੇ ਮੀਡੀਆ ਰਾਹੀਂ ਪ੍ਰਚਾਰੇ ਜਾ ਰਹੇ ਹਨ ਪਰ ਅਸਲੀਅਤ ਵਿੱਚ ਇਹ ਬਜਟ ਉੰਨਾ ਕਾਰਗਰ ਅਤੇ ਫਾਇਦੇਮੰਦ ਸਾਬਤ ਨਹੀਂ ਹੋਵੇਗਾ ਕਿਉਂਕਿ ਇਸ ਬਜਟ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਅਹਿਮ ਅਤੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਕੋਈ ਵੀ ਵਿਸ਼ੇਸ਼ ਉਪਰਾਲਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੈਇਸੇ ਹੀ ਤਰ੍ਹਾਂ ਸਿਹਤ ਸਹੂਲਤਾਂ, ਸਿੱਖਿਆ, ਖੇਤੀ ਅਤੇ ਖੇਤੀ ਸੰਬੰਧਿਤ ਖੇਤਰਾਂ ਅਤੇ ਪੇਂਡੂ ਵਿਕਾਸ ਲਈ ਲੋੜੀਂਦੇ ਅਤੇ ਢੁਕਵੇਂ ਫੰਡਾਂ ਦਾ ਪ੍ਰਬੰਧ ਨਹੀਂ ਕੀਤਾ ਜਾ ਸਕਿਆ ਸਗੋਂ ਫੰਡ ਪਹਿਲਾਂ ਨਾਲੋਂ ਵੀ ਘਟਾਏ ਗਏ ਹਨਜੇਕਰ ਭਾਰਤ ਸੱਚ ਵਿੱਚ 2047 ਤਕ ਵਿਕਸਿਤ ਦੇਸ਼ਾਂ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਜਿਵੇਂ ਕਿ ਸੱਤਾਧਾਰੀ ਗਠਜੋੜ ਵੱਲੋਂ ਪ੍ਰਚਾਰਿਆ ਜਾ ਰਿਹਾ ਹੈ ਤਾਂ ਬਜਟਾਂ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ ਪੈਦਾ ਕਰਨ ਵਾਲੇ ਅਤੇ ਪੇਂਡੂ ਵਿਕਾਸ ਦੇ ਅਹਿਮ ਖੇਤਰਾਂ ਵਿੱਚ ਮਣਾਂ ਮੂੰਹੀਂ ਫੰਡ ਉਪਲਬਧ ਕਰਵਾਉਣੇ ਪੈਣਗੇਜੇ ਸਰਕਾਰਾਂ ਅਜਿਹਾ ਨਹੀਂ ਕਰਦੀਆਂ ਤਾਂ ਲਗਦਾ ਹੈ ਕਿ ਦੇਸ਼ ਦਾ ਵਿਕਸਿਤ ਦੇਸ਼ ਬਣਨ ਦਾ ਸੁਪਨਾ ਸਾਕਾਰ ਨਹੀਂ ਹੋਵੇਗਾ

*       *       *       *       *

ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.)

About the Author

ਡਾ. ਕੇਸਰ ਸਿੰਘ ਭੰਗੂ

ਡਾ. ਕੇਸਰ ਸਿੰਘ ਭੰਗੂ

Ex Dean And Professor, Punjabi University Patiala, Punjab, India.
Phone: (91 - 98154 - 27127)
Email: (kesarbhangoo@gmail.com)

More articles from this author