KanwaljitKGillDr7ਆਰਥਿਕਰਾਜਨੀਤਿਕ ਅਤੇ ਸਮਾਜਿਕ ਵਿਕਾਸ ਵਾਸਤੇ ਜ਼ਰੂਰੀ ਹੈ ਕਿ ਔਰਤ ਪ੍ਰਤੀ ਰੂੜ੍ਹੀਵਾਦੀ ...
(1 ਮਾਰਚ 2026)


ਵਿਸ਼ਵ ਪੱਧਰ ’ਤੇ ਮਰਦ ਔਰਤ ਨਾਬਰਾਬਰੀ ਦੇ ਅੰਕੜੇ ਪਿਛਲੇ
20 ਸਾਲਾਂ ਤੋਂ ਵਰਲਡ ਇਕਨੌਮਿਕ ਫੋਰਮ ਦੁਆਰਾ ਇਕੱਠੇ ਕੀਤੇ ਜਾ ਰਹੇ ਹਨਇਸ ਇਕੱਠੀ ਕੀਤੀ ਜਾਣਕਾਰੀ ਨੂੰ ਵੱਖੋ ਵੱਖ ਸੂਚਕ ਅੰਕਾਂ ਦੀ ਸਹਾਇਤਾ ਨਾਲ ਅਧਿਅਨ ਕਰਨ ਉਪਰੰਤ ਸਮੂਹ ਦੇਸ਼ਾਂ ਦੀ ਦਰਜਾ ਬੰਦੀ ਕੀਤੀ ਜਾਂਦੀ ਹੈ ਦੇਖਿਆ ਜਾਂਦਾ ਹੈ ਕਿ ਕਿੰਨੇ ਕੁ ਦੇਸ਼ ਹਨ ਜਿਨ੍ਹਾਂ ਵਿੱਚ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਮਰਦ-ਔਰਤਾਂ ਦੀ ਬਰਾਬਰ ਦੀ ਸ਼ਮੂਲੀਅਤ ਹੈ ਅਤੇ ਉਹ ਰਾਜਨੀਤਿਕ ਮਾਮਲਿਆਂ ਵਿੱਚ ਫੈਸਲੇ ਲੈਣ ਦੀ ਸਮਰੱਥਾ ਦਾ ਪ੍ਰਯੋਗ ਕਰਦੀਆਂ ਹਨਦੂਜੇ ਪਾਸੇ ਕਿੰਨੇ ਦੇਸ਼ ਹਨ ਜਿਹੜੇ ਇਸ ਸੰਕਲਪ ਨੂੰ ਪੂਰਾ ਕਰਨ ਵਾਸਤੇ ਯਤਨਸ਼ੀਲ ਹਨਆਮ ਤੌਰ ’ਤੇ ਜਦੋਂ ਕਿਸੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵਿਕਾਸ ਵਾਸਤੇ ਜਾਣਨਾ ਹੋਵੇ ਤਾਂ ਦੇਖਿਆ ਜਾਂਦਾ ਹੈ ਕਿ ਉੱਥੇ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਜਾਂਦਾ ਹੈਇਹ ਸਮਾਜਿਕ ਆਰਥਿਕ ਵਰਤਾਰਾ ਹੀ ਦੇਸ਼ ਅਤੇ ਸਮਾਜ ਨੂੰ ਸਮੁੱਚੇ ਵਿਕਾਸ ਵੱਲ ਤੋਰਦਾ ਹੈ

ਗਲੋਬਲ ਜੈਂਡਰ ਗੈਪ ਰਿਪੋਰਟ 2025 ਅਨੁਸਾਰ ਭਾਰਤ ਨੂੰ 148 ਦੇਸ਼ਾਂ ਵਿੱਚੋਂ 131ਵਾਂ ਸਥਾਨ ਪ੍ਰਾਪਤ ਹੋਇਆ ਹੈਦੱਖਣ ਪੂਰਬੀ ਏਸ਼ੀਆ ਦੇ ਦੇਸ਼ਾਂ ਦੇ ਸਮੂਹ ਅਤੇ ਗੁਆਂਢੀ ਦੇਸ਼ਾਂ ਦੇ ਸੰਦਰਭ ਵਿੱਚ ਦੇਖਿਆ ਜਾਵੇ ਤਾਂ ਪਾਕਿਸਤਾਨ ਹੀ ਸਾਥੋਂ ਹੇਠਾਂ, 148ਵੇਂ ਸਥਾਨ ’ਤੇ ਹੈ ਜਦੋਂ ਕਿ ਬੰਗਲਾਦੇਸ਼ 94, ਭੂਟਾਨ 119, ਨਿਪਾਲ 125, ਸ੍ਰੀ ਲੰਕਾ 130ਵੇਂ ਸਥਾਨ ’ਤੇ ਹੋਣ ਕਾਰਨ ਭਾਰਤ ਨਾਲੋਂ ਬਿਹਤਰ ਕਾਰਗੁਜ਼ਾਰੀ ਵਾਲੇ ਦੇਸ਼ ਹਨਚੀਨ ਵੀ 106ਵੇਂ ਦਰਜੇ ਤੇ ਸਾਡੇ ਨਾਲੋਂ ਵਧੀਆ ਕਾਰਗੁਜ਼ਾਰੀ ਦਿਖਾ ਰਿਹਾ ਹੈਇਸ ਮਰਦ-ਔਰਤ ਪਾੜੇ ਨੂੰ ਵਿਸਥਾਰ ਨਾਲ ਸਮਝਣ ਵਾਸਤੇ ਚਾਰ ਮੁੱਖ ਮਾਪਦੰਡ ਹਨ: ਪਹਿਲਾ ਆਰਥਿਕ ਸ਼ਮੂਲੀਅਤ, ਦੂਜਾ ਰਾਜਨੀਤਿਕ ਨੁਮਾਇੰਦਗੀ, ਤੀਜਾ ਸਿੱਖਿਆ ਪ੍ਰਾਪਤੀ ਅਤੇ ਚੌਥਾ ਸਿਹਤ ਅਤੇ ਜਿਊਂਦੇ ਰਹਿਣ ਦੀ ਸਮਰੱਥਾਜਦੋਂ ਆਰਥਿਕ ਸਾਧਨਾਂ ਦੇ ਨਾਲ ਨਾਲ ਮੌਜੂਦਾ ਭੌਤਿਕ ਅਤੇ ਕੁਦਰਤੀ ਸਾਧਨਾਂ ਉੱਪਰ ਆਪਣੇ ਮਰਦ ਸਾਥੀਆਂ ਦੀ ਤਰਜ਼ ’ਤੇ ਬਰਾਬਰ ਦੀ ਪਹੁੰਚ ਅਤੇ ਕਬਜ਼ਾ ਹੁੰਦਾ ਹੈ ਤਾਂ ਔਰਤ ਦਾ ਆਰਥਿਕ ਸਸ਼ਕਤੀਕਰਨ ਹੁੰਦਾ ਹੈਔਰਤ ਦੀ ਰੁਜ਼ਗਾਰ ਵਿੱਚ ਵਧਦੀ ਸ਼ਮੂਲੀਅਤ ਉਸਦੀ ਆਮਦਨ ਅਤੇ ਵਿਤੀ ਸਾਧਨਾਂ ਨੂੰ ਖਰਚ ਕਰਨ ਦੀ ਮੁਕਾਬਲਤਨ ਅਜ਼ਾਦੀ ਆਰਥਿਕ ਸਸ਼ਕਤੀਕਰਨ ਦੇ ਸੰਕੇਤ ਹਨਜਦੋਂ ਔਰਤ ਨੂੰ ਆਪਣੀ ਕਾਬਲੀਅਤ ਅਤੇ ਕੰਮ ਕਰਨ ਦੀ ਸਮਰੱਥਾ ਦਾ ਗਿਆਨ ਹੋਣ ਲਗਦਾ ਹੈ ਅਤੇ ਆਪਣੀ ਸੂਝਬੂਝ ਨਾਲ ਸਮਾਜ ਨੂੰ ਸੇਧ ਦੇਣ ਦੇ ਸਮਰੱਥ ਹੁੰਦੀ ਹੈ ਤਾਂ ਔਰਤ ਦੀ ਸਮੁੱਚੀ ਸ਼ਖਸੀਅਤ ਦਾ ਵਿਕਾਸ ਹੁੰਦਾ ਹੈਆਰਥਿਕ ਤੌਰ ’ਤੇ ਆਤਮ ਨਿਰਭਰ ਔਰਤ ਆਪਣੇ ਫੈਸਲੇ ਆਪ ਲੈਣ ਦੇ ਸਮਰੱਥ ਹੁੰਦੀ ਹੈਉਹ ਰਾਜਨੀਤਿਕ ਫੈਸਲਿਆਂ ਵਿੱਚ ਵੀ ਹਿੱਸੇਦਾਰ ਬਣਨ ਲਗਦੀ ਹੈਸਿੱਖਿਆ ਪ੍ਰਾਪਤੀ ਅਤੇ ਹੋਰ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਉਹ ਨਾ ਕੇਵਲ ਆਪਣੇ ਪਰਿਵਾਰ ਸਗੋਂ ਸਮੁੱਚੇ ਦੇਸ਼ ਦੇ ਵਿਕਾਸ ਵਿੱਚ ਚੋਖਾ ਯੋਗਦਾਨ ਪਾਉਂਦੀ ਹੈਅਸਲ ਵਿੱਚ ਔਰਤ ਦਾ ਆਰਥਿਕ ਸਸ਼ਕਤੀਕਰਨ ਅਤੇ ਰਾਜਨੀਤਿਕ ਨੁਮਾਇੰਦਗੀ ਇੱਕ ਬਹੁਪੱਖੀ ਅਤੇ ਬਹੁਪਰਤੀ ਪ੍ਰਕਿਰਿਆ ਹੈਜਿਸ ਵਿੱਚੋਂ ਸਾਰੇ ਵਿਕਾਸਸ਼ੀਲ ਸਮਾਜ ਅਤੇ ਦੇਸ਼ ਲੰਘਣ ਲਈ ਯਤਨਸ਼ੀਲ ਹਨ

ਅਸਲ ਵਿੱਚ ਮਰਦ-ਔਰਤ ਵਿਚਾਲੇ ਨਾ ਬਰਾਬਰੀ ਤਾਂ ਸਦੀਆਂ ਪੁਰਾਣਾ ਸਮਾਜਿਕ ਵਰਤਾਰਾ ਰਿਹਾ ਹੈਜਰਮਨ ਦੀ ਸੋਸ਼ਲਿਸਟ ਡੈਮੋਕਰੈਟਿਕ ਪਾਰਟੀ ਦੀ ਔਰਤ ਲੀਡਰ ਕਲਾਰਾ ਜੈਟਕਨ ਨੇ 1910 ਵਿੱਚ ਕੋਪਨਹੈਗਨ ਵਿਖੇ ਕੰਮਕਾਜੀ ਔਰਤਾਂ ਦੇ ਸੰਗਠਨ ਨੂੰ ਸੰਬੋਧਨ ਕਰਦੇ ਹੋਏ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦੀ ਮੰਗ ਕੀਤੀ ਸੀ ਅਤੇ ਅੰਤਰਾਸ਼ਟਰੀ ਪੱਧਰ ’ਤੇ ਔਰਤ ਦਿਵਸ ਮਨਾਉਣ ਦਾ ਵਿਚਾਰ ਦਿੱਤਾ ਸੀਸੰਯੁਕਤ ਰਾਸ਼ਟਰ ਨੇ 1975 ਵਿੱਚ ਇਸ ਨੂੰ ਵਿਸ਼ਵ ਪੱਧਰ ’ਤੇ ਮਾਨਤਾ ਦੇ ਦਿੱਤੀਭਾਰਤ ਵਿੱਚ 1975 ਤੋਂ 1985 ਤਕ ਦਾ ਦਹਾਕਾ ਔਰਤਾਂ ਨੂੰ ਸਮਰਪਿਤ ਕੀਤਾ ਗਿਆ2005 ਤਕ ਮਰਦ-ਔਰਤ ਬਰਾਬਰਤਾ ਦੇ ਨਾਲ ਨਾਲ ਔਰਤ ਦੇ ਸੁਰੱਖਿਅਤ ਭਵਿੱਖ ਦਾ ਮੁੱਦਾ ਵੀ ਨਾਲ ਜੋੜਿਆ ਗਿਆਇਸ ਤੋਂ ਬਾਅਦ 2010 ਦੌਰਾਨ ਬਰਾਬਰ ਹੱਕ ਅਤੇ ਬਰਾਬਰ ਮੌਕਿਆਂ ਦੀ ਪ੍ਰਾਪਤੀ ਵਾਸਤੇ ਜ਼ੋਰ ਦਿੱਤਾ ਗਿਆ2015 ਦੌਰਾਨ ਭਾਰਤ ਸਮੇਤ ਸਾਰੀ ਦੁਨੀਆਂ ਦੇ ਦੇਸ਼ਾਂ ਵਿੱਚ ਔਰਤ ਦੇ ਸਸ਼ਕਤੀਕਰਨ ਦੇ ਪ੍ਰੋਗਰਾਮ ਬਣਨੇ ਸ਼ੁਰੂ ਹੋ ਗਏ ਸਨਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਹੁਣ 51 ਸਾਲ ਹੋ ਚੁੱਕੇ ਹਨਇਸ ਅਰਸੇ ਦੌਰਾਨ ਔਰਤ ਦੇ ਸਸ਼ਕਤੀਕਰਨ ਵਿੱਚ ਕੀ ਤਬਦੀਲੀ ਆਈ ਹੈ? ਖਾਸ ਤੌਰ ’ਤੇ ਔਰਤ ਆਰਥਿਕ ਪੱਖੋਂ ਕਿੰਨੀ ਕੁ ਸੰਪੰਨ ਹੋਈ ਹੈ? ਔਰਤ ਦੀ ਰਾਜਨੀਤਿਕ ਨੁਮਾਇੰਦਗੀ ਦੀ ਸਥਿਤੀ ਕੀ ਹੈ? ਇਨ੍ਹਾਂ ਮੁੱਦਿਆਂ ਬਾਰੇ ਵਿਚਾਰ ਕਰਨੀ ਬਣਦੀ ਹੈ

ਗਲੋਬਲ ਜੈਂਡਰ ਗੈਪ ਰਿਪੋਰਟ 2025 ਅਨੁਸਾਰ ਆਰਥਿਕ ਸਸ਼ਕਤੀਕਰਨ ਦੇ ਪੱਖ ਤੋਂ ਭਾਰਤ 148 ਦੇਸ਼ਾਂ ਵਿੱਚੋਂ 144ਵੇਂ ਸਥਾਨ ’ਤੇ ਹੈਜਿੱਥੇ ਕੁੱਲ ਅਬਾਦੀ ਦੀ ਕੁੱਲ ਵਰਕ ਫੋਰਸ ਵਿੱਚੋਂ 35% ਔਰਤਾਂ ਅਤੇ 76.41% ਮਰਦ ਰੁਜ਼ਗਾਰ ਵਿੱਚ ਹਨ ਨਿੱਜੀਕਰਨ ਵਾਲੇ ਰੁਝਾਨ ਦੇ ਚਲਦੇ ਹੋਏ ਹੁਣ ਰੁਜ਼ਗਾਰ ਦੇ ਖੇਤਰ ਵਿੱਚ ਕਾਰਪੋਰੇਟ ਸੈਕਟਰ ਦਾ ਬੋਲਬਾਲਾ ਹੈਰੁਜ਼ਗਾਰ ਦੇ ਮੌਕੇ ਲਗਾਤਾਰ ਘਟ ਰਹੇ ਹਨਉੱਚ ਅਹੁਦਿਆਂ ਉੱਪਰ ਔਰਤਾਂ ਦੀ ਗਿਣਤੀ ਨਿਗੂਣੀ ਮਾਤਰਾ ਵਿੱਚ ਹੈਇਸ ਲਈ ਔਰਤਾਂ ਦਾ ਸਵੈ ਰੁਜ਼ਗਾਰ ਵੱਲ ਰੁਝਾਨ ਵਧ ਰਿਹਾ ਹੈਕੰਮ ਕਾਜੀ ਥਾਂਵਾਂ ਲਈ ਸੁਰੱਖਿਆ ਕਾਨੂੰਨ ਉਪਲਬਧ ਹੋਣ ਦੇ ਬਾਵਜੂਦ ਇੱਥੇ ਜਿਣਸੀ ਸ਼ੋਸ਼ਣ ਅਤੇ ਮਾਨਸਿਕ ਸ਼ੋਸ਼ਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨਇੰਡੀਅਨ ਇੰਸਟੀਟਿਊਟ ਆਫ ਮੈਨੇਜਮੈਂਟ (IIM) ਅਹਿਮਦਾਬਾਦ ਨੇ 2022 ਵਿੱਚ 200 ਕੰਪਨੀਆਂ ਦਾ ਔਰਤਾਂ ਦੇ ਸਰਵਉੱਚ ਅਹੁਦਿਆਂ ’ਤੇ ਪਹੁੰਚਣ ਵਿੱਚ ਆਉਂਦੀਆਂ ਰੁਕਾਵਟਾਂ ਬਾਰੇ ਅਧਿਅਨ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ 200 ਕੰਪਨੀਆਂ ਵਿੱਚ ਕੇਵਲ 34% ਔਰਤਾਂ ਉੱਚ ਅਹੁਦਿਆਂ ’ਤੇ ਸਨਉਹਨਾਂ ਵਿੱਚੋਂ 21 ਕੰਪਨੀਆਂ ਵਿੱਚ ਕੇਵਲ ਇੱਕ ਔਰਤ ਇਸ ਸੀਟ ਉੱਪਰ ਸੀਕੇਵਲ 7 ਔਰਤਾਂ ਸੀਨੀਅਰ ਮੈਨੇਜਮੈਂਟ ਦੇ ਰੋਲ ਵਿੱਚ ਸਨਅਦਿੱਖ ਰੋਕਾਂ (glass ceiling) ਤੋੜਨ ਦੇ ਬਾਵਜੂਦ ਔਰਤਾਂ ਬਰਾਬਰ ਕੰਮ ਬਦਲੇ ਬਰਾਬਰ ਦੀ ਤਨਖਾਹ ਪ੍ਰਾਪਤ ਕਰਨ ਦੇ ਮੁਢਲੇ ਅਧਿਕਾਰ ਨੂੰ ਵੀ ਹਾਸਲ ਨਹੀਂ ਕਰ ਸਕੀਆਂਪੀਰਿਆਡਿਕ ਲੇਬਰ ਫੋਰਸ ਸਰਵੇ 2022 ਦੇ ਅਨੁਸਾਰ ਭਾਰਤ ਵਿੱਚ ਮਰਦਾਂ ਨੂੰ ਮਿਲਦੇ 100 ਰੁਪਏ ਦੇ ਮੁਕਾਬਲੇ ਔਰਤਾਂ ਨੂੰ 61 ਰੁਪਏ ਦੀ ਅਦਾਇਗੀ ਹੁੰਦੀ ਹੈਭਾਰਤ ਵਿੱਚ 1976 ਵਿੱਚ ਬਰਾਬਰ ਮਿਹਨਤਾਨਾ ਐਕਟ ਬਣਾਇਆ ਗਿਆ ਸੀ ਜਿਸ ਨੂੰ ਬਾਅਦ ਵਿੱਚ 2019 ਵਿੱਚ ਕੋਡ ਆਫ ਵੇਜਜ਼ ਦੇ ਰੂਪ ਵਿੱਚ ਲਿਆਂਦਾ ਗਿਆਇਸ ਐਕਟ ਦੇ ਆਰਟੀਕਲ 39 ਡੀ ਅਨੁਸਾਰ ਕਿਸੇ ਨਾਲ ਵੀ ਮਿਹਨਤਾਨੇ ਵਿੱਚ ਲਿੰਗ ਅਧਾਰਿਤ ਵਿਕਤਰਾ ਨਹੀਂ ਕੀਤਾ ਜਾ ਸਕਦਾਪਰ ਅੰਕੜੇ ਕੁਝ ਹੋਰ ਹੀ ਸਥਿਤੀ ਬਿਆਨ ਕਰਦੇ ਹਨਪੰਜਾਬ ਵਿੱਚ ਰੁਜ਼ਗਾਰ ਦੀ ਸਥਿਤੀ ਹੋਰ ਵੀ ਚਿੰਤਾਜਨਕ ਹੈਪੀਰਿਆਡਿਕ ਲੇਬਰ ਸਰਵੇਖਣ 2019 ਅਨੁਸਾਰ 15 ਤੋਂ 59 ਸਾਲ ਤਕ ਦੀ ਉਮਰ ਦੀਆਂ ਔਰਤਾਂ ਵਿੱਚੋਂ ਕੇਵਲ 15.51% ਕੰਮਕਾਜੀ ਔਰਤਾਂ ਸਨ2022 ਵਿੱਚ ਇਹ ਅਨੁਪਾਤ ਵਧ ਕੇ 19.5% ਹੋ ਗਿਆ ਸੀਦੂਜੇ ਪਾਸੇ ਮਰਦਾਂ ਦੀ ਰੁਜ਼ਗਾਰ ਵਿੱਚ ਸ਼ਮੂਲੀਅਤ 2019 ਵਿੱਚ 68.89% ਤੋਂ ਵਧ ਕੇ 2022 ਵਿੱਚ 72.73% ਦਰਜ ਕੀਤੀ ਗਈ ਸੀਇਸੇ ਸਰਵੇਖਣ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ 2022 ਵਿੱਚ ਮਰਦਾਂ ਨੂੰ ਹੋਣ ਵਾਲੀ 100 ਰੁਪਏ ਦੀ ਅਦਾਇਗੀ ਪਿੱਛੇ ਔਰਤ ਨੂੰ 83 ਰੁਪਏ ਮਿਲਦੇ ਸਨਹੈਰਾਨੀ ਦੀ ਗੱਲ ਹੈ ਕਿ ਪੰਜਾਬ ਗੁਆਂਢੀ ਰਾਜਾਂ ਦੇ ਮੁਕਾਬਲੇ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਅਤੇ ਹਰਿਆਣਾ ਵਿੱਚ ਔਰਤ ਨੂੰ ਹੋਣ ਵਾਲੀ ਅਦਾਇਗੀ ਵਿੱਚ ਪਿੱਛੇ ਹੈ

ਔਰਤਾਂ ਦੀ ਰਾਜਨੀਤਿਕ ਨੁਮਾਇੰਦਗੀ ਦੀ ਸਥਿਤੀ ਹੋਰ ਵੀ ਮਾੜੀ ਹੈਪਾਰਲੀਮੈਂਟ ਵਿੱਚ 2019 ਵਿੱਚ 543 ਸੀਟਾਂ ਵਿੱਚੋਂ ਕੇਵਲ 78 ਔਰਤਾਂ ਸਨ ਜਿਨ੍ਹਾਂ ਦੀ ਗਿਣਤੀ 2024 ਵਿੱਚ 74 ਰਹਿ ਗਈ ਹੈਅਰਥਾਤ 14.7% ਤੋਂ ਘਟ ਕੇ 13.62% ਔਰਤਾਂ ਹੀ ਪਾਰਲੀਮੈਂਟ ਵਿੱਚ ਹਨਮਿਨਿਸਟਰੀਅਲ ਦੇ ਅਹੁਦਿਆਂ ਉੱਪਰ ਤਾਂ ਕੇਵਲ 6.7% ਔਰਤਾਂ ਹੀ ਹਨਸਤੰਬਰ 2023 ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦੋਹਾਂ ਸਦਨਾਂ ਵਿੱਚੋਂ ਪਾਸ ਕਰਵਾ ਲਿਆ ਗਿਆ ਸੀ ਪਰ ਉਸ ਨੂੰ 2024 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਅਤੇ 2026 ਤਕ ਰਾਜਾਂ ਦੀਆਂ ਮੁੜ ਸੀਮਾ ਨਿਰਧਾਰਿਤ ਹੋਣ ਤਕ ਅੱਗੇ ਪਾ ਦਿੱਤਾ ਗਿਆ ਸੀਇਹੀ ਕਾਰਨ ਹੈ ਕਿ ਇਹ ਮਹਿਲਾ ਰਾਖਵਾਂਕਰਨ ਕੇਵਲ ਲੋਕਲ ਬਾਡੀਜ਼ ਅਰਥਾਤ ਗ੍ਰਾਮ ਪੰਚਾਇਤਾਂ ਅਤੇ ਮਿਉਂਸਿਪਲ ਕਮੇਟੀਆਂ ਤਕ ਹੀ ਸੀਮਿਤ ਰਹਿ ਗਿਆ ਹੈਇਹ ਸਿਖਰਲੇ ਪੱਧਰ ਤਕ ਦੀ ਨੁਮਾਇੰਦਗੀ ਤਕ ਨਹੀਂ ਪਹੁੰਚ ਸਕਿਆਇਸ ਵੇਲੇ ਭਾਰਤ ਵਿੱਚ ਕੇਵਲ ਦਿੱਲੀ ਅਤੇ ਪੱਛਮੀ ਬੰਗਾਲ ਵਿੱਚ ਹੀ ਔਰਤ ਮੁੱਖ ਮੰਤਰੀ ਹਨਭਾਵੇਂ ਔਰਤ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਪਰ ਲੀਡਰਸ਼ਿੱਪ ਦੇ ਰੋਲ ਵਿੱਚ ਔਰਤਾਂ ਅਜੇ ਵੀ ਮਰਦਾਂ ਦੇ ਮੁਕਾਬਲੇ ਘੱਟ ਹਨ

ਅਜ਼ਾਦੀ ਦੇ 78 ਸਾਲਾਂ ਬਾਅਦ ਵੀ ਅਸੀਂ ਸੰਵਿਧਾਨ ਵਿੱਚ ਦਰਜ ਨਾਗਰਿਕਾਂ ਦੀ ਹਰ ਪੱਖ ਤੋਂ ਬਰਾਬਰੀ ਦੇ ਸੰਕਲਪ ਨੂੰ ਪੂਰਾ ਨਹੀਂ ਕਰ ਸਕੇਯੂ ਐੱਨ ਦੁਆਰਾ ਮਹਿਲਾ ਦਿਵਸ 2026 ਲਈ ਮੁੱਖ ਮਕਸਦ, “ਅਧਿਕਾਰ, ਨਿਆਂ ਅਤੇ ਐਕਸ਼ਨ’ (Rights, Justice and Action) ਉਲੀਕਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਵਾਸਤੇ ਜ਼ਰੂਰੀ ਹੈ ਕਿ ਔਰਤਾਂ ਨੂੰ ਉਹਨਾਂ ਦੇ ਮੁਢਲੇ ਹੱਕ ਮੁਹਈਆ ਕਰਨ ਦਾ ਮਾਹੌਲ ਯਕੀਨੀ ਬਣਾਇਆ ਜਾਵੇਜਨਮ ਲੈਣ ਦਾ ਅਧਿਕਾਰ, ਸਿੱਖਿਆ ਪ੍ਰਾਪਤੀ, ਸਿਹਤ ਅਤੇ ਰੁਜ਼ਗਾਰ ਦੇ ਨਾਲ ਨਾਲ ਆਦਰ ਮਾਣ ਵਾਲੀ ਜ਼ਿੰਦਗੀ ਜਿਊਣ ਦਾ ਅਧਿਕਾਰ ਹਰ ਨਾਗਰਿਕ ਨੂੰ ਹੈਭਾਵੇਂ ਇਨ੍ਹਾਂ ਅਧਿਕਾਰਾਂ ਦੀ ਪ੍ਰਾਪਤੀ ਵਾਸਤੇ ਕਾਨੂੰਨੀ ਵਿਵਸਥਾ ਹੈ ਪਰ ਇਹ ਵਿਵਸਥਾ ਔਰਤ ਸੰਵੇਦਨਸ਼ੀਲ ਹੋਣੀ ਵੀ ਉੰਨੀ ਹੀ ਲਾਜ਼ਮੀ ਹੈਅਧਿਕਾਰਾਂ ਪ੍ਰਤੀ ਹੁੰਦੀ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਸਮੇਂ ਇਨਸਾਫ ਮਿਲਣ ਜਾਂ ਕਰਨ ਵਿੱਚ ਹੋ ਰਹੀ ਦੇਰੀ ਨੂੰ ਰੋਕਣਾ ਜ਼ਰੂਰੀ ਹੈਅਧਿਕਾਰ ਅਤੇ ਕਾਨੂੰਨ ਤੋਂ ਇਲਾਵਾ ਮਹਿਲਾ ਦਿਵਸ ਦਾ ਮੁੱਖ ਮੁੱਦਾ ਐਕਸ਼ਨਦਾ ਵੀ ਹੈ, ਜਿਸ ਤਹਿਤ ਸਪਸ਼ਟ ਹੈ ਕਿ ਔਰਤਾਂ ਦੀ ਸੁਰੱਖਿਆ ਅਤੇ ਹਿਫ਼ਾਜ਼ਤ ਵਾਸਤੇ ਹਰ ਅਦਾਰੇ ਵਿੱਚ ਵੁਮੈੱਨ ਪ੍ਰੋਟੈਕਸ਼ਨ ਸੈੱਲ’ ਸਥਾਪਿਤ ਕੀਤੇ ਜਾਣਵਿਸ਼ਵ ਦੀਆਂ ਸਾਰੀਆਂ ਔਰਤਾਂ ਅਤੇ ਲੜਕੀਆਂ ਨੂੰ ਉਹਨਾਂ ਦੇ ਬਣਦੇ ਅਧਿਕਾਰ ਅਤੇ ਕਾਨੂੰਨੀ ਵਿਵਸਥਾ ਮੁਹਈਆ ਕਰਨ ਲਈ ਜ਼ਿੰਮੇਵਾਰ ਸੰਸਥਾਵਾਂ ਨੂੰ ਠੋਸ ਪ੍ਰੋਗਰਾਮ ਉਲੀਕਣੇ ਚਾਹੀਦੇ ਹਨਨਾਲ ਹੀ ਪਹਿਲਾਂ ਤੋਂ ਮੌਜੂਦ ਪ੍ਰੋਗਰਾਮਾਂ ਅਤੇ ਕਾਨੂੰਨਾਂ ਨੂੰ ਸਹੀ ਭਾਵਨਾ, ਇਮਾਨਦਾਰੀ ਅਤੇ ਸੁਹਿਰਦਤਾ ਨਾਲ ਲਾਗੂ ਕਰਨ ਵਾਸਤੇ ਯਤਨ ਕਰਨੇ ਜ਼ਰੂਰੀ ਹਨਔਰਤ ਦੀ ਪਰਿਵਾਰ, ਸਮਾਜ ਅਤੇ ਸਮੁੱਚੇ ਦੇਸ਼ ਦੇ ਵਿਕਾਸ ਵਿੱਚ ਨਿਭਾਈ ਜਾਂਦੀ ਭੂਮਿਕਾ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਔਰਤ ਪੱਖੀ ਨੀਤੀਆਂ ਅਤੇ ਫੈਮਿਲੀ ਫਰੈਂਡਲੀ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ ਤਾਂ ਜੋ ਪਰਿਵਾਰਕ ਅਤੇ ਪੇਸ਼ਾਵਰ ਜ਼ਿੰਦਗੀ ਵਿੱਚ ਤਾਲਮੇਲ ਰੱਖਿਆ ਜਾ ਸਕੇ

ਆਰਥਿਕ, ਰਾਜਨੀਤਿਕ ਅਤੇ ਸਮਾਜਿਕ ਵਿਕਾਸ ਵਾਸਤੇ ਜ਼ਰੂਰੀ ਹੈ ਕਿ ਔਰਤ ਪ੍ਰਤੀ ਰੂੜ੍ਹੀਵਾਦੀ ਮਾਨਸਿਕਤਾ ਨੂੰ ਬਦਲਿਆ ਜਾਵੇਸਮਾਜਿਕ ਅਤੇ ਰਾਜਨੀਤਿਕ ਢਾਂਚੇ ਵਿੱਚ ਮਾਹੌਲ ਸੁਰੱਖਿਅਤ ਅਤੇ ਸੁਖਾਵਾਂ ਹੋਵੇ, ਦੂਸ਼ਣਬਾਜ਼ੀ ਜਾਂ ਇੱਕ ਦੂਜੇ ਉੱਪਰ ਚਿੱਕੜ ਉਛਾਲਣ ਤੋਂ ਗ਼ੁਰੇਜ਼ ਕੀਤਾ ਜਾਵੇਊਚ-ਨੀਚ, ਜਾਤ-ਪਾਤ ਆਦਿ ਨੂੰ ਨਕਾਰਦੇ ਹੋਏ ਸਮੂਹ ਨਾਗਰਿਕਾਂ ਨੂੰ, ਔਰਤਾਂ ਸਮੇਤ, ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਣਜਿੱਥੇ ਕਿਤੇ ਵੀ ਔਰਤ ਨੂੰ ਮੌਕਾ ਮਿਲਿਆ ਹੈ, ਉਸਨੇ ਆਪਣੀਆਂ ਪਰਿਵਾਰਕ ਅਤੇ ਪੇਸ਼ਾਵਰ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈਔਰਤਾਂ ਨੂੰ ਵੀ ਗਿਆਨ ਹੋਣਾ ਚਾਹੀਦਾ ਹੈ ਕਿ ਹੱਕ ਮੰਗਿਆਂ ਨਹੀਂ ਮਿਲਦੇਇਤਿਹਾਸ ਗਵਾਹ ਹੈ ਕਿ ਹੱਕਾਂ ਦੀ ਪ੍ਰਾਪਤੀ ਵਾਸਤੇ ਸੰਘਰਸ਼ ਲੜੇ ਗਏ ਹਨਜਦੋਂ ਸੰਘਰਸ਼ ਇਕੱਠੇ ਹੋ ਕੇ ਲੜੇ ਜਾਣ ਤਾਂ ਉਦੇਸ਼ ਦੀ ਪ੍ਰਾਪਤੀ ਯਕੀਨੀ ਹੈਪਰ ਕੁਝ ਔਰਤਾਂ ਵੱਲੋਂ ਕਾਨੂੰਨੀ ਵਿਵਸਥਾ ਦੀ ਦੁਰਵਰਤੋਂ ਔਰਤਾਂ ਦੇ ਹੱਕਾਂ ਦੀ ਪ੍ਰਾਪਤੀ ਅਤੇ ਇਸ ਵਿੱਚ ਮਰਦਾਂ ਦੀ ਸ਼ਮੂਲੀਅਤ ਦੇ ਸਾਂਝੇ ਯਤਨਾਂ ਨੂੰ ਕਮਜ਼ੋਰ ਕਰ ਸਕਦੀ ਹੈਯਾਦ ਰਹੇ, ਔਰਤ ਸਸ਼ਕਤੀਕਰਨ ਦੀ ਲੜਾਈ ਮਰਦ-ਔਰਤਾਂ ਦੇ ਸਾਂਝੇ ਯਤਨਾਂ ਦੀ ਮੰਗ ਕਰਦੀ ਹੈ

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ: (This email address is being protected from spambots. You need JavaScript enabled to view it.om)

About the Author

ਪ੍ਰੋ. ਕੰਵਲਜੀਤ ਕੌਰ ਗਿੱਲ

ਪ੍ਰੋ. ਕੰਵਲਜੀਤ ਕੌਰ ਗਿੱਲ

Retired Professor, Dept of Economics, Punjabi University Patiala, Punjab, India.
Phone: (91 - 98551 - 22857)
Email: (kkgill207@gmail.com)

More articles from this author