KesarSBhangu7ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫੇ ਦੀ ਖੁੱਲ੍ਹ ਦੇਣ ਵਾਲੀਆਂ ਨੀਤੀਆਂ ਉੱਪਰ ਚੱਲ ਰਹੀ ਹੈ ...
(13 ਜੂਨ 2026)


ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਇਸੇ ਮਹੀਨੇ ਆਪਣੇ ਕਾਰਜਕਾਲ ਦੇ 12 ਸਾਲ ਪੂਰੇ ਕਰ ਲਏ ਹਨ
ਪਹਿਲੇ 10 ਸਾਲਾਂ ਦੌਰਾਨ ਭਾਜਪਾ ਦੀ ਇਕੱਲਿਆਂ ਦੀ ਸਰਕਾਰ ਸੀ ਪਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਚੰਗਾ ਪ੍ਰਦਰਸ਼ਨ ਨਾ ਹੋਣ ਕਾਰਨ ਭਾਜਪਾ ਨੂੰ ਕਈ ਖੇਤਰੀ ਪਾਰਟੀਆਂ ਦੇ ਸਹਿਯੋਗ ਨਾਲ ਰਲੀ ਮਿਲੀ ਸਰਕਾਰ ਮੋਦੀ ਦੀ ਅਗਵਾਈ ਵਿੱਚ ਬਣਾਉਣ ਲਈ ਮਜਬੂਰ ਹੋਣਾ ਪਿਆਹੁਣ ਪੱਛਮੀ ਬੰਗਾਲ ਵਿੱਚ ਟੀ ਐੱਮ ਸੀ ਦੀ ਹਾਰ ਤੋਂ ਟੀ ਐੱਮ ਸੀ ਦੇ ਬਾਗੀ ਸੰਸਦਾਂ ਵੱਲੋਂ ਵੀ ਸਮਰਥਨ ਦੇਣ ਤੋਂ ਬਾਅਦ ਸਰਕਾਰ ਹੋਰ ਮਜ਼ਬੂਤ ਹੋਈ ਹੈਹੁਣ ਰਲੀ ਮਿਲੀ ਸਰਕਾਰ ਨੇ ਵੀ ਦੋ ਸਾਲ ਪੂਰੇ ਕਰ ਲਏ ਹਨ

ਮੌਜੂਦਾ ਸਰਕਾਰ ਨੇ ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਵਿੱਤੀ ਸਾਲ 2014-15 ਦੌਰਾਨ ਚੰਗੀ ਆਰਥਿਕ ਹਾਲਤ ਵਿੱਚ ਅਰਥਵਿਵਸਤਾ ਨੂੰ ਸੰਭਾਲਿਆ ਸੀ ਕਿਉਂਕਿ ਇਸ ਵਿੱਤੀ ਸਾਲ ਦੌਰਾਨ ਕੁੱਲ ਘਰੇਲੂ ਉਤਪਾਦ ਦੇ ਵਿਕਾਸ ਦਰ 7.4 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਦੀ ਦਰ 6.2 ਪ੍ਰਤੀਸ਼ਤ ਸੀਸਰਕਾਰ ਦੇ ਕੰਮਕਾਜ ਸੰਭਾਲਣ ਦੇ ਤਿੰਨ ਮਹੀਨਿਆਂ ਬਾਅਦ ਭਾਵ ਅਗਸਤ 2014 ਵਿੱਚ ਦੁਨੀਆਂ ਭਰ ਵਿੱਚ ਕੱਚੇ ਤੇਲ ਦੀਆਂ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਵਿੱਚ ਭਾਰੀ ਇਤਿਹਾਸਕ ਗਿਰਾਵਟ ਆਈ, ਜਿਸਨੇ ਪਹਿਲਾਂ ਤੋਂ ਹੀ ਚੰਗੀ ਆਰਥਿਕ ਤਰੱਕੀ ਕਰ ਰਹੀ ਭਾਰਤ ਦੀ ਅਰਥਵਿਵਸਤਾ ਨੂੰ ਹੋਰ ਮਜ਼ਬੂਤ ਕੀਤਾ ਕਿਉਂਕਿ ਨਤੀਜੇ ਵਜੋਂ ਵਿੱਤੀ ਸਾਲ 2016-17 ਵਿੱਚ ਕੁੱਲ ਘਰੇਲੂ ਉਤਪਾਦ ਦੀ ਵਿਕਾਸ ਦਰ ਵਿੱਚ 8.3 ਪ੍ਰਤੀਸ਼ਤ ਅਤੇ ਪ੍ਰਤੀ ਵਿਅਕਤੀ ਆਮਦਨ ਦਰ ਵਿੱਚ 6.9 ਪ੍ਰਤੀਸ਼ਤ ਦਾ ਵਾਧਾ ਦਰਜ਼ ਕੀਤਾ ਗਿਆਇਸ ਤੋਂ ਅਗਲੇ ਸਾਲਾਂ ਵਿੱਚ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦੇ ਵਾਧੇ ਦੀ ਦਰ ਘੱਟ ਹੋ ਗਈ

ਇਹ ਵੀ ਸੱਚ ਹੈ ਕਿ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 2014-15 ਤੋਂ ਹੁਣ ਤਕ ਦੋਗੁਣਾ ਹੋ ਗਈ ਹੈ ਪ੍ਰਚਲਿਤ ਕੀਮਤਾਂ ਅਤੇ 2014-15 ਵਿੱਚ ਪ੍ਰਤੀ ਵਿਅਕਤੀ ਆਮਦਨ 86,647 ਰੁਪਏ ਸੀ ਜਿਹੜੀ ਕਿ 2025-26 ਵਿੱਚ ਦੁੱਗਣੀ ਤੋਂ ਵੀ ਜ਼ਿਆਦਾ ਵੱਧ 2,19,575 ਰੁਪਏ ਹੋ ਗਈ ਹੈ ਇੱਥੇ ਸਪਸ਼ਟ ਕਰਨਾ ਬਣਦਾ ਹੈ ਕਿ ਜਦੋਂ ਕੁੱਲ ਘਰੇਲੂ ਪੈਦਾਵਾਰ ਅਤੇ ਪ੍ਰਤੀ ਵਿਅਕਤੀ ਆਮਦਨ ਦਾ ਮੁਕਾਬਲਤਨ ਅਧਿਐਨ ਪ੍ਰਚਲਿਤ ਕੀਮਤਾਂ ਅਨੁਸਾਰ ਕੀਤਾ ਜਾਂਦਾ ਹੈ ਤਾਂ ਸਹੀ ਤਸਵੀਰ ਪੇਸ਼ ਨਹੀਂ ਕਰਦੀ ਕਿਉਂਕਿ ਇਸ ਵਿੱਚ ਮੁਦਰਾ ਸਫੀਤੀ/ਮਹਿੰਗਾਈ ਵੀ ਸ਼ਾਮਲ ਹੁੰਦੀ ਹੈ ਇਸ ਲਈ ਅਸਲ ਸਥਿਤੀ ਉਦੋਂ ਹੀ ਸਾਹਮਣੇ ਆਉਂਦੀ ਹੈ ਜਦੋਂ ਇਨ੍ਹਾਂ ਦਾ ਮੁਕਾਬਲਤਨ ਅਧਿਐਨ ਸਥਿਰ ਕੀਮਤਾਂ ’ਤੇ ਕੀਤਾ ਜਾਵੇਅਸਲ ਵਿੱਚ 2011-12 ਦੀਆਂ ਸਥਿਰ ਕੀਮਤਾਂ ਦੇ ਹਿਸਾਬ ਨਾਲ ਇਹ ਵਾਧਾ ਦੁੱਗਣਾ ਨਾ ਹੋ ਕੇ ਕੇਵਲ 54 ਪ੍ਰਤੀਸ਼ਤ ਦੇ ਨੇੜੇ ਹੀ ਹੈ ਕਿਉਂਕਿ 2014-15 ਵਿੱਚ ਸਥਿਰ ਕੀਮਤਾਂ ਅਨੁਸਾਰ ਪ੍ਰਤੀ ਵਿਅਕਤੀ ਆਮਦਨ 72805 ਰੁਪਏ ਤੋਂ ਵਧ ਕੇ 2024-25 ਵਿੱਚ 133,488 ਰੁਪਏ ਹੋ ਗਈ ਹੈਪਰ ਜੇਕਰ ਇਸ ਤੋਂ ਪਹਿਲਾਂ ਦੇ 10 ਸਾਲਾਂ ਵਿੱਚ ਪ੍ਰਤੀ ਵਿਅਕਤੀ ਆਮਦਨ ਦੇ ਵਾਧੇ ਨੂੰ ਦੇਖਿਆ ਜਾਵੇ ਤਾਂ ਸਪਸ਼ਟ ਹੋ ਜਾਂਦਾ ਹੈ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧੇ ਦੇ ਮਾਮਲੇ ਵਿੱਚ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਅੱਛੀ ਨਹੀਂ ਰਹੀ ਕਿਉਂਕਿ ਕਾਂਗਰਸ ਦੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੇਂ 10 ਸਾਲਾਂ ਵਿੱਚ ਇਹ ਵਾਧਾ ਪ੍ਰਚਲਿਤ ਕੀਮਤਾਂ ’ਤੇ 157 ਪ੍ਰਤੀਸ਼ਤ ਸੀ ਭਾਵ 2006-07 ਵਿੱਚ ਪ੍ਰਤੀ ਵਿਅਕਤੀ ਆਮਦਨ 33,717 ਰੁਪਏ ਤੋਂ ਵਧ ਕੇ 2014-15 ਵਿੱਚ 86,647 ਰੁਪਏ ਹੋ ਗਈ ਸੀਇਸੇ ਸਮੇਂ ਦੌਰਾਨ ਸਥਿਰ ਕੀਮਤਾਂ ਤੇ ਪ੍ਰਤੀ ਵਿਅਕਤੀ ਆਮਦਨ 51431 ਰੁਪਏ ਤੋਂ ਵਧ ਕੇ 72805 ਰੁਪਏ ਹੋ ਗਈ ਭਾਵ ਇਹ ਵਾਧਾ 42 ਪ੍ਰਤੀਸ਼ਤ ਦੇ ਨੇੜੇ ਸੀ

ਸਰਕਾਰ ਵੱਲੋਂ 2014 ਵਿੱਚ ਆਪਣਾ ਕੰਮ ਕਾਜ ਸੰਭਾਲਣ ਤੋਂ ਦੋ ਤਿੰਨ ਸਾਲਾਂ ਬਾਅਦ ਹੀ ਭਾਰਤ ਦੀ ਅਰਥਵਿਵਸਤਾ ਲਗਾਤਾਰ ਗਿਰਾਵਟ ਵੱਲ ਜਾਂਦੀ ਦਿਸਣ ਲੱਗ ਪਈ ਸੀ ਕਿਉਂਕਿ ਲਗਭਗ ਸਾਰੇ ਹੀ ਮਹੱਤਵਪੂਰਨ ਆਰਥਿਕਤਾ ਦੇ ਸੂਚਕ ਜਿਵੇਂ ਕਿ ਆਰਥਿਕ ਵਿਕਾਸ ਦਰ, ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧਾ ਦਰ, ਬੇਰੁਜ਼ਗਾਰੀ ਦੀ ਦਰ, ਮਹਿੰਗਾਈ ਦੀ ਦਰ, ਗਰੀਬੀ ਦੀ ਸਥਿਤੀ ਆਦਿ ਨੀਵੇਂ ਪੱਧਰ ’ਤੇ ਆ ਗਏ ਸਨਅਜਿਹਾ ਹੋਣ ਵਿੱਚ ਕਿਸੇ ਵੀ ਬਾਹਰੀ ਅਤੇ ਅੰਤਰਰਾਸ਼ਟਰੀ ਨੀਤੀਆਂ ਅਤੇ ਕਾਰਕਾਂ ਦਾ ਰੋਲ ਨਹੀਂ ਹੈ ਜੇਕਰ ਗਹੁ ਨਾਲ ਵਾਚਿਆ ਜਾਵੇ ਤਾਂ ਪਤਾ ਲਗਦਾ ਹੈ ਕਿ ਇਸ ਸਥਿਤੀ ਲਈ ਸਰਕਾਰ ਦੀਆਂ ਨੀਤੀਆਂ ਹੀ ਜ਼ਿੰਮੇਦਾਰ ਹਨਭਾਵੇਂ ਕਿ ਕੇਂਦਰ ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਬਹੁਤ ਸਾਰੀਆਂ ਆਰਥਿਕ ਨੀਤੀਆਂ ਵਿੱਚ ਬਦਲਾਅ ਕੀਤੇ ਹਨ, ਜਿਵੇਂ ਕਿ ਯੋਜਨਾ ਕਮਿਸ਼ਨ ਨੂੰ ਤੋੜ ਕੇ ਨੀਤੀ ਆਯੋਗ ਬਣਾਉਣਾ, ਸਰਕਾਰੀ ਅਦਾਰਿਆਂ ਦਾ ਧੂੰਆਂਧਾਰ ਤਰੀਕੇ ਨਾਲ ਨਿੱਜੀਕਰਨ ਕਰਨਾਮੁਦਰਾ ਨੀਤੀ, ਰਾਜਕੋਸ਼ੀ ਨੀਤੀ, 2016 ਵਿੱਚ ਨੋਟਬੰਦੀ, 2017 ਗੁਡਜ਼ ਅਤੇ ਸਰਵਿਸ ਟੈਕਸ ਅਤੇ ਹੋਰ ਬਹੁਤ ਸਾਰੀਆਂ ਆਰਥਿਕ ਅਤੇ ਸਮਾਜਿਕ ਕਲਿਆਣ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ

ਇਨ੍ਹਾਂ ਆਰਥਿਕ ਪਰਿਵਰਤਨਾਂ ਨੇ ਦੇਸ਼ ਵਿੱਚ ਆਮ ਲੋਕਾਂ ਦੀ ਰੋਜ਼ੀ ਰੋਟੀ ਕਮਾਉਣ ਦੇ ਵਸੀਲਿਆਂ ਨੂੰ ਬਹੁਤ ਵੱਡੀ ਢਾਹ ਲਾਈ ਜਿਸ ਕਾਰਨ ਲੋਕਾਂ ਦਾ ਰੁਜ਼ਗਾਰ ਖੁੱਸਿਆ, ਆਮਦਨ ਘਟੀ, ਗਰੀਬੀ ਵਧੀ ਅਤੇ ਖੁਰਾਕ ਸੁਰੱਖਿਆ ਖਤਰੇ ਵਿੱਚ ਪਈ ਅਤੇ ਬਹੁਤ ਲੋਕ ਭੁੱਖਮਰੀ ਦੀ ਕਗਾਰ ’ਤੇ ਪਹੁੰਚ ਗਏਨਤੀਜੇ ਵਜੋਂ ਅੱਜ ਵੀ 81 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ ਇਨ੍ਹਾਂ ਨੀਤੀਆਂ ਕਾਰਨ ਦੇਸ਼ ਵਿੱਚ ਪਿਛਲੇ ਪੰਜ ਦਹਾਕਿਆਂ ਤੋਂ ਪਹਿਲੀ ਵਾਰ ਪ੍ਰਤੀ ਵਿਅਕਤੀ ਆਮਦਨ ਘਟੀ ਕਿਉਂਕਿ ਵਿੱਤੀ ਸਾਲ 2017-18 ਤੋਂ ਲੈ ਕੇ ਹੁਣ ਤਕ ਪ੍ਰਤੀ ਵਿਅਕਤੀ ਆਮਦਨ ਦਰ 0.2 ਪ੍ਰਤੀਸ਼ਤ ਦੇ ਹਿਸਾਬ ਨਾਲ ਸਲਾਨਾ ਘੱਟ ਹੋ ਗਈ ਇੱਥੇ ਹੀ ਬੱਸ ਨਹੀਂ, ਗੈਰ ਖੇਤੀ ਧੰਦਿਆਂ ਵਿੱਚ ਕੰਮ ਕਰਦੇ ਕਰਮੀਆਂ ਦੀ ਅਸਲ ਮਜ਼ਦੂਰੀ ਵੀ 0.2 ਪ੍ਰਤੀਸ਼ਤ ਦੇ ਹਿਸਾਬ ਨਾਲ ਘਟੀ ਅਤੇ 2016-17 ਤੋਂ ਬਾਅਦ ਹੁਣ ਤਕ ਅਸਲ ਮਜ਼ਦੂਰੀ ਵਿੱਚ 0.7 ਪ੍ਰਤੀਸ਼ਤ ਸਲਾਨਾ ਦਾ ਭਾਰੀ ਘਾਟਾ ਦਰਜ਼ ਕੀਤਾ ਗਿਆ

ਇਹ ਅੰਕੜੇ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਵਧੀ ਗਰੀਬੀ ਅਤੇ ਗਰੀਬੀ ਘਟਣ ਦੀ ਦਰ ਵਿੱਚ ਆਈ ਕਮੀ ਵੱਲ ਇਸ਼ਾਰਾ ਕਰਦੇ ਹਨਪਰ ਦੇਸ਼ ਵਿੱਚ ਗਰੀਬੀ ਦੇ ਅੰਕੜੇ ਇੱਕ ਦਹਾਕਾ ਭਾਵ 2011-12 ਦੇ ਹੀ ਮਿਲਦੇ ਹਨ ਗਰੀਬੀ ਸੰਬੰਧੀ ਜਿਹੜਾ ਸਰਵੇਖਣ 2017-18 ਵਿੱਚ ਹੋਇਆ ਸੀ ਉਸ ਨੂੰ ਸਰਕਾਰ ਨੇ ਤਕਨੀਕੀ ਖਾਮੀਆਂ ਹੋਣ ਕਾਰਨ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈਸਰਕਾਰ ਨੇ ਗੁਮਰਾਹ ਕਰਨ ਲਈ ਗਰੀਬੀ ਦੀ ਪ੍ਰਭਾਸ਼ਾ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇੱਕ ਖੋਜ ਪੱਤਰ ਦੇ ਅਧਾਰ ’ਤੇ ਪ੍ਰਚਾਰਿਆ ਜਾ ਰਿਹਾ ਹੈ ਕਿ ਪਿਛਲੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢ ਲਿਆ ਗਿਆ ਹੈਇਵੇਂ ਹੀ ਅੰਤਰਰਾਸ਼ਟਰੀ ਬੈਂਕ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਗਰੀਬੀ ਦੀ ਦਰ 27 ਪ੍ਰਤੀਸ਼ਤ ਤੋਂ ਘਟ ਕੇ 5 ਪ੍ਰਤੀਸ਼ਤ ਹੋਣ ਦੀ ਚਰਚਾ ਚੱਲ ਰਹੀ ਹੈਇਹ ਅੰਕੜੇ, ਜਿਹੜੇ ਕਿ ਅੰਤਰਰਾਸ਼ਟਰੀ ਗਰੀਬੀ ਦੀ ਰੇਖਾ 3 ਡਾਲਰ, ਖਰੀਦ ਸ਼ਕਤੀ ਸਮਾਨਤਾ ਦੇ ਅਨੁਸਾਰ 60 ਰੁਪਏ ਰੋਜ਼ਾਨਾ ਤੇ ਆਧਾਰਿਤ ਹਨ, ਭਾਵ ਇੱਕ ਵਿਅਕਤੀ ਵੱਲੋਂ ਰੋਜ਼ਾਨਾ ਹਰ ਕਿਸਮ ਦੇ ਉਪਭੋਗਤਾ ਦੇ ਘਰਚਿਆ ਜਿਵੇਂ ਕਿ ਖਾਣ ਪੀਣ, ਰਹਿਣ ਦਾ ਕਿਰਾਇਆ, ਸਿਹਤ ਖਰਚਾ, ਪੜ੍ਹਾਈ ਉੱਤੇ ਖਰਚ, ਆਦਿ ਆਦਿਇਹ ਵੀ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਗਰੀਬੀ ਦੀ ਰੇਖਾ ਜਿਹੜੀ 2011-12 ਵਿੱਚ 2.1 ਡਾਲਰ ਹੁੰਦੀ ਸੀ ਉਸ ਨੂੰ ਸੋਧ ਕੇ 2022-23 ਵਿੱਚ 3 ਡਾਲਰ ਕੀਤਾ ਅਤੇ ਦੇਸ਼ ਵਿੱਚ 12 ਸਾਲਾਂ ਵਿੱਚ ਲਗਭਗ 27 ਕਰੋੜ ਲੋਕ ਅਤੀ ਗਰੀਬੀ ਤੋਂ ਬਾਹਰ ਆ ਗਏ ਹਨਪਰ ਸਚਾਈ ਕੁਝ ਹੋਰ ਹੈ ਆਪਾਂ ਸਾਰੇ ਜਾਣਦੇ ਹਾਂ ਕਿ ਅੱਜ ਕੱਲ੍ਹ 60 ਰੁਪਇਆ ਵਿੱਚ ਇੱਕ ਵਿਅਕਤੀ ਦਾ ਖਰਚ ਕਿਵੇਂ ਚੱਲ ਸਕਦਾ ਹੈ? ਜੇਕਰ ਅੰਤਰਰਾਸ਼ਟਰੀ ਗਰੀਬੀ ਦੀ ਰੇਖਾ ਨੂੰ ਮਾਮੂਲੀ ਉੱਚਾ ਕਰ ਲਈਏ ਤਾਂ ਸਥਿਤੀ ਬਿਲਕੁਲ ਬਦਲ ਜਾਂਦੀ ਹੈਜੇਕਰ ਅੰਤਰਰਾਸ਼ਟਰੀ ਗਰੀਬੀ ਦੀ ਰੇਖਾ 4.2 ਡਾਲਰ, ਭਾਵ 84 ਰੁਪਏ ਰੋਜ਼ਾਨਾ ਕਰ ਲਈਏ ਤਾਂ ਦੇਸ਼ ਵਿੱਚ ਗਰੀਬੀ ਦੀ ਦਰ 5 ਪ੍ਰਤੀਸ਼ਤ ਤੋਂ ਵਧ ਕੇ 24 ਪ੍ਰਤੀਸ਼ਤ ਹੋ ਜਾਂਦੀ ਹੈਇਸ ਲਈ ਚਾਹੀਦਾ ਹੈ ਕਿ ਗਰੀਬੀ ਦੀ ਰੇਖਾ ਅਸਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ ਤੈਅ ਕੀਤੀ ਜਾਵੇ ਕਿਉਂਕਿ 2009 ਤੋਂ ਬਾਅਦ ਦੇਸ਼ ਵਿੱਚ ਗਰੀਬੀ ਦੀ ਰੇਖਾ ਨੂੰ ਤੈਅ ਨਹੀਂ ਕੀਤਾ ਗਿਆ

ਇਸਦੇ ਨਾਲ ਹੀ ਜਿੰਨੀਆਂ ਵੀ ਆਰਥਿਕ ਅਤੇ ਸਮਾਜਿਕ ਕਲਿਆਣ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ, ਜਿਵੇਂ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਿਉਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਮੇਕ ਇੰਨ ਇੰਡੀਆ, 100 ਸਮਾਰਟ ਸਿਟੀ ਯੋਜਨਾ, ਹਰ ਸਾਲ ਦੋ ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਯੋਜਨਾ, ਗਰੀਬ ਲੋਕਾਂ ਨੂੰ ਘਰ ਬਣਾ ਕੇ ਦੇਣ, ਰਸੋਈ ਗੈਸ, ਪਬਲਿਕ ਗੁਸਲਖਾਨੇ ਬਣਾਉਣ ਦੀਆਂ ਯੋਜਨਾਵਾਂ, ਆਦਿ; ਇਨ੍ਹਾਂ ਸਾਰੀਆਂ ਯੋਜਨਾਵਾਂ ਨੂੰ ਬੜੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਕੀਤਾ ਗਿਆ ਪਰ ਬਹੁਤੀਆਂ ਨੇ ਅੱਧ-ਵਿਚਕਾਰ ਹੀ ਦਮ ਤੋੜ ਦਿੱਤਾ ਜਾਂ ਜਿਨ੍ਹਾਂ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਸਨ, ਉਨ੍ਹਾਂ ਦਾ ਫਾਇਦਾ ਕਰਨ ਦੀ ਬਜਾਏ ਇਹ ਯੋਜਨਾਵਾਂ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਵਿੱਚ ਭੁਗਤੀਆਂ ਹਨ

ਹੁਣ ਦੇਸ਼ ਵਿੱਚ ਪਿਛਲੇ ਕੁਝ ਸਾਲਾਂ ਤੋਂ ਵਧ ਰਹੀ ਹਰ ਕਿਸਮ ਦੀ ਮਹਿੰਗਾਈ ਦੀ ਗੱਲ ਕਰੀਏ ਤਾਂ ਪਤਾ ਲਗਦਾ ਹੈ ਕਿ ਅੱਜ ਪ੍ਰਚੂਨ ਅਤੇ ਥੋਕ ਮਹਿੰਗਾਈ ਦੀਆਂ ਦਰਾਂ, ਜੋ ਕਿ ਕੁਝ ਸਾਲਾਂ ਤੋਂ ਲਗਾਤਾਰ ਵਧ ਰਹੀਆਂ ਹਨ, 12 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹਨਹੁਣ ਖਾਸ ਕਰਕੇ ਫਾਰਸ ਦੀ ਖਾੜੀ ਦੇ ਦੇਸ਼ਾਂ ਵਿੱਚ ਲੜਾਈ ਦੇ ਦੌਰਾਨ ਦੇਸ਼ ਵਿੱਚ ਲਗਾਤਾਰ ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਚੋਖਾ ਵਾਧਾ ਹੋਇਆ ਹੈ ਜਿਸ ਨਾਲ ਦੇਸ਼ ਦੇ ਗਰੀਬ ਲੋਕ, ਜੋ ਕਿ ਬਹੁਗਿਣਤੀ ਵੀ ਹਨ, ਇਸ ਮਹਿੰਗਾਈ ਦੀ ਮਾਰ ਸਭ ਤੋਂ ਵੱਧ ਝੱਲ ਰਹੇ ਹਨਪਿਛਲੇ ਸਮੇਂ ਦੌਰਾਨ ਪੈਟਰੋਲੀਅਮ ਪਦਾਰਥਾਂ, ਖਾਣ ਵਾਲੇ ਤੇਲਾਂ, ਖਾਧ ਪਦਾਰਥਾਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਬੇਹਿਸਾਬ ਵਾਧਾ ਹੋਇਆ ਹੈ ਨਤੀਜੇ ਵਜੋਂ ਇਹ ਪਦਾਰਥ ਆਮ ਲੋਕਾਂ ਦੇ ਉਪਭੋਗ ਵਿੱਚੋਂ ਬਾਹਰ ਹੁੰਦੇ ਜਾ ਰਹੇ ਹਨਇਹ ਵੀ ਦੇਖਣ ਵਿੱਚ ਆਇਆ ਹੈ ਕਿ ਵਧ ਰਹੀ ਮਹਿੰਗਾਈ ਦੇ ਅਸਲ ਕਾਰਨ ਸਰਕਾਰ ਵੱਲੋਂ ਨੀਤੀਆਂ ਨਾਲ ਗਲਤ ਛੇੜਛਾੜ, ਕਾਰਪੋਰੇਟ ਘਰਾਣਿਆਂ ਨੂੰ ਮਣਾਂ ਮੂੰਹੀਂ ਮੁਨਾਫਾ ਕਮਾਉਣ ਦੀ ਖੁੱਲ੍ਹ ਦੇਣਾ ਅਤੇ ਸਰਕਾਰ ਦੀਆਂ ਹੋਰ ਆਰਥਿਕ ਤਰਜੀਹਾਂ ਹਨ ਭਾਵ, ਮਹਿੰਗਾਈ ਲਈ ਜ਼ਿੰਮੇਵਾਰ ਕਾਰਕ ਅੰਦਰੂਨੀ ਹਨ ਭਾਵੇਂ ਅੰਤਰਰਾਸ਼ਟਰੀ ਕਾਰਕਾਂ ਨੇ ਵੀ ਥੋੜ੍ਹਾ ਯੋਗਦਾਨ ਪਾਇਆ ਹੈ ਇੱਥੇ ਸਰਕਾਰ ਦੀਆਂ ਆਰਥਿਕ ਤਰਜੀਹਾਂ ਤੋਂ ਮਤਲਬ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫੇ ਦੀ ਖੁੱਲ੍ਹ ਦੇਣ ਵਾਲੀਆਂ ਨੀਤੀਆਂ ਉੱਪਰ ਚੱਲ ਰਹੀ ਹੈ ਇਹੀ ਕਾਰਨ ਹੈ ਕਿ ਭਾਰਤ ਵਿੱਚ ਲਗਾਤਾਰ ਅਰਬਪਤੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਹੋ ਰਿਹਾ ਹੈਚਾਹੀਦਾ ਤਾਂ ਇਹ ਸੀ ਕਿ ਸਰਕਾਰ ਨੀਤੀਆਂ ਵਿੱਚ ਲੋਕਪੱਖੀ ਤਬਦੀਲੀਆਂ ਕਰਕੇ ਆਮ ਲੋਕਾਂ ਨੂੰ ਰੁਜ਼ਗਾਰ ਮੁਹਈਆ ਕਰਵਾਉਂਦੀ ਜਿਸ ਨਾਲ ਲੋਕਾਂ ਦੀ ਆਮਦਨ ਵਧਦੀ ਅਤੇ ਮਹਿੰਗਾਈ ਤੋਂ ਆਮ ਆਦਮੀ ਨੂੰ ਰਾਹਤ ਮਿਲਦੀਪਰ ਅਜਿਹਾ ਨਹੀਂ ਹੋਇਆ ਅਤੇ ਦੇਸ਼ ਦੀ ਅਬਾਦੀ ਦਾ ਇੱਕ ਵੱਡਾ ਹਿੱਸਾ ਘੋਰ ਗਰੀਬੀ ਵਿੱਚ ਧੱਕਿਆ ਗਿਆ ਅਤੇ ਭੁੱਖਮਰੀ ਦੀ ਕਗਾਰ ’ਤੇ ਪਹੁੰਚ ਗਿਆ

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ:  (
sarokar2015@gmail.com)

About the Author

ਡਾ. ਕੇਸਰ ਸਿੰਘ ਭੰਗੂ

ਡਾ. ਕੇਸਰ ਸਿੰਘ ਭੰਗੂ

Ex Dean And Professor, Punjabi University Patiala, Punjab, India.
Phone: (91 - 98154 - 27127)
Email: (kesarbhangoo@gmail.com)

More articles from this author