SSRamla7“ਮੋਹਨ ਸ਼ਰਮਾ ਜੀ ਬੀਤੇ ਐਤਵਾਰ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ...”7 November 2026
(7 ਨਵੰਬਰ 2026)

 

7 November 2026

 

ਲੰਮਾ ਸਮਾਂ ਰੈੱਡ ਕਰਾਸ ਨਸ਼ਾ ਛੁਡਾਊ ਹਸਪਤਾਲ ਸੰਗਰੂਰ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਮੋਹਨ ਸ਼ਰਮਾ ਜੀ ਆਪਣਾ ਜ਼ਿੰਦਗੀ ਦਾ ਸਫਰ ਪੂਰਾ ਕਰ ਗਏ। 

ਸੰਗਰੂਰ (5 ਨਵੰਬਰ 2026) ਮੋਹਨ ਸ਼ਰਮਾ ਜੀ ਬੀਤੇ ਐਤਵਾਰ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। ਉਸ ਤੋਂ ਬਾਅਦ ਉਹ ਪਟਿਆਲਾ ਦੇ ਅਮਰ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਸਵੇਰੇ ਉਹ ਆਪਣਾ ਜ਼ਿੰਦਗੀ ਦਾ ਸਫਰ ਪੂਰਾ ਗਏ ਹਨ।

ਬਾਅਦ ਦੁਪਹਿਰ ਮੋਹਨ ਸ਼ਰਮਾ ਦਾ ਸਥਾਨਕ ਕਿਸ਼ਨਪੁਰਾ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖ਼ਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਸੁਖਵਿੰਦਰ ਸ਼ਰਮਾ ਨੇ ਦਿਖਾਈ। ਅੰਤਿਮ ਸਸਕਾਰ ਮੌਕੇ ਹਜ਼ਾਰਾਂ ਲੋਕਾਂ ਵੱਲੋਂ ਨਮ ਅੱਖਾਂ ਨਾਲ ਵਿਛੜੇ ਸਾਥੀ ਨੂੰ ਅੰਤਿਮ ਵਿਦਾਈ ਦਿੱਤੀ ਗਈ। ਦੋ ਦਰਜਨ ਤੋਂ ਵੀ ਵਧ ਪੁਸਤਕਾਂ ਦੇ ਲੇਖਕ ਮੋਹਨ ਸ਼ਰਮਾ ਸਮਾਜ ਸੇਵੀ ਸਨ, ਜੋ ਕਿ ਸ਼ਹਿਰ ਦੀਆਂ ਅਨੇਕਾਂ ਸੰਸਥਾਵਾਂ ਨਾਲ ਜੁੜੇ ਹੋਏ ਸਨ। ਜ਼ਿਲ੍ਹਾ ਬੱਚਤ ਅਫ਼ਸਰ ਸੇਵਾਮੁਕਤ ਹੋਣ ਉਪਰੰਤ ਉਨ੍ਹਾਂ ਲੰਮਾ ਸਮਾਂ ਰੈੱਡ ਕਰਾਸ ਨਸ਼ਾ ਛੁਡਾਊ ਹਸਪਤਾਲ ਸੰਗਰੂਰ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਸਨ।

ਅੰਤਿਮ ਸਸਕਾਰ ਮੌਕੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਐੱਚ.ਐੱਸ. ਬਾਲੀ ਅਤੇ ਹੋਰ ਬਹੁਤ ਸਾਰੇ ਸੱਜਣ-ਮਿੱਤਰ ਇਸ ਸਮੇਂ ’ਤੇ ਹਾਜ਼ਰ ਸਨ।

*       *       *       *       *

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
ਪਾਠਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਸਰੋਕਾਰ ਨਾਲ ਸੰਪਰਕ ਕਰੋ:
(This email address is being protected from spambots. You need JavaScript enabled to view it.)

About the Author

ਸ. ਸ. ਰਮਲਾ

ਸ. ਸ. ਰਮਲਾ

Sangrur, Punjab, India.
WhatsApp: (91 - 98722 - 50956)
Email: (ssramla3@gmail.com)